Connect with us

Mohali

ਡਾ. ਸੰਗੀਤਾ ਜੈਨ ਨੇ ਮੁਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ

Published

on

 

 

ਐਸ ਏ ਐਸ ਨਗਰ, 3 ਜਨਵਰੀ (ਸ.ਬ.) ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਵਲੋਂ ਨਵੇਂ ਸਿਵਲ ਸਰਜਨ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਉਨ੍ਹਾਂ ਦਾ ਮੁੱਖ ਟੀਚਾ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦਾ ਹੈ ਅਤੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਅਸਰਦਾਰ ਤੇ ਬਿਹਤਰ ਬਣਾਇਆ ਜਾਵੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਅਪਣਾ ਕੰਮ ਪੂਰੀ ਮਿਹਨਤ ਤੇ ਲਗਨ ਨਾਲ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਿਹਤ ਸੰਸਥਾਵਾਂ ਵਿਚ ਇਲਾਜ ਲਈ ਅਤੇ ਅਤੇ ਦਫ਼ਤਰਾਂ ਵਿਚ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜਿਕਰਯੋਗ ਹੈ ਕਿ 1993 ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਡਾ. ਜੈਨ ਦੀ ਪਹਿਲੀ ਨਿਯੁਕਤੀ ਜ਼ਿਲ੍ਹਾ ਮੁਹਾਲੀ ਵਿੱਚ ਢਕੋਲੀ ਦੇ ਸਰਕਾਰੀ ਹਸਪਤਾਲ ਵਿਖੇ ਹੋਈ ਸੀ। 2016 ਵਿਚ ਉਨ੍ਹਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਹੋਈ ਸੀ। ਉਨ੍ਹਾਂ ਨੇ ਕਾਫ਼ੀ ਸਮਾਂ ਡੇਰਾਬੱਸੀ ਦੇ ਸਰਕਾਰੀ ਹਸਤਾਲ ਵਿਚ ਐਸ. ਐਮ. ਓ. ਵਜੋਂ ਸੇਵਾਵਾਂ ਦਿਤੀਆਂ। ਹਾਲ ਹੀ ਵਿਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲੀ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਚ. ਚੀਮਾ, ਡਾ. ਵਿਜੇ ਭਗਤ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ ਤੇ ਹੋਰ ਅਧਿਕਾਰੀ ਅਤੇ ਸਟਾਫ਼ ਹਾਜ਼ਰ ਸੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending