Connect with us

National

ਪੰਜਾਬ ਦੇ ਈ ਟੀ ਟੀ ਅਧਿਆਪਕਾਂ ਵੱਲੋਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ

Published

on

 

ਨਵੀਂ ਦਿੱਲੀ, 30 ਦਸੰਬਰ (ਸ.ਬ.) ਅੱਜ ਪੰਜਾਬ ਦੇ 180 ਈਟੀਟੀ ਅਧਿਆਪਕਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਪੰਜਾਬ ਦੇ ਅਧਿਆਪਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਤਨਖਾਹ ਸਕੇਲ ਸਬੰਧੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਹੱਥਾਂ ਵਿੱਚ ਗੁਲਾਬ ਦੇ ਫੁੱਲ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੇ ਦਿੱਲੀ ਆਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਰਵਿੰਦ ਕੇਜਰੀਵਾਲ ਦੀ ਮਦਦ ਲਈ ਜਾ ਸਕੇ।

ਹਾਲਾਂਕਿ, ਜਿਵੇਂ ਹੀ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕੀਤੀ, ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਇਹ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਦੀ ਉਲੰਘਣਾ ਹੈ। ਪ੍ਰਦਰਸ਼ਨਕਾਰੀ ਅਧਿਆਪਕ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਅਸੀਂ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਾਂ, ਪਰ ਸਾਡੀ ਕੋਈ ਨਹੀਂ ਸੁਣ ਰਿਹਾ। ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦੇ ਕੀਤੇ ਸਨ, ਪਰ ਹੁਣ ਉਹ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੇ ਹਨ।

ਇਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਅਰਵਿੰਦ ਕੇਜਰੀਵਾਲ ਦੀਆਂ ਗੱਲਾਂ ਨੂੰ ਮਹੱਤਵ ਦਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੇ। ਇਸ ਸਥਿਤੀ ਨੇ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਚੁਣੌਤੀਆਂ ਪੈਦਾ ਕਰ ਦਿੱਤੀਆਂ ਹਨ।

Continue Reading

National

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਮੁੜ ਖਿਚਾਈ

Published

on

By

 

 

ਨਵੀਂ ਦਿੱਲੀ, 2 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਉਣ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਮੀਡੀਆ ਵਿੱਚ ਇਹ ਗਲਤ ਪ੍ਰਭਾਵ ਪਾ ਰਹੇ ਹਨ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮਾਮਲੇ ਦੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਸਾਫ਼ ਕੀਤਾ ਕਿ ਅਦਾਲਤ ਨੇ ਕਦੇ ਵੀ ਡੱਲੇਵਾਲ ਦਾ ਅੰਦੋਲਨ (ਮਰਨ ਵਰਤ) ਤੋੜਨ ਜਾਂ ਖ਼ਤਮ ਕਰਾਉਣ ਦੀ ਹਦਾਇਤ ਨਹੀਂ ਦਿੱਤੀ। ਬੈਂਚ ਨੇ ਕਿਹਾ ਕਿ ਅਦਾਲਤ ਦੀ ਚਿੰਤਾ ਸਿਰਫ਼ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਹੈ ਅਤੇ ਅਦਾਲਤ ਚਾਹੁੰਦੀ ਹੈ ਕਿ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਜਾਵੇ।

ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਦਾਲਤ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦੀ ਪਰ ਅਜਿਹਾ ਲੱਗਦਾ ਹੈ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਜ਼ਮੀਨੀ ਸਥਿਤੀ ਨੂੰ ਹੋਰ ਗੁੰਝਲਦਾਰ ਬਣਾਉਣ ਲਈ ਮੀਡੀਆ ਵਿੱਚ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਬੈਂਚ ਨੇ ਕਿਹਾ, ਸਾਨੂੰ ਡੱਲੇਵਾਲ ਪ੍ਰਤੀ ਕੁਝ ਕਿਸਾਨ ਆਗੂਆਂ ਦੀ ਸੱਚੀ ਸੰਜੀਦਗੀ ਦੀ ਘੋਖ ਕਰਨ ਦੀ ਲੋੜ ਹੈ।”

ਇਸ ਮੌਕੇ ਅਦਾਲਤ ਵਿਚ ਪੇਸ਼ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸਥਿਤੀ ਨੂੰ ਉਲ਼ਝਾਉਣ ਦੀ ਅਜਿਹੀ ਕਿਸੇ ਵੀ ਕੋਸ਼ਿਸ਼ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਡੱਲੇਵਾਲ ਨੂੰ ਆਪਣਾ ਵਰਤ ਤੋੜੇ ਬਿਨਾਂ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।

ਬੈਂਚ ਨੇ ਕਿਹਾ ਕਿ ਕਿਉਂਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ ਇਸ ਮਾਮਲੇ ਵਿੱਚ ਵਰਚੁਅਲੀ ਪੇਸ਼ ਹੋ ਰਹੇ ਹਨ, ਇਸ ਲਈ ਉਮੀਦ ਹੈ ਕਿ ਅਦਾਲਤ ਦਾ ਸੁਨੇਹਾ ਸਰਕਾਰ ਤੱਕ ਸਹੀ ਢੰਗ ਨਾਲ ਪੰਹੁਚ ਜਾਵੇਗਾ। ਅਦਾਲਤ ਨੇ ਦੋਵਾਂ ਅਧਿਕਾਰੀਆਂ ਨੂੰ 20 ਦਸੰਬਰ ਦੇ ਆਪਣੇ ਹੁਕਮ ਦੀ ਪਾਲਣਾ ਕਰਨ ਵਾਲਾ ਆਪਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਜਿਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਸਰਕਾਰ ਦੁਆਰਾ ਬਣਾਈਆਂ ਗਈਆਂ ਨੇੜਲੀਆਂ ਮੈਡੀਕਲ ਸਹੂਲਤਾਂ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਅਗਲੀ ਸੁਣਵਾਈ ਲਈ 6 ਜਨਵਰੀ ਵਾਸਤੇ ਸੂਚੀਬੱਧ ਕੀਤਾ ਹੈ।

ਸਿਖਰਲੀ ਅਦਾਲਤ ਨੇ ਡੱਲੇਵਾਲ ਵੱਲੋਂ ਦਾਇਰ ਇੱਕ ਨਵੀਂ ਪਟੀਸ਼ਨ ਤੇ ਕੇਂਦਰ ਨੂੰ ਨੋਟਿਸ ਵੀ ਜਾਰੀ ਕੀਤਾ ਜਿਸ ਵਿੱਚ ਕੇਂਦਰ ਸਰਕਾਰ ਨੂੰ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਵਾਅਦਿਆਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ, ਜੋ ਕਿ 2021 ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਨਾਲ ਕੀਤੇ ਗਏ ਸਨ।

ਜਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਬੀਤੀ 26 ਨਵੰਬਰ ਤੋਂ ਮਰਨ ਵਰਤ ਉਤੇ ਹਨ। ਉਨ੍ਹਾਂ ਦੇ ਮਰਨ ਵਰਤ ਨੂੰ 38 ਦਿਨ ਬੀਤ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਦੀ ਸਿਹਤ ਵਿਚ ਭਾਰੀ ਨਿਘਾਰ ਆਇਆ ਹੈ। ਇਸੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਫ਼ੌਰੀ ਮੈਡੀਕਲ ਸਹਾਇਤਾ ਮੁਹੱਈਆ ਕਰਾਉਣ ਤੇ ਉਨ੍ਹਾਂ ਦੀ ਜਾਨ ਬਚਾਉਣ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਉਣ ਦੇ ਹੁਕਮ ਦਿੱਤੇ ਸਨ।

Continue Reading

National

ਬੱਸ ਅਤੇ ਟਰਾਲੇ ਦੀ ਟੱਕਰ ਕਾਰਨ 30 ਯਾਤਰੀ ਜ਼ਖਮੀ

Published

on

By

 

ਦੌਸਾ, 2 ਜਨਵਰੀ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇਅ ਤੇ ਅੱਜ ਸਵੇਰੇ ਧੁੰਦ ਕਾਰਨ ਬੱਸ ਅਤੇ ਟਰਾਲੇ ਦੀ ਟੱਕਰ ਹੋਣ ਕਾਰਨ ਕਰੀਬ 30 ਯਾਤਰੀ ਜ਼ਖਮੀ ਹੋ ਗਏ। ਕੁਝ ਗੰਭੀਰ ਜ਼ਖਮੀਆਂ ਨੂੰ ਜੈਪੁਰ ਰੈਫਰ ਕੀਤਾ ਗਿਆ ਹੈ। ਬੱਸ ਮੱਧ ਪ੍ਰਦੇਸ਼ ਦੇ ਉਜੈਨ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਜਾ ਰਹੀ ਸੀ।

ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇਅ ਤੇ ਪਿੰਡ ਲਾਡਲੀ ਕਾ ਬਾਸ ਨੇੜੇ ਨੰਗਲ ਰਾਜਾਵਤਨ ਨੇੜੇ ਪਿੱਲਰ ਨੰਬਰ 198 ਕੋਲ ਇੱਕ ਵੋਲਵੋ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਨੰਗਲ ਰਾਜਾਵਤਨ ਦੇ ਡਿਪਟੀ ਐਸਪੀ ਚਾਰੁਲ ਗੁਪਤਾ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਉਜੈਨ ਤੋਂ ਆ ਰਹੀ ਵੋਲਵੋ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।

ਬੱਸ ਵਿੱਚ ਸਵਾਰ ਜ਼ਖ਼ਮੀ ਬ੍ਰਿਜਮੋਹਨ ਅਤੇ ਉਮਰ ਖ਼ਾਨ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤਾਂ ਸਾਰੇ ਲੋਕ ਸੁੱਤੇ ਪਏ ਸਨ। ਬ੍ਰਿਜਮੋਹਨ ਨੇ ਦੱਸਿਆ ਕਿ ਉਹ ਉਜੈਨ ਦਾ ਦੌਰਾ ਕਰਕੇ ਵਾਪਸ ਦਿੱਲੀ ਆ ਰਿਹਾ ਸੀ। ਜਦੋਂ ਅਚਾਨਕ ਝਟਕਾ ਲੱਗਾ ਤਾਂ ਪਤਾ ਲੱਗਾ ਕਿ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ ਸੀ। ਹਾਦਸੇ ਤੋਂ ਬਾਅਦ ਸਵਾਰੀਆਂ ਕਿਸੇ ਤਰ੍ਹਾਂ ਬੱਸ ਦੇ ਪਿਛਲੇ ਦਰਵਾਜ਼ੇ ਤੋਂ ਬਾਹਰ ਆ ਗਈਆਂ। ਜ਼ਖਮੀਆਂ ਨੂੰ ਇਲਾਜ ਲਈ ਦੌਸਾ ਦੇ ਜ਼ਿਲਾ ਹਸਪਤਾਲ ਲਿਆਂਦਾ ਗਿਆ, ਜਿੱਥੋਂ 9 ਗੰਭੀਰ ਜ਼ਖਮੀਆਂ ਨੂੰ ਜੈਪੁਰ ਦੇ ਐਸ.ਐਮ.ਐਸ. ਲਈ ਰੈਫਰ ਕੀਤਾ ਗਿਆ ਸੀ।

 

Continue Reading

National

ਆਰਿਫ਼ ਮੁਹੰਮਦ ਖ਼ਾਨ ਨੇ ਬਿਹਾਰ ਦੇ ਰਾਜਪਾਲ ਵਜੋਂ ਚੁਕੀ ਸਹੁੰ

Published

on

By

 

 

ਪਟਨਾ, 2 ਜਨਵਰੀ (ਸ.ਬ.) ਆਰਿਫ਼ ਮੁਹੰਮਦ ਖ਼ਾਨ ਨੇ ਅੱਜ ਬਿਹਾਰ ਦੇ ਰਾਜਪਾਲ ਵਜੋਂ ਸਹੁੰ ਚੁਕੀ। ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਕੇ. ਵਿਨੋਦ ਚੰਦਰਨ ਨੇ ਅੱਜ ਰਾਜ ਭਵਨ ਵਿੱਚ ਆਯੋਜਤ ਇਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਰਾਜ ਦੇ ਕਈ ਮੰਤਰੀ ਤੇ ਹੋਰ ਲੋਕ ਸ਼ਾਮਲ ਹੋਏ। ਖ਼ਾਨ ਇਸ ਤੋਂ ਪਹਿਲਾਂ ਕੇਰਲ ਦੇ ਰਾਜਪਾਲ ਰਹਿ ਚੁੱਕੇ ਹਨ।

ਆਰਿਫ਼ ਰਾਜੇਂਦਰ ਵਿਸ਼ਵਨਾਥ ਅਰਲੇਕਰ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਹੁਣ ਕੇਰਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸੋਮਵਾਰ ਨੂੰ ਪਟਨਾ ਪਹੁੰਚੇ ਖ਼ਾਨ ਨੇ ਹਵਾਈ ਅੱਡੇ ਤੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਹ ਸੂਬੇ ਦੀ ਗੌਰਵਸ਼ਾਲੀ ਪਰੰਪਰਾ ਮੁਤਾਬਕ ਅਪਣੀ ਡਿਊਟੀ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਸੀ ਕਿ ਮੈਂ ਬਿਹਾਰ ਦੇ ਗੌਰਵਮਈ ਇਤਿਹਾਸ ਨੂੰ ਜਾਣਦਾ ਹਾਂ। ਇਸ ਦਾ ਮੇਰੇ ਤੇ ਪ੍ਰਭਾਵ ਹੈ। ਮੈਂ ਸੂਬੇ ਦੀ ਵਿਰਾਸਤ ਅਤੇ ਗੌਰਵਮਈ ਪਰੰਪਰਾ ਅਨੁਸਾਰ ਅਪਣਾ ਫਰਜ਼ ਨਿਭਾਉਣ ਦੀ ਕੋਸ਼ਿਸ਼ ਕਰਾਂਗਾ।

Continue Reading

Latest News

Trending