Connect with us

Punjab

ਆਪ ਪੰਜਾਬ ਪ੍ਰਧਾਨ ਸਮੇਤ ਸਮੁੱਚੀ ਲੀਡਰਸ਼ਿਪ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ

Published

on

 

ਸ੍ਰੀ ਫ਼ਤਿਹਗੜ੍ਹ ਸਾਹਿਬ, 27 ਦਸੰਬਰ (ਸ.ਬ.) ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਈ। ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਜਿਹੀ ਪਵਿੱਤਰ ਧਰਤੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ, ਇਸ ਲਈ ਅੱਜ ਉਹ ਇੱਥੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਸ ਇਤਿਹਾਸਕ ਧਰਤੀ ਤੇ ਸਿੱਜਦਾ ਕਰਨ ਆਏ ਹਨ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਅਰਦਾਸ ਕੀਤੀ ਹੈ ਕਿ ਅਕਾਲ ਪੁਰਖ ਸਭ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ ਤੇ ਪੰਜਾਬ ਹੋਰ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿੱਚ ਹੋਈਆ ਸ਼ਹਾਦਤਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਵੀ ਜ਼ਰੂਰੀ ਹੈ। ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦਾ ਮਾਰਗ ਦਰਸ਼ਨ ਕਰਦੀਆਂ ਹਨ। ਝੂਠ ਤੇ ਜ਼ੁਲਮ ਦਾ ਪ੍ਰਸਾਰ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਅੰਤ ਵਿਚ ਜਿੱਤ ਸੱਚ ਦੀ ਹੀ ਹੁੰਦੀ ਹੈ।

ਅਮਨ ਅਰੋੜਾ ਸਮੇਤ ਪੰਜਾਬ ਦੇ ਵੱਖ-ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਬੜੇ ਹੀ ਨਿਮਰਤਾ ਨਾਲ ਕਤਾਰ ਵਿਚ ਬੈਠ ਕੇ ਗੁਰੂ ਮਰਿਯਾਦਾ ਅਨੁਸਾਰ ਲੰਗਰ ਛਕਿਆ। ਇਸ ਮੌਕੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅਮਨ ਅਰੋੜਾ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ, ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਜਿਲ੍ਹਾ ਸਕੱਤਰ ਡਾ. ਯੋਜਨਾ ਕਮੇਟੀ ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਹਾਜ਼ਰ ਸਨ।

Continue Reading

Mohali

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਹੋਈ ਲੜਾਈ, ਘਸੁੰਨ ਮੁੱਕੀ ਹੋਏ ਅਹੁਦੇਦਾਰ

Published

on

By

 

ਮੁਕੇਸ਼ ਬਾਂਸਲ ਨੇ ਬਲਜੀਤ ਸਿੰਘ ਧੜੇ ਤੇ ਕੁੱਟਮਾਰ ਕਰਨ ਦੇ ਲਾਏ ਦੋਸ਼, ਬਲਜੀਤ ਸਿੰਘ ਵਲੋਂ ਆਪਣੇ ਇਕ ਮੈਂਬਰ ਦੀ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਦਾ ਇਲਜਾਮ

ਐਸ ਏ ਐਸ ਨਗਰ, 27 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਧੜਿਆਂ ਵਿੱਚ ਚਲ ਰਿਹਾ ਰੇੜਕਾ ਅੱਜ ਮੈਂਬਰਾਂ ਦੀ ਆਪਸੀ ਹੱਥੋਪਾਈ ਅਤੇ ਘਸੁੰਨ ਮੁੱਕੀ ਤੇ ਪਹੁੰਚ ਗਿਆ ਅਤੇ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਹੋਈ ਬਹਿਸ ਤੋਂ ਬਾਅਦ ਅੱਜ ਜਮ ਕੇ ਲੜਾਈ ਹੋਈ ਜਿਸ ਦੌਰਾਨ ਇੱਕ ਧੜੇ ਦੇ ਮੈਂਬਰ ਨੂੰ ਸੱਟਾਂ ਵੀ ਲੱਗੀਆਂ। ਇਸ ਦੌਰਾਨ ਦੂਜੇ ਧੜੇ ਵਲੋਂ ਆਪਣੇ ਇੱਕ ਮੈਂਬਰ ਦੀ ਪੱਗ ਲਾਹੁਣ ਅਤੇ ਉਸ ਨਾਲ ਕੁੱਟਮਾਰ ਦਾ ਇਲਜਾਮ ਲਗਾਇਆ ਗਿਆ ਹੈ।

ਇਸ ਸੰਬੰਧੀ ਅੱਜ ਇੱਕ ਧੜੇ ਦੇ ਪ੍ਰਧਾਨ ਮੁਕੇਸ਼ ਬਾਂਸਲ ਵਲੋਂ ਐਸੋਸੀਏਸ਼ਨ ਦਫਤਰ ਵਿੱਚ ਪਰੈਸ ਕਾਨਫਰੰਸ ਸੱਦੀ ਗਈ ਸੀ ਪਰੰਤੂ ਐਸੋਸੀਏਸ਼ਨ ਦਫਤਰ ਵਿੱਚ ਅੰਦਰ ਵੜਣ ਦੇ ਮੁੱਦੇ ਤੇ ਹੀ ਦੋਵੇਂ ਧਿਰਾਂ ਇੱਥ ਦੂਜੇ ਦੇ ਖਿਲਾਫ ਅੜ ਗਈਆਂ। ਇਸ ਦੌਰਾਨ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਮੁਕੇਸ਼ ਬਾਂਸਲ ਨੂੰ ਹੇਠਾਂ ਸੁੱਟ ਕੇ ਉਹਨਾਂ ਦੀ ਕੁੱਟਮਾਰ ਵੀ ਕੀਤੀ ਗਈ।

ਇਸ ਮੌਕੇ ਮੁਕੇਸ਼ ਬਾਂਸਲ ਨੇ ਇਲਜਾਮ ਲਗਾਇਆ ਕਿ ਦੂਜੇ ਧੜੇ ਦੇ ਵਿਅਕਤੀਆਂ ਵਲੋਂ ਉਹਨਾਂ ਨੂੰ ਜਬਰੀ ਘੜੀਸ ਕੇ ਅੰਦਰ ਲਿਜਾਇਆ ਗਿਆ ਅਤੇ ਫਿਰ ਜਮੀਨ ਤੇ ਸੁੱਟ ਕੇ ਉਹਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੁਕੇਸ਼ ਬਾਂਸਲ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਇਲੈਕਸ਼ਨ ਪੈਡਿੰਗ ਸਨ ਅਤੇ ਇਸ ਸਬੰਧੀ ਉਨਾਂ ਵਲੋਂ ਚੋਣਾਂ ਕਰਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਦਿੱਤਾ ਸੀ, ਜਿਸ ਤੇ ਐਸ.ਡੀ.ਐਮ ਮੁਹਾਲੀ ਵਲੋਂ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਲਈ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਉਹ ਅੱਜ ਐਸ. ਡੀ. ਐਮ. ਮੁਹਾਲੀ ਦੇ ਹੁਕਮਾਂ ਦੀ ਕਾਪੀ ਲੈ ਕੇ ਅੱਜ ਐਮ. ਆਈ. ਏ. ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨ ਲਈ ਆਏ ਸਨ, ਪ੍ਰੰਤੂ ਬਲਜੀਤ ਸਿੰਘ (ਬਲੈਕਸਟੋਨ) ਧੜੇ ਦੇ ਵਿਅਕਤੀਆਂ ਨੇ ਪਹਿਲਾਂ ਉਸ ਨੂੰ ਅੰਦਰ ਵੜਨ ਤੋਂ ਰੋਕਿਆ ਅਤੇ ਬਾਅਦ ਵਿੱਚ ਅੰਦਰ ਵਾੜ ਕੇ ਉਸ ਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ। ਮੁਕੇਸ਼ ਬਾਂਸਲ ਮੁਤਾਬਕ ਮੌਕੇ ਤੇ ਮੁਹਾਲੀ ਪੁਲੀਸ ਵੀ ਮੌਜੂਦ ਸੀ ਅਤੇ ਪੁਲੀਸ ਦੀ ਮੌਜੂਦਗੀ ਵਿੱਚ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਪੁਲੀਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਮੁਕੇਸ਼ ਬਾਂਸਲ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਇਸ ਦੌਰਾਨ ਬਲਜੀਤ ਸਿੰਘ ਧੜੇ ਦੇ ਵਿਅਕਤੀਆਂ ਵਲੋਂ ਪ੍ਰੈਸ ਕਾਨਫਰੰਸ ਲਈ ਪਹੁੰਚੇ ਪੱਤਰਕਾਰਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ ਅਤੇ ਮੁਕੇਸ਼ ਬਾਂਸਲ ਦੀ ਕੁੱਟਮਾਰ ਦੌਰਾਨ ਵੀਡੀਓ ਬਣਾ ਰਹੇ ਇੱਕ ਪੱਤਰਕਾਰ ਦਾ ਮੋਬਾਇਲ ਫੋਨ ਵੀ ਖੋਹ ਲਿਆ ਗਿਆ। ਇਸ ਸਬੰਧੀ ਪੱਤਰਕਾਰ ਮੁਨੀਸ਼ ਸ਼ੰਕਰ ਵਲੋਂ ਫੇਜ਼ 8 ਵਿਚਲੀ ਪੁਲੀਸ ਚੌਂਕੀ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਹੈ।

ਇਸ ਸਬੰਧੀ ਆਪਣਾ ਪੱਖ ਰਖਦਿਆਂ ਬਲਜੀਤ ਸਿੰਘ ਬਲੈਕਸਟੋਨ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਚੁਣੇ ਹੋਏ ਪ੍ਰਧਾਨ ਹਨ ਅਤੇ ਜਿਹੜੇ ਮੈਂਬਰ ਅੱਜ ਐਮ.ਆਈ.ਏ ਭਵਨ ਵਿੱਚ ਆਏ ਸਨ, ਉਹ ਬਰਖਾਸਤ ਮੈਂਬਰ ਹਨ ਅਤੇ ਉਨਾਂ ਵਲੋਂ ਛੁੱਟੀ ਵਾਲੇ ਦਿਨ ਸਟਾਫ ਨੂੰ ਧਮਕਾ ਕੇ ਦਫਤਰ ਖੁਲਵਾਇਆ ਗਿਆ ਸੀ। ਉਨਾਂ ਮੁਕੇਸ਼ ਬਾਂਸਲ ਧੜੇ ਤੇ ਦੋਸ਼ ਲਗਾਇਆ ਕਿ ਉਨਾਂ ਵਲੋਂ ਸਾਡੇ ਧੜੇ ਦੇ ਇਕ ਮੈਂਬਰ ਦੀ ਕੁੱਟਮਾਰ ਕਰਕੇ ਪੱਗ ਲਾਹੀ ਗਈ, ਜੋ ਕਿ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ। ਉਨਾਂ ਕਿਹਾ ਕਿ ਜੇਕਰ ਮੁਕੇਸ਼ ਬਾਂਸਲ ਜਾਂ ਕੋਈ ਹੋਰ ਵਿਅਕਤੀ ਚੋਣ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਦਾਲਤ ਜਾ ਸਕਦਾ ਹੈ, ਕਿਉਂਕਿ ਉਹ ਅੱਜ ਵੀ ਐਮ. ਆਈ. ਏ ਦੇ ਮੌਜੂਦਾ ਪ੍ਰਧਾਨ ਹਨ।

ਇਸ ਝਗੜੇ ਦੀ ਸੂਚਨਾ ਮਿਲਣ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਮੌਕੇ ਤੇ ਪਹੁੰਚੇ ਅਤੇ ਦੂਜੇ ਧੜੇ ਵਲੋਂ ਮੁਕੇਸ਼ ਬਾਂਸਲ ਦੀ ਪੁਲੀਸ ਦੀ ਹਾਜਰੀ ਵਿੱਚ ਕੀਤੀ ਗਈ ਕੁੱਟਮਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲੀਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਮੌਕੇ ਤੇ ਮੌਜੂਦ ਪੁਲੀਸ ਪਾਰਟੀ ਦੇ ਬਿਆਨਾਂ ਤੇ ਵੀ ਕਾਰਵਾਈ ਹੋ ਸਕਦੀ ਹੈ। ਉਨਾਂ ਕਿਹਾ ਕਿ ਮੁਕੇਸ਼ ਬਾਂਸਲ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਵੀ ਕਰਵਾਈ ਜਾਵੇਗੀ।

ਇਸ ਦੌਰਾਨ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਤੇ ਐਮ.ਆਈ.ਏ ਦੇ ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਅੱਜ ਐਮ.ਆਈ.ਏ ਭਵਨ ਵਿੱਚ ਪ੍ਰੈਸ ਕਾਨਫਰੰਸ ਰੱਖੀ ਗਈ ਸੀ, ਜਿਸ ਸਬੰਧੀ ਉਨਾਂ ਨੂੰ ਵੀ ਸਾਬਕਾ ਪ੍ਰਧਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ, ਪ੍ਰੰਤੂ ਅੱਜ ਦੀ ਹੋਈ ਇਸ ਘਟਨਾ ਨੇ ਐਮ. ਆਈ. ਏ. ਦਾ ਸਿਰ ਪੂਰੇ ਪੰਜਾਬ ਵਿੱਚ ਨੀਵਾਂ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਜਦੋਂ ਐਸ.ਡੀ.ਐਮ. ਮੁਹਾਲੀ ਵਲੋਂ ਚੋਣਾਂ ਕਰਵਾਉਣ ਦੇ ਸਪੱਸ਼ਟ ਨਿਰਦੇਸ਼ ਦੇ ਦਿੱਤੇ ਗਏ ਸਨ ਤਾਂ ਦੂਜੇ ਧੜੇ ਨੂੰ ਧੱਕੇਸ਼ਾਹੀ ਵਾਲੀ ਘਟਨਾ ਨੂੰ ਅੰਜਾਮ ਦੇਣਾ ਸ਼ੋਭਾ ਨਹੀਂ ਦਿੰਦਾ। ਉਨਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਐਸ.ਡੀ.ਐਮ ਮੁਹਾਲੀ ਨੂੰ ਮਿਲ ਕੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਦੀ ਅਪੀਲ ਕਰਨਗੇ ਅਤੇ ਇਸ ਦੌਰਾਨ ਉਹ ਇਸ ਗੱਲ ਦੀ ਵੀ ਅਪੀਲ ਕਰਨਗੇ ਕਿ ਪ੍ਰਸਾਸ਼ਨ ਦੇ ਕਿਸੇ ਅਫਸਰ ਦੀ ਹਾਜਰੀ ਵਿੱਚ ਚੋਣ ਕਰਵਾਈ ਜਾਵੇ।

ਇਸ ਸਬੰਧੀ ਏ. ਐਸ. ਪੀ ਯੇਅੰਤਪੁਰੀ ਨੇ ਦੱਸਿਆ ਕਿ ਦੋਹਾਂ ਧੜਿਆਂ ਵਲੋਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ, ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Continue Reading

Chandigarh

ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ

Published

on

By

 

ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ

ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।

ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Continue Reading

Mohali

ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲੇ ਵਿਅਕਤੀ ਤੇ ਹਮਲਾ ਕਰਨ ਵਾਲਾ ਦੂਜਾ ਮੁਲਜਮ ਕਾਬੂ

Published

on

By

 

 

ਐਸ ਏ ਐਸ ਨਗਰ, 27 ਦਸੰਬਰ (ਜਸਬੀਰ ਸਿੰਘ ਜੱਸੀ) ਪਿੰਡ ਤਸੋਲੀ ਵਾਸੀ ਇਕ ਵਿਅਕਤੀ ਤੇ ਕੁਝ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਵਲੋਂ ਸੁਖਮਨ ਸਿੰਘ ਨਾਂ ਦੇ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਵਲੋਂ ਰਣਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ 2 ਦਿਨ ਦੇ ਪੁਲੀਸ ਰਿਮਾਂਡ ਤੇ ਹੈ।

ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਸ਼ਰਨਜੀਤ ਸਿੰਘ ਵਾਸੀ ਪਿੰਡ ਤਸੋਲੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਖਮੀ ਸ਼ਰਨਜੀਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦਾ ਰੇਤਾ, ਬਜਰੀ ਅਤੇ ਬਿਲਡਿੰਗ ਮਟੀਰੀਅਲ ਦਾ ਕੰਮ ਹੈ ਅਤੇ ਉਕਤ ਕੰਮ ਦਾ ਸੈਕਟਰ 97 ਵਿੱਚ ਡੰਪ ਹੈ। ਬੀਤੀ 23 ਦਸੰਬਰ ਨੂੰ ਸਵੇਰੇ ਸਾਢੇ 11 ਵਜੇ ਦੇ ਕਰੀਬ ਉਸ ਦੇ ਡੰਪ ਤੇ ਰਣਬੀਰ ਸਿੰਘ ਵਾਸੀ ਪਿੰਡ ਨਡਿਆਲੀ, ਸ਼ਰਨਜੀਤ ਸਿੰਘ ਸੇਖੋਂ, ਮਨਜੀਤ ਸਿੰਘ ਵਾਸੀ ਜਗਤਪੁਰਾ ਅਤੇ ਅਮਨ ਮਲਿਕ ਵਾਸੀ ਪਿੰਡ ਕੁੰਭੜਾ ਦੇ ਨਾਲ ਆਏ 10-12 ਵਿਅਕਤੀਆਂ ਵਲੋਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਦੇ ਸਿਰ ਵਿੱਚ ਕਿਰਪਾਨਾਂ ਅਤੇ ਡੰਡਿਆਂ ਨਾਲ ਕਈ ਵਾਰ ਕੀਤੇ ਸਨ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਸੋਹਾਣਾ ਦੀ ਪੁਲੀਸ ਨੇ ਰਣਬੀਰ ਸਿੰਘ, ਸ਼ਰਨਜੀਤ ਸਿੰਘ ਸੇਖੋਂ, ਮਨਜੀਤ ਸਿੰਘ, ਅਮਨ ਮਲਿਕ ਅਤੇ 10-12 ਅਣਪਛਾਤਿਆਂ ਵਿਰੁਧ ਧਾਰਾ 115 (), 109, 304, 191() ਅਤੇ 190 ਬੀ.ਐਨ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

Continue Reading

Latest News

Trending