Connect with us

Punjab

ਅਕਾਲ ਤਖ਼ਤ ਸਾਹਿਬ ਵਿਖੇ ਹੋਇਆ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਮੂਲ ਮੰਤਰ ਦਾ ਜਾਪ

Published

on

 

ਅੰਮ੍ਰਿਤਸਰ, 27 ਦਸੰਬਰ (ਸ.ਬ.) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਮਲਕੀਤ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਹਨਾਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਵੱਲੋਂ ਬੈਠ ਕੇ 10 ਮਿੰਟ ਤੱਕ ਮੂਲ ਮੰਤਰ ਦਾ ਜਾਪ ਕੀਤਾ ਗਿਆ ਹੈ।

Continue Reading

Mohali

ਹੋਲੀ ਦੇ ਤਿਉਹਾਰ ਨੂੰ ਲੈ ਕੇ ਸਜ ਗਏ ਬਾਜਾਰ

Published

on

By

 

 

ਦੁਕਾਨਦਾਰਾਂ ਨੇ ਵਿਸ਼ੇਸ਼ ਤੌਰ ਤੇ ਸਜਾਇਆ ਹੋਲੀ ਨਾਲ ਸਬੰਧਿਤ ਸਾਮਾਨ

ਐਸ ਏ ਐਸ ਨਗਰ, 13 ਮਾਰਚ (ਸ.ਬ.) ਹੌਲੀ ਦੇ ਤਿਉਹਾਰ ਨੂੰ ਲੈ ਕੇ ਬਾਜਾਰ ਸਜ ਗਏ ਹਨ। ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਦੁਕਾਨਦਾਰਾਂ ਵੱਲੋਂ ਹੋਲੀ ਨਾਲ ਸਬੰਧਿਤ ਸਾਮਾਨ ਵਿਸ਼ੇਸ਼ ਤੌਰ ਤੇ ਸਜਾਇਆ ਗਿਆ ਹੈ। ਬਾਜਾਰ ਦੀ ਇਹ ਸਜਾਵਟ ਬੱਚਿਆਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰ ਰਹੀ ਹੈ।

ਬਾਜਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪਿਚਕਾਰੀਆਂ, ਰੰਗ, ਗੁਲਾਲ, ਮਖੌਟੇ, ਰੰਗ ਬਿਰੰਗੇ ਵਾਲ, ਸੀਟੀਆਂ, ਪਾਣੀ ਵਾਲੇ ਗੁਬਾਰੇ ਅਤੇ ਹੋਰ ਕਈ ਤਰ੍ਹਾਂ ਦਾ ਸਾਮਾਨ ਉਪਲਬਧ ਹੈ। ਦੁਕਾਨਦਾਰ ਹੋਲੀ ਦੇ ਤਿਉਹਾਰ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਚੰਗੀ ਵਿਕਰੀ ਹੋਣ ਦੀ ਉਮੀਦ ਕਰ ਰਹੇ ਹਨ। ਇਸ ਦੌਰਾਨ ਨੌਜਵਾਨ ਚਿੱਟੀਆਂ ਟੀ ਸ਼ਰਟਾਂ ਦੀ ਖਰੀਦਦਾਰੀ ਕਰ ਰਹੇ ਹਨ।

ਹੋਲੀ ਦੇ ਸਾਮਾਨ ਤੋਂ ਇਲਾਵਾ ਮਿਠਾਈਆਂ ਦੀਆਂ ਦੁਕਾਨਾਂ ਵੀ ਸਜ ਚੁੱਕੀਆਂ ਹਨ। ਹੋਲੀ ਦੇ ਮੌਕੇ ਤੇ ਲੋਕ ਗੁਝੀਆਂ ਦੀ ਜ਼ਿਆਦਾ ਮੰਗ ਕਰਦੇ ਦਿਖ ਰਹੇ ਹਨ।

Continue Reading

Mohali

ਸੀ ਜੀ ਸੀ ਮੁਹਾਲੀ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਉਦਮਤਾ ਨੂੰ ਸਮਰਪਿਤ ਸੈਸ਼ਨ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 13 ਮਾਰਚ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਮੁਹਾਲੀ, ਝੰਜੇੜੀ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਉਦਮਤਾ ਨੂੰ ਸਮਰਪਿਤ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ ਗਿਆ। ਵੈਂਚਰ ਨੈਸਟ ਸੀ ਜੀ ਸੀ, ਟੀ ਬੀ ਆਈ ਐਸੋਸੀਏਸ਼ਨ ਦੀ ਸਰਪ੍ਰਸਤੀ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਉਦਯੋਗਾਂ ਦੇ ਸਫਲ ਉਦਯੋਗਪਤੀਆਂ, ਬਿਜ਼ਨਸ ਲੀਡਰਾਂ ਨੇ ਮਹਿਲਾਵਾਂ ਦੀ ਉਪਯੋਗਿਤਾ ਅਤੇ ਲੀਡਰਸ਼ਿਪ ਵਿਚ ਭੂਮਿਕਾ ਤੇ ਵਿਚਾਰ-ਵਟਾਂਦਰਾ ਕੀਤਾ।

ਇਸ ਪ੍ਰੋਗਰਾਮ ਵਿਚ ਮੁੱਖ ਭਾਸ਼ਣ, ਪੈਨਲ ਚਰਚਾਵਾਂ ਅਤੇ ਮਹਿਲਾ-ਲੀਡਰਸ਼ਿਪ ਵਾਲੇ ਸਟਾਰਟ ਅਪ ਪਿਚਿੰਗ ਸੈਸ਼ਨ ਕਰਵਾਏ ਗੲ। ਇਸ ਦੌਰਾਨ ਸਰਦਾਰਨੀ ਪ੍ਰੀਤ, ਡਾ. ਦਪਿੰਦਰ ਕੌਰ ਬਖ਼ਸ਼ੀ, ਵੀ ਜੇ ਅਮਨ, ਆਰ ਜੇ ਗੀਤ, ਮੇਜਰ ਹਰਪ੍ਰੀਤ ਸਿੰਘ ਅਤੇ ਸੁਰਿੰਦਰ ਆਹਲੂਵਾਲੀਆ ਸਮੇਤ ਵੱਖ ਵੱਖ ਖੇਤਰਾਂ ਦੀਆਂ ਸਫਲ ਹਸਤੀਆਂ ਨੇ ਹਾਜ਼ਰ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ।

ਸੀ ਜੀ ਸੀ ਮੁਹਾਲੀ ਦੇ ਐੱਮ ਡੀ ਅਰਸ਼ ਧਾਲੀਵਾਲ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਸੀ ਜੀ ਸੀ ਝੰਜੇੜੀ ਵਿੱਚ ਮਹਿਲਾਵਾਂ ਨੂੰ ਕੁੱਝ ਨਵਾ ਕਰਨ, ਅਗਵਾਈ ਕਰਨ ਅਤੇ ਫਲਣ-ਫੁੱਲਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

Continue Reading

Chandigarh

ਮਾਂ ਸਰਸਵਤੀ ਦੀ ਮੂਰਤੀ ਸਥਾਪਿਤ ਕੀਤੀ

Published

on

By

 

ਚੰਡੀਗੜ੍ਹ, 13 ਮਾਰਚ (ਸ.ਬ.) ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਸੈਕਟਰ 37ਡੀ ਵਿਖੇ ਪ੍ਰਿੰਸੀਪਲ ਆਸ਼ਾ ਰਾਣੀ ਦੀ ਅਗਵਾਈ ਹੇਠ ਵਿੱਦਿਆ, ਸੰਗੀਤ, ਗਿਆਨ ਅਤੇ ਬੁੱਧੀ ਦੀ ਦੇਵੀ ਮਾਤਾ ਸਰਸਵਤੀ ਜੀ ਦੀ ਮੂਰਤੀ ਸਥਾਪਿਤ ਕੀਤੀ ਗਈ।

ਇਸ ਮੌਕੇ ਵਿਧੀਵਤ ਤਰੀਕੇ ਨਾਲ ਮੂਰਤੀ ਸਥਾਪਨਾ ਕਰਦਿਆਂ ਮਾਂ ਸਰਸਵਤੀ ਵੰਦਨਾ ਦਾ ਗਾਇਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਆਸ਼ਾ ਰਾਣੀ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਮੁੱਲ-ਪ੍ਰਬੰਧ ਨੂੰ ਆਤਮਸਾਤ ਕਰਨ ਲਈ ਇਹ ਸੁਨਿਹਰਾ ਮੌਕਾ ਹੈ।

 

Continue Reading

Trending