Punjab
ਬੀਐਸਐਫ਼ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਤੇ ਫਾਇਰਿੰਗ
ਡੇਰਾ ਬਾਬਾ ਨਾਨਕ, 2 ਜਨਵਰੀ (ਸ.ਬ.) ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਮੇਤਲਾ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਬੀਤੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ਤੇ ਫਾਇਰਿੰਗ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 10:50 ਦੇ ਕਰੀਬ ਸਰਹੱਦ ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 4 ਦੇ ਕਰੀਬ ਫਾਇਰ ਤੇ 1 ਰੌਸ਼ਨੀ ਬੰਬ ਚਲਾਇਆ ਗਿਆ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ। ਬੀਐਸਐਫ ਦੀ 27 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲੀਸ ਵੱਲੋਂ ਸਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ।
Mohali
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਿਮਾਇਤ ਦਾ ਐਲਾਨ
ਐਸ ਏ ਐਸ ਨਗਰ, 7 ਜਨਵਰੀ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲਾ ਐਸ ਏ ਐਸ ਨਗਰ ਇਕਾਈ ਦੀ ਸਪੈਸ਼ਲ ਮੀਟਿੰਗ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਇੰਸਪੈਕਟਰ (ਰਿਟਾ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਜਿਲਾ ਦਫਤਰ ਥਾਣਾ ਕੰਪਲੈਕਸ ਫੇਜ਼ 11 ਵਿਖੇ ਹੋਈ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ (ਰਿਟਾ) ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਮੈਂਬਰ ਨੇ ਬਾਹਵਾ ਖੜੀਆਂ ਕਰਕੇ ਕਿਸਾਨ ਅੰਦੋਲਨ ਦੀ ਹਿਮਾਇਤ ਕਰਦਿਆਂ ਕਿਸਾਨ ਅੰਦੋਲਨ ਦੀ ਪੁਰਜੋਰ ਹਿਮਾਇਤ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਿਆ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਮੰਗਾਂ ਮੰਨੀਆਂ ਜਾਣ।
ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਸਰਕਾਰ ਕਿਸਾਨੀ ਮੰਗਾਂ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਵੇ ਤੇ ਪੰਜਾਬ ਸਰਕਾਰ ਇਸ ਮੁੱਦੇ ਤੇ ਸਰਬ ਪਾਰਟੀ ਸਾਂਝੀ ਮੀਟਿੰਗ ਵੀ ਕਰੇ। ਐਸੋਸੀਏਸ਼ਨ ਦੇ ਮੈਂਬਰਾਂ ਨੇ ਸੇਵਾ ਮੁਕਤ ਅਧਿਕਾਰੀਆਂ ਕਰਮਚਾਰੀਆਂ ਦੀਆਂ ਕਾਫੀ ਸਮੇਂ ਤੋਂ ਪੈਡਿੰਗ ਪਈਆਂ ਮੰਗਾਂ ਨੂੰ ਪੰਜਾਬ ਸਰਕਾਰ ਤੋਂ ਜਲਦੀ ਤੇ ਜਲਦੀ ਮੰਨਣ ਦੀ ਵੀ ਅਪੀਲ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਦਲਜੀਤ ਸਿੰਘ, ਡੀ ਐਸ ਪੀ ਅਜੀਤ ਸਿੰਘ ਗੁਰਾਇਆ, ਇੰਸ ਰਘਬੀਰ ਸਿੰਘ ਰੀਡਰ, ਥਾਣੇਦਾਰ ਗਿਆਨ ਸਿੰਘ, ਥਾਣੇਦਾਰ ਰਮੇਸ਼ ਕੁਮਾਰ ਕੁਰਾਲੀ, ਇੰਸਪੈਕਟਰ ਆਤਮਜੀਤ ਸਿੰਘ, ਥਾਣੇਦਾਰ ਮਹਿੰਦਰ ਸਿੰਘ ਭਾਖਰਪੁਰ, ਥਾਣੇਦਾਰ ਲਾਲ ਸਿੰਘ (ਸਾਰੇ ਸੇਵਾ ਮੁਕਤ) ਤੋਂ ਇਲਾਵਾ ਵੱਡੀ ਗਿਣਤੀ ਮੈਂਬਰ ਹਾਜਿਰ ਸਨ।
Chandigarh
ਕੁਲ ਹਿੰਦ ਕਿਸਾਨ ਤਾਲਮੇਲ ਕਮੇਟੀ ਵਲੋਂ ਡੱਲੇਵਾਲ ਦੀ ਖੇਤੀ ਸੁਧਾਰਾਂ ਦੀ ਮੰਗ ਦਾ ਸਵਾਗਤ
ਚੰਡੀਗੜ੍ਹ, 7 ਜਨਵਰੀ (ਸ.ਬ.) ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਮਾਨ ਦੇ ਮੁਖੀ ਸ ਭੁਪਿੰਦਰ ਸਿੰਘ ਮਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਟੈਂਡ ਦਾ ਸੁਆਗਤ ਕੀਤਾ ਹੈ ਜਿਨ੍ਹਾਂ ਵਲੋਂ ਸੁਪਰੀਮ ਕੋਰਟ ਦੀ ਕਮੇਟੀ ਨੂੰ ਕਿਹਾ ਗਿਆ ਸੀ ਕਿ ਖੇਤੀ ਸੁਧਾਰ ਪਹਿਲਾਂ ਹਨ ਅਤੇ ਉਹਨਾਂ ਦੀ ਸਿਹਤ ਬਾਅਦ ਵਿੱਚ ਹੈ।
ਸz. ਮਾਨ ਜੋ ਕੁਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਕਮੇਟੀ ਦੇ ਜਨਰਲ ਸਕੱਤਰ ਮਾਨ ਸ਼੍ਰੀ ਗੁਣਵੰਤ ਪਾਟਿਲ ਅਤੇ ਬੀ.ਕੇ.ਯੂ. (ਮਾਨ), ਹਰਿਆਣਾ ਦੇ ਪ੍ਰਧਾਨ ਗੁਣੀ ਪ੍ਰਕਾਸ਼ ਨਾਲ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਇਸ ਗੱਲ ਤੇ ਦ੍ਰਿੜਤਾ ਨਾਲ ਖੜ੍ਹੇ ਹਨ ਕਿ ਖੇਤੀਬਾੜੀ ਵਿੱਚ ਸੁਧਾਰ ਅਤੇ ਉਦਾਰੀਕਰਨ ਹੀ ਮੌਜੂਦਾ ਤਣਾਅਪੂਰਨ ਖੇਤੀ ਖੇਤਰ ਵਿੱਚ ਬਦਲਾਅ ਲਿਆ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਕਨਾਲੋਜੀ ਅਤੇ ਮੰਡੀਆਂ ਤੱਕ ਪਹੁੰਚ ਦੀ ਲੋੜ ਹੈ ਅਤੇ ਸਭ ਤੋਂ ਮਹੱਤਵਪੂਰਨ ਕਿਸਾਨਾਂ ਨੂੰ ਰੈਗੂਲੇਟਰੀ, ਸੰਵਿਧਾਨਕ ਅਤੇ ਕਾਨੂੰਨੀ ਬੰਧਨਾਂ ਤੋਂ ਮੁਕਤ ਕਰਨ ਦੀ ਲੋੜ ਹੈ।
ਸ੍ਰੀ ਗੁਣਵੰਤ ਪਾਟਿਲ ਨੇ ਸਵਾਮੀਨਾਥਨ ਰਿਪੋਰਟ ਬਾਰੇ ਬਹੁਤ ਹੀ ਚਰਚਿਤ ਸਿਫ਼ਾਰਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੇਤੀਬਾੜੀ ਉਪਜ ਦੀ ਮਾਰਕੀਟਿੰਗ, ਸਟੋਰੇਜ ਅਤੇ ਪ੍ਰੋਸੈਸਿੰਗ ਨਾਲ ਸਬੰਧਤ ਰਾਜ ਖੇਤੀਬਾੜੀ ਉਤਪਾਦ ਮਾਰਕੀਟਿੰਗ ਕਮੇਟੀ ਐਕਟ ਅਤੇ ਏ ਪੀ ਐੱਮ ਸੀ ਐਕਟ ਨੂੰ ਅਜਿਹੇ ਵਿੱਚ ਤਬਦੀਲ ਕਰਨ ਦੀ ਜ਼ਰੂਰਤ ਹੈ ਜੋ ਸਥਾਨਕ ਉਤਪਾਦਾਂ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦੀ ਗਰੇਡਿੰਗ, ਬ੍ਰਾਂਡਿੰਗ, ਪੈਕੇਜਿੰਗ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।
ਸ. ਮਾਨ ਨੇ ਸ.ਡੱਲੇਵਾਲ ਦੇ ਨਵੇਂ ਸਟੈਂਡ ਦਾ ਸੁਆਗਤ ਕਰਦਿਆਂ ਕਿਹਾ ਕਿ ਸੁਧਾਰ ਜੀਵਨ ਦੇ ਹਰ ਖੇਤਰ ਵਿੱਚ ਹੋਣਾ ਲਾਜ਼ਮੀ ਹੈ। ਇਨ੍ਹਾਂ ਨੂੰ ਰੋਕਿਆ ਨਹੀਂ ਜਾ ਸਕਦਾ। ਇਹ ਸਿਰਫ਼ ਸਵਾਰਥੀ ਹਿੱਤਾਂ ਕਾਰਨ ਦੇਰੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਖੇਤੀ ਨੂੰ ਸੰਕਟ ਵਿੱਚੋਂ ਕੱਢਣ ਲਈ ਸੁਧਾਰ ਅਤੇ ਉਦਾਰੀਕਰਨ ਹੀ ਇੱਕੋ ਇੱਕ ਹੱਲ ਹੈ।
Mohali
ਠੇਕੇਦਾਰ ਐਸੋਸੀਏਸ਼ਨ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਡਾ. ਮਨਮੋਹਨ ਸਿੰਘ ਨੂੰ ਸਰਧਾਂਜਲੀਆਂ ਭੇਂਟ
ਐਸ ਏ ਐਸ ਨਗਰ, 7 ਜਨਵਰੀ (ਸ.ਬ) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਮਹੀਨਾਵਾਰ ਮੀਟਿੰਗ ਕਰਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾ. ਮਨਮੋਹਨ ਸਿੰਘ ਨੂੰ 2 ਮਿੰਟ ਦਾ ਮੋਨ ਰੱਖਕੇ ਸਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਐਸੋਸੀਏਸ਼ਨ ਦੇ ਨਾਲ ਸਬੰਧਤ ਮੈਂਬਰਾਂ ਦੇ ਸਵਰਗੀ ਨਜ਼ਦੀਕੀਆਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਜਿੱਥੇ ਵੀ ਸੇਵਾ ਕੀਤੀ ਉਹ ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਸਾਡੇ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਅਰਥਵਿਵਸਥਾ ਦੇ ਮਜ਼ਬੂਤ ਆਧਾਰ ਪ੍ਰਦਾਨ ਕੀਤੇ ਅਤੇ ਦੇਸ਼ ਲਈ ਇਕ ਵਿਸ਼ਵਾਸ ਯੋਗ ਨੇਤਾ ਸਾਬਤ ਹੋਏ ਹਨ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਸz. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਡਾ. ਮਨਮੋਹਨ ਸਿੰਘ ਦੇ ਯਾਦਗਰੀ ਪਲਾਂ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਬਲ, ਸ. ਮੋਹਨ ਸਿੰਘ, ਸ. ਗੁਰਿੰਦਰ ਸਿੰਘ, ਸ. ਜੋਗਿੰਦਰ ਸਿੰਘ, ਰਾਜਬੰਸ ਖਾਨ ਸ਼ਰਮਾ, ਸ. ਸੁੱਚਾ ਸਿੰਘ ( ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ) ਦਰਸ਼ਨ ਸਿੰਘ, ਸਰਦਾਰਾ ਸਿੰਘ, ਰਾਜ ਕੁਮਾਰ, ਲਖਬੀਰ ਸਿੰਘ, ਦਰਸ਼ਨ ਸਿੰਘ ਕਲਸੀ, ਬਲਬੀਰ ਸਿੰਘ, ਗੁਰਮੁੱਖ ਸਿੰਘ, ਸੁੰਦਰ ਸਿੰਘ, ਕੁਲਦੀਪ ਪੁਰੀ, ਗੁਰਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh1 month ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ