Connect with us

Chandigarh

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

Published

on

 

 

ਬੱਚਿਆਂ ਤੋਂ ਭੀਖ ਮੰਗਵਾਉਣ ਤੇ ਹੋ ਸਕਦੀ ਹੈ ਪੰਜ ਸਾਲ ਦੀ ਸਜ਼ਾ

ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਸਰਕਾਰ ਵਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾਂ ਰੇਡਾਂ ਦੌਰਾਨ ਕੁੱਲ 261 ਬੱਚੇ ਬਚਾਏ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਲੁਧਿਆਣਾ, ਗੁਰਦਾਸਪੁਰ ਵਿੱਚ ਸਭ ਤੋਂ ਜ਼ਿਆਦਾ ਬੱਚੇ ਬਾਲ ਭਿਖਿਆ ਵਿੱਚੋਂ ਕੱਢੇ ਗਏ।

ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਅਨੁਸਾਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਉਸਦੇ ਅੰਗ ਕੱਟੇ ਜਾਂਦੇ ਹਨ ਤਾਂ ਉਸ ਵਿਅਕਤੀ ਨੂੰ ਦਸ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ।

ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਭਿਖਿਆ ਰੋਕਥਾਮ ਐਕਟ 1971 ਅਨੁਸਾਰ 16 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਬੱਚਾ ਮੰਨਿਆ ਜਾਵੇਗਾ ਅਤੇ ਇਸ ਐਕਟ ਅਨੁਸਾਰ ਜੋ ਵਿਅਕਤੀ ਬੱਚੇ ਨੂੰ ਭਿਖਿਆ ਵਿੱਚ ਸ਼ਾਮਲ ਕਰਦਾ ਹੈ ਉਸ ਨੂੰ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ ਜੋ ਕਿ ਇੱਕ ਸਾਲ ਤੋਂ ਘੱਟ ਨਹੀਂ ਹੋ ਸਕਦੀ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਪ੍ਰੋਜੈਕਟ ਜੀਵਨਜੋਤ ਚਲਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਨਾਲ ਰਲ ਕੇ ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸਿੱਖਿਆ ਦੇਣ ਲਈ ਕਦਮ ਚੁੱਕੇ ਜਾਂਦੇ ਹਨ। ਉਹਨਾਂ ਦੱਸਿਆ ਕਿ ਇਸਦੇ ਤਹਿਤ 15 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਰਾਜ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ ਦਿੱਤਾ ਗਿਆ ਹੈ, 105 ਬੱਚਿਆਂ ਨੂੰ ਸਕੂਲ ਵਿੱਚ ਅਤੇ 3 ਬੱਚਿਆਂ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

Continue Reading

Chandigarh

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

Published

on

By

 

ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 4 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ. ਵੀ. ਐਸ. ਐਮ., ਵੀ. ਐਸ. ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ ਅਤੇ ਇਸਦਾ ਸ਼ਾਨਾਮੱਤਾ ਇਤਿਹਾਸ ਹੈ। ਉਹਨਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਵਧੀਆ ਕੰਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅੰਨਦਾਤਾ ਹੋਣ ਦੇ ਨਾਲ-ਨਾਲ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਿੰਮਤ ਅਤੇ ਉਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ, ਜਿਸ ਕਾਰਨ ਹਥਿਆਰਬੰਦ ਬਲਾਂ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ, ਪੁਲੀਸ ਅਤੇ ਇੱਥੋਂ ਤੱਕ ਕਿ ਅਗਨੀਵੀਰਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਜਵਾਨਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਕੌਮੀ ਰਾਜ ਮਾਰਗਾਂ ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ੱਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿਚ 48 ਫੀਸਦੀ ਕਮੀ ਆਈ ਹੈ।

ਵਫਦ ਵਿੱਚ ਸ਼ਾਮਿਲ ਸ੍ਰੀਲੰਕਾ, ਮਿਸਰ, ਕੋਰੀਆ, ਓਮਾਨ, ਰੂਸ ਸਮੇਤ ਛੇ ਮੁਲਕਾਂ ਦੇ ਅਫ਼ਸਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਤੋਂ 7 ਫਰਵਰੀ ਤੱਕ ਸੂਬੇ ਦਾ ਦੌਰਾ ਕਰ ਰਹੇ ਮਿਲਟਰੀ, ਸਿਵਲ ਸਰਵਿਸਜ਼ ਅਤੇ ਵਿਦੇਸ਼ੀ ਮੁਲਕਾਂ ਦੇ ਬ੍ਰਿਗੇਡੀਅਰ/ਜੁਆਇੰਟ ਸਕੱਤਰ ਪੱਧਰ ਦੇ 6 ਵਿਦੇਸ਼ੀ ਡੈਲੀਗੇਟਾਂ ਸਮੇਤ 15 ਅਧਿਕਾਰੀਆਂ ਵਾਲੇ ਇਸ ਵਫ਼ਦ ਦਾ ਇਹ ਦੌਰਾ ਡੈਲੀਗੇਟਾਂ ਨੂੰ ਸੂਬੇ ਨੂੰ ਜਾਣਨ ਅਤੇ ਸਮਾਜਿਕ-ਰਾਜਨੀਤਕ-ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਦੀ ਘੋਖ ਕਰਨ ਦਾ ਮੌਕਾ ਦੇਵੇਗਾ। ਉਹਨਾਂ ਕਿਹਾ ਕਿ ਇਹ ਡੈਲੀਗੇਟ, ਸਮਾਜਿਕ ਵਿਕਾਸ, ਪੰਚਾਇਤੀ ਰਾਜ, ਕਾਨੂੰਨ ਅਤੇ ਵਿਵਸਥਾ ਅਤੇ ਸਮਾਜਿਕ ਵਿਕਾਸ ਲਈ ਸਰਕਾਰ ਦੁਆਰਾ ਸਪਾਂਸਰ ਕੀਤੇ ਵੱਖ-ਵੱਖ ਪ੍ਰੋਗਰਾਮਾਂ ਸਮੇਤ ਵਿਕਾਸ ਦੇ ਵੱਖ-ਵੱਖ ਪਹਿਲੂਆਂ ਔਰਤਾਂ ਦਾ ਸ਼ਕਤੀਕਰਨ, ਸਿਹਤ/ਖੇਤੀਬਾੜੀ/ ਸਿੱਖਿਆ/ ਊਰਜਾ ਖੇਤਰ ਅਤੇ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਅਤੇ ਹੋਰਾਂ ਦਾ ਕੰਮਕਾਜ ਨੇੜਿਓਂ ਦੇਖਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਇਨ੍ਹਾਂ ਪਤਵੰਤਿਆਂ ਸਾਹਮਣੇ ਪੇਸ਼ ਕਰਨ ਅਤੇ ਉਨ੍ਹਾਂ ਦੀ ਠਹਿਰ ਦੌਰਾਨ ਉਨ੍ਹਾਂ ਦੀ ਨਿੱਘੀ ਪ੍ਰਾਹੁਣਾਚਾਰੀ ਨੂੰ ਯਕੀਨੀ ਬਣਾਉਣ।

Continue Reading

Chandigarh

ਕੁਦਰਤੀ ਆਪਦਾ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ: ਬੈਂਸ

Published

on

By

 

 

ਚੰਡੀਗੜ੍ਹ, 4 ਫਰਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ।

ਇਸ ਸੰਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲੀਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਸਕੂਲ ਵਿੱਚ ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਲੋੜ ਮੁਤਾਬਕ ਐਮਰਜੈਂਸੀ ਪੈਨਿਕ ਅਲਾਰਮ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਨੂੰ ਸਕੂਲ ਦੀਆਂ ਇਮਾਰਤਾਂ ਦੀ ਨਿਯਮਤ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿਜਲੀ ਦੇ ਉਪਕਰਨ ਅਤੇ ਤਾਰਾਂ ਠੀਕ ਸਥਿਤੀ ਵਿੱਚ ਹਨ। ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਸਿਖਲਾਈ ਦੀ ਲੋੜ ਤੇ ਜ਼ੋਰ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿੱਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਇਸ ਸਬੰਧੀ ਖਰਚੇ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ. ਐਫ. ਐਮ. ਐਸ.) ਪੋਰਟਲ ਦੇ ਈ. ਏ. ਟੀ. ਮਾਡਿਊਲ ਰਾਹੀਂ ਕੀਤੇ ਜਾਣ ਅਤੇ ਫੰਡਾਂ ਦੀ ਆਨਲਾਈਨ ਨਿਗਰਾਨੀ ਲਈ ਇਸ ਸਬੰਧੀ ਪ੍ਰਬੰਧ ਪੋਰਟਲ ਤੇ ਸਮੇਂ ਸਿਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ।

Continue Reading

Chandigarh

ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ : ਸੁਖਬੀਰ ਬਾਦਲ

Published

on

By

 

ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ

ਚੰਡੀਗੜ੍ਹ, 3 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮਾਂ ਖੇਡ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ ਹੈ। ਅੱਜ ਇੱਥੇ ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ ਕਰਨ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਇਸ ਖੇਡ ਨੂੰ ਵਿਸ਼ਵ ਪੱਧਰ ਤੇ ਲਿਜਾਣ ਲਈ ਬੇਹੱਦ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਵਿਸ਼ਵ ਕੱਪ ਕਬੱਡੀ ਦੇ ਵੱਡੇ ਟੂਰਨਾਮੈਂਟ ਕਰਵਾਏ ਗਏ ਸਨ, ਜਿਨ੍ਹਾਂ ਦੀ ਮਦਦ ਨਾਲ ਪੰਜਾਬ ਦੀ ਮਿੱਟੀ ਨਾਲ ਜੁੜੀ ਇਹ ਖੇਡ ਦੁਨੀਆ ਭਰ ਵਿੱਚ ਮਸ਼ਹੂਰ ਹੋਈ। ਉਹਨਾਂ ਕਿਹਾ ਕਿ ਵਰਤਮਾਨ ਸਰਕਾਰ ਨੇ ਕਬੱਡੀ ਖੇਡ ਦੀ ਬੇਹੱਦ ਅਣਦੇਖੀ ਕੀਤੀ ਹੈ, ਜਿਸ ਕਰਕੇ ਕਈ ਉੱਚ ਪੱਧਰੀ ਮੈਚ ਅਤੇ ਲੀਗ ਬੰਦ ਹੋ ਗਈਆਂ ਹਨ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਮੁੜ ਸਰਕਾਰ ਬਣਾਉਂਦਾ ਹੈ, ਤਾਂ ਵਿਸ਼ਵ ਕੱਪ ਕਬੱਡੀ ਵਰਗੀਆਂ ਇਵੈਂਟਸ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

ਬਲੋ ਮਾਜਰਾ ਕਬੱਡੀ ਕੱਪ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ ਲਈ ਇੱਕ ਵਧੀਆ ਮੰਚ ਹੋਵੇਗਾ, ਜਿੱਥੇ ਉਹ ਆਪਣੀ ਖੇਡ ਦੀ ਕਾਬਲੀਅਤ ਵਿਖਾ ਸਕਣਗੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਸੁਖਵਿੰਦਰ ਸਿੰਘ ਛਿੰਦੀ, ਤਜਿੰਦਰ ਸਿੰਘ ਮਿੱਡੂ ਖੇੜਾ (ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ) ਅਤੇ ਹੋਰ ਕਈ ਆਯੋਜਕ ਹਾਜ਼ਰ ਸਨ।

Continue Reading

Latest News

Trending