Mohali
ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਜਾ ਰਹੀ ਸੰਗਤ ਵਾਸਤੇ ਥਾਂ ਥਾਂ ਤੇ ਲੰਗਰ ਲਗਾਏ
ਐਸ ਏ ਐਸ ਨਗਰ, 28 ਦਸੰਬਰ (ਸ.ਬ.) ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਾਰ ਕੌਰ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਫਤਹਿਗੜ੍ਹ ਸਾਹਿਬ ਜਾ ਰਹੀ ਸੰਗਤ ਵਾਸਤੇ ਵੱਖ ਵੱਖ ਸੰਸਥਾਵਾਂ ਵਲੋਂ ਥਾਂ ਥਾਂ ਤੇ ਪ੍ਰਸ਼ਾਦੇ, ਚਾਹ, ਬਰੈਡ ਪਕੌੜੇ ਆਦਿ ਦੇ ਲੰਗਰ ਲਗਾਏ ਗਏ ਹਨ ਅਤੇ ਮੀਂਹ ਦੇ ਬਾਵਜੂਦ ਲੋਕਾਂ ਵਲੋਂ ਸੰਗਤ ਨੂੰ ਪੂਰੀ ਸ਼ਰਧਾ ਨਾਲ ਲੰਗਰ ਵਰਤਾਇਆ ਜਾ ਰਿਹਾ ਹੈ।
ਦਸਮੇਸ਼ ਵੈਲਫੇਅਰ ਕੌਂਸਲ (ਰਜਿ) ਦੇ ਸਮੂਹ ਮੈਂਬਰਾਂ ਵਲੋਂ ਕੌਂਸਲ ਦੇ ਪ੍ਰਧਾਨ ਸ.ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਦਸਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਕਾ ਲੰਗਰ ਮਦਨਪੁਰ ਚੌਂਕ ਫੇਜ 3-ਬੀ-1, ਵਿਖੇ ਲਗਾਇਆ ਗਿਆ। ਸਵੇਰੇ 10.30 ਵਜੇ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਅਰੰਭ ਕੀਤੀ ਗਈ। ਇਸ ਮੌਕੇ ਵਾਤਾਵਰਣ ਦੀ ਸੁੱਧਤਾ ਅਤੇ ਹਰਿਆਵਲ ਵਾਸਤੇ ਬੂਟੇ ਵੀ ਵੰਡੇ ਗਏ।
ਉਪਰੋਕਤ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਕੰਵਰਦੀਪ ਸਿੰਘ ਮਣਕੂ, ਸ਼੍ਰੀ ਮਨਫੂਲ, ਸੂਰਤ ਸਿੰਘ ਕਲਸੀ, ਕਰਮ ਸਿੰਘ ਬਬਰਾ, ਬਿਕਰਮਜੀਤ ਸਿੰਘ ਹੂੰਝਣ, ਜਸਵੰਤ ਸਿੰਘ ਭੁੱਲਰ, ਦਰਸ਼ਨ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਸੋਖੀ, ਬਹਾਦਰ ਸਿੰਘ, ਬਲਵਿੰਦਰ ਸਿੰਘ ਹੂੰਝਣ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਰਾਜਾ ਕੰਵਰਜੋਤ ਸਿੰਘ, ਭੁਪਿੰਦਰ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਦੀਦਾਰ ਸਿੰਘ ਕਲਸੀ, ਬਲਵਿੰਦਰ ਸਿੰਘ ਕਲਸੀ, ਇੰਜ ਪਵਿੱਤਰ ਸਿੰਘ ਵਿਰਦੀ, ਬਲਜੀਤ ਸਿੰਘ ਜੰਡੂ, ਸੁਰਿੰਦਰ ਸਿੰਘ ਜੰਡੂ, ਤਰਸੇਮ ਸਿੰਘ ਖੋਖਰ, ਹਰਜੀਤ ਸਿੰਘ, ਮਨਪ੍ਰੀਤ ਸਿੰਘ ਭਾਰਜ, ਸੁਰਜਨ ਸਿੰਘ ਗਿੱਲ, ਜਸਵਿੰਦਰਪਾਲ ਸਿੰਘ ਭੰਬਰਾ, ਰਾਮ ਰਤਨ ਸੈਂਭੀ ਅਤੇ ਹੋਰ ਪਤਵੰਤੇ ਸੱਜਣਾਂ ਨੇ ਲੰਗਰ ਸੇਵਾ ਵਿੱਚ ਯੋਗਦਾਨ ਪਾਇਆ ਗਿਆ।
ਰਾਮਗੜ੍ਹੀਆ ਸਭਾ ਵਲੋਂ ਪ੍ਰਧਾਨ ਸz. ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਕਾ ਲੰਗਰ ਲਗਾਇਆ ਗਿਆ। ਸਭਾ ਦੇ ਜਨਰਲ ਸਕੱਤਰ ਸz. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਮੌਕੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਣ, ਕਰਮ ਸਿੰਘ ਬਾਬਰਾ, ਬਲਵਿੰਦਰ ਸਿੰਘ ਹੁੰਜਨ, ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ, ਗੁਰਮੁੱਖ ਸਿੰਘ ਸੋਹਲ, ਨਰਿੰਦਰ ਸਿੰਘ ਸੰਧੂ, ਤਰਸੇਮ ਸਿੰਘ ਖੋਖਰ, ਅਵਤਾਰ ਸਿੰਘ ਸੱਭਰਵਾਲ, ਸੁਰਿੰਦਰ ਸਿੰਘ ਜੰਡੂ ਅਤੇ ਰਣਜੀਤ ਸਿੰਘ ਹੰਸਪਾਲ ਵਲੋਂ ਸੇਵਾ ਕੀਤੀ ਗਈ।
ਪਟਿਆਲਾ ਮਾਰਬਲ ਹਾਊਸ, ਉਦਯੋਗਿਕ ਖੇਤਰ ਫੇਜ਼ 7 ਵੱਲੋਂ ਚਾਰ ਸਾਹਿਬਜਾਦਿਆਂ ਦੀ ਯਾਦ ਵਿੱਚ ਬਰੈੱਡ ਪਕੌੜਿਆਂ ਤੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਅਮਰਜੀਤ ਸਿੰਘ, ਨਰਿੰਦਰ ਸਿੰਘ, ਪ੍ਰੀਤਮ ਸਿੰਘ, ਪਵਨ ਕੁਮਾਰ, ਧੀਰਜ਼, ਮੰਨੂ, ਇੰਦਰਜੀਤ ਸਿੰਘ, ਹਰਜੀਤ ੰਿਸੰਘ, ਉਦੈਪਾਲ ਸਿੰਘ, ਉਪਿੰਦਰ ਸਿੰਘ, ਦਰਸ਼ਣ ਸਿੰਘ, ਜਸਵਿੰਦਰ ਸਿੰਘ, ਮਹਿੰਦਪਾਲ, ਕੇ ਬੀ ਇਕਬਾਲ ਸਿੰਘ ਵਲੋਂ ਸੇਵਾ ਕੀਤੀ ਗਈ।
ਇਸ ਦੌਰਾਨ ਅੱਜ ਫੇਜ਼ 4 ਦੇ ਐਚ ਐਮ ਕਵਾਟਰਾਂ ਦੇ ਨਾਲ ਲੱਗਦੇ ਮੈਂਗੋ ਪਾਰਕ ਨੇੜੇ ਬੀਬੀ ਵਰਿੰਦਰ ਕੌਰ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜਸੇਵੀ ਆਗੂ ਨਵੀ ਸੰਧੂ, ਪਰਮਿੰਦਰ ਸਿੰਘ ਬੰਟੀ, ਹਰਜੀਤ ਸਿੰਘ, ਨਿਸ਼ੂ ਗੋਇਲ, ਸੁਰਿੰਦਰ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਪਲਵਿੰਦਰ ਕੌਰ, ਕੁਲਵੰਤ ਕੌਰ, ਕੁਲਬੀਰ ਕੌਰ, ਦਲਬੀਰ ਕੌਰ, ਮਨਮੀਤ ਸਿੰਘ, ਪਰਮਵੀਰ ਸਿੰਘ, ਗੁਰਮੀਤ ਕੌਰ, ਇੰਦਰਜੀਤ ਕੌਰ, ਤਜਿੰਦਰ ਕੌਰ ਅਤੇ ਪਰਮਿੰਦਰ ਕੌਰ ਹਾਜ਼ਰ ਸਨ।
ਪੋ੍ਰਗਸਿਵ ਸੋਸਾਇਟੀ ਫੇਜ਼ 5 ਵਲੋਂ ਸ਼ਹੀਦੀ ਜੋੜ ਮੇਲੇ ਦੇ ਸੰਬੰਧ ਵਿੱਚ ਮੁਹੱਲਾ ਨਿਵਾਸੀਆਂ ਨਾਲ ਮਿਲ ਕੇ ਪੀ ਸੀ ਐੱਲ ਚੌਂਕ ਤੇ ਗੁਰੂ ਦਾ ਲੰਗਰ (ਛੋਲੇ ਕੁਲਚੇ ਤੇ ਚਾਹ ਦਾ ਲੰਗਰ) ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਸਿਆਣ ਨੇ ਦੱਸਿਆ ਕਿ ਇਸ ਮੌਕੇ ਮੁਹਾਲੀ ਦੇ ਮੇਅਰ, ਅਮਰਜੀਤ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਪ੍ਰਮੋਦ ਮਿਤਰਾ, ਸਾਬਕਾ ਯੂਥ ਪ੍ਰਧਾਨ, ਮੁਹਾਲੀ ਰੂਬੀ ਸਿੱਧੂ, ਉੱਘੇ ਸਮਾਜ ਸੇਵੀ ਰਾਜਾ ਮੁਹਾਲੀ, ਸੋਸਾਇਟੀ ਦੇ ਜਨਰਲ ਸਕਤਰ ਮਦਨ ਲਾਲ ਬੰਸਲ, ਅਮਰੀਕ ਸਿੰਘ, ਮੁੰਕਦ ਸਿੰਘ, ਰਣਜੀਤ ਸਿੰਘ, ਰਮੇਸ਼ ਵਰਮਾ, ਜਸਪਾਲ ਸਿੰਘ ਬਖਸ਼ੀ, ਬੀਬੀ ਦਲਜੀਤ ਕੌਰ, ਜਸਪ੍ਰੀਤ ਕੌਰ, ਇਸ਼ਮਿਨ ਕੌਰ, ਬਲਬੀਰ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਅਂਕਿਤ ਕੁਮਾਰ, ਅਗਮ ਸਿੰਘ, ਮਨਦੀਪ ਨੇ ਵੀ ਹਾਜਰੀ ਲਵਾਈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
