Chandigarh
ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 31 ਦਸੰਬਰ (ਸ.ਬ.) ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।
Chandigarh
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ 10 ਕਰੋੜ ਰੁਪਏ ਕੀਤੀ
ਚੰਡੀਗੜ੍ਹ, 3 ਜਨਵਰੀ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਇਸਨੂੰ ਹੁਣ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਰਾਜ ਦੇ ਮਾਲੀਏ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰਨਾਂ ਦੇ ਮੁਕਾਬਲੇ ਵਧੇਰੇ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ।
ਇਨਾਮਾਂ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 500 ਰੁਪਏ ਦੀ ਇਹ ਲਾਟਰੀ ਟਿਕਟ ਵਿੱਚ ਪਹਿਲਾ ਇਨਾਮ 10 ਕਰੋੜ ਰੁਪਏ, ਦੂਸਰੇ ਇਨਾਮ ਲਈ 1 ਕਰੋੜ ਰੁਪਏ, ਤੀਸਰੇ ਲਈ 50 ਲੱਖ ਰੁਪਏ ਅਤੇ ਹੋਰ ਕਈ ਇਨਾਮ ਹਨ। ਉਨ੍ਹਾਂ ਕਿਹਾ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮਾਂ ਦੀ ਪੇਸ਼ਕਸ਼ ਕੀਤੀ ਗਈ ਹੈ ਜਿਸ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।
Chandigarh
ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਯੋਜਨਾ ਤੇ ਮੁੜ ਵਿਚਾਰ ਦੀ ਲੋੜ : ਸੰਧਵਾਂ
ਵਾਤਾਵਰਨ ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ
ਚੰਡੀਗੜ੍ਹ, 3 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।
ਅੱਜ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਉਹਨਾਂ ਕਿਹਾ ਹਾਲਾਂਕਿ ਕੇਂਦਰ ਸਰਕਾਰ ਨੇ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ ਪਰੰਤੂ ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।
ਸਪੀਕਰ ਨੇ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੱਧਰ ਤੇ ਹਾਈਡ੍ਰੋਲੋਜੀਕਲ ਸੋਧਾਂ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੀਆਂ ਹਨ, ਸੰਭਾਵੀ ਤੌਰ ਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ ਅਤੇ ਦੇਸ਼ ਭਰ ਵਿੱਚ ਕਈ ਸੈਕਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆਂ ਸ. ਸੰਧਵਾਂ ਨੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ ਤੇ ਜ਼ੋਰ ਦਿੱਤਾ।
Chandigarh
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਜਨਵਰੀ (ਸ.ਬ.) ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ। ਇਸ ਮੌਕੇ ਸੰਬੋਘਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਤੇ ਰੌਸ਼ਨੀ ਪਾਈ। ਉਹਨਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ
-
Chandigarh1 month ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ