Connect with us

Mohali

ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਥੱਲੇ ਵਾਲੀ ਦੁਕਾਨ ਦੀ ਕੰਧ ਤੋੜ ਕੇ ਉੱਪਰ ਵਾਲੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼

Published

on

 

ਮੌਕੇ ਤੇ ਮੌਜੂਦ ਲੋਕਾਂ ਨੇ ਕੋਸ਼ਿਸ਼ ਨੂੰ ਕੀਤਾ ਨਾਕਾਮ, ਮੌਕੇ ਤੇ ਪਹੁੰਚੀ ਪੁਲੀਸ ਨੂੰ ਦੇਖ ਕੇ ਕਬਜ਼ਾ ਕਰਨ ਵਾਲੇ ਹੋਏ ਫਰਾਰ

ਰਾਜਪੁਰਾ, 21 ਦਸੰਬਰ (ਜਤਿੰਦਰ ਲੱਕੀ) ਰਾਜਪੁਰਾ ਦੇ ਇੰਦਰਾ ਮਾਰਕੀਟ ਵਿੱਚ ਰਾਤ ਦੇ ਹਨੇਰੇ ਵਿੱਚ ਇੱਕ ਦੁਕਾਨ ਉੱਤੇ ਦੀ ਪਹਿਲੀ ਮੰਜ਼ਿਲ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਾ ਸਾਹਮਣੇ ਆਇਆ ਹੈ। ਇਸ ਦੌਰਾਨ ਹੇਠਲੀ ਮੰਜਿਲ ਤੇ ਬਣੀ ਹੋਈ ਪਹਿਲੀ ਮੰਜ਼ਿਲ ਦੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਮੌਕੇ ਤੇ ਪਹੁੰਚੇ ਉੱਪਰ ਵਾਲੀ ਦੁਕਾਨ ਦੇ ਕਿਰਾਏਦਾਰ ਜੈਪਾਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਦੁਕਾਨ ਤੇ ਸਮਾਨ ਨੂੰ ਸੰਭਾਲਿਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਨੇ 2002 ਵਿੱਚ ਦੁਕਾਨ ਕਿਰਾਏ ਤੇ ਲਈ ਸੀ। ਉਹਨਾਂ ਕਿਹਾ ਕਿ ਦੁਕਾਨ ਦੇ ਮਾਲਿਕ ਰਵੀਕਾਂਤ ਨਾਲ ਮਾਨਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

ਉਹਨਾਂ ਇਲਜਾਮ ਲਗਾਇਆ ਕਿ ਦੁਕਾਨ ਮਾਲਕ ਵੱਲੋਂ ਪਤਾ ਨਹੀਂ ਕਿਹੜੇ ਸ਼ਰਾਰਤੀ ਅਨਸਰ ਨੂੰ ਉਹ ਦੁਕਾਨ ਦਿੱਤੀ ਹੈ ਜਿਹਨਾਂ ਕੋਲ ਕੋਈ ਰਜਿਸਟਰੀ ਨਹੀਂ ਹੈ ਪਰੰਤੂ ਉਹ ਦੁਕਾਨ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਰਾਤ ਦੇ ਹਨੇਰੇ ਵਿੱਚ ਥੱਲੇ ਵਾਲੀ ਦੁਕਾਨ ਤੋਂ ਉੱਪਰ ਜਾਣ ਵਾਲੀ ਪੌੜੀਆਂ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸੰਬੰਧ ਵਿੱਚ ਪੀੜਿਤ ਵੱਲੋਂ 112 ਨੰਬਰ ਤੇ ਕੰਪਲੇਂਟ ਕੀਤੀ ਗਈ ਤਾਂ ਪੁਲੀਸ ਨੇ ਆ ਕੇ ਮੌਕਾ ਦੇਖਦਿਆਂ ਹੋਇਆਂ ਜੈਪਾਲ ਦੀ ਸ਼ਿਕਾਇਤ ਦਰਜ ਕਰ ਲਈ ਹੈ।

ਇਸ ਬਾਰੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਉਹਨਾਂ ਕੋਲ 112 ਨੰਬਰ ਤੋਂ ਸ਼ਿਕਾਇਤ ਆਈ ਹੈ ਦੋਨੇ ਪਾਰਟੀਆਂ ਦੇ ਡਾਕੂਮੈਂਟਸ ਅਤੇ ਕਾਗਜ਼ਾਤ ਦੇਖ ਕੇ ਅੱਗੇ ਦੀ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

Continue Reading

Mohali

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

Published

on

By

 

ਐਸ ਏ ਐਸ ਨਗਰ, 26 ਫਰਵਰੀ (ਆਰ ਪੀ ਵਾਲੀਆ) ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਜੀ ਫੇਜ਼ 2 ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਖੇ ਮਨਾਇਆ ਗਿਆ।

ਇਸ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਕੀਤਾ ਗਿਆ। ਭਾਈ ਅਵਤਾਰ ਸਿੰਘ ਆਲਮ ਵਲੋਂ ਗੁਰਬਾਣੀ ਦਾ ਮਨੋਹਾਰੀ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਤੇ ਬੀਬੀ ਚਰਨਜੀਤ ਕੌਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Continue Reading

Mohali

ਐਨ ਉ ਸੀ ਤੋਂ ਬਿਨਾ ਹੋ ਰਹੀਆਂ ਰਜਿਟਰੀਆਂ ਦੀ ਮਿਆਦ ਵਧਾਉਣ ਦੀ ਮੰਗ

Published

on

By

 

ਐਸ ਏ ਐਸ ਨਗਰ, 26 ਫਰਵਰੀ (ਸ.ਬ.) ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਐਨ ਉ ਸੀ ਤੋਂ ਬਿਨਾ ਹੋ ਰਹੀਆਂ ਰਜਿਟਰੀਆਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੀ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਭਾਗੋ ਮਾਜਰਾ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਸੋਹਾਣਾ, ਬਲਜਿੰਦਰ ਸਿੰਘ ਭਾਗੋ ਮਾਜਰਾ, ਮਲਕੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਜਿਸਟਰੀਆਂ ਦਾ ਸਮਾਂ 28 ਫਰਵਰੀ ਤੋਂ ਅੱਗੇ ਵਧਾਏ ਕਿਉਂਕਿ ਤਹਿਸੀਲਦਾਰ ਦਫਤਰਾਂ ਵਿੱਚ ਲੰਬੀਆਂ ਲਾਇਨਾਂ ਲੱਗ ਰਹੀਆਂ ਹਨ, ਜਿਸ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਰਜਿਸਟਰੀਆਂ ਦੀ ਮਿਆਦ ਵਿੱਚ ਵਾਧਾ ਨਾ ਕੀਤਾ ਤਾ ਸੰਘਰਸ਼ ਦਾ ਰਾਹ ਵੀ ਅਪਨਾਇਆ ਜਾ ਸਕਦਾ ਹੈ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

Continue Reading

Mohali

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Published

on

By

 

ਮੁਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਐਸ ਏ ਐਸ ਨਗਰ, 25 ਫਰਵਰੀ (ਸ.ਬ.) 2014 ਬੈਚ ਦੇ ਆਈ. ਏ. ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।

ਸ਼੍ਰੀਮਤੀ ਕੋਮਲ ਮਿੱਤਲ ਜੋ ਕਿ ਐਸ.ਏ.ਐਸ.ਨਗਰ ਵਿੱਚ ਆਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਤਾਇਨਾਤ ਸਨ, ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏ ਡੀ ਸੀ (ਜ) ਅਤੇ ਏ ਡੀ ਸੀ (ਯੂ ਡੀ), ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਵਧੀਕ ਸਕੱਤਰ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਐਸ ਡੀ ਐਮ ਮੁਕੇਰੀਆਂ ਰਹਿ ਚੁੱਕੇ ਹਨ।

ਇਸ ਮੌਕੇ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਹਨਾਂ ਕਿਹਾ ਕਿ ਪ੍ਰਸਾਸ਼ਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕਰਨ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮੇਂ ਸਿਰ ਪ੍ਰਦਾਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਖਾਸ ਕਰਕੇ ਮੁਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੈਰਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਜ਼ਿਲ੍ਹਾ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਮੀਟਿੰਗ ਕਰਕੇ, ਜ਼ਿਲ੍ਹੇ ਵਿੱਚ ਕੰਮ ਕਰ ਰਹੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਇਸਤੋਂ ਪਹਿਲਾਂ ਜਿਲ੍ਹਾ ਸਕਤਰੇਤ ਪਹੁੰਚਣ ਤੇ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸੋ ਮੌਕੇ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Continue Reading

Trending