Connect with us

Mohali

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕ੍ਰਿਕਟ ਖਿਡਾਰਨ ਹਰਲੀਨ ਦਿਓਲ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

Published

on

 

ਮਹਿਲਾ ਕ੍ਰਿਕਟ ਵਿੱਚ 100 ਤੋਂ ਘੱਟ ਗੇਂਦਾਂ ਵਿੱਚ ਸੈਂਕੜਾ ਮਾਰਨ ਵਾਲੀ ਦੂਜੀ ਖਿਡਾਰਨ ਬਣੀ

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਹੋਣਹਾਰ ਖਿਡਾਰੀ ਹਰਲੀਨ ਦਿਓਲ ਵੱਲੋਂ ਵੈਸਟ ਇੰਡੀਜ਼ ਦੇ ਖਿਲਾਫ ਦੂਜੇ ਵਨ ਡੇ ਇੰਟਰਨੈਸ਼ਨਲ ਮੈਚ ਵਿੱਚ ਪਹਿਲਾ ਸੈਂਕੜਾ ਲਗਾਉਣ ਅਤੇ ਮੈਨ ਆਫ ਦਾ ਮੈਚ ਦਾ ਅਵਾਰਡ, ਗੇਮ ਚੇਂਜਰ ਅਵਾਰਡ ਅਤੇ ਸਭ ਤੋਂ ਵੱਧ 16 ਚੌਕਿਆ ਮਾਰਨ ਦਾ ਅਵਾਰਡ ਮਿਲਣ ਉੱਤੇ ਹਰਲੀਨ ਦਿਉਲ ਦੇ ਘਰ ਜਾ ਕੇ ਉਹਨਾਂ ਦੇ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਤੇ ਭਰਾ ਮਨਜੋਤ ਸਿੰਘ ਨੂੰ ਸਨਮਾਨਤ ਕੀਤਾ। ਇਸ ਮੌਕੇ ਉਹਨਾਂ ਨਾਲ ਕੌਂਸਲਰ ਪ੍ਰਮੋਦ ਮਿੱਤਰਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

ਸz. ਬੇਦੀ ਨੇ ਬੱਚਿਆਂ ਨੂੰ ਚੈਂਪੀਅਨ ਬਣਾਉਣ ਵਿੱਚ ਮਾਪਿਆਂ ਦਾ ਬਹੁਤ ਵੱਡਾ ਤੇ ਮਹੱਤਵਪੂਰਨ ਰੋਲ ਅਤੇ ਕੁਰਬਾਨੀ ਹੁੰਦੀ ਹੈ ਜਿਸ ਤੋਂ ਬਿਨਾਂ ਚੈਂਪੀਅਨ ਨਹੀਂ ਬਣਾਏ ਜਾ ਸਕਦੇ। ਉਹਨਾਂ ਕਿਹਾ ਕਿ ਹਰਲੀਨ ਦੇ ਮਾਪਿਆਂ ਨੇ ਖਾਸ ਤੌਰ ਤੇ ਆਪਣੀ ਬੱਚੀ ਨੂੰ ਖੇਡ ਵਾਸਤੇ ਹਰ ਸੁੱਖ ਸੁਵਿਧਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਹਰਲੀਨ ਦੀ ਆਪਣੀ ਮਿਹਨਤ ਵੀ ਬਹੁਤ ਜਿਆਦਾ ਹੈ ਕਿਉਂਕਿ ਇੱਕ ਲੜਕੀ ਵਾਸਤੇ ਕ੍ਰਿਕਟ ਵਰਗੀ ਖੇਡ (ਜਿਸ ਉੱਤੇ ਮਰਦ ਹੀ ਜਿਆਦਾ ਹਾਵੀ ਰਹਿੰਦੇ ਹਨ), ਵਿਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਹਨਾਂ ਦੱਸਿਆ ਕਿ ਵਡੋਦਰਾ ਵਿੱਚ ਹੋਏ ਮੈਚ ਵਿੱਚ ਹਰਲੀਨ ਦਿਓਲ ਨੇ ਨਾ ਸਿਰਫ ਇਸ ਮੈਚ ਵਿੱਚ 115 ਰਨ ਬਣਾਏ ਬਲਕਿ 16 ਚੌਂਕੇ ਵੀ ਲਗਾਏ ਅਤੇ ਟੀਮ ਵਾਸਤੇ ਮਹੱਤਵਪੂਰਨ ਸਕੋਰ ਕੀਤਾ ਅਤੇ ਇਸ ਨਾਲ ਉਹ ਭਾਰਤ ਦੀ ਅਜਿਹੀ ਦੂਜੀ ਮਹਿਲਾ ਕ੍ਰਿਕਟਰ ਬਣ ਗਈ ਹੈ ਜਿਸਨੇ 100 ਤੋਂ ਘੱਟ ਗੇਂਦਾ ਵਿੱਚ ਸੈਂਚਰੀ ਮਾਰੀ ਹੈ।

Continue Reading

Mohali

ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਿੱਚ ਪਿਛਲੇ ਤਿੰਨ ਚਾਰ ਦਹਾਕਿਆਂ ਤੋਂ ਕਬਜਾ ਕਰਕੇ ਰਹਿ ਰਿਹਾ ਹੈ ਪਰਿਵਾਰ : ਐਨ ਐਸ ਕਲਸੀ

Published

on

By

ਵਸਨੀਕਾਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਅਤੇ ਨਗਰ ਨਿਗਮ ਦੇ ਮੇਅਰ ਨੂੰ ਪੱਤਰ ਲਿਖ ਕੇ ਕਬਜਾ ਖਤਮ ਕਰਵਾਉਣ ਲਈ ਕਿਹਾ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਥਾਨਕ ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਾਲੀ ਥਾਂ ਤੇ ਬਣੇ ਇੱਕ ਟਿਊਬਵੈਲ ਦੇ ਪੁਰਾਣੇ ਕਮਰੇ ਦੇ ਨਾਲ ਲਗਭਗ ਡੇਢ ਕਨਾਲ ਥਾਂ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਇੱਕ ਵਿਅਕਤੀ ਵਲੋਂ ਕਬਜਾ ਕਰਕੇ ਆਪਣੇ ਪਰਿਵਾਰ ਦੀ ਰਿਹਾਇਸ਼ ਬਣਾਈ ਹੋਈ ਹੈ। ਹੁਣ ਜਦੋਂ ਫੇਜ਼ 5 ਦੇ ਵਸਨੀਕਾਂ ਵਲੋਂ ਇਸ ਥਾਂ ਤੇ ਪਏ ਕੂੜੇ ਦੇ ਢੇਰ ਦੀ ਸਫਾਈ ਕਰਵਾਉਣ ਲਈ ਜੋਰ ਪਾਉਣ ਤੇ ਨਗਰ ਨਿਗਮ ਵਲੋਂ ਇੱਥੋਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਇੱਥੇ ਇਸ ਪਰਿਵਾਰ ਦੇ ਰਹਿਣ ਦੀ ਗੱਲ ਸਾਮ੍ਹਣੇ ਆਈ ਹੈ। ਇਸ ਸੰਬੰਧੀ ਫੇਜ਼ 5 ਅਤੇ ਚਾਰ ਦੇ ਵਸਨੀਕਾਂ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੂੰਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਸੈਕਟਰ 58 ਵਿੱਚ ਬੰਦ ਪਏ ਟਿਊਬਵੈਲ ਪੰਪ ਹਾਊਸ ਨੂੰ ਢਾਹ ਕੇ ਗ੍ਰੀਨ ਬੈਲਟ ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਖਤਮ ਕਰਵਾਇਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ ਐਮ ਹਾਊਸਿਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸzz ਐਨ ਐਸ ਕਲਸੀ ਨੇ ਦੱਸਿਆ ਕਿ ਸੈਕਟਰ 58 ਵਿੱਚ, ‘ਭੈਣਾ ਦਾ ਢਾਬਾ’ ਦੇ ਸਾਹਮਣੇ, ਲਗਭਗ 1,000 ਵਰਗ ਫੁੱਟ ਦੀ ਗ੍ਰੀਨ ਬੈਲਟ ਵਿੱਚ ਸਥਿਤ ਇੱਕ ਪੁਰਾਣਾ ਅਤੇ ਬੰਦ ਪਿਆ ਟਿਊਬਵੈਲ ਪੰਪ ਹਾਊਸ ਹੈ, ਜਿਸ ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਪੰਪ ਹਾਊਸ ਲਗਭਗ 50 ਸਾਲ ਪੁਰਾਣਾ ਹੈ ਅਤੇ ਸਬੰਧਤ ਵਿਅਕਤੀ ਪਿਛਲੇ 30 ਸਾਲਾਂ ਤੋਂ ਉੱਥੇ ਰਹਿ ਰਿਹਾ ਹੈ। ਇਸ ਤੋਂ ਇਲਾਵਾ, ਕਬਜ਼ਾ ਕਰਨ ਵਾਲੇ ਵਿਅਕਤੀ ਨੇ ਉੱਥੇ ਇੱਕ ਵਾਧੂ ਕਮਰਾ ਬਣਾ ਕੇ ਅਤੇ ਉਸ ਉੱਪਰ ਟੀਨ ਦੀ ਛੱਤ ਪਾ ਕੇ ਕਬਜ਼ੇ ਦਾ ਦਾਇਰਾ ਹੋਰ ਵਧਾ ਲਿਆ ਹੈ।

ਉਹਨਾਂ ਕਿਹਾ ਕਿ ਗ੍ਰੀਨ ਬੈਲਟ ਦਾ ਇੱਕ ਵੱਡਾ ਹਿੱਸਾ (ਜੋ ਲਗਭਗ 1,000 ਵਰਗ ਗਜ਼ ਦੇ ਕਰੀਬ ਹੈ) ਕੰਡਿਆਲੀ ਤਾਰ ਲਗਾ ਕੇ ਘੇਰ ਲਿਆ ਗਿਆ ਹੈ ਅਤੇ ਇਸ ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਬੰਧਤ ਅਧਿਕਾਰੀਆਂ ਵੱਲੋਂ ਇਸ ਨਾਜਾਇਜ਼ ਕਬਜ਼ੇ ਵੱਲ ਕੋਈ ਧਿਆਨ ਕਿਉਂ ਨਹੀਂ ਦਿੱਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ, ਕਾਨੂੰਨ ਅਨੁਸਾਰ ਨਾਜਾਇਜ਼ ਕਬਜ਼ਾ ਹਟਾਉਣ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ, ਜੇਕਰ ਇਸ ਬੰਦ ਪਏ ਪੰਪ ਹਾਊਸ ਦੀ ਹੁਣ ਕੋਈ ਲੋੜ ਨਹੀਂ ਹੈ ਤਾਂ ਇਸਨੂੰ ਢਾਹ ਦਿੱਤਾ ਜਾਵੇ ਅਤੇ ਇਸ ਖੇਤਰ ਨੂੰ ਮੁੜ ਗ੍ਰੀਨ ਬੈਲਟ ਵਜੋਂ ਵਿਕਸਤ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਕੁਲਦੀਪ ਕੌਰ ਕੰਗ, ਗ੍ਰੀਨ ਪਾਰਕ ਰੈਜ਼ੀਡੈਂਟ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮੋਹਿੰਦਰ ਸਿੰਘ, ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਵੀ ਮੌਜੂਦ ਸਨ।

Continue Reading

Mohali

ਲਿਵਰ ਕੈਂਸਰ ਵਿੱਚ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਬੇਹੱਦ ਅਹਿਮ: ਮਾਹਿਰ

Published

on

By

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਲਿਵਰ ਕੈਂਸਰ ਇੱਕ ਗੰਭੀਰ ਬਿਮਾਰੀ ਹੈ, ਜੋ ਲਿਵਰ ਵਿੱਚ ਹੀ ਵਿਕਸਿਤ ਹੋ ਸਕਦੀ ਹੈ ਜਾਂ ਸਰੀਰ ਦੇ ਕਿਸੇ ਹੋਰ ਅੰਗ ਤੋਂ ਫੈਲ ਕੇ ਲਿਵਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਸੰਬੰਘੀ ਮਾਹਿਰ ਡਾਕਟਰਾਂ ਦਾ ਕਹਿਣਾ ਹੈ ਕਿ ਲਿਵਰ ਕੈਂਸਰ ਵਿੱਚ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਬੇਹੱਦ ਅਹਿਮ ਹੈ।

ਮੈਕਸ ਹਸਪਤਾਲ, ਮੁਹਾਲੀ ਦੇ ਪ੍ਰਿੰਸੀਪਲ ਕੰਸਲਟੈਂਟ ਇੰਟਰਵੈਂਸ਼ਨਲ ਰੇਡੀਓਲੋਜੀ, ਡਾ. ਤੇਗਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲਿਵਰ ਕੈਂਸਰ ਸ਼ੁਰੂਆਤੀ ਪੜਾਅ ਵਿੱਚ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਵਿਕਸਿਤ ਹੁੰਦਾ ਰਹਿੰਦਾ ਹੈ। ਇਹੀ ਕਾਰਨ ਹੈ ਕਿ ਕਈ ਵਾਰ ਮਰੀਜ਼ਾਂ ਨੂੰ ਬਿਮਾਰੀ ਦਾ ਪਤਾ ਉਸ ਸਮੇਂ ਲੱਗਦਾ ਹੈ, ਜਦੋਂ ਇਹ ਗੰਭੀਰ ਪੜਾਅ ਤੱਕ ਪਹੁੰਚ ਚੁੱਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਵਧਣ ਦੇ ਨਾਲ ਕੁਝ ਲੱਛਣ ਸਾਹਮਣੇ ਆ ਸਕਦੇ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਲਿਵਰ ਅਤੇ ਪਾਚਨ ਪ੍ਰਣਾਲੀ ਨਾਲ ਸਬੰਧਤ ਹੋਰ ਬਿਮਾਰੀਆਂ ਵਿੱਚ ਵੀ ਦਿਖਾਈ ਦੇ ਸਕਦੇ ਹਨ। ਹਾਲਾਂਕਿ, ਲੰਬੇ ਸਮੇਂ ਤੱਕ ਬਣੇ ਰਹਿਣ ਵਾਲੇ ਜਾਂ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਸਾਹਮਣੇ ਆਉਣ ਵਾਲੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਅਜਿਹੀ ਸਥਿਤੀ ਵਿੱਚ ਢੁੱਕਵੀਂ ਡਾਕਟਰੀ ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ।

ਲਿਵਰ ਕੈਂਸਰ ਦੇ ਮੁੱਖ ਜੋਖਮ ਕਾਰਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਸਿੱਧੂ ਨੇ ਦੱਸਿਆ ਕਿ ਲਿਵਰ ਦੀਆਂ ਕੁਝ ਪੁਰਾਣੀਆਂ ਬਿਮਾਰੀਆਂ ਇਸ ਕੈਂਸਰ ਦੇ ਵਿਕਸਿਤ ਹੋਣ ਦੀ ਸੰਭਾਵਨਾ ਨੂੰ ਵਧਾ ਸਕਦੀਆਂ ਹਨ। ਇਨ੍ਹਾਂ ਵਿੱਚ ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੀ ਲੰਬੇ ਸਮੇਂ ਦੀ ਲਾਗ, ਲਿਵਰ ਸਿਰੋਸਿਸ ਅਤੇ ਲਿਵਰ ਨਾਲ ਸਬੰਧਤ ਹੋਰ ਪੁਰਾਣੀਆਂ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜੋਖਮ ਕਾਰਕਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਡਾਕਟਰੀ ਨਿਗਰਾਨੀ ਹੇਠ ਰਹਿਣ ਪ੍ਰਤੀ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ।

ਇਲਾਜ ਦੇ ਵਿਕਲਪਾਂ ਬਾਰੇ ਗੱਲ ਕਰਦਿਆਂ ਡਾ. ਸਿੱਧੂ ਨੇ ਕਿਹਾ ਕਿ ਲਿਵਰ ਕੈਂਸਰ ਦੇ ਹਰ ਮਰੀਜ਼ ਲਈ ਇੱਕੋ ਜਿਹੀ ਇਲਾਜ ਪ੍ਰਣਾਲੀ ਅਪਣਾਉਣਾ ਉਚਿਤ ਨਹੀਂ ਹੈ। ਹਰੇਕ ਮਰੀਜ਼ ਦੀ ਸਥਿਤੀ ਅਤੇ ਬਿਮਾਰੀ ਦੀ ਗੰਭੀਰਤਾ ਦੇ ਅਨੁਸਾਰ ਵਿਅਕਤੀਗਤ ਇਲਾਜ ਯੋਜਨਾ ਤਿਆਰ ਕੀਤੀ ਜਾਂਦੀ ਹੈ। ਇਸ ਲਈ ਕੈਂਸਰ ਦੀ ਕਿਸਮ ਅਤੇ ਪੜਾਅ, ਟਿਊਮਰ ਦਾ ਆਕਾਰ ਅਤੇ ਸਥਾਨ, ਟਿਊਮਰਾਂ ਦੀ ਗਿਣਤੀ, ਲਿਵਰ ਦੀ ਕਾਰਜਕੁਸ਼ਲਤਾ ਅਤੇ ਮਰੀਜ਼ ਦੀ ਸਮੁੱਚੀ ਸਿਹਤ ਦਾ ਵਿਸਥਾਰ ਨਾਲ ਮੁਲਾਂਕਣ ਕੀਤਾ ਜਾਂਦਾ ਹੈ।

Continue Reading

Mohali

ਡਿਪਟੀ ਕਮਿਸ਼ਨਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ, ਜ਼ਮੀਨੀ ਪੱਧਰ ਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਤੇ ਜ਼ੋਰ

Published

on

By

ਜ਼ਿਲ੍ਹੇ ਦੇ 15 ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਿਹਾ ਹੈ। ਮੀਟਿੰਗ ਦੌਰਾਨ ਐਸ.ਪੀ. ਸ੍ਰੀਮਤੀ ਦੀਪਿਕਾ ਸਿੰਘ ਸੇਖੋਂ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਇਸ ਅਲਾਮਤ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਜਮੀਨੀ ਪੱਧਰ ਤੇ ਮੁਹਿਾੰਮ ਤੇਜ ਕਰਨ ਦੀ ਲੋੜ ਹੈ।

ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਵੀ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਨੋਡਲ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਪਛਾਣੇ ਗਏ 15 ਹੌਟਸਪੌਟਸ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਅਤੇ ਗਤੀਵਿਧੀਆਂ ਦਾ ਵੇਰਵਾ ਸਬੰਧਤ ਪੋਰਟਲ ਤੇ ਸਾਂਝਾ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼) ਅਤੇ ਕਾਰਜਸਾਧਕ ਅਫ਼ਸਰਾਂ (ਈ.ਓਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਖਾਲੀ/ਵਿਰਾਨ ਪਈਆਂ ਇਮਾਰਤਾਂ ਦੀ ਨਿਯਮਿਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਇਮਾਰਤਾਂ ਅਤੇ ਥਾਵਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਇਨ੍ਹਾਂ ਦੀ ਵਰਤੋਂ ਨਸ਼ਿਆਂ ਦੀ ਖਰੀਦੋ-ਫਰੋਖ਼ਤ ਜਾਂ ਨਸ਼ਿਆਂ ਨਾਲ ਸਬੰਧਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਨਾ ਹੋ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਥਾਵਾਂ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ਤੇ ਤੁਰੰਤ ਪੁਲੀਸ ਅਤੇ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਡਾਟਾ ਇਕੱਠਾ ਕਰਨ ਅਤੇ ਇਸ ਨੂੰ ਨਿਯਮਿਤ ਤੌਰ ਤੇ ਅਪਡੇਟ ਕਰਨ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਦਵਾਈਆਂ ਦੀਆਂ ਦੁਕਾਨਾਂ ਦੀ ਲਗਾਤਾਰ ਜਾਂਚ ਕਰਨ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਅਤੇ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

Continue Reading

Latest News

Trending