National
ਰੈਸਟੋਰੈਂਟ ਦੀ ਪਾਰਕਿੰਗ ਵਿੱਚ ਗੋਲੀਬਾਰੀ ਦੌਰਾਨ 1 ਲੜਕੀ ਸਮੇਤ 3 ਵਿਅਕਤੀਾਂ ਦੀ ਮੌਤ
ਪੰਚਕੂਲਾ, 23 ਦਸੰਬਰ (ਸ.ਬ.) ਪੰਚਕੂਲਾ ਦੇ ਬੁਰਜ ਕੋਟੀਆ ਸਥਿਤ ਇਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਵਿਚ ਦਿੱਲੀ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ, ਵਿਨੀਤ (ਵਿੱਕੀ ਦਾ ਭਤੀਜਾ) ਅਤੇ ਨਿਆ (ਮਹਿਲਾ ਦੋਸਤ) ਵਜੋਂ ਹੋਈ ਹੈ। ਪੁਲੀਸ ਅਨੁਸਾਰ ਕਾਲੇ ਰੰਗ ਦੀ ਕਾਰ ਵਿਚ ਆਏ ਤਿੰਨ ਨੌਜਵਾਨਾਂ ਤੇ ਦੂਜੀ ਕਾਰ ਵਿਚ ਦੇ ਦੋ ਨੌਜਵਾਨਾਂ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਵਿੱਕੀ ਤੇ 7-8 ਗੋਲੀਆਂ ਚਲਾਈਆਂ ਗਈਆਂ, ਜਦਕਿ ਵਿਨੀਤ ਦੇ ਸਿਰ ਵਿੱਚ ਅਤੇ ਨੀਆ ਨੂੰ ਛਾਤੀ ਵਿੱਚ ਗੋਲੀ ਲੱਗੀ।
ਘਟਨਾ ਦੇ ਤੁਰੰਤ ਬਾਅਦ ਤਿੰਨਾਂ ਨੂੰ ਸੈਕਟਰ-6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਚਸ਼ਮਦੀਦਾਂ ਅਨੁਸਾਰ ਹਮਲਾਵਰ ਚਿੱਟੇ ਰੰਗ ਦੀ ਕਾਰ ਵਿਚ ਆਏ ਸਨ। ਗੋਲੀ ਚਲਾਉਣ ਵਾਲੇ ਦੋ ਨੌਜਵਾਨਾਂ ਕੋਲ ਪਿਸਤੌਲ ਸਨ। ਘਟਨਾ ਤੋਂ ਬਾਅਦ ਦੋਵੇਂ ਹਮਲਾਵਰ ਕਾਰ ਵਿਚ ਫਰਾਰ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਪਿੱਛੇ ਰੰਜਿਸ਼ ਦਾ ਸ਼ੱਕ ਹੈ ਪਰ ਫਿਲਹਾਲ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲੀਸ ਨੇ ਰੈਸਟੋਰੈਂਟ ਅਤੇ ਆਸਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
National
ਉੱਤਰਾਖੰਡ ਵਿੱਚ ਫਿਰ ਹਿੱਲੀ ਧਰਤੀ
ਪਿਛਲੇ ਛੇ ਦਿਨਾਂ ਤੋਂ ਲਗਾਤਾਰ ਲੱਗ ਰਹੇ ਹਨ ਭੂਚਾਲ ਦੇ ਝਟਕੇ
ਉੱਤਰਕਾਸ਼ੀ, 29 ਜਨਵਰੀ (ਸ.ਬ.) ਉੱਤਰਕਾਸ਼ੀ ਵਿੱਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਦੁਪਹਿਰ 3:28 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 2.7 ਦੱਸੀ ਗਈ ਹੈ ਅਤੇ ਭੂਚਾਲ ਦਾ ਕੇਂਦਰ ਜ਼ਿਲ੍ਹੇ ਵਿੱਚ ਹੀ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਸੀ।
ਇੱਥੇ ਜਿਕਰਯੋਗ ਹੈ ਕਿ ਉੱਤਰਕਾਸ਼ੀ ਵਿੱਚ ਪਿਛਲੇ ਛੇ ਦਿਨਾਂ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਆਏ ਹਨ। ਭੂਚਾਲ ਦੇ ਰੁਕ ਰੁਕ ਕੇ ਆਉਣ ਵਾਲੇ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉੱਤਰਕਾਸ਼ੀ ਖੇਤਰ ਭੂਚਾਲ ਜ਼ੋਨ 4 ਅਤੇ 5 ਵਿੱਚ ਆਉਂਦਾ ਹੈ, ਜਿਸ ਕਾਰਨ ਇਸ ਖੇਤਰ ਨੂੰ ਭੂਚਾਲ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਪਿਛਲੇ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਲਗਾਤਾਰ ਦੋ ਦਿਨ ਭੂਚਾਲ ਦੇ ਦੋ ਝਟਕਿਆਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਡਰਾ ਦਿੱਤਾ ਸੀ।
ਭੂਚਾਲ ਦੇ ਝਟਕਿਆਂ ਨੂੰ 24 ਘੰਟੇ ਵੀ ਨਹੀਂ ਹੋਏ ਸਨ ਕਿ ਸ਼ਨੀਵਾਰ ਸਵੇਰੇ 5:47 ਵਜੇ ਇੱਕ ਵਾਰ ਫਿਰ ਰਿਕਟਰ ਪੈਮਾਨੇ ਤੇ 2.04 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ, ਜਿਸਦਾ ਕੇਂਦਰ ਖੁਰਕੋਟ ਤੇ ਕਸਬੇ ਦੇ ਪਿੰਡਾਂ ਦੇ ਵਿਚਕਾਰ ਜੰਗਲੀ ਖੇਤਰ ਵਿੱਚ ਕਿਤੇ ਸੀ।
National
ਸਾਊਦੀ ਅਰਬ ਵਿੱਚ ਵਾਪਰੇ ਸੜਕ ਹਾਦਸੇ ਵਿੱਚ 9 ਭਾਰਤੀਆਂ ਦੀ ਮੌਤ
ਨਵੀਂ ਦਿੱਲੀ, 29 ਜਨਵਰੀ (ਸ.ਬ.) ਪੱਛਮੀ ਸਾਊਦੀ ਅਰਬ ਵਿੱਚ ਜੀਜ਼ਾਨ ਨੇੜੇ ਇੱਕ ਸੜਕ ਹਾਦਸੇ ਵਿੱਚ 9 ਭਾਰਤੀ ਨਾਗਰਿਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜੇਦਾਹ ਵਿੱਚ ਭਾਰਤੀ ਮਿਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਕਿਹਾ ਕਿ ਉਹ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ ਅਤੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ।
ਭਾਰਤੀ ਕੌਂਸਲੇਟ ਨੇ ਐਕਸ ਤੇ ਪਾਈ ਪੋਸਟ ਵਿੱਚ ਕਿਹਾ ਹੈ ਕਿ ਉਹ ਸਾਊਦੀ ਅਰਬ ਦੇ ਪੱਛਮੀ ਖੇਤਰ ਵਿੱਚ ਜੀਜ਼ਾਨ ਨੇੜੇ ਇੱਕ ਸੜਕ ਹਾਦਸੇ ਵਿੱਚ 9 ਭਾਰਤੀ ਨਾਗਰਿਕਾਂ ਦੀ ਦੁਖਦਾਈ ਮੌਤ ਤੇ ਡੂੰਘਾ ਸੋਗ ਪ੍ਰਗਟ ਕਰਦੇ ਹਨ। ਜੇਦਾਹ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕਰਦੇ ਹਾਂ। ਹੋਰ ਪੁੱਛਗਿੱਛ ਲਈ ਇੱਕ ਸਮਰਪਿਤ ਹੈਲਪਲਾਈਨ ਸਥਾਪਤ ਕੀਤੀ ਗਈ ਹੈ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਇਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
National
ਦਿੱਲੀ ਦੇ ਲੋਕਾਂ ਨੂੰ ਧੋਖਾ ਦੇ ਰਹੇ ਹਨ ਲੈਫਟੀਨੈਂਟ ਗਵਰਨਰ : ਆਤਿਸ਼ੀ
ਦਿੱਲੀ ਦੀ ਮੁੱਖ ਮੰਤਰੀ ਨੇ ਐਲ ਜੀ ਦੇ ਪੱਤਰ ਦਾ ਦਿੱਤਾ ਜਵਾਬ
ਨਵੀਂ ਦਿੱਲੀ, 29 ਜਨਵਰੀ (ਸ.ਬ.) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਹਰਿਆਣਾ ਸਰਕਾਰ ਉੱਤੇ ਯਮੁਨਾ ਦੇ ਪਾਣੀ ਵਿੱਚ ਜ਼ਹਿਰ ਘੋਲਣ ਦੇ ਦੋਸ਼ਾਂ ਨੂੰ ਲੈ ਕੇ ਚਲ ਰਹੀੇ ਵਿਵਾਦ ਦੌਰਾਨ ਅੱਜ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇੱਕ ਪੱਤਰ ਲਿਖ ਕੇ ਐਲਜੀ ਵੀ ਕੇ ਸਕਸੈਨਾ ਦੇ ਪੱਤਰ ਦਾ ਜਵਾਬ ਦਿੱਤਾ ਹੈ। ਆਤਿਸ਼ੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਯਮੁਨਾ ਵਿੱਚ ਅਮੋਨੀਆ ਦਾ ਪੱਧਰ ਆਮ ਸੀਮਾ ਤੋਂ 700 ਫੀਸਦੀ ਵੱਧ ਹੈ। ਉਹਨਾਂ ਲਿਖਿਆ ਹੈ ਕਿ ਐਲ ਜੀ ਦੀ ਰਿਪੋਰਟ ਵਿੱਚ ਹੇਰਾਫ਼ੇਰੀ ਕਰਨ ਦੇ ਬਾਵਜੂਦ, ਇਸ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਐਲ ਜੀ ਵਲੋਂ ਦੋਸ਼ੀਆਂ ਨੂੰ ਬਚਾ ਕੇ ਦਿੱਲੀ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਲਿਖਿਆ ਹੈ ਕਿ ਐਲ ਜੀ ਲਗਾਤਾਰ ਹਰਿਆਣਾ ਸਰਕਾਰ ਦਾ ਬਚਾਅ ਕਰ ਰਹੇ ਹਨ ਅਤੇ ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਸਪਲਾਈ ਕੀਤੇ ਜਾ ਰਹੇ ਦੂਸ਼ਿਤ ਪਾਣੀ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਹੈ। ਉਹਨਾਂ ਸਵਾਲ ਕੀਤਾ ਹੈ ਕਿ ਆਖਿਰ ਐਲ ਜੀ ਦੀ ਵਫ਼ਾਦਾਰੀ ਕਿੱਥੇ ਹੈ?
ਜਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਬੀਤੇ ਦਿਨ ਸੀ ਐਮ ਆਤਿਸ਼ੀ ਨੂੰ ਪੱਤਰ ਲਿਖਿਆ ਸੀ ਜਿਸ ਵਿੱਚ ਉਨ੍ਹਾਂ ਨੇ ਯਮੁਨਾ ਨਦੀ ਵਿੱਚ ਜ਼ਹਿਰ ਸੁੱਟਣ ਸਬੰਧੀ ਕੇਜਰੀਵਾਲ ਦੇ ਬਿਆਨ ਨੂੰ ਦੇਸ਼ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਖ਼ਤਰਾ ਕਰਾਰ ਦਿੱਤਾ ਸੀ। ਐਲਜੀ ਨੇ ਪੱਤਰ ਵਿੱਚ ਕਿਹਾ ਸੀ ਕਿ ਚੋਣਾਂ ਦੌਰਾਨ ਕੇਜਰੀਵਾਲ ਦੇ ਬਿਆਨ ਨਾਲ ਦੋ ਗੁਆਂਢੀ ਸੂਬਿਆਂ ਵਿੱਚ ਵੱਡਾ ਵਿਵਾਦ ਪੈਦਾ ਹੋ ਸਕਦਾ ਹੈ।
ਉਹਨਾਂ ਲਿਖਿਆ ਸੀ ਕਿ ਮੁੱਖ ਮੰਤਰੀ ਆਤਿਸ਼ੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਭੰਬਲਭੂਸੇ ਅਤੇ ਡਰ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ ਜਦਕਿ ਦਿੱਲੀ ਜਲ ਬੋਰਡ ਨੇ ਦਿੱਲੀ ਸਰਕਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
Editorial2 months ago
ਵਹਿਮਾਂ ਭਰਮਾਂ ਦੀ ਥਾਂ ਆਮ ਲੋਕਾਂ ਨੂੰ ਤਰਕਸ਼ੀਲ ਸੋਚ ਨੂੰ ਅਪਨਾਉਣ ਦੀ ਲੋੜ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International2 months ago
ਰਨਵੇ ਦੀ ਬਜਾਏ ਸੜਕ ਤੇ ਉਤਰਿਆ ਜਹਾਜ਼, ਲੈਂਡਿੰਗ ਦੌਰਾਨ ਹੋਏ ਦੋ ਟੋਟੇ
-
International1 month ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ