Connect with us

National

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

 

ਰਾਮਨਾਥਪੁਰਮ, 2 ਜਨਵਰੀ (ਸ.ਬ.) ਤਾਮਿਲਨਾਡੂ ਦੇ ਰਾਮਨਾਥਪੁਰਮ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਬੀਤੀ ਦੇਰ ਰਾਤ ਨੂੰ ਭਿਆਨਕ ਅੱਗ ਲੱਗਣ ਕਾਰਨ 350 ਤੋਂ ਵੱਧ ਲੋਕ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ ਸਨ, ਵਾਲ-ਵਾਲ ਬਚ ਗਏ। ਪੁਲੀਸ ਨੇ ਅੱਜ ਸਵੇਰੇ ਦੱਸਿਆ ਕਿ ਅੱਧੀ ਰਾਤ ਤੋਂ ਬਾਅਦ ਇਕ ਬਲਾਕ ਦੀ ਦੂਜੀ ਮੰਜ਼ਿਲ ਤੇ ਬਿਜਲੀ ਦੇ ਕੰਟਰੋਲ ਰੂਮ ਵਿੱਚ ਸ਼ੱਕੀ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ ਲੱਗਣ ਤੋਂ ਤੁਰੰਤ ਬਾਅਦ ਬਿਜਲੀ ਦੇ ਕੰਟਰੋਲ ਰੂਮ ਤੋਂ ਨਿਕਲਣ ਵਾਲੇ ਕਾਲੇ ਧੂੰਏਂ ਨੇ ਦੂਜੀ ਮੰਜ਼ਿਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਤਾਮਿਲਨਾਡੂ ਦੇ ਫਾਇਰ ਅਤੇ ਬਚਾਅ ਸੇਵਾਵਾਂ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਪਰ ਮਰੀਜ਼ਾਂ ਦੇ ਵਾਰਡਾਂ ਵਿੱਚ ਕਾਲਾ ਧੂੰਆਂ ਫੈਲਦਾ ਰਿਹਾ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ਤੇ ਮੌਜੂਦ ਸਾਰੇ ਮਰੀਜ਼ਾਂ, ਸੇਵਾਦਾਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਵ੍ਹੀਲਚੇਅਰਾਂ ਅਤੇ ਸਟ੍ਰੈਚਰ ਦੀ ਵਰਤੋਂ ਕਰਕੇ ਬਾਹਰ ਕੱਢਿਆ ਗਿਆ ਅਤੇ ਨਾਲ ਲੱਗਦੀ ਇਮਾਰਤ ਵਿੱਚ ਲਿਜਾਇਆ ਗਿਆ। ਇੰਟੈਂਸਿਵ ਕੇਅਰ ਯੂਨਿਟ ਵਿੱਚ ਇਲਾਜ ਕੀਤੇ ਜਾ ਰਹੇ ਦੋ ਮਰੀਜ਼ਾਂ ਨੂੰ ਵਿਆਪਕ ਐਮਰਜੈਂਸੀ ਮੈਟਰਨਿਟੀ ਹਸਪਤਾਲ ਅਤੇ ਨਵਜਾਤ ਦੇਖਭਾਲ ਯੂਨਿਟ ਵਿੱਚ ਤਬਦੀਲ ਕੀਤਾ ਗਿਆ ਸੀ।

ਜ਼ਿਲ੍ਹਾ ਕੁਲੈਕਟਰ ਸਿਮਰਨਜੀਤ ਸਿੰਘ ਕਾਹਲੋਂ ਨੇ ਹਸਪਤਾਲ ਪਹੁੰਚ ਕੇ ਬਚਾਅ ਕਾਰਜ ਦੀ ਨਿਗਰਾਨੀ ਕੀਤੀ। ਉਨ੍ਹਾਂ ਦੱਸਿਆ ਕਿ ਸਾਰੇ ਮਰੀਜ਼ ਸੁਰੱਖਿਅਤ ਹਨ ਅਤੇ ਅੱਗ ਲੱਗਣ ਦੀ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਹਸਪਤਾਲ ਦਾ ਦੌਰਾ ਕਰਕੇ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

Continue Reading

National

ਪੰਜਾਬ ਕਾਂਗਰਸ ਵੱਲੋਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ

Published

on

By

 

 

ਨਵੀਂ ਦਿੱਲੀ, 4 ਜਨਵਰੀ (ਸ.ਬ.) ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ ਪਰੰਤੂ ਔਰਤਾਂ ਨੂੰ ਹੁਣ ਤੱਕ ਔਰਤਾਂ ਨੂੰ 2100 ਰੁਪਏ ਨਹੀਂ ਦਿੱਤੇ ਹਨ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸ਼ਿਕਾਇਤ ਕਰ ਰਹੇ ਹਨ ਕਿ ਐੱਲ ਜੀ ਹਰ ਕੰਮ ਵਿੱਚ ਰੁਕਾਵਟ ਬਣ ਰਿਹਾ ਹੈ। ਪਰ ਪੰਜਾਬ ਵਿੱਚ ਅਜਿਹੀ ਸਥਿਤੀ ਨਹੀਂ ਹੈ ਫਿਰ ਉੱਥੇ ਔਰਤਾਂ ਨੂੰ ਵਾਅਦੇ ਮੁਤਾਬਕ ਤਿੰਨ ਸਾਲਾਂ ਤੋਂ 1000 ਰੁਪਏ ਮਹੀਨਾ ਕਿਉਂ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਪੰਜਾਬ ਵਿੱਚ 92 ਸੀਟਾਂ ਹਨ ਅਤੇ ਇੱਥੇ ਕੋਈ ਪਾਬੰਦੀ ਨਹੀਂ ਹੈ। ਵੜਿੰਗ ਨੇ ਕਿਹਾ ਕਿ ਕੇਜਰੀਵਾਲ ਨੇ ਕਈ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਹੋ ਸਕੇ। ਇਸ ਵਿਚ 2500 ਰੁਪਏ ਦੀ ਪੈਨਸ਼ਨ, ਨਸ਼ਾ ਮੁਕਤ ਪੰਜਾਬ ਆਦਿ ਵੀ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ, ਹਾਲਾਂਕਿ ਭਾਰਤੀ ਚੋਣ ਕਮਿਸ਼ਨ ਨੇ ਅਜੇ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਦਿੱਲੀ ਵਿੱਚ ਲਗਾਤਾਰ 15 ਸਾਲਾਂ ਤੋਂ ਸੱਤਾ ਵਿੱਚ ਰਹੀ ਕਾਂਗਰਸ ਨੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਮਾੜਾ ਪ੍ਰਦਰਸ਼ਨ ਕੀਤਾ ਹੈ, ਇੱਕ ਵੀ ਸੀਟ ਜਿੱਤਣ ਵਿੱਚ ਅਸਫਲ ਰਹੀ ਹੈ। 2020 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 70 ਵਿੱਚੋਂ 62 ਸੀਟਾਂ ਜਿੱਤੀਆਂ ਅਤੇ ਭਾਜਪਾ ਨੇ ਅੱਠ ਸੀਟਾਂ ਹਾਸਲ ਕੀਤੀਆਂ।

Continue Reading

National

ਦਿੱਲੀ ਚੋਣਾਂ ਲਈ ਬੀਜੇਪੀ ਦੀ ਪਹਿਲੀ ਲਿਸਟ ਜਾਰੀ

Published

on

By

 

ਕੇਜਰੀਵਾਲ ਖ਼ਿਲਾਫ਼ ਸਾਬਕਾ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ

ਨਵੀਂ ਦਿੱਲੀ, 4 ਜਨਵਰੀ (ਸ.ਬ.) ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਇਸ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਚੋਣ ਲੜਨ ਲਈ ਸਾਬਕਾ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ ਹੈ। ਭਾਜਪਾ ਦੇ ਸੀਨੀਅਰ ਨੇਤਾ ਰਮੇਸ਼ ਬਿਧੂੜੀ ਕਾਲਕਾਜੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਚੋਣ ਲੜਨਗੇ। ਪਾਰਟੀ ਨੇ ਬਿਜਵਾਸਨ ਸੀਟ ਤੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਵੀ ਟਿਕਟ ਦਿੱਤੀ ਹੈ।

ਪ੍ਰਵੇਸ਼ ਵਰਮਾ ਨੂੰ ਟਿਕਟ ਮਿਲਣ ਨਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੇ ਰੋਮਾਂਚਕ ਮੁਕਾਬਲਾ ਹੋਣ ਦੀ ਉਮੀਦ ਹੈ। ਕਾਂਗਰਸ ਨੇ ਇਸ ਸੀਟ ਤੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਬੇਟੇ ਸੰਦੀਪ ਦੀਕਸ਼ਿਤ ਨੂੰ ਉਮੀਦਵਾਰ ਬਣਾਇਆ ਹੈ। ਹੁਣ ਇਸ ਸੀਟ ਤੇ ਕੇਜਰੀਵਾਲ, ਪ੍ਰਵੇਸ਼ ਵਰਮਾ ਅਤੇ ਸੰਦੀਪ ਦੀਕਸ਼ਿਤ ਵਿਚਾਲੇ ਤਿਕੋਣਾ ਮੁਕਾਬਲਾ ਹੋਵੇਗਾ।

ਭਾਜਪਾ ਨੇ ਆਦਰਸ਼ ਨਗਰ ਸੀਟ ਤੋਂ ਰਾਜਕੁਮਾਰ ਭਾਟੀਆ, ਬਦਲੀ ਤੋਂ ਦੀਪਕ ਚੌਧਰੀ, ਰਿਠਾਲਾ ਤੋਂ ਕੁਲਵੰਤ ਰਾਣਾ, ਨੰਗਲੋਈ ਜਾਟ ਤੋਂ ਮਨੋਜ ਸ਼ੌਕੀਨ, ਮੰਗੋਲਪੁਰੀ ਸੀਟ ਤੋਂ ਰਾਜਕੁਮਾਰ ਚੌਹਾਨ, ਰੋਹਿਣੀ ਤੋਂ ਵਿਜੇਂਦਰ ਗੁਪਤਾ, ਸ਼ਾਲੀਮਾਰ ਬਾਗ ਤੋਂ ਰੇਖਾ ਗੁਪਤਾ, ਮਾਡਲ ਟਾਊਨ ਤੋਂ ਅਸ਼ੋਕ ਗੋਇਲ, ਕਰੋਲ ਬਾਗ ਤੋਂ ਦੁਸ਼ਯੰਤ ਕੁਮਾਰ ਗੌਤਮ, ਪਟੇਲ ਨਗਰ ਤੋਂ ਰਾਜਕੁਮਾਰ ਆਨੰਦ, ਰਾਜੌਰੀ ਗਾਰਡਨ ਤੋਂ ਸਰਦਾਰ ਮਨਜਿੰਦਰ ਸਿੰਘ ਸਿਰਸਾ, ਜਨਕਪੁਰੀ ਤੋਂ ਅਸ਼ੀਸ਼ ਸੂਦ ਨੂੰ ਟਿਕਟ ਦਿੱਤੀ ਹੈ।

ਇਸ ਦੇ ਨਾਲ ਹੀ ਜੰਗਪੁਰਾ ਤੋਂ ਸਰਦਾਰ ਤਰਵਿੰਦਰ ਸਿੰਘ, ਮਾਲਵੀਆ ਨਗਰ ਤੋਂ ਸਤੀਸ਼ ਉਪਾਧਿਆਏ, ਆਰ ਕੇ ਪੁਰਮ ਸੀਟ ਤੋਂ ਅਨਿਲ ਸ਼ਰਮਾ, ਮਹਿਰੌਲੀ ਤੋਂ ਗਜੇਂਦਰ ਯਾਦਵ, ਛਤਰਪੁਰ ਤੋਂ ਕਰਤਾਰ ਸਿੰਘ ਤੰਵਰ, ਅੰਬੇਡਕਰ ਨਗਰ ਤੋਂ ਖੁਸ਼ੀਰਾਮ ਚੁਨਾਰ, ਅੰਬੇਡਕਰ ਨਗਰ ਤੋਂ ਰਮੇਸ਼ ਕਾਲਕਾਜੀ, ਬਦਰਪੁਰ ਤੋਂ ਨਰਾਇਣ ਦੱਤ ਸ਼ਰਮਾ, ਪਤਪੜਗੰਜ ਤੋਂ ਰਵਿੰਦਰ ਸਿੰਘ ਨੇਗੀ, ਵਿਸ਼ਵਾਸ ਨਗਰ ਤੋਂ ਓਮ ਪ੍ਰਕਾਸ਼ ਵਰਮਾ, ਕ੍ਰਿਸ਼ਨਾ ਨਗਰ ਤੋਂ ਅਨਿਲ ਗੋਇਲ, ਗਾਂਧੀਨਗਰ ਤੋਂ ਅਰਵਿੰਦਰ ਸਿੰਘ ਲਵਲੀ, ਸੀਮਾਪੁਰੀ ਤੋਂ ਕੁਮਾਰੀ ਰਿੰਕੂ, ਰੋਹਤਾਸ ਨਗਰ ਤੋਂ ਜਤਿੰਦਰ ਮਹਾਜਨ ਅਤੇ ਘੋਂਡਾ ਤੋਂ ਅਜੈ ਮਹਾਵਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

Continue Reading

National

ਬਾਂਦੀਪੁਰਾ ਵਿੱਚ ਖੱਡ ਵਿੱਚ ਡਿੱਗੀ ਫੌਜ ਦੀ ਗੱਡੀ

Published

on

By

 

4 ਜਵਾਨ ਸ਼ਹੀਦ, 2 ਦੀ ਹਾਲਤ ਗੰਭੀਰ

ਬਾਂਦੀਪੋਰਾ, 4 ਜਨਵਰੀ (ਸ.ਬ.) ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 4 ਫੌਜੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸਾ ਉਦੋਂ ਵਾਪਰਿਆ, ਜਦੋਂ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਟਰੱਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ।

ਜ਼ਖਮੀ ਜਵਾਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਾਂਦੀਪੋਰਾ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਸਰਤ ਇਕਬਾਲ ਵਾਨੀ ਨੇ ਕਿਹਾ ਕਿ ਇੱਥੇ ਛੇ ਜ਼ਖ਼ਮੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ। 2 ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਅਗਲੇ ਇਲਾਜ ਲਈ ਸ੍ਰੀਨਗਰ ਰੈਫ਼ਰ ਕਰ ਦਿੱਤਾ ਗਿਆ ਹੈ।

Continue Reading

Trending