Connect with us

Mohali

ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

Published

on

 

ਐਸ ਏ ਐਸ ਨਗਰ, 6 ਜਨਵਰੀ (ਸ.ਬ.) ਦਸ਼ਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਐਸ ਏ ਐਸ ਨਗਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਣਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵੱਖ ਵੱਖ ਗਰੂਘਰਾਂ ਵਿੱਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਅੱਜ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਸੰਗਤ ਜੁੜਣੀ ਆਰੰਭ ਹੋ ਗਈ ਸੀ ਅਤੇ ਸਾਰਾ ਦਿਨ ਗੁਰੂਘਰਾਂ ਵਿੱਚ ਪੂਰੀ ਰੌਣਕ ਰਹੀ। ਇਸ ਦੌਰਾਨ ਇਤਿਹਾਸਕ ਗੁਰੂਦੁਆਰਾ ਸ੍ਰੀ ਅੰਬ ਸਾਹਿਬ, ਇਤਿਹਾਸਕ ਗੁਰੂਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਗੁਰੂਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1, ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰੂਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰੂਦੁਆਰਾ ਸਾਚਾ ਧੰਨ ਸਾਹਿਬ, ਗੁਰੂਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼ 3 ਬੀ 1, ਗੁਰੂਦੁਆਰਾ ਬੀਬੀ ਭਾਨੀ ਫੇਜ਼ 7, ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼ 9, ਗਰੂਦੁਆਰਾ ਸਾਹਿਬ ਫੇਜ਼ 10, ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰੂਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਸੈਕਟਰ 66, ਗੁਰੂਦੁਆਰਾ ਸਾਹਿਬ ਸੈਕਟਰ 70, ਗੁਰੂਦੁਆਰਾ ਸਾਹਿਬ ਸੈਕਟਰ 71, ਗੁਰੂਦੁਆਰਾ ਸਾਹਿਬ ਸੈਕਟਰ 69 ਸਮੇਤ ਵੱਖ ਵੱਖ ਗੁਰੂਘਰਾਂ ਵਿੱਚ ਸੰਗਤ ਵਲੋਂ ਹਾਜਰੀਆਂ ਲਗਵਾ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਲਖਵਿੰਦਰ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਨੇ ਭਾਗ ਲਿਆ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਦੇ ਫੇਜ਼-2 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀ ਸਮਾਪਤੀ ਦੌਰਾਨ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਹਾਜਰੀ ਲਗਵਾਈ ਗਈ। ਇਸ ਮੌਕੇ ਸਮਪ੍ਰਸਤ ਜੋਗਿੰਦਰ ਸਿੰਘ ਸੌਂਧੀ, ਪ੍ਰਧਾਨ ਜਗਤਾਰ ਸਿੰਘ, ਵਾਈਸ ਪ੍ਰਧਾਨ ਸਰਬਜੀਤ ਸਿੰਘ ਬਾਜਵਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਰੂਪ ਸਿੰਘ ਖਜਾਨਚੀ, ਅਵਤਾਰ ਸਿੰਘ ਵਾਲੀਆ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਮੁੱਚੇ ਕਮੇਟੀ ਮੈਂਬਰ ਹਾਜ਼ਰ ਸਨ।

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਫੇਜ਼ 7 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਲੰਗਰ ਲਗਾਇਆ ਗਿਆ। ਐਮ ਪੀ ਸੀ ਏ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਲਗਾਏ ਗਏ ਲੰਗਰ ਦੌਰਾਨ ਸੰਸਥਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸੇਵਾ ਕੀਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਪ੍ਰਿਤਪਾਲ ਸਿੰਘ ਜੀ ਮੁੱਖ ਸੇਵਾਦਾਰ, ਹਰਪ੍ਰੀਤ ਸਿੰਘ ਗੁਰੂਦੁਆਰਾ ਕਮੇਟੀ ਪ੍ਰਧਾਨ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਸਥਾ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿਲ, ਬਾਬਾ ਦੀਪ ਸਿੰਘ ਨਗਰ ਸੋਹਾਣਾ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਲਾ, ਜਗਦੀਸ਼ ਸਿੰਘ ਟਿੰਕਾ ਮੈਂਬਰ, ਦੀਪਇੰਦਰ ਸਿੰਘ, ਗੋਲਡੀ ਸੋਹਾਣਾ ਤੇ ਹੋਰ ਸੇਵਾਦਾਰ ਹਾਜ਼ਰ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending