Chandigarh
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰ (ਸ.ਬ.) ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ (ਜੋ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ) ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40 ਫੀਸਦੀ ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।
ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
Chandigarh
ਬੈਕਫਿੰਕੋ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਸੰਦੀਪ ਸੈਣੀ
ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਹੈ ਕਿ ਬੈਕਫਿੰਕੋ ਵਲੋਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗਾਂ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਹਨਾਂ ਦਾ ਲਾਭ ਲੋਕਾਂ ਤੱਕ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਉਹਨਾਂ ਦੱਸਿਆ ਕਿ ਬੈਕਫਿੰਕੋ ਵਲੋਂ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ਤੇ ਸਿੱਧਾ ਕਰਜ਼ਾ ਸਕੀਮ, ਐਨ. ਬੀ. ਸੀ. ਸਕੀਮ ਅਤੇ ਐਨ. ਐਮ. ਡੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬੈਕਫਿੰਕੋ ਨੇ ਵਿੱਤੀ ਸਾਲ 2024-25 ਦੌਰਾਨ 2 ਕਰੋੜ ਸ਼ੇਅਰ ਕੈਪੀਟਲ ਦੀ ਰਾਸੀ 23 ਦਸੰਬਰ 2024 ਨੂੰ ਰਲੀਜ਼ ਕੀਤੀ ਹੈ। ਇਸ ਤੋਂ ਇਲਾਵਾ, ਸਾਲ 2023-24 ਦੌਰਾਨ ਐਨ. ਐਮ. ਡੀ. ਸਕੀਮ ਨੂੰ ਮੁੜ ਸ਼ੁਰੂ ਕਰਨ ਲਈ 25 ਕਰੋੜ ਰਾਸੀ ਜਾਰੀ ਕੀਤੀ ਗਈ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਬਣਦੀ ਮਾਰਜਨ ਮਨੀ ਦੀ ਰਕਮ 1 ਕਰੋੜ 26 ਦਸੰਬਰ 2024 ਨੂੰ ਰਲੀਜ਼ ਕੀਤੀ ਗਈ।
ਉਹਨਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਐਨ ਬੀ ਸੀ ਐਫ ਡੀ ਸੀ ਲਈ 30 ਕਰੋੜ ਦੇ ਰੀਵਾਲਵਿੰਗ ਗਰੰਟੀ ਤੇ 2 ਫੀਸਦੀ ਗਰੰਟੀ ਫੀਸ ਤੋਂ ਛੋਟ ਦਿਤੀ ਗਈ। ਉਹਨਾਂ ਕਿਹਾ ਕਿ ਕਰਜ਼ਾ ਧਾਰਕਾਂ ਨੂੰ ਕਾਰੋਬਾਰ ਵਿੱਚ ਮੁਹਾਰਤ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਰਿਵਾਇਤੀ ਧੰਦਿਆਂ ਤੋਂ ਇਲਾਵਾ ਕਿੱਤਾ ਮੁੱਖੀ ਧੰਦਿਆਂ ਨੂੰ ਅਪਣਾ ਸਕਣ।
ਇਸ ਮੌਕੇ ਬੈਕਫਿੰਕੋ ਦੇ ਮੀਤ ਚੇਅਰਮੈਨ ਸ. ਹਰਜਿੰਦਰ ਸਿੰਘ ਸੀਚੇਵਾਲ, ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਸਹਾਇਕ ਜਨਰਲ ਮੈਨੇਜਰ (ਅਮਲਾ) ਸ. ਅਮਰਜੀਤ ਸਿੰਘ ਵੀ ਹਾਜ਼ਰ ਸਨ।
Chandigarh
ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 31 ਦਸੰਬਰ (ਸ.ਬ.) ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।
Chandigarh
2024 ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ. ਐਲ. ਡੀ. ਤੇ ਪਹੁੰਚੀ : ਡਾ ਰਵਜੋਤ ਸਿੰਘ
ਪੰਜਾਬ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਲਈ 450 ਕਰੋੜ ਰੁਪਏ ਦੀ ਯੋਜਨਾ
ਚੰਡੀਗੜ੍ਹ, 30 ਦਸੰਬਰ (ਸ.ਬ.) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਾਲ ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ.ਐਲ.ਡੀ. ਤਕ ਪਹੁੰਚ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ. ਐਲ. ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ।
ਉਹਨਾਂ ਕਿਹਾ ਕਿ ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਦੱਧਸਿਆ ਕਿ ਇਸ ਤੋਂ ਇਲਾਵਾ 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਉਣ ਲਈ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ. ਐਲ. ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।
ਉਹਨਾਂ ਕਿਹਾ ਕਿ ਸੂਬੇ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਪੜਾਆਂ ਦੌਰਾਨ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।
-
Mohali2 months ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh1 month ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ
-
National2 months ago
ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਲੱਗਣੀਆਂ ਆਰੰਭ