Punjab
ਮੋਗਾ-ਅੰਮ੍ਰਿਤਸਰ ਮੁੱਖ ਸੜਕ ਤੇ ਹਾਦਸੇ ਦੌਰਾਨ 1 ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜ਼ਖ਼ਮੀ

ਫ਼ਤਹਿਗੜ੍ਹ ਪੰਜਤੂਰ, 21 ਦਸੰਬਰ (ਸ.ਬ.) ਮੋਗਾ-ਅੰਮ੍ਰਿਤਸਰ ਮੁੱਖ ਮਾਰਗ ਉੱਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਬੱਚਿਆਂ ਸਮੇਤ ਪੰਜ ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਸਾਰੇ ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਪਗ 8 ਵਜੇ ਦੇ ਕਰੀਬ ਨਜ਼ਦੀਕੀ ਪਿੰਡ ਬੋਗੇਵਾਲਾ ਦਾ ਇੱਕ ਪਰਿਵਾਰ ਮੱਖੂ ਵਲੋਂ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਕਾਰ ਉਪਰ ਵਾਪਸ ਪਿੰਡ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਪਿੰਡ ਬਘੇਲੇ ਵਾਲਾ ਨਜ਼ਦੀਕ ਪੁਲੀਸ ਚੌਕੀ ਪਾਸ ਪੁੱਜੀ ਤਾਂ ਅੱਗੇ ਜਾ ਰਹੀ ਲੱਕੜਾਂ ਦੀ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਐਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀਆਂ ਨੂੰ ਨੇੜਲੇ ਘਰਾਂ ਦੇ ਲੋਕਾਂ ਨੇ ਜੱਦੋਜਹਿਦ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ। ਕਾਰ ਸਵਾਰ ਸਿਮਰਨਜੀਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਚਾਲਕ ਮਨਪ੍ਰੀਤ ਸਿੰਘ, ਉਸ ਦੀ ਬਜ਼ੁਰਗ ਮਾਤਾ ਅਤੇ ਤਿੰਨ ਬੱਚਿਆਂ ਨੂੰ ਜ਼ਖਮੀ ਹਾਲਤ ਵਿੱਚ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਘੇਲੇਵਾਲਾ ਪੁਲੀਸ ਚੌਂਕੀ ਦੇ ਇੰਚਾਰਜ ਅਨਵਰ ਮਸੀਹ ਨੇ ਦੱਸਿਆ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Chandigarh
ਪੁਲੀਸ ਪਬਲਿਕ ਸਕੂਲ ਸੈਕਟਰ 48-ਡੀ ਦਾ ਸਲਾਨਾ ਸਮਾਗਮ ਆਯੋਜਿਤ

ਚੰਡੀਗੜ੍ਹ, 26 ਫਰਵਰੀ (ਸ.ਬ.) ਪੁਲੀਸ ਪਬਲਿਕ ਸਕੂਲ ਸੈਕਟਰ 48-ਡੀ ਚੰਡੀਗੜ੍ਹ ਵਲੋਂ ਸਾਲਾਨਾ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਪਰਮਪਾਲ ਸਿੰਘ ਪੀ. ਪੀ. ਐਸ ਕਮਾਡੈਂਟ ਚੌਥੀ ਕਮਾਂਡੋ ਬਟਾਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਮੌਕੇ ਡੀ. ਐਸ. ਪੀ. ਸ੍ਰੀ ਸਮਰਪਾਲ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਸਰਬਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਪ੍ਰਾਥਨਾ ਦੇ ਨਾਲ ਕੀਤੀ ਗਈ ਜਿਸ ਤੋਂ ਬਾਅਦ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੌਰਾਨ ਪ੍ਰੇਰਨਾਦਾਇਕ ਸੰਦੇਸ਼ ਵੀ ਦਿੱਤੇ ਗਏ।
ਇਸ ਮੌਕੇ ਮੁੱਖ ਮਹਿਮਾਨ ਵਲੋਂ ਬੱਚਿਆਂ ਦੀ ਪੇਸ਼ਕਾਰੀ ਤੇ ਖੁਸ਼ ਹੋ ਕੇ ਬੱਚਿਆਂ ਨੂੰ 15,000/-ਰੁਪਏ ਨਗਦ ਇਨਾਮ ਤੇ ਮੈਂਡਲ ਦਿੱਤੇ ਗਏ। ਸਕੂਲ ਪ੍ਰਿੰਸੀਪਲ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ ਅਤੇ ਸਕੂਲ ਦੇ ਬੱਚਿਆਂ ਵਲੋਂ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਸਾਲਾਨਾ ਸਮਾਰੋਹ ਦੀ ਸਮਾਪਤੀ ਰਾਸ਼ਟਰਗਾਨ ਨਾਲ ਕੀਤੀ ਗਈ।
Mohali
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਐਸ ਏ ਐਸ ਨਗਰ, 26 ਫਰਵਰੀ (ਆਰ ਪੀ ਵਾਲੀਆ) ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਜੀ ਫੇਜ਼ 2 ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਖੇ ਮਨਾਇਆ ਗਿਆ।
ਇਸ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਕੀਤਾ ਗਿਆ। ਭਾਈ ਅਵਤਾਰ ਸਿੰਘ ਆਲਮ ਵਲੋਂ ਗੁਰਬਾਣੀ ਦਾ ਮਨੋਹਾਰੀ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਤੇ ਬੀਬੀ ਚਰਨਜੀਤ ਕੌਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Mohali
ਐਨ ਉ ਸੀ ਤੋਂ ਬਿਨਾ ਹੋ ਰਹੀਆਂ ਰਜਿਟਰੀਆਂ ਦੀ ਮਿਆਦ ਵਧਾਉਣ ਦੀ ਮੰਗ

ਐਸ ਏ ਐਸ ਨਗਰ, 26 ਫਰਵਰੀ (ਸ.ਬ.) ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਐਨ ਉ ਸੀ ਤੋਂ ਬਿਨਾ ਹੋ ਰਹੀਆਂ ਰਜਿਟਰੀਆਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੀ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਭਾਗੋ ਮਾਜਰਾ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਸੋਹਾਣਾ, ਬਲਜਿੰਦਰ ਸਿੰਘ ਭਾਗੋ ਮਾਜਰਾ, ਮਲਕੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਜਿਸਟਰੀਆਂ ਦਾ ਸਮਾਂ 28 ਫਰਵਰੀ ਤੋਂ ਅੱਗੇ ਵਧਾਏ ਕਿਉਂਕਿ ਤਹਿਸੀਲਦਾਰ ਦਫਤਰਾਂ ਵਿੱਚ ਲੰਬੀਆਂ ਲਾਇਨਾਂ ਲੱਗ ਰਹੀਆਂ ਹਨ, ਜਿਸ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਰਜਿਸਟਰੀਆਂ ਦੀ ਮਿਆਦ ਵਿੱਚ ਵਾਧਾ ਨਾ ਕੀਤਾ ਤਾ ਸੰਘਰਸ਼ ਦਾ ਰਾਹ ਵੀ ਅਪਨਾਇਆ ਜਾ ਸਕਦਾ ਹੈ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ