Connect with us

Mohali

ਟੀ.ਡੀ.ਆਈ ਦੇ ਸੈਕਟਰ 110-111 ਦੇ ਵਸਨੀਕਾਂ ਵੱਲੋਂ ਪੁੱਡਾ-ਗਮਾਡਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਲਈ ਵਿਸ਼ਾਲ ਧਰਨਾ

Published

on

 

ਟੀ. ਡੀ. ਆਈ. ਬਿਲਡਰ ਦੀ ਰਹਿੰਦੀ ਇੱਕੋ ਇੱਕ ਸਾਈਟ ਦੇ ਪਾਸ ਕੀਤੇ ਗਏ ਨਕਸ਼ੇ ਤੇ ਰੋਕ ਲਾਉਣ ਦੀ ਮੰਗ

ਐਸ ਏ ਐਸ ਨਗਰ, 18 ਦਸੰਬਰ (ਸ.ਬ.) ਟੀ. ਡੀ. ਆਈ ਦੇ ਸੈਕਟਰ 110-111 ਦੇ ਵਸਨੀਕਾਂ ਵੱਲੋਂ ਪੁੱਡਾ ਗਮਾਡਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਪਰ ਟੀ ਡੀ ਆਈ ਬਿਲਡਰ ਨਾਲ ਮਿਲੀਭੁਗਤ ਦੇ ਇਲਜਾਮ ਲਗਾਉਂਦਿਆਂ ਉਹਨਾਂ ਦੇਵਿਰੁੱਧ ਕਾਰਵਾਈ ਲਈ ਪੁੱਡਾ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਟੀ ਡੀ ਆਈ ਦੇ ਵਸਨੀਕਾਂ ਦੀਆਂ ਵੱਖ-ਵੱਖ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਰਾਜਵਿੰਦਰ ਸਿੰਘ, ਸਾਧੂ ਸਿੰਘ, ਸੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁੱਡਾ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਸੈਕਟਰਾਂ ਵਿੱਚ ਟੀ.ਡੀ.ਆਈ ਬਿਲਡਰ ਦੀ ਰਹਿੰਦੀ ਇੱਕੋ ਇੱਕ ਸਾਈਟ ਦੀਆਂ ਖਾਮੀਆਂ ਦੂਰ ਕੀਤੇ ਬਿਨਾਂ ਨਕਸ਼ਾ ਪਾਸ ਕੀਤਾ ਗਿਆ ਹੈ ਅਤੇ ਬਿਲਡਰ ਇਸ ਸਾਈਟ ਨੂੰ ਵੇਚ ਕੇ ਰਫੂ ਚੱਕਰ ਹੋ ਸਕਦਾ ਹੈ।

ਬੁਲਾਰਿਆਂ ਨੇ ਕਿਹਾ ਕਿ ਐਸੋਸੀਏਸ਼ਨਾਂ ਇਸ ਮੁੱਦੇ ਤੇ ਵਾਰ ਵਾਰ ਸ਼ੰਕਾ ਪ੍ਰਗਟ ਕਰਦੀਆਂ ਆ ਰਹੀਆਂ ਹਨ ਪਰ ਪੁੱਡਾ ਦੇ ਅਧਿਕਾਰੀਆਂ ਨੇ ਐਸੋਸੀਏਸ਼ਨਾਂ ਦੇ ਇਸ ਸ਼ੰਕੇ ਦੀ ਪ੍ਰਵਾਹ ਨਾ ਕਰਦਿਆਂ ਇਸ ਬਿਲਡਰ ਦਾ ਨਕਸ਼ਾ ਪਾਸ ਕਰ ਦਿੱਤਾ ਗਿਆ ਹੈ। ਉਹਨਾਂ ਇਲਜਾਮ ਲਗਾਇਆ ਕਿ ਇਨ੍ਹਾਂ ਸੈਕਟਰਾਂ ਵਿੱਚ ਬਿਲਡਰ ਵੱਲੋਂ ਪੁੱਡਾ/ਗਮਾਡਾ ਦੇ ਅਧਿਕਾਰੀਆਂ ਅਤੇ ਕੁੱਝ ਕਰਮਚਾਰੀਆਂ ਦੀ ਮਿਲੀ-ਭੁਗਤ ਨਾਲ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਸਥਾਈ ਸੜਕਾਂ ਤੋਂ ਬਿਨਾਂ ਹੀ ਨਕਸ਼ੇ ਪਾਸ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਹਾਈ ਸਕੂਲ ਦੀ ਸਾਈਟ ਨੂੰ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਹੀ ਬਿਜ਼ਲੀ ਦੀ 66 ਕੇ.ਵੀ ਦੀ ਲਾਈਨ ਥੱਲੇ ਹੀ ਪਾਸ ਕਰ ਦਿੱਤਾ ਗਿਆ ਹੈ ਜੋ ਕਿ ਸੀ.ਬੀ.ਐਸ.ਈ ਬੋਰਡ ਦੀਆਂ ਸ਼ਰਤਾਂ ਦੇ ਨਿਯਮਾਂ ਦੀ ਸ਼ਰ੍ਹੇਆਮ ਉਲੰਘਣਾ ਹੈ। ਰੇਰਾ ਦੀ ਮਨਜੂਰੀ ਤੋਂ ਬਿਨਾਂ ਅਤੇ ਪਾਰਸ਼ੀਅਲ ਕੰਪਲੀਸ਼ਨ ਤੋਂ ਬਿਨਾਂ ਹੀ ਪਲਾਟਾਂ ਦੇ ਕਬਜੇ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੇ ਬਿਲਡਿੰਗ ਪਲਾਨ ਵੀ ਪਾਸ ਕੀਤੇ ਜਾ ਰਹੇ ਹਨ। ਇੱਥੇ ਹੀ ਬੱਸ ਨਹੀਂ, ਪੱਕੀਆਂ ਸੜਕਾਂ ਤੋਂ ਬਿਨਾਂ ਹੀ ਡੀ. ਪੀ. ਸੀ. ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਰੈਵਨਿਊ ਰਸਤੇ ਵਿੱਚ ਸੜਕ ਪਾਸ ਕਰ ਦਿੱਤੀ ਗਈ ਹੈ ਅਤੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗੰਦੇ ਨਾਲੇ ਦੇ ਦੋਵੇਂ ਪਾਸੇ ਬਫਰ ਜੋਨ ਨਹੀਂ ਛੱਡਿਆ ਗਿਆ ਹੈ। ਇਸ ਦੌਰਾਨ ਜਮੀਨ ਮਾਲਕ ਵਲੋਂ ਲੋਕਾਂ ਦੇ ਜਾਣ ਲਈ ਬਣੀ ਆਰਜ਼ੀ ਸੜਕ ਵੀ ਕੰਡਾ-ਤਾਰ ਲਗਾ ਕੇ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਸਕੂਲੀ ਬੱਸਾਂ ਦੀ ਐਂਟਰੀ ਵੀ ਬੰਦ ਹੋ ਚੁੱਕੀ ਹੈ ਅਤੇ ਲੋਕ ਛੋਟੇ-ਛੋਟੇ ਰਸਤਿਆਂ ਰਾਂਹੀ ਆਪਣੇ ਘਰ ਜਾਣ ਲਈ ਮਜ਼ਬੂਰ ਹੋ ਰਹੇ ਹਨ।

ਆਗੂਆਂ ਨੇ ਕਿਹਾ ਕਿ ਇਨ੍ਹਾਂ ਬਿਲਡਰ ਵਲੋਂ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਮਿਊਨਿਟੀ ਸੈਂਟਰ ਲਈ ਰਾਖਵੀ ਰੱਖੀ ਜਗ੍ਹਾ ਤੇ ਕਲੱਬ ਬਣਵਾ ਦਿੱਤਾ ਗਿਆ ਹੈ ਜੋ ਕਿ ਬਿਲਡਰ ਵੱਲੋਂ ਕਮਰਸ਼ੀਅਲ ਵਰਤਿਆ ਜਾ ਰਿਹਾ ਹੈ। ਇਨ੍ਹਾਂ ਸੈਕਟਰਾਂ ਦੇ ਮੁੱਢਲੇ ਲੇਅਆਊਟ ਪਲਾਨ ਵਿੱਚ ਪੁੱਡਾ/ਗਮਾਡਾ ਵੱਲੋਂ ਕਮਿਊਨਿਟੀ ਸੈਂਟਰ ਦੀ ਸਾਈਟ ਵਿਖਾਈ ਗਈ ਸੀ ਪਰ ਬਿਲਡਰ ਵੱਲੋਂ ਸਾਲ 2010-11 ਤੋਂ ਲੈ ਕੇ ਸਾਲ 2015 ਤੱਕ ਨਕਸ਼ੇ ਵਿੱਚ ਕਲੱਬ ਦੀ ਸਾਈਟ ਨਾ ਹੋਣ ਦੇ ਬਾਵਜੂਦ ਵੀ ਲੋਕਾਂ ਤੋਂ ਕਲੱਬ ਦੀ ਮੈਂਬਰਸ਼ਿਪ ਦੇ ਰੂਪ ਵਿੱਚ 25,000/- ਰੁਪਏ ਤੋਂ ਲੈ ਕੇ 50,000/- ਰੁਪਏ ਦੀ ਰਾਸ਼ੀ ਇਕੱਠੀ ਕੀਤੀ ਗਈ ਜੋ ਕਿ ਲੋਕਾਂ ਨਾਲ ਸ਼ਰ੍ਹੇਆਮ ਧੋਖਾਧੜੀ ਹੈ।

ਧਰਨਾਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਘਪਲਿਆਂ ਵਿੱਚ ਲਿਪਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇ, ਜਿਸ ਦੀ ਪੜਤਾਲ ਵਿਜ਼ੀਲੈਂਸ ਵਿਭਾਗ ਤੋਂ ਕਰਵਾਈ ਜਾਵੇ ਅਤੇ ਨਕਸ਼ੇ ਤੇ ਰੋਕ ਲਗਾ ਕੇ ਬਿਲਡਰ ਤੋਂ ਖਾਮੀਆਂ ਦੂਰ ਕਰਵਾਈਆਂ ਜਾਣ ਤਾਂ ਕਿ ਇੱਥੋਂ ਦੇ ਲੋਕਾਂ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੋਹਰ ਨਾਲ ਸ਼ਰਮਾ, ਅਮਰਜੀਤ ਸਿੰਘ ਸੇਖੋਂ, ਜਸਵੀਰ ਸਿੰਘ ਗੜਾਂਗ, ਡਾ. ਮਜੀਦ ਅਜ਼ਾਦ, ਸੁਖਬੀਰ ਸਿੰਘ ਢਿੱਲੋਂ ਅਤੇ ਸੰਦੀਪ ਸ਼ਰਮਾ ਨੇ ਵੀ ਸੰਬੋਧਨ ਕੀਤਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending