Mohali
ਲਾਰੇਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਜੂਨੀਅਰ ਖੇਡ ਦਿਹਾੜੇ ਦਾ ਆਯੋਜਨ

ਐਸ ਏ ਐਸ ਨਗਰ, 21 ਦਸੰਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇਜੂਨੀਅਰ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਛੋਟੇ-ਛੋਟੇਬੱਚਿਆਂ ਨੇ ਬਹੁਤ ਵੀ ਉਤਸ਼ਾਹ ਦੇਨਾਲ ਇਸ ਖੇਡ ਵਿਚ ਹਿੱਸਾ ਲਿਆ। ਇਸ ਮੌਕੇ ਛੋਟੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿਚ ਰੱਸਾਕੱਸੀ, ਸਕੇਟਿੰਗ, ਜਿਮਨਾਸਟਿਕ ਸਮੇਤ ਕਈ ਰੋਚਕ ਖੇਡਾਂ ਸ਼ਾਮਿਲ ਸਨ। ਇਹ ਸਮਾਰੋਹ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਖੇਡਾਂ ਅਤੇ ਕਲਾ ਦੇ ਹੁਨਰ ਦਿਖਾਏ।
ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਉਦਘਾਟਨ ਨਾਲ ਹੋਈ। ਇਸ ਮੌਕੇ ਛੋਟੇ ਬੱਚਿਆਂ ਵਲੋਂ ਕਈ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਸਕੇਟਿੰਗ ਅਤੇ ਵੱਖ-ਵੱਖ ਦੌੜਾਂ ਵਿਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਸਮਾਰੋਹ ਦਾ ਮੁੱਖ ਆਕਰਸ਼ਨ ਇੱਕ ਰੰਗੀਨ ਕਠਪੁਤਲੀ ਸ਼ੋਅ ਸੀ, ਜਿਸਦਾ ਸਾਰਿਆਂ ਨੇ ਆਨੰਦ ਉਠਾਇਆ।
ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਿਹਾ ਕਿ ਖੇਲ ਲੀਡਰਸ਼ਿਪ, ਸਕਾਰਾਤਮਕ ਰਵੱਈਆ, ਮੁਕਾਬਲਾ ਦੀ ਭਾਵਨਾ ਵਰਗੇ ਵੱਖ-ਵੱਖ ਗੁਣਾਂ ਨੂੰ ਵਿਕਸਿਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਲਈ ਖੇਡਾਂ ਦਾ ਬਹੁਤ ਮਹੱਤਵ ਹੈਅਤੇ ਖੇਡਾਂ ਤੰਦਰੁਸਤੀ ਨੂੰ ਵਧਾਵਾ ਦੇਣ ਲਈ ਇਕ ਅਹਿਮ ਤਰੀਕਾ ਹੈ।
Mohali
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਐਸ ਏ ਐਸ ਨਗਰ, 26 ਫਰਵਰੀ (ਆਰ ਪੀ ਵਾਲੀਆ) ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਜੀ ਫੇਜ਼ 2 ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਖੇ ਮਨਾਇਆ ਗਿਆ।
ਇਸ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਕੀਤਾ ਗਿਆ। ਭਾਈ ਅਵਤਾਰ ਸਿੰਘ ਆਲਮ ਵਲੋਂ ਗੁਰਬਾਣੀ ਦਾ ਮਨੋਹਾਰੀ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਤੇ ਬੀਬੀ ਚਰਨਜੀਤ ਕੌਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Mohali
ਐਨ ਉ ਸੀ ਤੋਂ ਬਿਨਾ ਹੋ ਰਹੀਆਂ ਰਜਿਟਰੀਆਂ ਦੀ ਮਿਆਦ ਵਧਾਉਣ ਦੀ ਮੰਗ

ਐਸ ਏ ਐਸ ਨਗਰ, 26 ਫਰਵਰੀ (ਸ.ਬ.) ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਐਨ ਉ ਸੀ ਤੋਂ ਬਿਨਾ ਹੋ ਰਹੀਆਂ ਰਜਿਟਰੀਆਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੀ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਭਾਗੋ ਮਾਜਰਾ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਸੋਹਾਣਾ, ਬਲਜਿੰਦਰ ਸਿੰਘ ਭਾਗੋ ਮਾਜਰਾ, ਮਲਕੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਜਿਸਟਰੀਆਂ ਦਾ ਸਮਾਂ 28 ਫਰਵਰੀ ਤੋਂ ਅੱਗੇ ਵਧਾਏ ਕਿਉਂਕਿ ਤਹਿਸੀਲਦਾਰ ਦਫਤਰਾਂ ਵਿੱਚ ਲੰਬੀਆਂ ਲਾਇਨਾਂ ਲੱਗ ਰਹੀਆਂ ਹਨ, ਜਿਸ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਰਜਿਸਟਰੀਆਂ ਦੀ ਮਿਆਦ ਵਿੱਚ ਵਾਧਾ ਨਾ ਕੀਤਾ ਤਾ ਸੰਘਰਸ਼ ਦਾ ਰਾਹ ਵੀ ਅਪਨਾਇਆ ਜਾ ਸਕਦਾ ਹੈ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Mohali
ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੁਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
ਐਸ ਏ ਐਸ ਨਗਰ, 25 ਫਰਵਰੀ (ਸ.ਬ.) 2014 ਬੈਚ ਦੇ ਆਈ. ਏ. ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।
ਸ਼੍ਰੀਮਤੀ ਕੋਮਲ ਮਿੱਤਲ ਜੋ ਕਿ ਐਸ.ਏ.ਐਸ.ਨਗਰ ਵਿੱਚ ਆਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਤਾਇਨਾਤ ਸਨ, ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏ ਡੀ ਸੀ (ਜ) ਅਤੇ ਏ ਡੀ ਸੀ (ਯੂ ਡੀ), ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਵਧੀਕ ਸਕੱਤਰ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਐਸ ਡੀ ਐਮ ਮੁਕੇਰੀਆਂ ਰਹਿ ਚੁੱਕੇ ਹਨ।
ਇਸ ਮੌਕੇ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਹਨਾਂ ਕਿਹਾ ਕਿ ਪ੍ਰਸਾਸ਼ਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕਰਨ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮੇਂ ਸਿਰ ਪ੍ਰਦਾਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਖਾਸ ਕਰਕੇ ਮੁਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੈਰਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਜ਼ਿਲ੍ਹਾ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਮੀਟਿੰਗ ਕਰਕੇ, ਜ਼ਿਲ੍ਹੇ ਵਿੱਚ ਕੰਮ ਕਰ ਰਹੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸਤੋਂ ਪਹਿਲਾਂ ਜਿਲ੍ਹਾ ਸਕਤਰੇਤ ਪਹੁੰਚਣ ਤੇ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸੋ ਮੌਕੇ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ