Connect with us

Mohali

ਸੇਵਾ ਮੁਕਤ ਪੁਲੀਸ ਮੁਲਾਜ਼ਮਾਂ ਦੀਆਂ ਦੁੱਖ ਤਕਲੀਫਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਂਗੇ : ਐਸ ਐਸ ਪੀ ਦੀਪਕ ਪਾਰੀਕ

Published

on

 

ਐਸ ਏ ਐਸ ਨਗਰ, 18 ਦਸੰਬਰ (ਸ.ਬ.) ਜਿਲ੍ਹਾ ਪੁਲੀਸ ਮੁਹਾਲੀ ਅਤੇ ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਮੁਹਾਲੀ ਯੂਨਿਟ ਵੱਲੋਂ ਸਾਂਝੇ ਤੌਰ ਤੇ ਥਾਣਾ ਫੇਜ਼ 11 ਮੁਹਾਲੀ ਵਿਖੇ ਪੁਲੀਸ ਐਲਡਰਜ਼ ਡੇ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਮੁਹਾਲੀ ਪੁਲੀਸ ਵਲੋਂ ਆਯੋਜਿਤ ਇਸ ਸਮਾਗਮ ਮੌਕੇ ਐਸ ਐਸ ਪੀ ਮੁਹਾਲੀ ਮੁੱਖ ਮਹਿਮਾਨ ਵਲੋਂ ਸ਼ਾਮਿਲ ਹੋਏ ਜਦੋਂਕਿ ਐਸ ਪੀ ਸz. ਹਰਿੰਦਰ ਸਿੰਘ ਮਾਨ, ਡੀ ਐਸ ਪੀ ਸਿਟੀ 2 ਮੁਹਾਲੀ ਹਰਸਿਮਰਨ ਸਿੰਘ ਬੱਲ ਅਤੇ ਥਾਣਾ ਫੇਜ਼ 11 ਮੁਹਾਲੀ ਦੇ ਐਸ ਐਚ ਓ ਇੰਸਪੈਕਟਰ ਸ੍ਰੀ ਗਗਨਦੀਪ ਸਿੰਘ ਵਿਸ਼ੇਸ਼ ਮਹਿਮਾਨ ਸਨ।

ਇਸ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਦੇ ਜਨਰਲ ਸਕੱਤਰ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਨੂੰ ਐਸੋਸੀਏਸ਼ਨ ਦੀ ਪ੍ਰਗਤੀ ਰਿਪੋਰਟ ਅਤੇ ਮੌਜੂਦਾ ਮੁਲਾਜ਼ਮਾਂ ਅਤੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਖਰੜਾ ਪੇਸ਼ ਕੀਤਾ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਮੰਗ ਪੱਤਰ ਵੀ ਪੇਸ਼ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਾਰਿਕ ਨੇ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਜੋ ਵੀ ਦੁੱਖ ਤਕਲੀਫਾਂ ਤੇ ਮੁਸ਼ਕਿਲਾਂ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਗਜਟਿਡ ਅਫਸਰਾਂ ਅਤੇ ਥਾਣਿਆਂ ਦੇ ਮੁੱਖ ਅਫਸਰਾਂ ਨੂੰ ਸੇਵਾ ਮੁਕਤ ਮੁਲਾਜ਼ਮਾਂ ਦੇ ਘਰਾਂ ਵਿੱਚ ਉਹਨਾਂ ਦਾ ਹਾਲ ਚਾਲ ਜਾਨਣ ਅਤੇ ਮਹਿਮਾਨ ਨਿਵਾਜੀ ਦੇ ਤੌਰ ਤੇ ਉਹਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਕਹਿਣਗੇ। ਉਹਨਾਂ ਇਸ ਮੌਕੇ ਸ਼੍ਰੀਮਤੀ ਬੰਤੋ, ਸੁਰਜੀਤ ਸਿੰਘ ਸੇਵਾ ਮੁਕਤ ਡੀ ਐਸ ਪੀ, ਅਮਰੀਕ ਸਿੰਘ, ਸ੍ਰੀ ਮੋਹਨ ਲਾਲ ਅਤੇ ਸ੍ਰੀ ਮਾਮ ਚੰਦ ਨੂੰ ਗਰਮ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ।

ਸਮਾਗਮ ਵਿੱਚ ਸੇਵਾ ਮੁਕਤ ਮੁਲਾਜ਼ਮਾਂ ਤੇ ਅਧਿਕਾਰੀਆਂ ਤੋਂ ਇਲਾਵਾ ਸੇਵਾ ਮੁਕਤ ਐਸ ਐਸ ਪੀ ਸ਼੍ਰੀ ਰਜਿੰਦਰ ਸਿੰਘ ਸੋਹਲ, ਸੇਵਾ ਮੁਕਤ ਏ ਆਈ ਜੀ ਹਰਗੋਬਿੰਦ ਸਿੰਘ, ਸੇਵਾ ਮੁਕਤ ਐਸ ਪੀ ਤੇਜਿੰਦਰ ਸਿੰਘ ਸੰਧੂ, ਸੇਵਾ ਮੁਕਤ ਡੀ ਐਸ ਪੀ, ਜੀ ਪੀ ਸਿੰਘ ਮਨਮੋਹਨ ਸਿੰਘ ਕਾਹਲੋਂ, ਡਾਕਟਰ ਦਲਜੀਤ ਸਿੰਘ ਕੋਲੋਂ, ਰਘਵੀਰ ਸਿੰਘ, ਪਰਮਜੀਤ ਸਿੰਘ, ਮਹਿੰਦਰ ਸਿੰਘ ਭਾਖਰਪੁਰ, ਹਰਭਿੰਦਰ ਕੁਮਾਰ, ਹਰਮੇਸ਼ ਕੁਮਾਰ ਕੁਰਾਲੀ (ਸੇਵਾ ਮੁਕਤ ਇੰਸਪੈਕਟਰ) ਤੇ ਸੋਹਨ ਸਿੰਘ ਸਟੈਨੋ ਆਦਿ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending