National
ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ 10 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ, 5 ਜਨਵਰੀ (ਸ.ਬ.) ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਇਹ ਸੁਣਵਾਈ ਅੱਜ ਟਾਲ ਦਿਤੀ ਗਈ। ਅਗਲੀ ਸੁਣਵਾਈ10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਪੈਂਤੜੇ ਤੇ ਸਵਾਲ ਖੜੇ ਕੀਤੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ। ਸਰਕਾਰ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਕਿਸਾਨ ਆਗੂ ਦਾ ਅੰਦੋਲਨ ਅਤੇ ਮਰਨ ਵਰਤ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਾਅਦ ਵੀ ਜਾਰੀ ਰਹੇਗਾ?
National
ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ, 8 ਨੂੰ ਨਤੀਜੇ
ਸਿਆਸੀ ਪਾਰਟੀਆਂ ਚੋਣਾਂ ਦੌਰਾਨ ਮਰਿਆਦਾ ਬਣਾ ਕੇ ਰੱਖਣ : ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ, 7 ਜਨਵਰੀ (ਸ.ਬ.) ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦਿੱਲੀ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਦਿੱਲੀ ਵਿਧਾਨਸਭਾ ਦੀਆਂ 70 ਸੀਟਾਂ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਲਈ 8 ਫਰਵਰੀ 2024 ਦੀ ਤਰੀਕ ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਕੋਲ ਇਕ ਮਹੀਨੇ ਦਾ ਸਮਾਂ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਦੋ ਵਿਧਾਨ ਸਭਾ ਹਲਕਿਆਂ (ਉੱਤਰ ਪ੍ਰਦੇਸ਼ ਦੇ ਮਿਲਕੀਪੁਰ ਅਤੇ ਤਾਮਿਲਨਾਡੂ ਦੇ ਇਰੋਡ) ਲਈ ਜ਼ਿਮਨੀ ਚੋਣਾਂ ਵੀ ਉਸੇ ਮਿਤੀ ਨੂੰ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਚੋਣਾਂ ਦੌਰਾਨ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਜਾਂਚ ਕਰੇਗਾ।
ਉਹਨਾਂ ਕਿਹਾ ਕਿ ਅਸੀਂ ਪੈਸੇ ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਦੀ ਜਾਂਚ ਕਰਾਂਗੇ। ਉਹਨਾਂ ਕਿਹਾ ਕਿ ਹਾਲ ਦੀਆਂ ਚੋਣਾਂ ਦੌਰਾਨ ਰੌਲਾ ਪਾਇਆ ਗਿਆ ਕਿ ਕੁਝ ਹੈਲੀਕਾਪਟਰਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪ੍ਰਚਾਰ ਕਰਨ ਵਾਲਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ ਜਾਵੇ। ਉਹਨਾਂ ਕਿਹਾ ਕਿ ਲੋਕ ਤਾਂ ਪੋਲਿੰਗ ਅਫਸਰਾਂ ਨੂੰ ਧਮਕੀਆਂ ਤੱਕ ਵੀ ਦਿੰਦੇ ਹਨ।
National
ਤਿੱਬਤ ਵਿੱਚ 6.8 ਦੀ ਤੀਬਰਤਾ ਨਾਲ ਆਇਆ ਭੂਚਾਲ, 53 ਵਿਅਕਤੀਆਂ ਦੀ ਮੌਤ, 62 ਜ਼ਖ਼ਮੀ
ਪੇਈਚਿੰਗ,7 ਜਨਵਰੀ (ਸ.ਬ.) ਚੀਨ ਦੇ ਕਬਜ਼ੇ ਵਾਲੇ ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਅੱਜ ਸਵੇਰੇ 6.8 ਦੀ ਸ਼ਿੱਦਤ ਵਾਲਾ ਭੂਚਾਲ ਆਇਆ, ਜਿਸ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਤੇ 62 ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਨਾਲ ਲੱਗਦੇ ਨੇਪਾਲ ਵਿਚ ਵੀ ਮਹਿਸੂਸ ਕੀਤੇ ਗਏ ਹਨ। ਖੇਤਰੀ ਆਫ਼ਤ ਰਾਹਤ ਦਫ਼ਤਰ ਮੁਤਾਬਕ ਅੱਜ ਸਵੇਰੇ 9:05 ਵਜੇ (ਚੀਨ ਦੇ ਸਮੇਂ ਅਨੁਸਾਰ) ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ 6.8 ਦੀ ਤੀਬਰਤਾ ਵਾਲੇ ਭੂਚਾਲ ਕਰਕੇ 53 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਤੇ 62 ਹੋਰ ਜ਼ਖ਼ਮੀ ਹੋ ਗਏ। ਯੂਐਸਜੀਐਸ ਤੇ ਭਾਰਤੀ ਰਾਸ਼ਟਰੀ ਭੂਚਾਲ ਕੇਂਦਰ ਨੇ ਭੂਚਾਲ ਦੀ ਤੀਬਰਤਾ 7.1 ਦੱਸਦਿਆਂ ਕਿਹਾ ਕਿ ਇਸ ਦਾ ਕੇਂਦਰ ਚੀਨ ਦੇ ਟਿੰਗਰੀ ਕਾਊਂਟੀ ਵਿਚ ਸ਼ਿਜਾਂਗ ਸੀ, ਜੋ ਉੱਤਰ ਪੂਰਬੀ ਨੇਪਾਲ ਦੇ ਖੁੰਬੂ ਹਿਮਾਲਾ ਪਰਬੱਤਮਾਲਾ ਵਿਚ ਲੋਬੁਤਸ ਤੋਂ 90 ਕਿਲੋਮੀਟਰ ਉੱਤਰ ਪੂਰਬ ਵਿਚ ਸਥਿਤ ਹੈ।
ਹਾਲਾਂਕਿ ਚੀਨ ਨੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਹੈ। ਇਸ ਦੌਰਾਨ ਨੇਪਾਲ ਦੇ ਕਾਠਮੰਡੂ ਵਿਚ ਆਏ ਜ਼ੋਰਦਾਰ ਭੂਚਾਲ ਕਰਕੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ।
National
ਆਸਾਰਾਮ ਨੂੰ 31 ਮਾਰਚ ਤੱਕ ਮਿਲੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 7 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਅੱਜ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਸਟਿਸ ਐਮਐਮ ਸੁੰਦਰੇਸ਼ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਆਸਾਰਾਮ ਨੂੰ ਰਿਹਾਈ ਤੋਂ ਬਾਅਦ ਆਪਣੇ ਪੈਰੋਕਾਰਾਂ ਨੂੰ ਨਾ ਮਿਲਣ ਦਾ ਨਿਰਦੇਸ਼ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ ਆਸਾਰਾਮ ਦਿਲ ਦੀ ਬਿਮਾਰੀ ਤੋਂ ਇਲਾਵਾ ਉਮਰ ਸੰਬੰਧੀ ਕਈ ਸਿਹਤ ਸਥਿਤੀਆਂ ਤੋਂ ਪੀੜਤ ਸਨ।
ਅਦਾਲਤ ਨੇ 2023 ਵਿੱਚ ਗਾਂਧੀਨਗਰ ਦੀ ਇੱਕ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਲਈ ਆਸਾਰਾਮ ਦੀ ਪਟੀਸ਼ਨ ਤੇ ਗੁਜਰਾਤ ਸਰਕਾਰ ਦਾ ਜਵਾਬ ਮੰਗਿਆ ਸੀ। 29 ਅਗਸਤ 2024 ਨੂੰ ਗੁਜਰਾਤ ਹਾਈ ਕੋਰਟ ਨੇ ਮੁਅੱਤਲੀ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਉਸ ਨੂੰ ਰਾਹਤ ਦੇਣ ਦਾ ਕੋਈ ਮਾਮਲਾ ਨਹੀਂ ਮਿਲਿਆ।
ਇੱਕ ਔਰਤ, ਜੋ ਗਾਂਧੀਨਗਰ ਨੇੜੇ ਆਸਾਰਾਮ ਦੇ ਆਸ਼ਰਮ ਵਿੱਚ ਰਹਿੰਦੀ ਸੀ, ਵੱਲੋਂ 2013 ਵਿਚ ਦਾਇਰ ਕੀਤੇ ਕੇਸ ਵਿਚ ਹੇਠਲੀ ਅਦਾਲਤ ਨੇ ਜਨਵਰੀ 2023 ਵਿੱਚ ਆਸਾਰਾਮ ਨੂੰ ਦੋਸ਼ੀ ਠਹਿਰਾਇਆ ਸੀ। ਆਸਾਰਾਮ ਇਸ ਸਮੇਂ ਬਲਾਤਕਾਰ ਦੇ ਇੱਕ ਹੋਰ ਮਾਮਲੇ ਵਿੱਚ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ