Connect with us

Mohali

ਸੂਬਾ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਅਤੇ ਨਾਕਸ ਵਿਉਂਤਬੰਦੀ ਕਾਰਨ ਸੂਬੇ ਸਿਹਤ ਢਾਂਚਾ ਬੁਰੀ ਤਰਾਂ ਲੜਖੜਾਇਆ : ਬਲਬੀਰ ਸਿੰਘ ਸਿੱਧੂ

Published

on

 

ਐਸ ਏ ਐਸ ਨਗਰ, 25 ਦਸੰਬਰ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਅਤੇ ਨਾਕਸ ਵਿਉਂਤਬੰਦੀ ਕਾਰਨ ਸੂਬੇ ਵਿਚ ਸਿਹਤ ਸਹੂਲਤਾਂ ਦਾ ਢਾਂਚਾ ਬੁਰੀ ਤਰ੍ਹਾਂ ਲੜਖੜਾ ਗਿਆ ਹੈ। ਇੱਥੇ ਜਾਰੀ ਬਿਆਨ ਵਿੱਚ ਸz. ਸਿੱਧੂ ਨੇ ਕਿਹਾ ਕਿ ਸਰਕਾਰ ਦੀ ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਨੀਤੀ ਨੇ ਸਸਤੀ ਸ਼ੋਹਰਤ ਖੱਟਣ ਲਈ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਚੱਕਰ ਵਿਚ ਚੰਗੀਆਂ ਭਲੀਆਂ ਚਲਦੀਆਂ ਡਿਸਪੈਂਸਰੀਆਂ ਤੇ ਮੁੱਢਲੇ ਸਿਹਤ ਕੇਂਦਰਾਂ ਨੂੰ ਤਬਾਹ ਕਰ ਦਿਤਾ ਹੈ।

ਉਹਨਾਂ ਕਿਹਾ ਕਿ ਲੋੜ ਪੰਜਾਬ ਦੀਆਂ ਸਿਹਤ ਸੰਸਥਾਵਾਂ ਵਿਚ ਡਾਕਟਰ ਤੇ ਲੋਂੜੀਦਾ ਪੈਰਾ ਮੈਡੀਕਲ ਸਟਾਫ਼ ਅਤੇ ਲੋੜ ਅਨੁਸਾਰ ਸਾਜ਼ੋ ਸਮਾਨ ਭੇਜਣ ਦੀ ਸੀ ਨਾ ਕਿ ਇਹਨਾਂ ਸੰਸਥਾਵਾਂ ਦੇ ਬਰਾਬਰ ਨਵੀਆਂ ਸੰਸਥਾਵਾਂ ਖੋਲਣ ਦੀ। ਸz. ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਸਪੈਸ਼ਲਿਸਟ ਡਾਕਟਰਾਂ ਦੀਆਂ 2690 ਅਸਾਮੀਆਂ ਵਿਚੋਂ 1555 ਅਸਾਮੀਆਂ ਖਾਲੀ ਪਈਆਂ ਹਨ। ਇਸੇ ਤਰ੍ਹਾਂ ਹੀ ਮੈਡੀਕਲ ਅਫਸਰਾਂ ਦੀਆਂ 2295 ਮਨਜ਼ੂਰ ਸ਼ੁਦਾ ਅਸਾਮੀਆਂ ਵਿਚੋਂ 1250 ਖਾਲੀ ਪਈਆਂ ਹਨ। ਸ਼੍ਰੀ ਸਿੱਧੂ ਨੇ ਕਿਹਾ ਇਹਨਾਂ ਅਸਾਮੀਆਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੂੰ ਪਿਛਲੇ ਅਗਸਤ ਮਹੀਨੇ ਵਿਚ ਹੜਤਾਲ ਵੀ ਕਰਨੀ ਪਈ ਸੀ, ਪਰ ਅਜੇ ਵੀ ਸਰਕਾਰ ਵਲੋਂ ਇਹਨਾਂ ਅਸਾਮੀਆਂ ਨੂੰ ਭਰਨ ਲਈ ਕੋਈ ਦਿਲਚਸਪੀ ਨਹੀਂ ਵਿਖਾਈ ਦੇ ਰਹੀ।

ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਫੋਕੀ ਵਾਹ ਵਾਜ ਖੱਟਣ ਲਈ ਪੰਜਾਬ ਵਿਚ ਦਿੱਲੀ ਦਾ ਆਮ ਆਦਮੀ ਕਲੀਨਿਕ ਮਾਡਲ ਬਿਨਾਂ ਸੋਚਿਆਂ ਸਮਝਿਆਂ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਾ ਨੁਕਸਾਨ ਕਰ ਲਿਆ। ਉਹਨਾਂ ਕਿਹਾ ਕਿ ਹੁਣ ਜਦੋਂ ਸਿਹਤ ਸਿਸਟਮ ਦਾ ਢਾਂਚਾ ਹੀ ਢਹਿ-ਢੇਰੀ ਹੋਣ ਦੇ ਕਿਨਾਰੇ ਪਹੁੰਚ ਗਿਆ ਤਾਂ ਪੰਜਾਬ ਸਰਕਾਰ ਫਿਰ ਕੇਂਦਰ ਸਰਕਾਰ ਦੇ ਸਾਰੇ ਨਿਯਮ ਮੰਨ ਕੇ ਆਮ ਆਦਮੀ ਕਲੀਨਕਾਂ ਦਾ ਨਾਮ ਅਤੇ ਦਿੱਖ ਬਦਲਣ ਲੱਗੀ ਹੈ।

ਪੰਜਾਬ ਸਰਕਾਰ ਵਲੋਂ ਰੇਡੀਓ, ਟੈਲੀਵਿਜ਼ਨ ਅਤੇ ਅਖ਼ਬਾਰਾਂ ਵਿਚ ਆਮ ਆਦਮੀ ਕਲੀਨਕਾਂ ਵਿਚ ਹਰ ਆਧੁਨਿਕ ਸਹੂਲਤ ਹੋਣ ਦਾ ਵੱਡੇ ਵੱਡੇ ਦਾਅਵਿਆਂ ਉਤੇ ਚੁਟਕੀ ਲੈਂਦਿਆਂ ਸz. ਸਿੱਧੂ ਨੇ ਕਿਹਾ ਕਿ ਜੇ ਇਹਨਾਂ ਕਲੀਨਕਾਂ ਵਿੱਚ ਹਰ ਬੀਮਾਰੀ ਦਾ ਸਪੈਸ਼ਲਿਸਟ ਡਾਕਟਰ ਅਤੇ ਜਾਂਚ ਲਈ ਟੈਸਟਾਂ ਦੀ ਸਹੂਲਤ ਹੈ ਤਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਇਲਾਜ ਕਰਵਾਉਣ ਲਈ ਦਿੱਲੀ ਅਤੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਕਿਉਂ ਜਾਂਦੇ ਹਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending