Connect with us

Mohali

ਅਕਾਲੀ ਸਰਕਾਰ ਵੇਲੇ ਮੁਹਾਲੀ ਵਿੱਚ 2500 ਕਰੋੜ ਦਾ ਹੋਇਆ ਵਿਕਾਸ : ਪਰਵਿੰਦਰ ਸਿੰਘ ਸੋਹਾਣਾ

Published

on

 

ਹਲਕਾ ਮੁਹਾਲੀ ਦੀ ਮੀਟਿੰਗ ਦੌਰਾਨ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟ ਕੀਤਾ

ਐਸ ਏ ਐਸ ਨਗਰ, 31 ਦਸੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕਰਨ ਲਈ ਹਲਕਾ ਮੁਹਾਲੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹਲਕੇ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ ਜਿਸ ਵਿੱਚ ਸੀਨੀਅਰ ਆਗੂਆਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਦੀਆਂ ਮੌਜੂਦਾ ਪ੍ਰਸਥਿਤੀਆਂ ਅਤੇ ਚੁਣੌਤੀਆਂ ਬਾਰੇ ਵਿਸਥਾਰ ਸਾਹਿਤ ਚਾਨਣਾ ਪਾਇਆ। ਇਸ ਮੌਕੇ ਮੀਟਿੰਗ ਵਿੱਚ ਸ਼ਾਮਿਲ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੇ ਪਾਰਟੀ ਨਾਲ ਗੱਦਾਰੀ ਕਰਨ ਅਤੇ ਦਿੱਲੀ ਦੇ ਇਸ਼ਾਰੇ ਤੇ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਪਾਰਟੀ ਨੂੰ ਢਾਹ ਲਾਉਣ ਵਾਲੀਆਂ ਸ਼ਕਤੀਆਂ ਨਿੰਦਾ ਕਰਦਿਆਂ ਆਸ ਪ੍ਰਗਟ ਕੀਤੀ ਕਿ ਪਾਰਟੀ ਇਸ ਤ੍ਰਾਸਦੀ ਵਿੱਚੋਂ ਹੋਰ ਤਕੜੀ ਹੋਕੇ ਨਿਕਲੇਗੀ।

ਸz. ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਦੇ ਸਦਕਾ ਮੁਹਾਲੀ ਵਿੱਚ ਲਗਭਗ 2500 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਜਿਨਾਂ ਵਿੱਚ ਹਾਕੀ ਸਟੇਡੀਅਮ ਤੋਂ ਲੈ ਕੇ ਸੱਤ ਵੱਖਰੇ ਖੇਡ ਸਟੇਡੀਅਮ ਜਿਨਾਂ ਵਿੱਚ ਸੈਕਟਰ 78 ਦਾ ਮਲਟੀ ਪਰਪਜ਼ ਖੇਡ ਸਟੇਡੀਅਮ ਵੀ ਸ਼ਾਮਿਲ ਹੈ, ਮੁਹਾਲੀ ਦੀ ਮੁੱਖ ਸ਼ੋਪਿੰਗ ਸੜਕ ਨੂੰ ਚੌੜਾ ਕਰਨਾ, ਏਅਰਪੋਰਟ ਬਣਾਉਣਾ, ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨਾ ਵਰਗੇ ਕਈ ਅਨੇਕਾਂ ਕੰਮ ਸ਼ਾਮਿਲ ਹਨ। ਪਾਰਟੀ ਵਿੱਚ ਸ਼ਾਮਲ ਤਮਾਮ ਆਗੂਆਂ ਨੇ ਮੁਹਾਲੀ ਵਿੱਚ ਕੀਤੇ ਵਿਕਾਸ ਨੂੰ ਲੈਕੇ ਸ. ਸੁਖਬੀਰ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਆਪਣਾ ਵਿਸ਼ਵਾਸ਼ ਪ੍ਰਗਟ ਕੀਤਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸੁਖਵਿੰਦਰ ਛਿੰਦੀ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਸ਼ਮਸ਼ੇਰ ਸਿੰਘ, ਲੰਬੜਦਾਰ ਕਰਮਜੀਤ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਪਰਮਜੀਤ ਸਿੰਘ ਗਿੱਲ, ਸਾਬਕਾ ਏ ਆਈ ਜੀ ਹਰਗੋਬਿੰਦ ਸਿੰਘ, ਸਰਪੰਚ ਅਵਤਾਰ ਸਿੰਘ ਦਾਊਂ, ਗੁਰਮੀਤ ਸਿੰਘ ਕੰਬਾਲੀ, ਹਰਪਾਲ ਸਿੰਘ ਬਠਲਾਣਾ, ਜਗਦੀਸ਼ ਸਿੰਘ ਸਰਾਉ, ਰਮਨਦੀਪ ਬਾਵਾ, ਕੁਲਦੀਪ ਸਿੰਘ, ਤਰਸੇਮ ਸਿੰਘ ਗੁੰਧੋ, ਬਲਜੀਤ ਸਿੰਘ ਦੈੜੀ, ਹਰਿੰਦਰ ਸਿੰਘ ਸੁੱਖਗੜ, ਕੇਸਰ ਸਿੰਘ ਬਲੌਂਗੀ, ਮੋਹਨ ਸਿੰਘ ਕੰਬਾਲਾ, ਨਿਰਮਲ ਸਿੰਘ ਮਾਣਕਮਾਜਰਾ, ਬਲਵਿੰਦਰ ਸਿੰਘ ਲਖਨੌਰ, ਸੋਹਨ ਸਿੰਘ ਦੁਰਾਲੀ , ਪਾਲ ਸਿੰਘ ਰੱਤੂ ਬਲਵਿੰਦਰ ਸਿੰਘ ਚਿੱਲਾ, ਨਾਜਰ ਸਿੰਘ , ਬੀਬੀ ਮਨਮੋਹਨ ਕੌਰ, ਬੀਬੀ ਜਸਬੀਰ ਕੋਰ, ਸੋਨੀਆ ਸੰਧੂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending