Punjab
ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ
ਲਾਲੜੂ, 26 ਦਸੰਬਰ (ਸ.ਬ.) ਲਾਲੜੂ ਡਹਿਰ ਰੋਡ ਤੇ ਸਥਿਤ ਕਾਲੋਨੀ ਵਿੱਚ ਰਹਿ ਰਹੇ ਇਕ ਪਰਿਵਾਰ ਦੀਆਂ ਦੋ ਕੁੜੀਆਂ ਦੀ ਬੀਤੇ ਦਿਨ ਨਹਾਉਣ ਸਮੇਂ ਗੈਸ ਵਾਲੇ ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਪਰਿਵਾਰ ਨੇ ਮ੍ਰਿਤਕ ਕੁੜੀਆਂ ਦਾ ਸਸਕਾਰ ਕਰ ਦਿੱਤਾ ਹੈ, ਜੋ ਆਪਸ ਵਿੱਚ ਭੈਣਾਂ ਸਨ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਬਬਲੂ ਵਾਸੀ ਲਾਲੜੂ ਨੇ ਦੱਸਿਆ ਕਿ ਉਹ ਬੀਤੇ ਦਿਨ ਬਾਅਦ ਦੁਪਹਿਰ 2 ਵਜੇ ਡਿਊਟੀ ਤੇ ਚਲਾ ਗਿਆ ਸੀ ਅਤੇ ਉਸ ਦੀ ਘਰਵਾਲੀ ਵੀ ਕੰਮ ਤੇ ਗਈ ਹੋਈ ਸੀ। ਪਿੱਛੇ ਉਸ ਦੀਆਂ ਦੋ ਧੀਆਂ ਘਰ ਵਿੱਚ ਇਕੱਲੀਆਂ ਸਨ, ਜੋਂ 3 ਵਜੇ ਟਿਊਸ਼ਨ ਪੜ੍ਹਨ ਜਾਂਦੀਆਂ ਹਨ।
ਦੋਵੇਂ ਭੈਣਾਂ ਟਿਊਸ਼ਨ ਤੇ ਜਾਣ ਤੋਂ ਪਹਿਲਾਂ ਬਾਥਰੂਮ ਵਿੱਚ ਨਹਾਉਣ ਚਲੀਆਂ ਗਈਆਂ ਤੇ ਫਿਰ ਉਹ ਬਾਥਰੂਮ ਵਿਚੋਂ ਬਾਹਰ ਨਹੀਂ ਆ ਸਕੀਆਂ। ਇਸ ਮੌਕੇ ਰੌਲਾ ਪਾਉਣ ਤੇ ਜਦੋਂ ਬਾਥਰੂਮ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਦੋਵੇਂ ਕੁੜੀਆਂ ਬੇਹੋਸ਼ੀ ਦੀ ਹਾਲਤ ਵਿੱਚ ਬਾਥਰੂਮ ਵਿੱਚ ਡਿੱਗੀਆਂ ਹੋਈਆਂ ਸਨ। ਉਨ੍ਹਾਂ ਨੂੰ ਤੁਰੰਤ ਅੰਬਾਲਾ ਸ਼ਹਿਰ ਦੇ ਐਮਐਮ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੂੰ ਉਨ੍ਹਾਂ ਨੂੰ ਚੈਕ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ।
ਬੱਚੀਆਂ ਦੀ ਪਛਾਣ ਸਪਨਾ (12) ਤੇ ਮਾਹੀ (8) ਵਜੋਂ ਹੋਈ ਹੈ। ਇਸ ਕਾਰਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਪਰਿਵਾਰ ਵੱਲੋਂ ਦੋਵੇਂ ਕੁੜੀਆਂ ਦਾ ਸਸਕਾਰ ਕਰ ਦਿੱਤਾ ਗਿਆ ਹੈ।
Mohali
ਠੇਕੇਦਾਰ ਯੂਨੀਅਨ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਾਹਦਤ ਨੂੰ ਸਮਰਪਿਤ ਲੰਗਰ ਲਗਾਇਆ
ਐਸ ਏ ਐਸ ਨਗਰ, 26 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ-ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਾਹਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਿਜਦਾ ਕਰਨ ਲਈ ਜਾ ਰਹੀਆਂ ਸੰਗਤਾਂ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਨਜ਼ਦੀਕ ਸੈਕਟਰ 90 ਮੁਹਾਲੀ ਵਿਖੇ ਸਰਹਿੰਦ ਜਾਣ ਵਾਲੀ ਸੜਕ ਤੇ ਗੁਰੂ ਕਾ ਲੰਗਰ ਲਗਾਇਆ ਗਿਆ।
ਲੰਗਰ ਦੀ ਅਰੰਭਤਾ ਕਥਾ ਵਾਚਕ ਗਿਆਨੀ ਬਲਹਾਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਦੇ ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸ਼ਹੀਦੀ ਜੋੜ ਮੇਲ ਮੌਕੇ ਹਰ ਸਾਲ ਲੰਗਰ ਲਗਾਇਆ ਜਾਂਦਾ ਹੈ ਇਸ ਲੜੀ ਨੂੰ ਅੱਗੇ ਤੌਰਦਿਆਂ ਜਨਰਲ ਬਾਡੀ ਦੀ ਮੀਟਿੰਗ ਵਿੱਚ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੇ ਫੈਸਲੇ ਅਨੁਸਾਰ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਾਹਦਤ ਨੂੰ ਸਿਜਦਾ ਕਰਨ ਲਈ ਜਾਂਦੀ ਸੰਗਤ ਲਈ ਚਾਹ, ਬਰੈਡ ਅਤੇ ਸਬਜ਼ੀ ਤੇ ਪ੍ਰਸ਼ਾਦੇ ਦਾ ਸਾਦਾ ਲੰਗਰ ਲਗਾਇਆ ਗਿਆ ਅਤੇ ਸ਼ਾਮ ਤੱਕ ਅਤੁੱਟ ਵਰਤਾਇਆ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਗੁਰੂ ਕੇ ਲੰਗਰਾਂ ਦੀ ਸੇਵਾ ਵਿੱਚ ਸ. ਬਲਵਿੰਦਰ ਸਿੰਘ ਬੱਲ ਖਜ਼ਾਨਚੀ, ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਸ. ਮੋਹਨ ਸਿੰਘ ਸਹਾਇਕ ਖਜ਼ਾਨਚੀ, ਸ. ਗੁਰਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਸੁੱਚਾ ਸਿੰਘ (ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਚੇਅਰਮੈਨ ਸਾਲਸੀ ਕਮੇਟੀ ਸ੍ਰੀ ਵਿਜੇ ਕੁਮਾਰ ਘਈ, ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ), ਭਾਈ ਲਾਲੋ ਕੋਅਪ੍ਰੇਟਿਵ ਬੈਕ ਦੇ ਪ੍ਰਧਾਨ ਪ੍ਰਦੀਪ ਭਾਰਜ, ਜਗਦੀਸ਼ ਧੀਮਾਨ, ਸੁੰਦਰ ਸਿੰਘ, ਲਖਮੀਰ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਲਖਬੀਰ ਸਿੰਘ, ਰਾਜਬੰਸ ਸ਼ਰਮਾ, ਗੁਰਦਰਸ਼ਨ ਸਿੰਘ, ਜਰਨੈਲ ਸਿੰਘ, ਰਘਬੀਰ ਸਿੰਘ, ਤਰਸੇਮ ਲਾਲ, ਸਰਦਾਰਾ ਸਿੰਘ, ਮਨਮੋਹਨ ਸਿੰਘ, ਤੀਰਥ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਮੈਂਬਰ ਅਤੇ ਸੰਗਤ ਸ਼ਾਮਲ ਹੋਈ।
Mohali
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕ੍ਰਿਕਟ ਖਿਡਾਰਨ ਹਰਲੀਨ ਦਿਓਲ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ
ਮਹਿਲਾ ਕ੍ਰਿਕਟ ਵਿੱਚ 100 ਤੋਂ ਘੱਟ ਗੇਂਦਾਂ ਵਿੱਚ ਸੈਂਕੜਾ ਮਾਰਨ ਵਾਲੀ ਦੂਜੀ ਖਿਡਾਰਨ ਬਣੀ
ਐਸ ਏ ਐਸ ਨਗਰ, 26 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਹੋਣਹਾਰ ਖਿਡਾਰੀ ਹਰਲੀਨ ਦਿਓਲ ਵੱਲੋਂ ਵੈਸਟ ਇੰਡੀਜ਼ ਦੇ ਖਿਲਾਫ ਦੂਜੇ ਵਨ ਡੇ ਇੰਟਰਨੈਸ਼ਨਲ ਮੈਚ ਵਿੱਚ ਪਹਿਲਾ ਸੈਂਕੜਾ ਲਗਾਉਣ ਅਤੇ ਮੈਨ ਆਫ ਦਾ ਮੈਚ ਦਾ ਅਵਾਰਡ, ਗੇਮ ਚੇਂਜਰ ਅਵਾਰਡ ਅਤੇ ਸਭ ਤੋਂ ਵੱਧ 16 ਚੌਕਿਆ ਮਾਰਨ ਦਾ ਅਵਾਰਡ ਮਿਲਣ ਉੱਤੇ ਹਰਲੀਨ ਦਿਉਲ ਦੇ ਘਰ ਜਾ ਕੇ ਉਹਨਾਂ ਦੇ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਤੇ ਭਰਾ ਮਨਜੋਤ ਸਿੰਘ ਨੂੰ ਸਨਮਾਨਤ ਕੀਤਾ। ਇਸ ਮੌਕੇ ਉਹਨਾਂ ਨਾਲ ਕੌਂਸਲਰ ਪ੍ਰਮੋਦ ਮਿੱਤਰਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
ਸz. ਬੇਦੀ ਨੇ ਬੱਚਿਆਂ ਨੂੰ ਚੈਂਪੀਅਨ ਬਣਾਉਣ ਵਿੱਚ ਮਾਪਿਆਂ ਦਾ ਬਹੁਤ ਵੱਡਾ ਤੇ ਮਹੱਤਵਪੂਰਨ ਰੋਲ ਅਤੇ ਕੁਰਬਾਨੀ ਹੁੰਦੀ ਹੈ ਜਿਸ ਤੋਂ ਬਿਨਾਂ ਚੈਂਪੀਅਨ ਨਹੀਂ ਬਣਾਏ ਜਾ ਸਕਦੇ। ਉਹਨਾਂ ਕਿਹਾ ਕਿ ਹਰਲੀਨ ਦੇ ਮਾਪਿਆਂ ਨੇ ਖਾਸ ਤੌਰ ਤੇ ਆਪਣੀ ਬੱਚੀ ਨੂੰ ਖੇਡ ਵਾਸਤੇ ਹਰ ਸੁੱਖ ਸੁਵਿਧਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਹਰਲੀਨ ਦੀ ਆਪਣੀ ਮਿਹਨਤ ਵੀ ਬਹੁਤ ਜਿਆਦਾ ਹੈ ਕਿਉਂਕਿ ਇੱਕ ਲੜਕੀ ਵਾਸਤੇ ਕ੍ਰਿਕਟ ਵਰਗੀ ਖੇਡ (ਜਿਸ ਉੱਤੇ ਮਰਦ ਹੀ ਜਿਆਦਾ ਹਾਵੀ ਰਹਿੰਦੇ ਹਨ), ਵਿਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਉਹਨਾਂ ਦੱਸਿਆ ਕਿ ਵਡੋਦਰਾ ਵਿੱਚ ਹੋਏ ਮੈਚ ਵਿੱਚ ਹਰਲੀਨ ਦਿਓਲ ਨੇ ਨਾ ਸਿਰਫ ਇਸ ਮੈਚ ਵਿੱਚ 115 ਰਨ ਬਣਾਏ ਬਲਕਿ 16 ਚੌਂਕੇ ਵੀ ਲਗਾਏ ਅਤੇ ਟੀਮ ਵਾਸਤੇ ਮਹੱਤਵਪੂਰਨ ਸਕੋਰ ਕੀਤਾ ਅਤੇ ਇਸ ਨਾਲ ਉਹ ਭਾਰਤ ਦੀ ਅਜਿਹੀ ਦੂਜੀ ਮਹਿਲਾ ਕ੍ਰਿਕਟਰ ਬਣ ਗਈ ਹੈ ਜਿਸਨੇ 100 ਤੋਂ ਘੱਟ ਗੇਂਦਾ ਵਿੱਚ ਸੈਂਚਰੀ ਮਾਰੀ ਹੈ।
Chandigarh
ਪੰਜਾਬ ਸਰਕਾਰ ਵੱਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕਰਨ ਦਾ ਦਾਅਵਾ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਵਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕੀਤੇ ਗਏ ਹਨ ਅਤੇ ਐਨ. ਆਰ. ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਬਿਆਨ ਅਨੁਸਾਰ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ. ਆਰ. ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਉਹਨਾਂ ਕਿਹਾ ਕਿ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ‘ਆਨਲਾਈਨ ਐਨ.ਆਰ.ਆਈ ਮਿਲਣੀ’ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਅਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ, ਸੀਨੀਅਰ ਅਧਿਕਾਰੀਆਂ ਅਤੇ ਐਨ. ਆਰ. ਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ ਜਿਹੜੇ ਇਸ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।
ਉਹਨਾਂ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਹਨਾਂ ਕਿਹਾ ਕਿ ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ