Mohali
ਬਹੁਜਨ ਸਮਾਜ ਪਾਰਟੀ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਿਰੁੱਧ ਵਰਤੀ ਅਪਮਾਨਜਨਕ ਭਾਸ਼ਾ ਸੰਬੰਧੀ ਰੋਸ ਧਰਨਾ
ਐਸ ਏ ਐਸ ਨਗਰ, 24 ਦਸੰਬਰ (ਸ.ਬ.) ਬਹੁਜਨ ਸਮਾਜ ਪਾਰਟੀ ਦੀ ਜਿਲ੍ਹਾ ਇਕਾਈ ਵਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਦਿੱਤਾ ਗਿਆ। ਇਸ ਰੋਸ ਰੈਲੀ ਦੀ ਪ੍ਰਧਾਨਗੀ ਹਰਕਾਦਾਸ਼ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਵੱਲੋਂ ਕੀਤੀ ਗਈ ਅਤੇ ਮੁੱਖ ਮਹਿਮਾਨ ਹਰਭਜਨ ਸਿੰਘ ਬਜਹੇੜੀ ਜਨਰਲ ਸਕੱਤਰ ਬਸਪਾ ਪੰਜਾਬ ਸਨ।
ਰੈਲੀ ਦੌਰਾਨ ਬੁਲਾਰਿਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ, ਭਾਰਤੀ ਜਨਤਾ ਪਾਰਟੀ ਅਤੇ ਹੋਰ ਪਾਰਟੀਆਂ ਵੱਲੋਂ ਸਮੇਂ-ਸਮੇਂ ਤੇ ਕੀਤੀਆਂ ਟਿੱਪਣੀਆਂ ਸਬੰਧੀ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਫੈਸ਼ਨ ਨਹੀਂ ਬਲਕਿ ਇੱਕ ਸਦੀਵੀ ਪ੍ਰੇਰਣਾ ਹੈ ਜਿੰਨਾ ਚਿਰ ਅਸੀਂ ਸਾਹ ਲੈਂਦੇ ਰਹਾਂਗੇ, ਜਿੰਨਾ ਚਿਰ ਇਸ ਧਰਤੀ ਤੇ ਸੂਰਜ ਅਤੇ ਚੰਦਰਮਾ ਚਮਕਦੇ ਰਹਿਣਗੇ ਅੰਬੇਦਕਰ ਸਾਹਿਬ ਦੀ ਵਿਰਾਸਤ ਅਮਰ ਰਹੇਗੀ।
ਬੁਲਾਰਿਆਂ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਨੂੰ ਸੰਸਦ ਵਿੱਚ ਖੜੇ ਹੋ ਕੇ ਉਹਨਾਂ ਨੂੰ ਯਾਦ ਕਰਨ ਨੂੰ ਫੈਸ਼ਨ ਕਹਿਣਾ ਕੇਂਦਰੀ ਗ੍ਰਹਿ ਮੰਤਰੀ ਦੇ ਹੰਕਾਰ ਨੂੰ ਦਰਸਾਉਂਦਾ ਹੈ ਅਤੇ ਇਸ ਨਾਲ ਜਾਹਿਰ ਹੁੰਦਾ ਹੈ ਕਿ ਭਾਰਤੀ ਜਨਤਾ ਪਾਰਟੀ, ਆਰ ਐਸ ਐਸ ਵਾਲੇ ਸੰਵਿਧਾਨ ਅਤੇ ਸੰਵਿਧਾਨ ਦੇ ਨਿਰਮਾਤਾ ਦਾ ਕਿੰਨਾ ਕੁ ਸਤਿਕਾਰ ਕਰਦੇ ਹਨ। ਬੁਲਾਰਿਆਂ ਨੇ ਕਿਹਾ ਕਿ ਆਰ ਐਸ ਐਸ ਦੇ ਮੁਖੀ ਗੋਲਵਲਕਰ ਵੀ ਕਹਿੰਦੇ ਸਨ ਕਿ ਉਹ ਅੰਗਰੇਜ਼ਾਂ ਦੀ ਸਾਰੀ ਜ਼ਿੰਦਗੀ ਗੁਲਾਮੀ ਕਰਨ ਲਈ ਤਿਆਰ ਹਨ ਪਰੰਤੂ ਜੇਕਰ ਦਲਿਤ, ਪਛੜੇ ਅਤੇ ਮੁਸਲਮਾਨਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਜਾਂਦਾ ਹੈ ਤਾਂ ਐਸੀ ਆਜ਼ਾਦੀ ਉਹਨਾਂ ਨੂੰ ਨਹੀਂ ਚਾਹੀਦੀ।
ਇਸ ਇਕੱਠ ਵਿੱਚ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਨਛੱਤਰ ਸਿੰਘ, ਸੁਰਿੰਦਰ ਪਾਲ ਸਹੌੜਾ ਇੰਚਾਰਜ ਬੀਐਸਪੀ ਜਿਲਾ ਮੁਹਾਲੀ, ਹਰਨੇਕ ਸਿੰਘ ਦੇਵਪੁਰੀ, ਹਰਨੇਕ ਸਿੰਘ ਇੰਨਚਾਰਜ ਮੁਹਾਲੀ, ਹਾਕਮ ਸਿੰਘ ਬੜੌਦੀ ਹਲਕਾ ਪ੍ਰਧਾਨ ਖਰੜ, ਪਰਮਜੀਤ ਸਿੰਘ, ਦਿਲਬਾਗ ਸਿੰਘ, ਰਜਿੰਦਰ ਸਿੰਘ, ਜਸਪਾਲ ਸਿੰਘ ਸੈਦਪੁਰ ਹਲਕਾ ਪ੍ਰਧਾਨ ਮੁਹਾਲੀ, ਚਰਨਜੀਤ ਸਿੰਘ ਹਲਕਾ ਪ੍ਰਧਾਨ ਡੇਰਾਬੱਸੀ, ਜਗਤਾਰ ਸਿੰਘ ਮੁਹਾਲੀ, ਬਖਸ਼ੀਸ਼ ਸਿੰਘ ਗੰਗੜ, ਬੇਗ ਸਿੰਘ ਸਕੱਤਰ ਜਿਲ੍ਹਾ ਮੁਹਾਲੀ, ਪ੍ਰਕਾਸ਼ ਸਿੰਘ ਜਿਲ੍ਹਾ ਸਕੱਤਰ, ਗੁਰਿੰਦਰ ਸਿੰਘ ਜਿਲ੍ਹਾ ਸਕੱਤਰ, ਸੁੱਚਾ ਸਿੰਘ ਬਲੌਂਗੀ, ਹਨੀ ਸਿੰਘ, ਰਾਜ ਸਿੰਘ ਸਾਬਕਾ ਪ੍ਰਧਾਨ ਹਲਕਾ ਮੁਹਾਲੀ, ਰੂਪ ਸਿੰਘ ਮਛਲੀ, ਗੁਰਦੇਵ ਸਿੰਘ, ਹਰਕੁਮਾਰੀ ਲਾਲ, ਰਾਜਕੁਮਾਰ, ਰੌਕੀ ਵਾਲਮੀਕ, ਜਸਪਾਲ ਭੱਟੀ, ਮਮਤਾ, ਕਾਲਾ ਸਿੰਘ, ਅਮਰਜੀਤ ਸਿੰਘ, ਨੈਬ ਸਿੰਘ, ਹਰਿੰਦਰ ਸਿੰਘ ਦੁਰਾਲੀ, ਰਕੇਸ਼ ਕੁਮਾਰ ਇਹਨਾਂ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਵਰਤਾ ਸ਼ਾਮਿਲ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
