Chandigarh
ਚੰਡੀਗੜ੍ਹ ਦੇ ਸੈਕਟਰ 17 ਵਿੱਚ ਢਹਿ ਢੇਰੀ ਹੋਈ ਇਮਾਰਤ

ਚੰਡੀਗੜ੍ਹ, 6 ਜਨਵਰੀ (ਸ.ਬ.) ਚੰਡੀਗੜ੍ਹ ਦੇ ਮਸ਼ਹੂਰ ਸੈਕਟਰ-17 ਵਿਖੇ ਅੱਜ ਸਵੇਰੇ ਇੱਥੇ ਲੰਬੇ ਸਮੇਂ ਤੋਂ ਖ਼ਾਲੀ ਪਈ ਇਕ ਇਮਾਰਤ ਦਾ ਇਕ ਹਿੱਸਾ ਅਚਾਨਕ ਢਹਿ-ਢੇਰੀ ਹੋ ਗਿਆ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਪੁਲੀਸ ਮੌਕੇ ਤੇ ਪੁੱਜ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਲੰਬੇ ਸਮੇਂ ਤੋਂ ਖ਼ਾਲੀ ਪਈ ਇਮਾਰਤ ਵਿੱਚ ਢਾਂਚਾਗਤ ਅਸਥਿਰਤਾ ਦੇ ਲੱਛਣ ਦਿਖਾਈ ਦੇ ਰਹੇ ਸਨ। ਕੁੱਝ ਦਿਨ ਪਹਿਲਾਂ ਹੀ ਬੇਸਮੈਂਟ ਦੀ ਖ਼ੁਦਾਈ ਦੌਰਾਨ ਢਾਂਚੇ ਵਿੱਚ ਤਰੇੜਾਂ ਆ ਗਈਆਂ ਸਨ। ਇਸ ਕਾਰਨ ਸਥਾਨਕ ਅਧਿਕਾਰੀਆਂ ਨੇ ਇਮਾਰਤ ਦੇ ਮਾਲਕ ਨੂੰ ਸੁਰੱਖਿਆ ਨੋਟਿਸ ਜਾਰੀ ਕੀਤਾ ਸੀ ਜਿਸ ਵਿੱਚ ਮਾਲਕ ਨੂੰ ਇਮਾਰਤ ਖ਼ਾਲੀ ਕਰਨ ਅਤੇ ਵਿਗੜ ਰਹੀ ਉਸਾਰੀ ਨੂੰ ਢਾਹੁਣ ਲਈ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਸੀ।
ਢਹਿ ਜਾਣ ਦੇ ਸਮੇਂ ਇਮਾਰਤ ਖ਼ਾਲੀ ਸੀ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਵੀ ਖ਼ਾਲੀ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ।
Chandigarh
ਭ੍ਰਿਸ਼ਟਾਚਾਰ ਦੇ ਮੁੱਦੇ ਤੇ ਪੰਜਾਬ ਵਿਧਾਨਸਭਾ ਵਿੱਚ ਹੰਗਾਮਾ, ਕਾਂਗਰਸ ਨੇ ਆਪ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ

ਸਰਕਾਰ ਨੇ ਖੇਤੀ ਮੰਡੀ ਨੀਤੀ ਦੇ ਖਰੜੇ ਖਿਲਾਫ਼ ਮਤਾ ਸਦਨ ਵਿਚ ਰੱਖਿਆ
ਚੰਡੀਗੜ੍ਹ, 25 ਫਰਵਰੀ (ਸ.ਬ.) ਪੰਜਾਬ ਵਿਧਾਨਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਭਾਰੀ ਹੰਗਾਮਾ ਹੋਇਆ ਅਤੇ ਕਾਂਗਰਸ ਨੇ ਆਪ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ (ਆਪ) ਦੇ ਇੱਕ ਸਿਆਸਤਦਾਨ ਨੇ ਐਸੋਸੀਏਸ਼ਨ ਨੂੰ ਪਾਰਟੀ ਲਈ ਫੰਡ ਇਕੱਠਾ ਕਰਨ ਲਈ ਕਿਹਾ ਸੀ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫੰਡ ਕਿਸ ਵੱਲੋਂ ਮੰਗੇ ਗਏ ਸਨ।
ਇਸ ਦੌਰਾਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਕੌਮੀ ਖੇਤੀ ਮੰਡੀ ਨੀਤੀ ਦੇ ਡਰਾਫਟ ਖਿਲਾਫ ਮਤਾ ਪੇਸ਼ ਕਰ ਦਿੱਤਾ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਤਾ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਗੈਰਹਾਜ਼ਰ ਰਹੇ। ਸਦਨ ਨੇ ਕੇਂਦਰ ਦੇ ਇਸ ਡਰਾਫਟ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਦੱਸਿਆ ਹੈ।
ਭ੍ਰਿਸ਼ਟਾਚਾਰ ਦੇ ਮੁੱਦੇ ਤੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਕਦੇ ਵੀ ਵਿਜੀਲੈਂਸ ਬਿਊਰੋ ਨੂੰ ਆਪਣਾ ਬਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਜਵਾ ਨੂੰ ਬੈਠਣ ਲਈ ਆਖਦਿਆਂ ਕਿਹਾ ਕਿ ਉਹ ਬਿਜਲੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਜਵਾਬ ਨੂੰ ਸੁਣਨ। ਬਾਜਵਾ ਨੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਇਕ ਕਮੇਟੀ ਬਣਾਉਣ ਦੀ ਆਪਣੀ ਮੰਗ ਦੁਹਰਾਈ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਹ ਐਸੋਸੀਏਸ਼ਨ ਵੱਲੋਂ ਲਿਖੇ ਪੱਤਰ ਤੋਂ ਜਾਣੂ ਹਨ, ਜਿਸ ਵਿਚ ਇਕ ਪਾਰਟੀ ਨੇ ਪਾਰਟੀ ਫੰਡ ਵਜੋਂ 50 ਹਜ਼ਾਰ ਰੁਪਏ ਮੰਗੇ ਗਏ ਸਨ। ਹਾਲਾਂਕਿ ਕਿਸੇ ਪਾਰਟੀ ਨਾਮ ਨਹੀਂ ਦਿੱਤਾ ਗਿਆ।
ਪੰਜਾਬ ਵਿਧਾਨਸਭਾ ਵਲੋਂ ਨਵੀਂ
ਖੇਤੀਬਾੜੀ ਨੀਤੀ ਦਾ ਖਰੜਾ ਰੱਦ
ਚੰਡੀਗੜ੍ਹ, 25 ਫਰਵਰੀ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਨਵੀਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਖ਼ਿਲਾਫ਼ ਪੇਸ਼ ਕੀਤਾ ਮਤਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਸਦਨ ਵਿੱਚ ਪੁੱਜੇ। ਉਨ੍ਹਾਂ ਨੇ ਨਵੀਂ ਖੇਤੀਬਾੜੀ ਨੀਤੀ ਖ਼ਿਲਾਫ਼ ਬੋਲਦਿਆਂ ਕਿਹਾ ਕਿ ਅਸੀਂ ਨਵੀਂ ਖੇਤੀਬਾੜੀ ਨੀਤੀ ਦਾ ਪਹਿਲਾਂ ਹੀ ਵਿਰੋਧ ਕਰ ਚੁੱਕੇ ਹਾਂ ਅਤੇ ਅਸੀਂ ਇਸ ਨੂੰ ਰੱਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਾਲੇ ਕਾਨੂੰਨਾਂ ਵਿੱਚ ਹੇਰ-ਫੇਰ ਕਰਕੇ ਮੁੜ ਉਨ੍ਹਾਂ ਨੂੰ ਵਾਪਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐਮ. ਐਸ. ਪੀ. ਤੇ ਕੋਈ ਗਾਰੰਟੀ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬੀਆਂ ਨਾਲ ਖੁੰਦਕ ਕੱਢ ਰਹੇ ਹਨ। ਇਕੱਲਾ ਖੇਤੀ ਦੇ ਮਾਮਲੇ ਵਿੱਚ ਹੀ ਨਹੀਂ, ਆਰ. ਡੀ. ਐਫ. ਦਾ ਪੈਸਾ ਵੀ ਕੇਂਦਰ ਸਰਕਾਰ ਪੰਜਾਬ ਨੂੰ ਨਹੀਂ ਦੇ ਰਹੀ। ਇਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰ ਤੇ ਨਿਸ਼ਾਨੇ ਵਿੰਨ੍ਹੇ ਤਾਂ ਵਿਰੋਧੀ ਧਿਰ ਵਲੋਂ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਾਣੀ, ਫ਼ਸਲਾਂ, ਸਿੱਖਿਆ ਅਤੇ ਸਿਹਤ ਲਈ ਵੱਡੇ-ਵੱਡੇ ਉਪਰਾਲੇ ਕਰ ਰਹੇ ਹਾਂ।
Chandigarh
ਅਮਰੀਕੀ ਫਿਲਮ ‘ਬ੍ਰਿਲਿਐਂਟ ਆਈਡੀਆ’ ਦੀ ਭਾਰਤ ਵਿੱਚ ਸ਼ੂਟਿੰਗ ਮੁਕੰਮਲ
ਚੰਡੀਗੜ੍ਹ, 24 ਫਰਵਰੀ (ਸ.ਬ.) ਅਮਰੀਕੀ ਕਾਮੇਡੀ ਫਿਲਮ ਬ੍ਰਿਲਿਐਂਟ ਆਈਡੀਆ ਦੀ ਭਾਰਤ ਵਿੱਚ ਸ਼ੂਟਿੰਗ ਮੁਕੰਮਲ ਹੋ ਗਈ ਹੈ। ਫਿਲਮ ਦਾ ਨਿਰਦੇਸ਼ਨ ਅਮਰੀਕੀ ਫਿਲਮ ਨਿਰਦੇਸ਼ਕ ਰਬਿੰਦਰ ਪਰਾਸ਼ਰ ਦੁਆਰਾ ਕੀਤਾ ਗਿਆ ਹੈ। ਸz. ਪਰਾਸ਼ਰ ਪ੍ਰਸਿੱਧ ਬਾਲੀਵੁੱਡ ਫਿਲਮ ਨਿਰਮਾਤਾ ਮਹੇਸ਼ ਭੱਟ ਦੇ ਸਹਾਇਕ ਨਿਰਦੇਸ਼ਕ ਵਜੋਂ ‘ਦੁਸ਼ਮਨ, ‘ਜ਼ਖਮ ਅਤੇ ਸੰਘਰਸ਼ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ।
ਫਿਲਮ ਦੇ ਨਿਰਦੇਸ਼ਕ ਸ਼੍ਰੀ ਰਬਿੰਦਰ ਪਰਾਸ਼ਰ ਨੇ ਦੱਸਿਆ ਕਿ ਇਹ ਫਿਲਮ ਹਾਲੀਵੁੱਡ ਅਤੇ ਬਾਲੀਵੁੱਡ ਪ੍ਰਤਿਭਾ ਦਾ ਮਿਸ਼ਰਣ ਹੈ ਜਿਸ ਵਿੱਚ ਰਿੱਕੀ, ਜੇ. ਐਸ. ਕਿੰਗ, ਨਵੀਨ ਗਰੋਵਰ, ਜਤਿਨ ਸੁਨੇਜਾ, ਰਾਜੇਸ਼ ਪਰਾਸ਼ਰ ਅਤੇ ਚੰਦਰ ਮੋਹਨ ਸ਼ਾਮਲ ਹਨ। ਇਹ ਫਿਲਮ ਅੰਗਰੇਜ਼ੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਸ਼ੂਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਫਿਲਮ ਅਮਰੀਕਾ ਦੇ ਦੋ ਰੈਸਟੋਰੈਂਟ ਮਾਲਕਾਂ (ਜਿਨ੍ਹਾਂ ਦੀ ਭੂਮਿਕਾ ਰਿੱਕੀ ਅਤੇ ਜੇ.ਐਸ. ਕਿੰਗ ਨੇ ਨਿਭਾਈ ਹੈ) ਦੇ ਹਾਸੋਹੀਣੇ ਸਫ਼ਰ ਤੇ ਆਧਾਰਿਤ ਹੈ, ਜੋ ਖੁਦ ਨੂੰ ਹਾਸੋਹੀਣੇ ਹਾਲਾਤਾਂ ਵਿੱਚ ਉਲਝਿਆ ਪਾਉਂਦੇ ਹਨ।
ਫਿਲਮ ਦਾ ਸੰਗੀਤ ਚੰਦਰ ਮੋਹਨ ਵਲੋਂ ਤਿਆਰ ਕੀਤਾ ਗਿਆ ਹੈ। ਰਾਜੇਸ਼ ਪ੍ਰਾਸ਼ਰ ਦੁਆਰਾ ਲਿਖਿਆ ਟਾਈਟਲ ਗੀਤ ਪ੍ਰਸਿੱਧ ਬਾਲੀਵੁੱਡ ਗਾਇਕ ਕੁਮਾਰ ਸ਼ਾਨੂ ਨੇ ਗਾਇਆ ਹੈ।
Chandigarh
ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਚੰਡੀਗੜ੍ਹ, 22 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈ ਲੈਣ।
ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਨੂੰ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Punjab2 months ago
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ਤੇ ਚਲਾਈਆਂ ਗੋਲੀਆਂ