Punjab
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 1 ਵਿਅਕਤੀ ਦੀ ਮੌਤ, 1 ਗੰਭੀਰ ਜ਼ਖਮੀ
ਮਾਨਸਾ, 3 ਜਨਵਰੀ (ਸ.ਬ.) ਧੁੰਦ ਕਾਰਨ ਮਾਨਸਾ ਵਿਚ ਬੀਤੀ ਦੇਰ ਰਾਤ ਸੜਕ ਹਾਦਸਾ ਵਾਪਰਿਆ। ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿੱਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ 40 ਸਾਲਾ ਵਿਅਕਤੀ ਅਮਰੀਕ ਸਿੰਘ ਦੀ ਮੌਤ ਹੋ ਗਈ, ਜਦੋਂਕਿ ੳਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਮਾਨਸਾ ਦੇ ਤਿੰਨ ਕੌਣੀ ਤੇ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਵਿੱਚ ਭਿਆਨਕ ਟੱਕਰ ਹੋਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਗੱਡੀ ਮੋਟਰਸਾਈਕਲ ਸਵਾਰਾਂ ਨੂੰ ਦੂਰ ਤੱਕ ਘੜੀਸਦੇ ਹੋਏ ਲੈ ਗਈ। ਹਾਦਸੇ ਵਿੱਚ ਮਾਨਸਾ ਦਾ ਅਮਰੀਕ ਸਿੰਘ ਵਾਰਡ ਨੰਬਰ. 4 ਦਾ ਰਹਿਣ ਵਾਲਾ ਸੀ ਅਤੇ ਉਸ ਦੀ ਮੌਕੇ ਤੇ ਮੌਤ ਹੋ ਗਈ। ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਦੇ ਡਾਕਟਰਾਂ ਵੱਲੋਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਗੱਡੀ ਸਵਾਰ ਮੌਕੇ ਤੇ ਫ਼ਰਾਰ ਹੋ ਗਏ। ਉਧਰ ਇਸ ਮਾਮਲੇ ਵਿੱਚ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab
ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੇ ਉੱਤਰਿਆ ਅਮਰੀਕੀ ਫੌਜੀ ਮਾਲਵਾਹਕ ਜਹਾਜ਼
ਅੰਮ੍ਰਿਤਸਰ, 5 ਫਰਵਰੀ (ਸ.ਬ.) ਅਮਰੀਕਾ ਰਹਿੰਦੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਆਇਆ ਅਮਰੀਕਾ ਦਾ ਫੌਜੀ ਮਾਲਵਾਹਕ ਜਹਾਜ਼ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੇ ਉਤਰ ਗਿਆ ਹੈ। ਜਹਾਜ਼ ਵਿਚ ਕੁੱਲ 205 ਭਾਰਤੀ ਸਵਾਰ ਦੱਸੇ ਗਏ ਹਨ, ਜਿਹਨਾਂ ਵਿਚੋਂ 104 ਜਣਿਆਂ ਨੂੰ ਅੰਮ੍ਰਿਤਸਰ ਵਿਚ ਉਤਾਰੇ ਜਾਣ ਦੀਆਂ ਰਿਪੋਰਟਾਂ ਹਨ। ਇਨ੍ਹਾਂ 104 ਵਿਅਕਤੀਆਂ ਵਿੱਚ 30 ਪੰਜਾਬ, 33 ਹਰਿਆਣਾ, 33 ਗੁਜਰਾਤ, 2 ਯੂਪੀ, 3 ਮਹਾਰਾਸ਼ਟਰ ਤੇ 2 ਚੰਡੀਗੜ੍ਹ ਨਾਲ ਸਬੰਧਤ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਬੀਤੇ ਦਿਨ ਟੈਕਸਸ ਦੇ ਸਾਂ ਐਨਟੋਨੀਓ ਤੋਂ ਸੀ-17 ਜਹਾਜ਼ ਰਾਹੀਂ ਭਾਰਤ ਡਿਪੋਰਟ ਕੀਤਾ ਗਿਆ ਸੀ। ਬਾਕੀ ਬਚਦੇ 101 ਗੈਰਕਾਨੂੰਨੀ ਪਰਵਾਸੀਆਂ ਦੀ ਸ਼ਨਾਖਤ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਉਤਾਰੇ ਗਏ 104 ਭਾਰਤੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਜੇ ਇਨ੍ਹਾਂ ਵਿਚੋਂ ਕਿਸੇ ਦਾ ਅਪਰਾਧਿਕ ਰਿਕਾਰਡ ਮਿਲਦਾ ਹੈ ਤਾਂ ਉਸ ਨੂੰ ਰੋਕ ਕੇ ਬਾਕੀਆਂ ਨੂੰ ਉਨ੍ਹਾਂ ਦੇ ਸਬੰਧਤ ਰਾਜਾਂ ਜਾਂ ਜ਼ਿਲ੍ਹਿਆਂ ਲਈ ਰਵਾਨਾ ਕਰ ਦਿੱਤਾ ਜਾਵੇਗਾ। ਪੰਜਾਬ ਨਾਲ ਸਬੰਧਤ ਪਰਵਾਸੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਭੇਜਣ ਲਈ ਸਬੰਧਤ ਜ਼ਿਲ੍ਹਿਆਂ ਤੋਂ ਵਾਹਨਾਂ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਹਫ਼ਤੇ ਵਾਸ਼ਿੰਗਟਨ ਫੇਰੀ ਤੋਂ ਪਹਿਲਾਂ ਅਮਰੀਕਾ ਵੱਲੋੋਂ ਡਿਪੋਰਟ ਕੀਤਾ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਦਾ ਇਹ ਪਹਿਲਾ ਬੈਚ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਨਵੀਂ ਦਿੱਲੀ, ਅਮਰੀਕਾ ਸਣੇ ਹੋਰਨਾਂ ਮੁਲਕਾਂ ਵਿਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਣ ਦੇ ਵਿਚਾਰ ਦੀ ਵਕਾਲਤ ਕਰਦਾ ਹੈ। ਇੱਕ ਅੰਦਾਜ਼ੇ ਮੁਤਾਬਕ ਅਮਰੀਕਾ ਵਿਚ 7.25 ਲੱਖ ਗੈਰਕਾਨੂੰਨੀ ਭਾਰਤੀ ਪਰਵਾਸੀ ਰਹਿ ਰਹੇ ਹਨ। ਅਮਰੀਕਾ ਵਿਚ ਜਿਨ੍ਹਾਂ ਭਾਰਤੀਆਂ ਦੇ ਸਿਰ ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਵਿਚੋਂ ਬਹੁਤੇ ਡੰਕੀ ਰੂਟ ਰਾਹੀਂ ਜਾਂ ਗੈਰਕਾਨੂੰਨੀ ਤਰੀਕੇ ਨਾਲ ਲੱਖਾਂ ਰੁਪਏ ਖਰਚ ਕੇ ਅਮਰੀਕਾ ਦਾਖ਼ਲ ਹੋਏ ਸਨ।
Mohali
ਸਿਵਲ ਸਰਜਨ ਵਲੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ
ਐਸ ਏ ਐਸ ਨਗਰ, 5 ਫਰਵਰੀ (ਸ.ਬ.) ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਵੇਰੇ ਸੈਕਟਰ 66 ਵਿਚ ਪੈਂਦੇ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸਿਵਲ ਸਰਜਨ ਨੇ ਕੇਂਦਰ ਦੇ ਵੱਖ ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ ਤਾਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ। ਸਿਵਲ ਸਰਜਨ ਨੇ ਕੇਂਦਰ ਵਿਚ ਮਰੀਜ਼ਾਂ ਲਈ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓਪਨ ਜਿੰਮ, ਟੈਲੀਵਿਜ਼ਨ, ਮਿਊਜ਼ਿਕ ਸਿਸਟਮ ਜਿਹੀਆਂ ਸਹੂਲਤਾਂ ਦੇਣ ਅਤੇ ਖੇਡ ਗਤੀਵਿਧੀਆਂ ਕਰਾਉਣ ਦਾ ਮਕਸਦ ਉਨ੍ਹਾਂ ਨੂੰ ਕੇਂਦਰ ਵਿਚ ਘਰ ਜਿਹਾ ਮਾਹੌਲ ਪ੍ਰਦਾਨ ਕਰਨਾ ਹੈ ਤਾਕਿ ਉਨ੍ਹਾਂ ਦਾ ਧਿਆਨ ਨਸ਼ਿਆਂ ਦੀ ਬੁਰੀ ਆਦਤ ਤੋਂ ਹਮੇਸ਼ਾ ਲਈ ਪਾਸੇ ਹੋਵੇ ਅਤੇ ਉਹ ਆਮ ਵਿਅਕਤੀ ਵਾਂਗ ਅਪਣੀ ਜ਼ਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਸਟਾਫ਼ ਦੇ ਹਾਜ਼ਰੀ ਰਜਿਸਟਰ ਵੀ ਚੈਕ ਕੀਤੇ। ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਨਸ਼ੇ ਦੇ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ।
ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅਪਣੀ ਸਮੱਸਿਆ ਬਾਰੇ ਦੱਸ ਸਕਦਾ ਹੈ ਜਿਸ ਦਾ ਲੋੜੀਂਦੀ ਜਾਂਚ ਮਗਰੋਂ ਇਲਾਜ ਸ਼ੁਰੂ ਕੀਤਾ ਜਾਂਦਾ ਹੈ।
Mohali
ਜਤਿੰਦਰ ਪਾਲ ਸਿੰਘ ਵਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਐਸ ਏ ਐਸ ਨਗਰ, 5 ਫਰਵਰੀ (ਸ.ਬ.) ਪਿਛਲੀ ਵਾਰ ਹੋਈਆਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਦੀ ਟਿਕਟ ਤੇ ਸ਼੍ਰੋਮਣੀ ਕਮੇਟੀ ਚੋਣ ਲੜਣ ਵਾਲੇ ਉਮੀਦਵਾਰ ਜਤਿੰਦਰ ਪਾਲ ਸਿੰਘ (ਜੇ ਪੀ) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨਾਲ ਉਹਨਾਂ ਦੇ ਨਿਵਾਸ ਅਸਥਾਨ ਤੇ ਮੁਲਾਕਾਤ ਕੀਤੀ ਅਤੇ ਮੌਜੂਦਾ ਸਿਆਸੀ ਹਾਲਾਤ ਬਾਰੇ ਚਰਚਾ ਕੀਤੀ।
ਸz. ਜੇ ਪੀ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸz. ਸੁਖਬੀਰ ਸਿੰਘ ਬਾਦਲ ਨੇ ਉਹਨਾਂ ਤੋਂ ਮੁਹਾਲੀ ਹਲਕੇ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਪੁੱਛਿਆ ਅਤੇ ਪਾਰਟੀ ਦੀ ਮਜਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ। ਸz. ਜੇ ਪੀ ਸਿੰਘ ਨੇ ਕਿਹਾ ਕਿ ਉਹਨਾਂ ਵਲੋਂ ਸz. ਬਾਦਲ ਨੂੰ ਦੱਸਿਆ ਗਿਆ ਕਿ ਪਾਰਟੀ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਕਾਫੀ ਬਿਹਤਰ ਹੈ ਅਤੇ ਪਾਰਟੀ ਦਾ ਆਧਾਰ ਲਗਾਤਾਰ ਮਜਬੂਤ ਹੋ ਰਿਹਾ ਹੈ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International2 months ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ