National
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ
ਦੱਖਣੀ ਕੋਰੀਆ, 31 ਦਸੰਬਰ (ਸ.ਬ.) ਦੱਖਣੀ ਕੋਰੀਆ ਦੀ ਇਕ ਅਦਾਲਤ ਨੇ ਮਹਾਦੋਸ਼ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯੇਓਲ ਨੂੰ ਹਿਰਾਸਤ ਵਿਚ ਲੈਣ ਅਤੇ ਉਨ੍ਹਾਂ ਦੇ ਦਫ਼ਤਰ ਦੀ ਤਲਾਸ਼ੀ ਲਈ ਵਾਰੰਟ ਜਾਰੀ ਕੀਤਾ ਹੈ। ਦੇਸ਼ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਅੱਜ ਇਹ ਜਾਣਕਾਰੀ ਦਿਤੀ। ਉੱਚ ਪਧਰੀ ਅਧਿਕਾਰੀਆਂ ਵਿਰੁਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਸਿਓਲ ਪਛਮੀ ਜ਼ਿਲ੍ਹਾ ਅਦਾਲਤ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਲਗਾਏ ਗਏ ਥੋੜ੍ਹੇ ਸਮੇਂ ਦੇ ਮਾਰਸ਼ਲ ਲਾਅ ਨਾਲ ਸਬੰਧਤ ਇਕ ਮਾਮਲੇ ਵਿੱਚ ਯੂਨ ਸੁਕ ਯੇਓਲ ਨੂੰ ਹਿਰਾਸਤ ਵਿਚ ਲੈਣ ਅਤੇ ਰਾਸ਼ਟਰਪਤੀ ਦਫ਼ਤਰ ਨੂੰ ਦੀ ਤਲਾਸ਼ੀ ਲਈ ਵਾਰੰਟ ਜਾਰੀ ਕੀਤਾ ਗਿਆ ਸੀ।
ਏਜੰਸੀ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਨ੍ਹਾਂ ਦੁਆਰਾ 3 ਦਸੰਬਰ ਨੂੰ ਲਗਾਇਆ ਗਿਆ ਥੋੜ੍ਹੇ ਸਮੇਂ ਲਈ ਮਾਰਸ਼ਲ ਲਾਅ ਬਗਾਵਤ ਦੇ ਬਰਾਬਰ ਸੀ ਜਾਂ ਨਹੀਂ। ਦੱਖਣੀ ਕੋਰੀਆ ਦੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਬੀਤੇ ਦਿਨ ਯੂਨ ਸੁਕ ਯੇਓਲ ਨੂੰ ਹਿਰਾਸਤ ਵਿਚ ਲੈਣ ਲਈ ਅਦਾਲਤੀ ਵਾਰੰਟ ਦੀ ਬੇਨਤੀ ਕੀਤੀ।
ਯੂਨ ਸੂਕ ਯੇਓਲ ਦੇ ਵਕੀਲ ਯੂਨ ਕਪ-ਕਿਊਨ ਨੇ ਨਜ਼ਰਬੰਦੀ ਦੀ ਕੋਸ਼ਿਸ਼ ਦੀ ਨਿੰਦਾ ਕੀਤੀ ਅਤੇ ਇਸ ਨੂੰ ਚੁਣੌਤੀ ਦੇਣ ਲਈ ਸਿਓਲ ਪਛਮੀ ਜ਼ਿਲ੍ਹਾ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ। ਉਸ ਨੇ ਦਲੀਲ ਦਿਤੀ ਕਿ ਵਾਰੰਟ ਦੀ ਬੇਨਤੀ ਗ਼ੈਰ-ਕਾਨੂੰਨੀ ਸੀ। ਦਖਣੀ ਕੋਰੀਆ ਵਿਚ ਥੋੜ੍ਹੇ ਸਮੇਂ ਲਈ ਮਾਰਸ਼ਲ ਲਾਅ ਲਾਗੂ ਕਰਨ ਦੇ ਆਦੇਸ਼ ਦੇਣ ਲਈ ਨੈਸ਼ਨਲ ਅਸੈਂਬਲੀ ਵਿਚ ਰਾਸ਼ਟਰਪਤੀ ਯੂਨ ਸੁਕ ਯੇਓਲ ਵਿਰੁਧ ਲਿਆਂਦਾ ਗਿਆ ਮਹਾਦੋਸ਼ ਪ੍ਰਸਤਾਵ 14 ਦਸੰਬਰ ਨੂੰ ਪਾਸ ਕੀਤਾ ਗਿਆ ਸੀ।
ਰਾਸ਼ਟਰਪਤੀ ਦੇ ਤੌਰ ਤੇ ਯੂਨ ਦੀਆਂ ਸ਼ਕਤੀਆਂ ਨੂੰ ਉਦੋਂ ਤਕ ਲਈ ਮੁਅੱਤਲ ਕਰ ਦਿਤਾ ਗਿਆ ਹੈ ਜਦੋਂ ਤਕ ਸੰਵਿਧਾਨਕ ਅਦਾਲਤ ਵਲੋਂ ਉਸ ਨੂੰ ਅਹੁਦੇ ਤੋਂ ਹਟਾਉਣ ਜਾਂ ਉਸ ਦੀਆਂ ਸ਼ਕਤੀਆਂ ਦੀ ਬਹਾਲੀ ਤੇ ਫ਼ੈਸਲਾ ਨਹੀਂ ਦਿਤਾ ਜਾਂਦਾ।
National
ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਸਵਰਗੀ
ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ, ਪੁੱਜੇ ਕਈ ਆਗੂ
ਨਵੀਂ ਦਿੱਲੀ, 3 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (ਜੋ ਬੀਤੀ 26 ਦਸੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ) ਦੀ ਅੰਤਮ ਅਰਦਾਸ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ। ਇਸ ਤੋਂ ਪਹਿਲਾਂ ਡਾ: ਸਿੰਘ ਦੇ ਨਿਵਾਸ ਸਥਾਨ ਤੇ ਅਖੰਡ ਪਾਠ ਦੇ ਬਾਅਦ ਭੋਗ ਪਾਏ ਗਏ। ਅਖੰਡ ਪਾਠ ਤੋਂ ਬਾਅਦ ਡਾ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਉਹਨਾਂ ਦੀ ਧੀ ਵਲੋਂ ਗੁਰਬਾਣੀ ਸ਼ਬਦ ਦਾ ਗਾਇਨ ਕੀਤਾ ਗਿਆ।
ਗੁਰਦੁਆਰਾ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਵਿੱਚ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵੱਲੋਂ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਜਪਾ ਆਗੂ ਪ੍ਰਨੀਤ ਕੌਰ, ਯੋਜਨਾ ਕਮਿਸ਼ਨ (ਹੁਣ ਨੀਤੀ ਆਯੋਗ) ਦੇ ਸਾਬਕਾ ਉਪ ਚੇਅਰਮੈਨ ਮੋਂਟੇਕ ਸਿੰਘ ਆਹਲੂਵਾਲੀਆ, ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼, ਬੁਲਾਰੇ ਪਵਨ ਖੇੜਾ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਅਤੇ ਅਜੇ ਮਾਕਨ ਅਤੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਸ਼ਾਮਲ ਸਨ।
National
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਤੇ ਅਖੰਡ ਪਾਠ ਦੇ ਭੋਗ ਪਾਏ
ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸੋਨੀਆ ਤੇ ਖੜਗੇ ਸਣੇ ਹੋਰ ਆਗੂ ਅਰਦਾਸ ਵਿਚ ਸ਼ਾਮਲ ਹੋਏ
ਨਵੀਂ ਦਿੱਲੀ, 3 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਸ਼ਾਮਲ ਹੋਏ। ਅਖੰਡ ਪਾਠ ਦੌਰਾਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ਵਿੱਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ।
National
ਰਾਜਸਥਾਨ ਵਿੱਚ ਧੁੰਦ ਕਾਰਨ 6 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ
ਜੈਪੁਰ, 3 ਜਨਵਰੀ (ਸ.ਬ.) ਭੀਲਵਾੜਾ ਵਿਚ ਧੁੰਦ ਕਾਰਨ ਇਕ ਸਲੀਪਰ ਬੱਸ ਸਮੇਤ 6 ਤੋਂ ਵੱਧ ਵਾਹਨ ਆਪਸ ਵਿਚ ਟਕਰਾ ਗਏ। ਉਥੇ ਹੀ ਕੋਟਾ ਵਿਚ ਅੱਜ ਸੀਜ਼ਨ ਦੀ ਸੱਭ ਤੋਂ ਸੰਘਣੀ ਧੁੰਦ ਸੀ।
ਇੱਥੋਂ ਨਿਕਲਣ ਵਾਲੀਆਂ 9 ਟਰੇਨਾਂ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਦੌਸਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਤੇ ਵਿਜ਼ੀਬਿਲਟੀ 30 ਮੀਟਰ ਦੇ ਕਰੀਬ ਸੀ। ਇੱਥੇ ਵਾਹਨ ਸਪੀਡ ਸੀਮਾ ਤੋਂ ਬਹੁਤ ਘੱਟ ਰਫ਼ਤਾਰ ਨਾਲ ਚਲਦੇ ਦੇਖੇ ਗਏ।
ਭੀਲਵਾੜਾ ਵਿੱਚ ਅੱਜ ਸਵੇਰੇ ਕਰੀਬ 9 ਵਜੇ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ। ਸ਼ਹਿਰ ਦੇ ਮੰਡ ਚੌਰਾਹੇ ਦੇ ਵਿਚਕਾਰ ਸਥਿਤ ਕੋਠਾਰੀ ਨਦੀ ਪੁਲੀ ਤੇ ਇਕ ਸਲੀਪਰ ਬੱਸ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਪਿੱਛੇ ਆ ਰਹੇ 6 ਤੋਂ ਵੱਧ ਵਾਹਨ ਵੀ ਆਪਸ ਵਿੱਚ ਟਕਰਾ ਗਏ।
ਅੱਜ ਕੋਟਾ, ਦੌਸਾ, ਸ਼੍ਰੀਗੰਗਾਨਗਰ ਸਮੇਤ 8 ਜ਼ਿਲ੍ਹਿਆਂ ਵਿੱਚ ਧੁੰਦ ਛਾਈ ਹੋਈ ਸੀ। ਕੋਟਾ ਵਿੱਚ ਧੁੰਦ ਦਾ ਸੱਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ। ਜ਼ਿਲ੍ਹੇ ਵਿਚੋਂ ਲੰਘਣ ਵਾਲੇ ਵੱਖ-ਵੱਖ ਮੁੱਖ ਮਾਰਗਾਂ ਤੇ ਅੱਜ ਸਵੇਰੇ ਵਾਹਨਾਂ ਦੀ ਗਿਣਤੀ ਬਹੁਤ ਘੱਟ ਰਹੀ। ਰੇਲ ਆਵਾਜਾਈ ਵੀ ਪ੍ਰਭਾਤ ਹੋਈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਤੋਂ ਆਉਣ ਵਾਲੀਆਂ ਟਰੇਨਾਂ ਇਕ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ।
ਸ਼੍ਰੀਗੰਗਾਨਗਰ-ਦੌਸਾ ਵਿੱਚ ਵੀ ਲੋਕਾਂ ਨੂੰ ਗੱਡੀ ਚਲਾਉਣ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਸਵੇਰੇ ਕਰੀਬ 8 ਵਜੇ ਤਕ ਇੱਥੇ ਸੰਘਣੀ ਧੁੰਦ ਛਾਈ ਰਹੀ। ਲੋਕਾਂ ਨੇ ਦਿਨ ਵੇਲੇ ਵੀ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚਲਾਈਆਂ। ਐਕਸਪ੍ਰੈਸ ਵੇਅ ਤੇ ਧੁੰਦ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿੱਚ 17 ਨਵੰਬਰ ਤੱਕ ਰਹੇਗਾ ਧੁੰਦ ਦਾ ਅਸਰ – ਮੌਸਮ ਵਿਭਾਗ