Punjab
ਬਠਿੰਡਾ-ਬਰਨਾਲਾ ਰੋਡ ਨੇੜੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
ਬਠਿੰਡਾ, 2 ਜਨਵਰੀ (ਸ.ਬ.) ਬਠਿੰਡਾ-ਬਰਨਾਲਾ ਰੋਡ ਨਜ਼ਦੀਕ ਗਰੀਨ ਸਿਟੀ ਬੱਤੀਆਂ ਦੇ ਚੌਕ ਤੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਨਾਂ ਗੱਡੀਆਂ ਦੀ ਰਫ਼ਤਾਰ ਬਹੁਤ ਤੇਜ਼ ਸੀ। ਜਿਸ ਕਾਰਨ ਇਹ ਦੁਰਘਟਨਾ ਵਾਪਰੀ ਹੈ।
ਖੁਸ਼ਕਿਸਮਤੀ ਰਹੀ ਕਿ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਦੁਰਘਟਨਾ ਤੋਂ ਬਾਅਦ ਦੋਵੇਂ ਕਾਰ ਸਵਾਰ ਵਿਅਕਤੀ ਵਾਲ-ਵਾਲ ਬਚ ਗਏ ਹਨ।
ਹਾਦਸੇ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਤੇ ਬਚਾਅ ਸੰਸਥਾਵਾਂ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ। ਸੰਸਥਾ ਦੀ ਟੀਮ ਨੇ ਦਸਿਆ ਕਿ ਕਰੇਟਾ ਕਾਰ ਸਵਾਰ ਵਿਅਕਤੀ ਗੁਰੂ ਘਰ ਰੋਮਿਆਣਾ ਡੇਰਾ ਮੱਥਾ ਟੇਕਣ ਲਈ ਜਾ ਰਹੇ ਸੀ। ਬਠਿੰਡਾ ਬਰਨਾਲਾ ਰੋਡ ਨਜ਼ਦੀਕ ਗਰੀਨ ਸਿਟੀ ਬੱਤੀਆਂ ਦੇ ਚੌਕ ਤੇ ਹਰਿਆਣੇ ਤੋਂ ਆ ਰਹੀ ਬੀ.ਐਮ.ਡਬਲਿਯੂ ਕਾਰ ਨਾਲ ਇਹ ਹਾਦਸਾ ਹੋਇਆ। ਗੱਡੀਆਂ ਦੀ ਤੇਜ਼ ਸਪੀਡ ਹੋਣ ਕਾਰਨ ਇਹ ਹਾਦਸਾ ਵਾਪਰਿਆ।
ਹਾਦਸੇ ਵਿੱਚ ਕਰੇਟਾ ਕਾਰ ਦੇ ਦੋਵੇਂ ਏਅਰਬੈਕ ਖੁੱਲ੍ਹ ਗਏ ਜਿਸ ਕਾਰਨ ਕਾਰ ਸਵਾਰ ਵਿਅਕਤੀ ਦਾ ਬਚਾਅ ਰਿਹਾ। ਦੂਜੇ ਪਾਸੇ ਬੀ.ਐਮ.ਡਬਲਿਯੂ ਕਾਰ ਵਿੱਚ ਸਵਾਰ ਤਿੰਨ ਕੁੜੀਆਂ ਤੇ ਦੋ ਮੁੰਡੇ ਮੌਕੇ ਤੋਂ ਫ਼ਰਾਰ ਹੋ ਗਏ।
Punjab
25 ਸਾਲ ਤਕ ਪੰਜਾਬ ਨੂੰ ਲੁੱਟਣ ਵਾਲੇ ਅੱਜ ਕੁਰਸੀ ਵਾਸਤੇ ਹੋ ਗਏ ਇਕੱਠੇ : ਭਗਵੰਤ ਮਾਨ
ਮੋਗਾ, 26 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ 25 ਸਾਲ ਤਕ ਪੰਜਾਬ ਨੂੰ ਲੁੱਟਣ ਵਾਲੇ ਅੱਜ ਕੁਰਸੀ ਵਾਸਤੇ ਇਕੱਠੇ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੀ ਧਰਤੀ ਤੇ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਪਣੇ ਜਾਣੇ-ਪਛਾਣੇ ਬੇਬਾਕ ਅਤੇ ਵਿਅੰਗਮਈ ਅੰਦਾਜ਼ ਵਿੱਚ ਵਿਰੋਧੀ ਆਗੂਆਂ ਦੇ ਪੁਰਾਣੇ ਬਿਆਨਾਂ ਅਤੇ ਮੌਜੂਦਾ ਸਿਆਸੀ ਰੁਖ਼ ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀਆਂ ਪਾਰਟੀਆਂ ਪਿਛਲੇ 25 ਸਾਲਾਂ ਤੱਕ ਇੱਕ-ਦੂਜੇ ਨੂੰ ਭੰਡਦੀਆਂ ਰਹੀਆਂ, ਉਹ ਅੱਜ ਸੱਤਾ ਦੀ ਕੁਰਸੀ ਹਾਸਲ ਕਰਨ ਲਈ ਇਕੱਠੀਆਂ ਹੋ ਰਹੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਰਵਾਇਤੀ ਪਾਰਟੀਆਂ ਨੇ ਸਾਲਾਂ ਤੱਕ ਪੰਜਾਬ ਦੀ ਸਿਆਸਤ ਨੂੰ ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਆਪਸੀ ਸਿਆਸੀ ਲੜਾਈਆਂ ਵਿੱਚ ਉਲਝਾਈ ਰੱਖਿਆ, ਜਦਕਿ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਬਦਲਾਅ ਦੀ ਰਾਜਨੀਤੀ ਸ਼ੁਰੂ ਕੀਤੀ ਹੈ। ਪੰਜਾਬ ਦੀ ਪਿਛਲੀ ਸਿਆਸਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1997 ਤੋਂ 2002 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ-ਭਾਜਪਾ ਸਰਕਾਰ ਰਹੀ। ਇਸ ਤੋਂ ਬਾਅਦ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੀ। ਫਿਰ 2007 ਤੋਂ 2017 ਤੱਕ ਮੁੜ ਅਕਾਲੀ-ਭਾਜਪਾ ਗੱਠਜੋੜ ਸੱਤਾ ਵਿੱਚ ਰਿਹਾ ਅਤੇ 2017 ਤੋਂ 2022 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੇ ਸਰਕਾਰ ਚਲਾਈ। ਉਹਨਾਂ ਦੋਸ਼ ਲਾਇਆ ਕਿ ਇਨ੍ਹਾਂ ਸਰਕਾਰਾਂ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦੀ ਬਜਾਏ ਸਿਆਸੀ ਧੜੇਬੰਦੀ ਅਤੇ ਪਰਿਵਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਗਈ।
ਉਨ੍ਹਾਂ ਕਿਹਾ ਕਿ 2007 ਤੋਂ 2017 ਦੇ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਗੈਂਗਸਟਰਵਾਦ ਨੇ ਗੰਭੀਰ ਰੂਪ ਧਾਰਨ ਕੀਤਾ। ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦੇ ਭਾਜਪਾ ਦੇ ਦਾਅਵਿਆਂ ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਭਾਜਪਾ ਅਕਾਲੀ ਦਲ ਦੇ ਆਗੂਆਂ ਨਾਲ ਹੱਥ ਮਿਲਾ ਰਹੀ ਹੈ ਤਾਂ ਉਹ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਕਿਹੋ ਜਿਹੀ ਲੜਾਈ ਲੜੇਗੀ?
ਰੈਲੀ ਦੌਰਾਨ ਕਿਸਾਨ ਅੰਦੋਲਨ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ ਤਾਂ ਸ਼ੁਰੂਆਤੀ ਦੌਰ ਵਿੱਚ ਬਾਦਲ ਪਰਿਵਾਰ ਦੇ ਆਗੂ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕਰਦੇ ਰਹੇ ਸਨ। ਉਸ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵੀਡੀਓ ਰਾਹੀਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਵਿਚਾਰ ਪ੍ਰਗਟਾਏ ਗਏ ਸਨ। ਪਰ ਜਦੋਂ ਕਿਸਾਨ ਅੰਦੋਲਨ ਤੇਜ਼ ਹੋਇਆ ਅਤੇ ਪੰਜਾਬ ਵਿੱਚ ਇਨ੍ਹਾਂ ਕਾਨੂੰਨਾਂ ਵਿਰੁੱਧ ਵੱਡੇ ਪੱਧਰ ਤੇ ਰੋਸ ਪੈਦਾ ਹੋਇਆ ਤਾਂ ਅਕਾਲੀ ਦਲ ਨੇ ਆਪਣਾ ਰੁਖ਼ ਬਦਲ ਲਿਆ। ਉਹਨਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਤੇ ਲੰਮੇ ਸਮੇਂ ਤੱਕ ਚੱਲੇ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਗਈਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਆਉਣ ਵਾਲੀ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਰੈਲੀ ਵਿੱਚ ਇੱਕੋ ਸਟੇਜ ਤੇ ਨਰਿੰਦਰ ਮੋਦੀ, ਅਮਿਤ ਸ਼ਾਹ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋਂ, ਅਸ਼ਵਨੀ ਕੁਮਾਰ, ਤਰੁਣ ਚੁੱਘ, ਬਲਵਿੰਦਰ ਸਿੰਘ ਭੂੰਦੜ ਅਤੇ ਦਲਜੀਤ ਸਿੰਘ ਚੀਮਾ ਵਰਗੇ ਆਗੂ ਇਕੱਠੇ ਬੈਠੇ ਨਜ਼ਰ ਆ ਸਕਦੇ ਹਨ। ਉਹਨਾਂ ਕਿਹਾ ਕਿ ਪਹਿਲਾਂ ਰਵਨੀਤ ਸਿੰਘ ਬਿੱਟੂ ਕਹਿੰਦੇ ਸਨ ਕਿ ਜੇਕਰ ਅਕਾਲੀਆਂ ਨਾਲ ਸਮਝੌਤਾ ਕਰਨਾ ਹੈ ਤਾਂ ਫਿਰ ਚਿੱਟਾ ਵੇਚਣ ਦੀ ਗੱਲ ਵੀ ਕਰ ਲਓ। ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਸਮੇਤ ਹੋਰ ਆਗੂਆਂ ਦੀਆਂ ਸਿਆਸੀ ਪਾਰਟੀਆਂ ਅਤੇ ਰੁਖ਼ ਬਦਲਣ ਦੀ ਪ੍ਰਵਿਰਤੀ ਬਹਰੇ ਟਿੱਚਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਇੰਨੀ ਤੇਜ਼ੀ ਨਾਲ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ ਕਿ ਆਮ ਲੋਕ ਵੀ ਹੈਰਾਨ ਹਨ। ਸੁਖਬੀਰ ਬਾਦਲ ਦੇ ਪਹਿਲਾਂ ਦਿੱਤੇ ਉਸ ਬਿਆਨ ਦਾ ਹਵਾਲਾ ਦਿੰਦਿਆਂ ਕਿ ਭਾਜਪਾ ਨਾਲ ਸਮਝੌਤਾ ਕਰਨ ਵਾਲਿਆਂ ਦਾ ਡੀਐਨਏ ਟੈਸਟ ਕਰਵਾਉਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਹੁਣ ਉਨ੍ਹਾਂ ਨੂੰ ਆਪਣਾ ਡੀਐੱਨਏ ਕਿਸ ਕੋਲੋਂ ਚੈਕ ਕਰਵਾਉਣਾ ਚਾਹੀਦਾ ਹੈ।
ਕਾਂਗਰਸ ਪਾਰਟੀ ਦੀ ਅੰਦਰੂਨੀ ਸਿਆਸਤ ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਇਸ ਸਮੇਂ ਛੇ-ਸੱਤ ਆਗੂ ਮੁੱਖ ਮੰਤਰੀ ਬਣਨ ਦੇ ਸੁਪਨੇ ਦੇਖ ਰਹੇ ਹਨ। ਉਨ੍ਹਾਂ ਪ੍ਰਗਟ ਸਿੰਘ ਦੀ ਗੋਲ ਕਰਨ ਵਾਲੀ ਟਿੱਪਣੀ ਦਾ ਜ਼ਿਕਰ ਕਰਦਿਆਂ ਵਿਅੰਗ ਕੀਤਾ ਕਿ ਉਨ੍ਹਾਂ ਨੂੰ ਕੋਈ ਗੇਂਦ ਹੀ ਪਾਸ ਨਹੀਂ ਕਰਦਾ।
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਲਾਲਾ ਲਾਜਪਤ ਰਾਏ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਵਿੱਚ ਹਮੇਸ਼ਾ ਉਨ੍ਹਾਂ ਲੋਕਾਂ ਨੂੰ ਯਾਦ ਰੱਖਿਆ ਜਾਂਦਾ ਹੈ, ਜਿਨ੍ਹਾਂ ਨੇ ਸਮਾਜ ਅਤੇ ਦੇਸ਼ ਲਈ ਕੰਮ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਸੱਤਾ ਅਤੇ ਨਿੱਜੀ ਲਾਲਸਾ ਲਈ ਕੰਮ ਕਰਨ ਵਾਲੇ ਹਾਕਮਾਂ ਨੂੰ ਇਤਿਹਾਸ ਵਿੱਚ ਲੋਕ ਚੰਗੀ ਨਜ਼ਰ ਨਾਲ ਯਾਦ ਨਹੀਂ ਕਰਦੇ। ਇਸ ਦੇ ਉਲਟ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਹਨ।
ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 26 ਨਵੰਬਰ ਦਾ ਦਿਨ ਬੇਹੱਦ ਇਤਿਹਾਸਕ ਹੈ, ਕਿਉਂਕਿ 26 ਨਵੰਬਰ 1949 ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬਣਾਇਆ ਸੀ ਅਤੇ 26 ਨਵੰਬਰ 2012 ਨੂੰ ਹੀ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਸਬੱਬ ਨਹੀਂ ਹੈ, ਸਗੋਂ ਕੁਦਰਤ ਦਾ ਇਸ਼ਾਰਾ ਹੈ ਕਿ ਅੱਜ ਜਦੋਂ ਦੇਸ਼ ਦੇ ਸੰਵਿਧਾਨ ਨੂੰ ਕੁਚਲਿਆ ਜਾ ਰਿਹਾ ਹੈ, ਤਾਂ ਸੰਵਿਧਾਨ ਨੂੰ ਬਚਾਉਣ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਮੋਢਿਆਂ ਤੇ ਹੈ।
ਉਹਨਾਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਮੁੱਖ ਮੰਤਰੀ ਭਗਵੰਤ ਮਾਨ ਨੇ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁਫ਼ਤ ਬਿਜਲੀ, ਬਜ਼ੁਰਗਾਂ ਲਈ ਤੀਰਥ ਯਾਤਰਾ, ਮੁਹੱਲਾ ਕਲੀਨਿਕ, ਮੁਫ਼ਤ ਇਲਾਜ ਬੀਮਾ ਕਾਰਡ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਲਗਾਤਾਰ ਜਾਰੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੌਦੀਆ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਕਿਹਾ ਕਿ ਮਾਨ ਸਰਕਾਰ ਨੇ ਹਰ ਆਮ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ।
ਰੈਲੀ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।
Chandigarh
ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ
ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ
ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
