Connect with us

Punjab

ਐਸ ਜੀ ਪੀ ਸੀ ਦੀ ਅੰਤਰਿੰਗ ਕਮੇਟੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਨ ਵਾਲਾ ਆਪਣਾ ਮਤਾ ਰੱਦ

Published

on

 

 

ਅੰਮ੍ਰਿਤਸਰ, 31 ਦਸੰਬਰ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ ਹੋਇਆ ਮਤਾ ਅੱਜ ਰੱਦ ਕਰ ਦਿੱਤਾ ਹੈ। ਨਰਾਇਣ ਸਿੰਘ ਚੌੜਾ ਨੂੰ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਤਹਿਤ ਪੁਲੀਸ ਨੇ ਗ੍ਰਿਫਤਾਰ ਕੀਤਾ ਸੀ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਇਸ ਮਾਮਲੇ ਵਿੱਚ ਇੱਕ ਮਤਾ ਪਾਸ ਕਰ ਕੇ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ। ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਮਤੇ ਨੂੰ ਰੱਦ ਕਰ ਦਿੱਤਾ ਗਿਆ ਹੈ।

ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਆਈ ਸ਼ਿਕਾਇਤ ਦੇ ਮਾਮਲੇ ਦੀ ਜਾਂਚ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਜਾਂਚ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ।

ਇਸ ਤੋਂ ਇਲਾਵਾ ਬੀਤੇ ਦਿਨੀਂ ਯੂਪੀ ਦੇ ਪੀਲੀਭੀਤ ਜ਼ਿਲ੍ਹੇ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ‘ਮੁਕਾਬਲਾ ਬਣਾ ਕੇ’ ਮਾਰੇ ਜਾਣ ਦੀ ਕਰੜੀ ਨਿਖੇਧੀ ਕਰਦਿਆਂ ਕਮੇਟੀ ਨੇ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਯੂਪੀ ਵਿੱਚ ਪੁਲੀਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ਤੇ ਤਿੱਖੇ ਸਵਾਲ ਚੁੱਕੇ ਗਏ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਇਹ ਬਹੁਤ ਨੌਜਵਾਨ ਉਮਰ ਦੇ ਪੰਜਾਬ ਦੇ ਨੌਜਵਾਨਾਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਅੰਤਰਿੰਗ ਕਮੇਟੀ ਦੀ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤਰਿੰਗ ਕਮੇਟੀ ਮੈਂਬਰਾਂ ਸਮੇਤ ਅਧਿਕਾਰੀ ਹਾਜ਼ਰ ਸਨ।

 

Continue Reading

Chandigarh

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ 10 ਕਰੋੜ ਰੁਪਏ ਕੀਤੀ

Published

on

By

 

ਚੰਡੀਗੜ੍ਹ, 3 ਜਨਵਰੀ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਇਸਨੂੰ ਹੁਣ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਰਾਜ ਦੇ ਮਾਲੀਏ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰਨਾਂ ਦੇ ਮੁਕਾਬਲੇ ਵਧੇਰੇ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਇਨਾਮਾਂ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 500 ਰੁਪਏ ਦੀ ਇਹ ਲਾਟਰੀ ਟਿਕਟ ਵਿੱਚ ਪਹਿਲਾ ਇਨਾਮ 10 ਕਰੋੜ ਰੁਪਏ, ਦੂਸਰੇ ਇਨਾਮ ਲਈ 1 ਕਰੋੜ ਰੁਪਏ, ਤੀਸਰੇ ਲਈ 50 ਲੱਖ ਰੁਪਏ ਅਤੇ ਹੋਰ ਕਈ ਇਨਾਮ ਹਨ। ਉਨ੍ਹਾਂ ਕਿਹਾ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮਾਂ ਦੀ ਪੇਸ਼ਕਸ਼ ਕੀਤੀ ਗਈ ਹੈ ਜਿਸ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।

Continue Reading

Mohali

ਨਗਰ ਨਿਗਮ ਮੁਹਾਲੀ ਦੇ ਅਧੀਨ ਆਉਦੇ ਪਿੰਡਾਂ ਦੇ ਸ਼ਹਿਰੀ ਖੇਤਰ ਤੋਂ ਵੱਖਰੇ ਬਾਈਲਾਜ ਬਣਾ ਕੇ ਫੌਰੀ ਤੌਰ ਤੇ ਲਾਗੂ ਕਰੇ ਸਰਕਾਰ : ਪਰਵਿੰਦਰ ਸਿੰਘ ਸੋਹਾਣਾ

Published

on

By

 

ਅੰਗਰੇਜ਼ਾਂ ਵੇਲੇ ਬਣੇ ਸ਼ਹਿਰੀ ਖੇਤਰ ਦੇ ਬਾਈਲਾਜ ਪਿੰਡਾਂ ਵਿੱਚ ਲਾਗੂ ਕਰਨੇ ਸਰਾਸਰ ਧੱਕਾ

ਐਸ ਏ ਐਸ ਨਗਰ, 3 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦੇ ਬਾਈਲਾਜ ਸ਼ਹਿਰੀ ਖੇਤਰ ਦੇ ਬਾਈ ਇਲਾਜ ਤੋਂ ਵੱਖਰੇ ਕੀਤੇ ਜਾਣ ਅਤੇ ਇਹਨਾਂ ਨੂੰ ਫੌਰੀ ਤੌਰ ਤੇ ਲਾਗੂ ਕੀਤਾ ਜਾਵੇ।

ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਮੁਹਾਲੀ ਦੇ ਪਿੰਡਾਂ ਨੂੰ ਪਹਿਲਾਂ ਜ਼ਬਰਦਸਤੀ ਨਗਰ ਕੌਂਸਲ ਅਤੇ ਫਿਰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ। ਨਗਰ ਨਿਗਮ ਨੇ ਇਹਨਾਂ ਪਿੰਡਾਂ ਦੇ ਵਸਨੀਕਾਂ ਤੋਂ ਪੰਚਾਇਤੀ ਜਮੀਨ ਵੀ ਹਥਿਆ ਲਈ ਅਤੇ ਪ੍ਰਾਪਰਟੀ ਟੈਕਸ ਸਮੇਤ ਨਕਸ਼ਿਆਂ ਦੇ ਨਵੇਂ ਝੰਝਟ ਅਤੇ ਫੀਸਾਂ ਵੀ ਪਾ ਦਿੱਤੀਆਂ, ਪਰ ਸੁਵਿਧਾਵਾਂ ਦੇ ਨਾਂ ਤੇ ਇਹਨਾਂ ਪਿੰਡਾਂ ਦਾ ਹਾਲ ਅੱਜ ਵੀ ਮਾੜਾ ਹੈ।

ਉਹਨਾਂ ਕਿਹਾ ਕਿ 2013 ਵਿੱਚ ਜਦੋਂ ਸੋਹਾਣਾ ਨੂੰ ਨਗਰ ਨਿਗਮ ਮੁਹਾਲੀ ਵਿੱਚ ਸ਼ਾਮਿਲ ਕਰਨ ਦੀ ਗੱਲ ਕੀਤੀ ਗਈ ਸੀ ਤਾਂ ਉਹਨਾਂ ਨੇ ਨਾ ਸਿਰਫ ਇਸ ਦਾ ਵਿਰੋਧ ਕੀਤਾ ਸੀ ਬਲਕਿ ਲਿਖਤੀ ਤੌਰ ਤੇ ਆਪਣੇ ਇਤਰਾਜ਼ ਵੀ ਦਿੱਤੇ ਸਨ। ਉਹਨਾਂ ਦੱਸਿਆ ਕਿ 2013 ਵਿੱਚ ਉਹਨਾਂ ਨੇ ਪਿੰਡ ਦੇ ਸਰਪੰਚ ਅਤੇ ਹੋਰ ਮੌਤਬਰ ਮੈਂਬਰਾਂ ਸਮੇਤ ਆਪਣੇ ਇਤਰਾਜ਼ਾਂ ਵਿੱਚ ਕਿਹਾ ਸੀ ਕਿ ਪਿੰਡ ਦੇ ਹਾਲੇ ਕਈ ਵਿਕਾਸ ਦੇ ਕੰਮ ਅਧੂਰੇ ਪਏ ਹਨ ਤੇ ਇਹ ਕੰਮ ਉਹ ਪੰਚਾਇਤ ਦੇ ਦਾਇਰੇ ਵਿੱਚ ਰਹਿ ਕੇ ਕਰਨਾ ਚਾਹੁੰਦੇ ਸਨ। ਉਹ ਉਸ ਵੇਲੇ ਜ਼ਿਲ੍ਹਾ ਪਰਿਸ਼ਦ ਮੁਹਾਲੀ ਦੇ ਮੈਂਬਰ ਸਨ। ਉਹਨਾਂ ਲਿਖਿਆ ਸੀ ਕਿ ਪਿੰਡ ਵਿੱਚ ਸੀਵਰੇਜ ਦਾ ਕੰਮ ਵੀ ਅਧੂਰਾ ਪਿਆ ਹੈ ਅਤੇ ਟੋਬਿਆਂ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਵੀ ਵੱਡੀ ਸਮੱਸਿਆ ਹੈ।

ਉਹਨਾਂ ਕਿਹਾ ਕਿ ਸੋਹਾਣਾ ਦੇ ਵਾਸੀਆਂ ਦਾ ਸਭ ਤੋਂ ਵੱਡਾ ਇਤਰਾਜ਼ ਇਹ ਸੀ ਕਿ ਪੰਚਾਇਤੀ ਚੋਣਾਂ 2013 ਵਿੱਚ ਹੀ ਹੋਈਆਂ ਸਨ ਅਤੇ ਇਸ ਤਰ੍ਹਾਂ ਪੰਚਾਇਤ ਨੂੰ ਭੰਗ ਕਰਨਾ ਲੋਕਤੰਤਰ ਦਾ ਘਾਣ ਕਰਨਾ ਸੀ। ਇਸ ਤੋਂ ਵੀ ਵੱਡਾ ਕਾਰਨ ਇਹ ਸੀ ਕਿ ਪਿੰਡ ਦੇ ਨਗਰ ਨਿਗਮ ਵਿੱਚ ਆਉਣ ਨਾਲ ਲੋਕਾਂ ਉੱਤੇ ਪ੍ਰੋਪਰਟੀ ਟੈਕਸ ਲੱਗਣਾ ਸੀ, ਜੋ ਪਿੰਡ ਦੇ ਲੋਕਾਂ ਉੱਤੇ ਭਾਰੀ ਬੋਝ ਹੈ। ਪਿੰਡ ਵਿੱਚ 60 ਗਰੀਬ ਲੋਕ ਰਹਿੰਦੇ ਹਨ ਤੇ ਉਹਨਾਂ ਕੋਲ ਨਕਸ਼ਾ ਪਾਸ ਕਰਾਉਣ ਦੀਆਂ ਫੀਸਾਂ ਵੀ ਨਹੀਂ ਹਨ। ਇਤਰਾਜਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਕੋਲੋਂ ਗਰਾਂਟਾਂ ਤੇ ਹੋਰ ਮਾਲੀ ਮਦਦ ਆਉਂਦੀ ਹੈ ਤੇ ਨਗਰ ਨਿਗਮ ਵਿੱਚ ਆਉਣ ਨਾਲ ਇਹ ਵੀ ਬੰਦ ਹੋ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਇਤਰਾਜ਼ਾਂ ਦੇ ਬਾਵਜੂਦ ਸੋਹਾਣਾ ਪਿੰਡ ਨੂੰ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਨੋਟੀਫਿਕੇਸ਼ਨ ਕਰ ਦਿੱਤੀ ਗਈ ਅਤੇ ਪਿੰਡ ਵਾਸੀਆਂ ਦੇ ਇਤਰਾਜ਼ਾਂ ਨੂੰ ਖਾਰਜ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਉਹਨਾਂ ਵੱਲੋਂ ਦਿੱਤੇ ਗਏ ਇਤਰਾਜ਼ ਅੱਜ ਵੀ ਉਸੇ ਤਰ੍ਹਾਂ ਖੜੇ ਹਨ। ਪਿੰਡ ਵਾਸੀਆਂ ਤੋਂ ਜਬਰੀ ਪ੍ਰੋਪਰਟੀ ਟੈਕਸ ਵਸੂਲਿਆ ਜਾ ਰਿਹਾ ਹੈ ਅਤੇ ਗਰੀਬ ਲੋਕਾਂ ਨੂੰ ਨਕਸ਼ੇ ਪਾਸ ਕਰਾਉਣ ਲਈ ਪੈਸੇ ਦੇਣੇ ਪੈਂਦੇ ਹਨ। ਉਹਨਾਂ ਕਿਹਾ ਕਿ ਪਿੰਡ ਦਾ ਵਿਕਾਸ ਕਦੇ ਵੀ ਸ਼ਹਿਰ ਦੀ ਤਰਜ ਤੇ ਨਹੀਂ ਹੋ ਸਕਿਆ ਅਤੇ ਇਹ ਹਾਲ ਸਿਰਫ ਸੋਹਾਣਾ ਨਹੀਂ ਬਲਕਿ ਮੁਹਾਲੀ ਵਿੱਚ ਸ਼ਾਮਿਲ ਕੀਤੇ ਗਏ ਸਾਰੇ ਪਿੰਡਾਂ ਦਾ ਹੈ। ਉਹਨਾਂ ਮੰਗ ਕੀਤੀ ਕਿ ਪਿੰਡਾਂ ਦੇ ਬਾਈਲਾਜ਼ ਸ਼ਹਿਰਾਂ ਨਾਲੋਂ ਵੱਖਰੇ ਬਣਾਏ ਜਾਣ। ਉਹਨਾਂ ਕਿਹਾ ਕਿ ਇਹ ਬਾਏ ਲਾਜ ਅੰਗਰੇਜ਼ਾਂ ਦੇ ਜਮਾਨੇ ਦੇ ਬਣੇ ਹੋਏ ਹਨ ਜਦੋਂ ਕਿ ਪਿੰਡਾਂ ਨੂੰ ਪਿਛਲੇ ਕੁਝ ਵਰ੍ਹਿਆਂ ਦੌਰਾਨ ਹੀ ਨਗਰ ਕੌਂਸਲਾਂ ਅਤੇ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਹਨਾਂ ਬਾਈਲਾਜ਼ ਵਿੱਚ ਕਦੇ ਵੀ ਕੋਈ ਤਰਮੀਮ ਨਹੀਂ ਕੀਤੀ ਗਈ ਜੋ ਕਿ ਸਮੇਂ ਦੀ ਮੰਗ ਹੈ। ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਦੀਆਂ ਜਮੀਨਾਂ ਨੂੰ ਹੀ ਅਕਵਾਇਰ ਕਰਕੇ ਸ਼ਹਿਰ ਬਣਾਏ ਗਏ ਹਨ ਤੇ ਇਹਨਾਂ ਬਾਈਲਾਜ ਰਾਹੀਂ ਪਿੰਡ ਵਾਸੀਆਂ ਨੂੰ ਹੈਰਾਨ ਪਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਸਰਾਸਰ ਧੱਕਾ ਹੈ।

ਇਸ ਮੌਕੇ ਹਰਪ੍ਰੀਤ ਸਿੰਘ ਸੋਹਾਣਾ, ਬਹਾਦਰ ਸਿੰਘ ਮਦਨਪੁਰ, ਸਰਬਜੀਤ ਸਿੰਘ ਕੁੰਭੜਾ, ਅਮਨ ਪੂਨੀਆ ਹਾਜ਼ਰ ਸਨ।

 

Continue Reading

Mohali

ਮੁਹਾਲੀ ਪੁਲੀਸ ਦੀ ਕਹਾਣੀ ਅਦਾਲਤ ਵਿੱਚ ਨਿਕਲੀ ਝੂਠੀ, ਮੁਲਜਮ ਬਰੀ

Published

on

By

 

ਪੁਲੀਸ ਨੇ ਰਸ਼ਮੀ ਨੇਗੀ ਖਿਲਾਫ ਥਾਣੇ ਵਿੱਚ ਬਦਸਲੂਕੀ ਕਰਨ ਅਤੇ ਪੁਲੀਸ ਕਰਮਚਾਰੀ ਦੀ ਵਰਦੀ ਫਾੜਨ ਦਾ ਦਰਜ ਕੀਤਾ

ਐਸ.ਏ.ਐਸ.ਨਗਰ, 3 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਰਸ਼ਮੀ ਨੇਗੀ ਨਾਮ ਦੀ ਇੱਕ ਮਹਿਲਾ ਅਤੇ ਉਸ ਦੇ ਮਾਤਾ ਪਿਤਾ ਵਿਰੁਧ ਦਰਜ਼ ਇਕ ਮਾਮਲੇ ਦੀ ਕਹਾਣੀ ਅਦਾਲਤ ਵਿੱਚ ਸਾਬਤ ਕਰਨ ਵਿੱਚ ਨਾਕਾਮ ਰਹੀ, ਜਿਸ ਕਾਰਨ ਜੇ. ਐਮ. ਆਈ. ਸੀ ਸੰਗਮ ਕੌਸ਼ਲ ਦੀ ਅਦਾਲਤ ਵਲੋਂ ਇਸ ਕੇਸ ਵਿੱਚ ਨਾਮਜ਼ਦ ਰਸ਼ਮੀ ਨੇਗੀ ਅਤੇ ਉਸ ਦੇ ਮਾਤਾ ਪਿਤਾ ਬੀ. ਐਸ. ਨੇਗੀ ਅਤੇ ਸਰੋਜਨੀ ਨੇਗੀ ਨੂੰ ਧਾਰਾ 353, 186 ਅਤੇ 506 ਵਿੱਚ ਬਰੀ ਕਰ ਦਿੱਤਾ ਹੈ।

ਪੁਲੀਸ ਦਾ ਰਸ਼ਮੀ ਨੇਗੀ ਤੇ ਦੋਸ਼ ਸੀ ਕਿ ਉਸ ਨੇ ਪੁਲੀਸ ਥਾਣੇ ਵਿੱਚ ਸ਼ਿਕਾਇਤ ਦੀ ਕਾਪੀ ਨੂੰ ਫਾੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਤੋਂ ਇਲਾਵਾ ਇਕ ਪੁਲੀਸ ਕਰਮਚਾਰੀ ਦੀ ਡਿਊਟੀ ਦੌਰਾਨ ਵਰਦੀ ਫਾੜ ਦਿਤੀ। ਪੁਲੀਸ ਮੁਤਾਬਕ ਜਨਵਰੀ 2018 ਦਾ ਇਹ ਵਿਵਾਦ ਰਸ਼ਮੀ ਨੇਗੀ ਅਤੇ ਉਸ ਦੇ ਪਤੀ ਦੇ ਆਪਸੀ ਝਗੜੇ ਤੋਂ ਸ਼ੁਰੂ ਹੋ ਕੇ ਪਹਿਲਾਂ ਫੇਜ਼-8 ਵਿਚਲੇ ਥਾਣੇ ਪੁੱਜਾ ਸੀ ਜਿਸਤੋਂ ਬਾਅਦ ਰਸ਼ਮੀ ਨੇਗੀ ਵਲੋਂ ਦੇਰ ਰਾਤ ਜਿਲਾ ਪੁਲੀਸ ਮੁਖੀ ਦੇ ਘਰ ਦੇ ਬਾਹਰ ਹੰਗਾਮਾ ਕੀਤਾ ਗਿਆ। ਮੌਕੇ ਤੇ ਪਹੁੰਚੇ ਪੁਲੀਸ ਕਰਮਚਾਰੀਆਂ ਨੇ ਕਿਸੇ ਤਰਾਂ ਰਸ਼ਮੀ ਨੇਗੀ ਨੂੰ ਸਮਝਾ ਕੇ ਥਾਣੇ ਲਿਆਂਦਾ ਅਤੇ ਥਾਣੇ ਵਿੱਚ ਰਸ਼ਮੀ ਨੇਗੀ ਨੇ ਪੁਲੀਸ ਕਰਮਚਾਰੀਆਂ ਦੇ ਸਾਹਮਣੇ ਪਹਿਲਾਂ ਤਾਂ ਉਸ ਖਿਲਾਫ ਆਈ ਸ਼ਿਕਾਇਤ ਫਾੜਨ ਦੀ ਕੋਸ਼ਿਸ਼ ਕੀਤੀ, ਜਦੋਂ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਰਸ਼ਮੀ ਨੇਗੀ ਵਲੋਂ ਇੱਕ ਪੁਲੀਸ ਕਰਮਚਾਰੀ ਦੀ ਵਰਦੀ ਫਾੜ ਦਿੱਤੀ ਗਈ ਅਤੇ ਦੂਜੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ।

ਪੁਲੀਸ ਅਨੁਸਾਰ ਮੌਕੇ ਤੇ ਮਹਿਲਾ ਪੁਲੀਸ ਕਰਮਚਾਰੀ ਦੀ ਮੱਦਦ ਨਾਲ ਰਸ਼ਮੀ ਨੇਗੀ ਨੂੰ ਰੋਕਿਆ ਗਿਆ। ਪੁਲੀਸ ਦਾ ਦੋਸ਼ ਸੀ ਕਿ ਜਦੋਂ ਉਹ ਪੁਲੀਸ ਕਰਮਚਾਰੀਆਂ ਨਾਲ ਬਦਸਲੂਕੀ ਕਰ ਰਹੀ ਸੀ ਤਾਂ ਉਸ ਦੇ ਮਾਤਾ-ਪਿਤਾ ਵੀ ਉਸ ਦੇ ਨਾਲ ਸਨ।

ਪੁਲੀਸ ਸੂਤਰਾਂ ਮੁਤਾਬਕ ਦੋਵਾਂ ਪਤੀ-ਪਤਨੀ ਅਤੇ ਉਨਾਂ ਦੇ ਮਾਪਿਆਂ ਵਲੋਂ ਇੱਕ ਦੂਜੇ ਖਿਲਾਫ ਕੁੱਟਮਾਰ ਕਰਨ ਦੀ ਸ਼ਿਕਾਇਤ ਦਿੱਤੀ ਗਈ ਸੀ। ਰਸ਼ਮੀ ਨੇਗੀ ਦੇ ਪਤੀ ਦੇ ਪਰਿਵਾਰਕ ਮੈਂਬਰਾ ਵਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਰਸ਼ਮੀ ਨੇਗੀ ਉਨਾਂ ਨਾਲ ਬਦਸਲੂਕੀ ਕਰਦੀ ਹੈ, ਜਦੋਂ ਕਿ ਰਸ਼ਮੀ ਨੇਗੀ ਮੁਤਾਬਕ ਉਸ ਦੇ ਪਤੀ ਨੇ ਝੂਠ ਬੋਲ ਕੇ ਉਸ ਨਾਲ ਵਿਆਹ ਕਰਵਾਇਆ ਸੀ ਅਤੇ ਹੁਣ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ।

Continue Reading

Latest News

Trending