Connect with us

Punjab

ਜਲੰਧਰ ਵਿੱਚ ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕੁੱਟ-ਕੁੱਟ ਕੇ ਕਤਲ

Published

on

 

ਜਲੰਧਰ, 18 ਦਸੰਬਰ (ਸ.ਬ.) ਜਲੰਧਰ ਵਿੱਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਆਦਮਪੁਰ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ।

ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਤੀਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਜ਼ਖ਼ਮੀ ਹੋ ਗਏ। ਦੇਹਾਤ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਬੀਤੀ ਦੇਰ ਰਾਤ ਮਾਮੂਲੀ ਲੜਾਈ ਤੋਂ ਬਾਅਦ ਬਿਆਸ ਪਿੰਡ ਦੇ ਰਹਿਣ ਵਾਲੇ ਮੇਰੇ ਭਤੀਜੇ ਸੰਨੀ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ ਕਿ ਪੰਜਾਬ ਅਤੇ ਆਦਮਪੁਰ ਵਿੱਚ ਅਮਨ-ਕਾਨੂੰਨ ਦੀ ਹਾਲਤ ਕੀ ਹੈ। ਮੇਰੇ ਭਤੀਜੇ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਗੁੰਡਾਗਰਦੀ ਕਿੱਥੋਂ ਤੱਕ ਫੈਲ ਚੁੱਕੀ ਹੈ, ਇਹ ਦੱਸਣਾ ਸੰਭਵ ਨਹੀਂ ਹੈ।

ਵਿਧਾਇਕ ਕੋਟਲੀ ਨੇ ਕਿਹਾ ਕਿ ਮੈਂ ਜਲੰਧਰ ਦੇਹਾਤ ਪੁਲੀਸ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਵਿੱਚ ਕੁੱਲ 8 ਦੋਸ਼ੀ ਸ਼ਾਮਲ ਸਨ। ਵਿਧਾਇਕ ਨੇ ਕਿਹਾ ਕਿ ਪੁਲੀਸ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਤਾਂ ਜੋ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਹ ਸਾਰੀਆਂ ਘਟਨਾਵਾਂ ਰਸਤੇ ਵਿੱਚ ਹੀ ਵਾਪਰੀਆਂ ਹਨ। ਤਾਂ ਜੋ ਲੋਕ ਸੁਚੇਤ ਹੋ ਸਕਣ। ਤਾਂ ਜੋ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾ ਸਕੇ।

 

Continue Reading

Chandigarh

ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਨੇ ਬਦਲਿਆ 26 ਜਨਵਰੀ ਵਾਲਾ ਪ੍ਰੋਗਰਾਮ?

Published

on

By

 

ਹੁਣ ਪਟਿਆਲਾ ਵਿੱਚ ਫਹਿਰਾਉਣਗੇ ਤਿਰੰਗਾ ਝੰਡਾ

ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ ਬਲਕਿ ਉਹਨਾਂ ਵਲੋਂ ਹੁਣ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਇਆ ਜਾਵੇਗਾ।

ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਬੀਤੀ ਦੇਰ ਰਾਤ ਇਹ ਫੈਸਲਾ ਲਿਆ ਹੈ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ।

ਇੱਥੇ ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ। ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ।

ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ।

ਪਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ।

Continue Reading

Chandigarh

ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Published

on

By

 

ਚੰਡੀਗੜ੍ਹ, 23 ਜਨਵਰੀ (ਸ.ਬ.) ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਜੋ ਕਿ ਸਮਾਜ ਲਈ ਨੁਕਸਾਨਦਾਇਕ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹਾਂ ਵਿੱਚ ਵੀ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਉੱਤੇ ਗੋਲੀ ਚੱਲਣ ਕਰਕੇ ਮੌਤਾਂ ਵੀ ਹੋਈਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 3 ਮਾਰਚ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਸੁਝਾਅ ਵੀ ਮੰਗਿਆ ਹੈ ਕਿ ਇਸ ਨਾਲ ਕਿਵੇਂ ਨਜਿੱਠਿਆ ਜਾਵੇ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਗ੍ਰਿਫ਼ਤਾਰ

Published

on

By

 

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ

ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲੀਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ. ਡੀ. ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ਤੇ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ. ਡੀ. ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲੀਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending