Connect with us

Chandigarh

2024 ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ. ਐਲ. ਡੀ. ਤੇ ਪਹੁੰਚੀ : ਡਾ ਰਵਜੋਤ ਸਿੰਘ

Published

on

 

ਪੰਜਾਬ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਲਈ 450 ਕਰੋੜ ਰੁਪਏ ਦੀ ਯੋਜਨਾ

ਚੰਡੀਗੜ੍ਹ, 30 ਦਸੰਬਰ (ਸ.ਬ.) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ ਸਾਲ ਦੌਰਾਨ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ 2634.15 ਐਮ.ਐਲ.ਡੀ. ਤਕ ਪਹੁੰਚ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ. ਐਲ. ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ।

ਉਹਨਾਂ ਕਿਹਾ ਕਿ ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਦੱਧਸਿਆ ਕਿ ਇਸ ਤੋਂ ਇਲਾਵਾ 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਉਣ ਲਈ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ. ਐਲ. ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।

ਉਹਨਾਂ ਕਿਹਾ ਕਿ ਸੂਬੇ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਪੜਾਆਂ ਦੌਰਾਨ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।

 

Continue Reading

Chandigarh

ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

Published

on

By

 

 

ਚੰਡੀਗੜ੍ਹ, 12 ਮਾਰਚ (ਸ.ਬ.) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।

 

Continue Reading

Chandigarh

ਹਰਿਆਣਾ ਵਿੱਚ 10 ਨਗਰ ਨਿਗਮਾਂ ਵਿੱਚੋਂ 9 ਵਿੱਚ ਭਾਜਪਾ ਜੇਤੂ, 1 ਤੇ ਆਜ਼ਾਦ ਉਮੀਦਵਾਰ ਜੇਤੂ

Published

on

By

 

 

ਚੰਡੀਗੜ੍ਹ, 12 ਮਾਰਚ (ਸ.ਬ.) ਹਰਿਆਣਾ ਦੇ 38 ਸ਼ਹਿਰਾਂ ਵਿੱਚ ਪਿਛਲੇ ਦਿਨੀ ਹੋਈਆਂ 10 ਨਗਰ ਨਿਗਮਾਂ, 4 ਨਗਰ ਕੌਂਸਲਾਂ ਅਤੇ 21 ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। 9 ਨਿਗਮਾਂ ਦੇ ਮੇਅਰਾਂ ਦੇ ਅਹੁਦੇ ਉਤੇ ਭਾਜਪਾ ਅਤੇ ਇਕ ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਨਗਰ ਨਿਗਮ ਗੁਰੂਗ੍ਰਾਮ, ਰੋਹਤਕ, ਹਿਸਾਰ, ਕਰਨਾਲ, ਅੰਬਾਲਾ, ਸੋਨੀਪਤ ਅਤੇ ਫਰੀਦਾਬਾਅਦ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਕਰਨਾਲ ਵਿੱਚ ਮੇਅਰ ਦੀ ਚੋਣ ਵਿੱਚ ਭਾਜਪਾ ਉਮੀਦਵਾਰ ਰੇਨੂੰ ਬਾਲਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੰ 25 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ ਹੈ। ਰੇਨੂੰ ਬਾਲਾ ਨੂੰ 83630 ਵੋਟਾਂ ਪਈਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੂੰ 58271 ਵੋਟਾਂ ਹੀ ਮਿਲੀਆਂ।

ਨਗਰ ਨਿਗਮ ਅੰਬਾਲਾ ਵਿੱਚ ਮੇਅਰ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਸ਼ੈਲਜਾ ਸਚਦੇਵਾ ਨੇ ਆਪਣੀ ਵਿਰੋਧੀ ਕਾਂਗਰਸੀ ਉਮੀਦਵਾਰ ਅਮੀਸ਼ਾ ਚਾਵਲਾ ਨੂੰ 20487 ਵੋਟਾਂ ਨਾਲ ਹਰਾਇਆ ਹੈ। ਸ਼ੈਲਜਾ ਸਚਦੇਵਾ ਨੂੰ 40620 ਵੋਟਾਂ ਪਈਆਂ ਅਤੇ ਕਾਂਗਰਸੀ ਉਮੀਦਵਾਰ ਅਮੀਸ਼ਾ ਚਾਵਲਾ ਨੂੰ 20133 ਵੋਟਾਂ ਪਈਆਂ।

ਸੋਨੀਪਤ ਨਗਰ ਨਿਗਮ ਵਿੱਚ ਭਾਜਪਾ ਉਮੀਦਵਾਰ ਰਾਜੀਵ ਜੈਨ ਨੇ 34749 ਵੋਟਾਂ ਦੇ ਫਰਕ ਨਾਲ ਕਾਂਗਰਸ ਉਮੀਦਵਾਰ ਕਮਲ ਦੀਵਾਨ ਨੂੰ ਹਰਾ ਦਿੱਤਾ ਹੈ। ਰਾਜੀਵ ਜੈਨ ਨੂੰ 57858 ਅਤੇ ਕਾਂਗਰਸ ਉਮੀਦਵਾਰ ਕਮਲ ਦੀਵਾਨ ਨੂੰ 23109 ਵੋਟਾਂ ਪਈਆਂ ਹਨ।

ਨਗਰ ਨਿਗਮ ਰੋਹਤਕ ਵਿੱਚ ਭਾਜਪਾ ਉਮੀਦਵਾਰ ਰਾਮ ਅਵਤਾਰ ਵਾਲਮੀਕੀ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸੂਰਜਮਲ ਕਿਲੋਈ ਨੂੰ 45198 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਭਾਜਪਾ ਉਮੀਦਵਾਰ ਰਾਮ ਅਵਤਾਰ ਵਾਲਮੀਕੀ ਨੂੰ 102269 ਵੋਟਾਂ ਪਈਆਂ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਸੂਰਜਮਲ ਕਿਲੋਈ ਨੂੰ 57071 ਵੋਟਾਂ ਪਈਆਂ ਹਨ।

ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਡਾ. ਇੰਦਰਜ ਯਾਦਵ ਨੇ ਭਾਜਪਾ ਉਮੀਦਵਾਰ ਸੁੰਦਰ ਲਾਲ ਤੋਂ 2293 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਜੀਤ ਯਾਦਵ ਨੂੰ 26393 ਵੋਟਾਂ ਪਈਆਂ, ਜਦੋਂ ਕਿ ਭਾਜਪਾ ਉਮੀਦਵਾਰ ਸੁੰਦਰ ਲਾਲ ਨੂੰ 24100 ਵੋਟਾਂ ਪਈਆਂ। ਫਰੀਦਾਬਾਦ ਤੋਂ ਭਾਜਪਾ ਦੀ ਪ੍ਰਵੀਨ ਜੋਸ਼ੀ ਮੇਅਰ ਚੁਣੀ ਗਈ ਹੈ।

 

Continue Reading

Chandigarh

ਬਰਿੰਦਰ ਕੁਮਾਰ ਗੋਇਲ ਵਲੋਂ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਭਾਈਵਾਲਾਂ ਨਾਲ ਮੀਟਿੰਗ

Published

on

By

 

ਚੰਡੀਗੜ੍ਹ, 11 ਮਾਰਚ (ਸ.ਬ.) ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਸ ਮੌਕੇ ਸਕੱਤਰ ਮਾਈਨਿੰਗ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Continue Reading

Latest News

Trending