Connect with us

National

ਭਰਤੀ ਪ੍ਰੀਖਿਆ ਨਹੀਂ ਲਵੇਗੀ ਨੈਸ਼ਨਲ ਟੈਸਟਿੰਗ ਏਜੰਸੀ : ਮੰਤਰੀ

Published

on

 

ਨਵੀਂ ਦਿੱਲੀ, 17 ਦਸੰਬਰ (ਸ.ਬ.) ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅੱਜ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਅਗਲੇ ਸਾਲ ਤੋਂ ਸਿਰਫ਼ ਉਚੇਰੀ ਸਿੱਖਿਆ ਸੰਸਥਾਵਾਂ ਲਈ ਹੀ ਦਾਖ਼ਲਾ ਪ੍ਰੀਖਿਆ ਕਰਵਾਏਗੀ ਤੇ ਏਜੰਸੀ ਵੱਲੋਂ ਭਰਤੀ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੀਟ-ਯੂਜੀ ਪ੍ਰੀਖਿਆ ਪੈਨ-ਪੇਪਰ ਮੋਡ ਜਾਂ ਆਨਲਾਈਨ ਕਰਵਾਉਣ ਨੂੰ ਲੈ ਕੇ ਸਿਹਤ ਮੰਤਰਾਲੇ ਨਾਲ ਗੱਲਬਾਤ ਜਾਰੀ ਹੈ। ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇੜ ਭਵਿੱਖ ਵਿਚ ਕੰਪਿਊਟਰ ਅਡੈਪਟਿਵ ਟੈਸਟ ਤੇ ਟੈਕ-ਡਰੀਵਨ ਦਾਖ਼ਲ ਪ੍ਰੀਖਿਆਵਾਂ ਲੈਣ ਬਾਰੇ ਵਿਚਾਰ ਕਰ ਰਹੀ ਹੈ। ਪ੍ਰੀਖਿਆ ਸੁਧਾਰਾਂ ਦੀ ਗੱਲ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਅਗਲੇ ਸਾਲ ਐਨਟੀਏ ਦਾ ਪੁਨਰ ਗਠਨ ਕੀਤਾ ਜਾਵੇਗਾ ਤੇ ਦਸ ਨਵੀਆਂ ਪੋਸਟਾਂ ਸਿਰਜੀਆਂ ਜਾਣਗੀਆਂ।

Continue Reading

National

ਆਪ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ

Published

on

By

 

 

ਨਵੀਂ ਦਿੱਲੀ, 24 ਫਰਵਰੀ (ਸ.ਬ.) ਆਪ ਆਗੂ ਤੇ ਦਿੱਲੀ ਅਸੈਂਬਲੀ ਵਿੱਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਸ਼ਹਿਰ ਦੀਆਂ ਔਰਤਾਂ ਨੂੰ 2,500 ਰੁਪਏ ਦੇਣ ਦੇ ਭਾਜਪਾ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ।

ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਤੋਂ ਬਾਅਦ ਪੀਟੀਆਈ ਵੀਡੀਓਜ਼ ਨੂੰ ਦੱਸਿਆ ਕਿ ਅਸੀਂ ਦੋ ਦਿਨ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਸੀ। ਪਰ ਸਾਨੂੰ ਸਮਾਂ ਨਹੀਂ ਦਿੱਤਾ ਗਿਆ। ਇਸ ਲਈ ਅਸੀਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਹਾਂ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹਿਲੀ ਕੈਬਨਿਟ ਬੈਠਕ ਤੋਂ ਬਾਅਦ ਦਿੱਲੀ ਦੀਆਂ ਮਹਿਲਾਵਾਂ ਨੂੰ 2,500 ਰੁਪਏ ਦੇਣ ਦੇ ਵਾਅਦੇ ਬਾਰੇ ਮਿਲਣਾ ਚਾਹੁੰਦੇ ਹਾਂ। ਮੋਦੀ ਦੀ ਗਰੰਟੀ ਗਲਤ ਸਾਬਤ ਹੋ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ, ਪਰ ਜ਼ਿਕਰ ਕੀਤਾ ਕਿ ਉਹ 8 ਮਾਰਚ ਤੱਕ ਵਾਅਦਾ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।

Continue Reading

National

ਟਰੱਕ ਅਤੇ ਆਟੋ ਦੀ ਟੱਕਰ ਦੌਰਾਨ 7 ਵਿਅਕਤੀਆਂ ਦੀ ਮੌਤ, 2 ਜ਼ਖਮੀ

Published

on

By

 

ਮਸੌੜੀ, 24 ਫਰਵਰੀ (ਸ.ਬ.) ਬਿਹਾਰ ਦੇ ਮਸੌੜੀ ਵਿੱਚ ਇੱਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਬੇਕਾਬੂ ਟਰੱਕ ਅਤੇ ਇੱਕ ਆਟੋ ਦੀ ਟੱਕਰ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਆਟੋ ਵਿੱਚ ਸਵਾਰ ਸੱਤ ਯਾਤਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਟਰੱਕ ਨੇ ਆਟੋ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਆਟੋ ਸੜਕ ਤੋਂ ਕਰੀਬ 10 ਫੁੱਟ ਹੇਠਾਂ ਪਾਣੀ ਨਾਲ ਭਰੇ ਟੋਏ ਵਿੱਚ ਡਿੱਗ ਗਿਆ।

ਇਹ ਹਾਦਸਾ ਮਸੋਧੀ-ਪਿਤਮਸ ਰੋਡ ਤੇ ਨੂਰਾ ਕਵਾਰ ਨੇੜੇ ਵਾਪਰਿਆ। ਚਸ਼ਮਦੀਦਾਂ ਅਨੁਸਾਰ ਹਾਈਵੇਅ ਤੇ ਟਰੱਕ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ ਅਤੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਟਰੱਕ ਆਟੋ ਨਾਲ ਟਕਰਾ ਗਿਆ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ।

ਸਥਾਨਕ ਲੋਕਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਸੜਕ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵਾਹਨਾਂ ਦੀ ਰਫਤਾਰ ਨੂੰ ਕੰਟਰੋਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ।

Continue Reading

National

32 ਫੁੱਟ ਡੂੰਘੇ ਬੋਰਵੈਲ ਵਿੱਚ ਡਿੱਗਣ ਕਾਰਨ ਬੱਚੇ ਦੀ ਮੌਤ

Published

on

By

 

ਜੈਪੁਰ, 24 ਫਰਵਰੀ (ਸ.ਬ.) ਰਾਜਸਥਾਨ ਵਿੱਚ ਇੱਕ ਵਾਰ ਫਿਰ ਇੱਕ ਮਾਸੂਮ ਬੱਚੇ ਦੀ ਬੋਰਵੈਲ ਵਿੱਚ ਡਿੱਗ ਕੇ ਜਾਨ ਚਲੀ ਗਈ। ਬੀਤੇ ਦਿਨ ਝਾਲਾਵਾੜ ਵਿੱਚ ਇੱਕ 5 ਸਾਲਾ ਬੱਚਾ ਖੇਡਦੇ ਹੋਏ 32 ਫੁੱਟ ਡੂੰਘੇ ਬੋਰਵੈਲ ਵਿੱਚ ਡਿੱਗ ਗਿਆ ਸੀ। ਕਰੀਬ 13 ਘੰਟਿਆਂ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ ਬੱਚੇ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਬੱਚੇ ਦੀ ਮੌਤ ਹੋ ਗਈ ਸੀ।

ਹਾਦਸਾ ਬੀਤੀ ਦੁਪਹਿਰ ਕਰੀਬ 2 ਵਜੇ ਵਾਪਰਿਆ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਸਡੀਆਰਐਫ਼ ਦੇ ਨਾਲ ਐਨਡੀਆਰਐਫ਼ ਦੀ ਟੀਮ ਵੀ ਬਚਾਅ ਵਿੱਚ ਜੁੱਟ ਗਈ ਸੀ। ਬਚਾਅ ਕਾਰਜ 13 ਘੰਟੇ ਤੱਕ ਚੱਲਿਆ ਅਤੇ ਅੱਜ ਸਵੇਰੇ ਬੱਚੇ ਨੂੰ ਬੋਰਵੈਲ ਤੋਂ ਬਾਹਰ ਕੱਢ ਲਿਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦਾਗ ਥਾਣਾ ਖੇਤਰ ਦੇ ਪਿੰਡ ਪਡਾਲਾ ਵਿੱਚ ਬੀਤੇ ਦਿਨ ਵਾਪਰਿਆ। ਪੁਲੀਸ ਅਨੁਸਾਰ ਦੁਪਹਿਰ ਕਰੀਬ 1:15 ਵਜੇ ਪ੍ਰਹਿਲਾਦ ਨਾਮ ਦਾ ਬੱਚਾ ਖੇਤ ਵਿੱਚ ਖੇਡ ਰਿਹਾ ਸੀ। ਕਥਿਤ ਤੌਰ ਤੇ ਉਹ ਬੋਰਵੈਲ ਦੇ ਕੋਲ ਇੱਕ ਪੱਥਰ ਦੇ ਬਲਾਕ ਤੇ ਬੈਠਾ ਸੀ ਅਤੇ ਉਸ ਤੋਂ ਫਿਸਲ ਕੇ ਬੋਰਵੈਲ ਵਿੱਚ ਡਿੱਗ ਗਿਆ।

ਜਦੋਂ ਬੱਚਾ ਡਿੱਗਿਆ ਤਾਂ ਉਸ ਦੇ ਮਾਤਾ-ਪਿਤਾ ਖੇਤ ਦੇ ਦੂਜੇ ਪਾਸੇ ਕਿਸੇ ਹੋਰ ਕੰਮ ਵਿੱਚ ਰੁੱਝੇ ਹੋਏ ਸਨ। ਬੱਚਾ 32 ਫੁੱਟ ਦੀ ਡੂੰਘਾਈ ਵਿੱਚ ਫਸ ਗਿਆ ਸੀ। ਬੱਚੇ ਦੇ ਬੋਰਵੈਲ ਵਿੱਚ ਡਿੱਗਣ ਦੀ ਸੂਚਨਾ ਮਿਲਦੇ ਹੀ ਟੀਮ ਤੁਰੰਤ ਬਚਾਅ ਕਾਰਜ ਲਈ ਉੱਥੇ ਪਹੁੰਚੀ ਅਤੇ ਉਸ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ। ਸ਼ੁਰੂ ਵਿੱਚ ਬੋਰਵੈਲ ਵਿੱਚੋਂ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੇ ਨਾਲ ਹੀ ਬੋਰਵੈਲ ਦੇ ਅੰਦਰ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਵੀ ਕੀਤੀ ਜਾ ਰਹੀ ਸੀ।

ਪੱਥਰੀਲਾ ਖੇਤਰ ਹੋਣ ਕਾਰਨ ਬਚਾਅ ਵਿੱਚ ਕਾਫ਼ੀ ਮੁਸ਼ਕਲ ਆਈ। ਐਸ ਡੀ ਆਰ ਐਫ ਦੀ ਟੀਮ ਨੇ ਬੱਚੇ ਨੂੰ ਰਿੰਗ ਵਿੱਚ ਫਸਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਕੋਟਾ ਤੋਂ ਐਨ ਡੀ ਆਰ ਐਫਫ ਦੀ ਟੀਮ ਵੀ ਬਚਾਅ ਲਈ ਪਹੁੰਚ ਗਈ ਸੀ। ਬੱਚੇ ਨੂੰ 13 ਘੰਟੇ ਬਾਅਦ ਬੋਰਵੈਲ ਤੋਂ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਬੱਚੇ ਦੀ ਮੌਤ ਹੋ ਗਈ ਸੀ।

Continue Reading

Latest News

Trending