Connect with us

Mohali

ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈਲਫ਼ੇਅਰ ਸੁਸਾਇਟੀ ਦੇ 11ਵੇਂ ਫਰੀ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ

Published

on

 

ਭਾਰੀ ਗਿਣਤੀ ਵਿੱਚ ਪੁੱਜੇ ਮਰੀਜ਼ਾਂ ਦੇ ਮੁਫ਼ਤ ਟੈਸਟ ਕਰਕੇ ਵੰਡੀਆਂ ਦਵਾਈਆਂ : ਧਨੋਆ

ਐਸ ਏ ਐਸ ਨਗਰ, 16 ਦਸੰਬਰ (ਸ.ਬ.) ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈਲਫ਼ੇਅਰ ਸੁਸਾਇਟੀ (ਰਜਿ.) ਵਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਸੈਕਟਰ 69 ਦੇ ਗੁਰਦਵਾਰਾ ਸ੍ਰੀ ਸਿੰਘ ਸਭਾ ਵਿਖੇ 11ਵਾਂ ਮੁਫ਼ਤ ਕੈਂਸਰ ਕੇਅਰ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਭਾਰੀ ਗਿਣਤੀ ਵਿਚ ਲੋੜਵੰਦ ਲੋਕਾਂ ਨੇ ਪਹੁੰਚ ਕੇ ਲਾਭ ਲਿਆ। ਕੈਂਪ ਦੌਰਾਨ ਮੌਜੂਦ ਮਾਹਰ ਡਾਕਟਰਾਂ ਦੀ ਸਲਾਹ ਮੁਤਾਬਕ ਮਰੀਜ਼ਾਂ ਦੇ ਮੁਫ਼ਤ ਮੈਡੀਕਲ ਟੈਸਟ ਕੀਤੇ ਗਏ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿਤੀਆਂ ਗਈਆਂ।

ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਕੈਂਪ ਨੂੰ ਗੁਦਰਵਾਰਾ ਕਮੇਟੀ, ਸ਼ਹਿਰ ਵਾਸੀਆਂ, ਪਿੰਡਾਂ ਦੇ ਲੋਕਾਂ, ਸਰਪੰਚਾਂ-ਪੰਚਾਂ ਅਤੇ ਹੋਰ ਮੋਹਤਬਰਾਂ ਨੇ ਭਰਵਾਂ ਹੁੰਗਾਰਾ ਦਿਤਾ, ਜਿਸ ਸਦਕਾ ਕੈਂਪ ਪੂਰੀ ਤਰ੍ਹਾਂ ਕਾਮਯਾਬ ਹੋ ਨਿਬੜਿਆ। ਇਸ ਮੌਕੇ 70 ਸਾਲ ਦੀ ਉਮਰ ਵਾਲਿਆਂ ਦੇ ਸੈਂਟਰ ਵਾਲੇ ਹੈਲਥ ਕਾਰਡ ਵੀ ਬਣਾਏ ਗਏ।

ਕੈਂਪ ਦੇ ਸਹਿਯੋਗੀ ਡਿਪਲਾਸਟ ਗਰੁੱਪ ਦੇ ਡਾਇਰੈਕਟਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਸੁਸਾਇਟੀ ਦੇ ਵਲੰਟੀਅਰਾਂ ਵਲੋਂ ਕੈਂਪ ਦੌਰਾਨ ਹੋਏ ਟੈਸਟਾਂ ਦੀਆਂ ਰਿਪੋਰਟਾਂ ਮਰੀਜ਼ਾਂ ਦੇ ਘਰੋਂ-ਘਰੀਂ ਪਹੁੰਚਾਈਆਂ ਜਾਣਗੀਆਂ।

ਵਰਲਡ ਕੈਸਰ ਕੇਅਰ ਦੇ ਪ੍ਰਧਾਨ ਜਗਮੋਹਨ ਸਿੰਘ ਕਾਹਲੋਂ ਨੇ ਦਸਿਆ ਕਿ ਕੈਂਪ ਦੌਰਾਨ ਮੈਮੋਗਰਾਫੀ ਟੈਸਟ, ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ ਪੈਪ ਸਮੀਅਰ ਟੈਸਟ, ਗਦੂਦਾਂ ਦੇ ਕੈਂਸਰ ਦੇ ਟੈਸਟ, ਮੂੰਹ ਦੇ ਕੈਂਸਰ ਦੇ ਟੈਸਟ, ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਟੈਸਟ ਆਦਿ ਕੀਤੇ ਗਏ। ਇਸ ਦੇ ਨਾਲ ਹੀ ਸ਼ੂਗਰ, ਬਲੱਡ ਪ੍ਰੈਸ਼ਰ ਸਬੰਧੀ ਮੁਫ਼ਤ ਦਵਾਈਆਂ ਅਤੇ ਆਮ ਬੀਮਾਰੀਆਂ ਦੇ ਇਲਾਜ ਲਈ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿਤੀਆਂ ਗਈਆਂ।

ਸz. ਧਨੋਆ ਨੇ ਦਸਿਆ ਕਿ ਕੈਂਪ ਦੌਰਾਨ ਕੈਂਪ ਵਿੱਚ ਮੈਮੋਗਰਾਫੀ ਦੇ 45, ਪੈਪ ਸਮਿਆਰ ਦੇ 20, ਪੀ ਐਸ ਏ ਦੇ 99, ਬਰੈਸਟ ਆਈ ਸਕੈਨ ਦੇ 52, ਬੋਨ ਡੈਨਸਿਟੀ ਦੇ 320 ਅਤੇ ਖੂਨ ਦੇ 99 ਟੈਸਟ ਕੀਤੇ ਗਏ। ਉਹਨਾਂ ਕਿਹਾ ਕਿ ਕੈਂਪ ਦੀ ਸਫ਼ਲਤਾ ਲਈ ਸੁਸਾਇਟੀ ਦੇ ਵਲੰਟੀਅਰਾਂ ਨੇ ਪਿਛਲੇ 15 ਦਿਨਾਂ ਦੌਰਾਨ ਲਗਾਤਾਰ ਮਿਹਨਤ ਕੀਤੀ। ਉਹਨਾਂ ਕੈਂਪ ਨੂੰ ਸਫ਼ਲ ਬਣਾਉਣ ਲਈ ਸਾਰੇ ਵਾਲੰਟੀਅਰ ਵਿਸੇਸ ਤੌਰ ਤੇ ਸਹਿਯੋਗੀਆਂ, ਸ਼ੁਭਚਿੰਤਕਾਂ, ਗੁਰਦਵਾਰਾ ਸਾਹਿਬ ਕਮੇਟੀ ਅਤੇ ਅਹੁਦੇਦਾਰਾਂ ਦਾ ਉਚੇਚਾ ਧਨਵਾਦ ਕੀਤਾ।

ਕੈਂਪ ਦੌਰਾਨ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਸਾਬਕਾ ਪਾਰਲੀਮਾਨੀ ਸਕੱਤਰ ਸ੍ਰੀ ਐਨ ਕੇ ਸ਼ਰਮਾ, ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਵ, ਸਾਬਕਾ ਡਿਪਟੀ ਮੇਅਰ ਸz. ਮਨਜੀਤ ਸਿੰਘ ਸੇਠੀ, ਕੌਂਸਲਰ ਕੁਲਦੀਪ ਕੌਰ ਧਨੋਆ, ਨਰਪਿੰਦਰ ਸਿੰਘ ਰੰਗੀ ਅਤੇ ਪਰਮਜੀਤ ਸਿਘ ਹੈਪੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਮਨਮੋਹਨ ਸਿੰਘ ਲੰਗ, ਗੁਰਜੰਟ ਸਿੰਘ ਭਾਗੋਮਾਜਰਾ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ ਮਾਣਕ ਮਾਜਰਾ, ਰਾਜੀਵ ਵਸ਼ਿਸ਼ਠ, ਗੁਰਚਰਨ ਸਿੰਘ ਭੰਮਰਾ, ਕੁਲਦੀਪ ਸਿੰਘ ਭਿੰਡਰ, ਪੁੰਨੂੰ ਨਰੂਲਾ, ਪਰਮਜੀਤ ਸਿੰਘ, ਅਮਰਜੀਤ ਸਿੰਘ ਧਨੋਆ, ਇੰਦਰਪਾਲ ਸਿੰਘ ਧਨੋਆ, ਹਮਰਾਜ ਸਿੰਘ ਧਨੋਆ, ਹਰਪ੍ਰੀਤ ਸਿੰਘ ਮਾਣਕਮਾਜਰਾ, ਸਤਨਾਮ ਸਿੰਘ ਸੋਢੀ, ਸਹਿਜਪ੍ਰੀਤ ਸਿੰਘ ਮਾਨ, ਕਰਮ ਸਿੰਘ ਮਾਵੀ, ਮੇਜਰ ਸਿੰਘ, ਪ੍ਰਭਦੀਪ ਸਿੰਘ, ਹਰਦੀਪ ਸਿੰਘ, ਕਰਨਲ ਡੀ ਪੀ ਸਿੰਘ, ਗੁਰਬਚਨ ਸਿੰਘ, ਰਛਪਾਲ ਸਿੰਘ ਪ੍ਰੀਤੀ, ਅਮਰਜੀਤ ਸਿੰਘ ਚੀਮਾ, ਭੁਪਿੰਦਰ ਸਿੰਘ ਡਾਹਰੀ, ਜਸਪਾਲ ਸਿੰਘ ਮਟੌਰ, ਮਨਪ੍ਰੀਤ ਸਿੰਘ, ਰੁਪਿੰਦਰ ਸਿੰਘ ਐੱਸ.ਓ., ਜਨਕ ਰਾਜ ਏ.ਐੱਸ.ਆਈ, ਜਰਨੈਲ ਸਿੰਘ ਕ੍ਰਾਂਤੀ ਵਲੋਂ ਵੀ ਹਾਜਰੀ ਲਗਵਾਈ ਗਈ ਅਤੇ ਪ੍ਰਬੰਧਕਾਂ ਦਾ ਹੌਂਸਲਾ ਵਧਾਇਆ ਗਿਆ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending