National
ਮਰਨ ਵਰਤ ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ
ਪਟਨਾ, 6 ਜਨਵਰੀ (ਸ.ਬ.) ਭੁੱਖ ਹੜਤਾਲ ਤੇ ਬੈਠੇ ਜਨ ਸੂਰਜ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਅੱਜ 4 ਵਜੇ ਪਟਨਾ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲੀਸ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਉਥੇ ਮੌਜੂਦ ਲੋਕਾਂ ਤੇ ਲਾਠੀਚਾਰਜ ਵੀ ਕੀਤਾ।
ਉਹ ਬਿਹਾਰ ਪਬਲਿਕ ਸਰਵਿਸ ਕਮਿਸ਼ਨ ਵਿੱਚ ਬੇਨਿਯਮੀਆਂ ਨੂੰ ਲੈ ਕੇ 2 ਜਨਵਰੀ ਤੋਂ ਪਟਨਾ ਦੇ ਗਾਂਧੀ ਮੈਦਾਨ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਇਸ ਦੇ ਨਾਲ ਹੀ ਪਟਨਾ ਪੁਲੀਸ ਨੇ ਗਾਂਧੀ ਮੈਦਾਨ ਨੂੰ ਖਾਲੀ ਕਰਵਾ ਲਿਆ ਹੈ। ਇੱਥੇ ਬੀਪੀਐਸਸੀ ਦੇ ਉਮੀਦਵਾਰ ਬੀਪੀਐਸਸੀ ਦੀ 70ਵੀਂ ਦੀ ਮੁੱਢਲੀ ਪ੍ਰੀਖਿਆ ਰੱਦ ਕੀਤੇ ਜਾਣ ਦਾ ਵਿਰੋਧ ਕਰ ਰਹੇ ਸਨ।
ਪ੍ਰਸ਼ਾਂਤ ਕਿਸ਼ੋਰ ਨੂੰ ਐਂਬੂਲੈਂਸ ਵਿੱਚ ਲਿਜਾਇਆ ਗਿਆ। ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਸੀ ਕਿ ਉਹ ਬੀਪੀਐਸਸੀ ਬੇਨਿਯਮੀਆਂ ਬਾਰੇ 7 ਜਨਵਰੀ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ। ਪ੍ਰਸ਼ਾਂਤ ਨੇ ਇਹ ਵੀ ਅਪੀਲ ਕੀਤੀ ਸੀ ਕਿ ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਵਿਦਿਆਰਥੀ ਅੰਦੋਲਨ ਦੀ ਅਗਵਾਈ ਕਰਨੀ ਚਾਹੀਦੀ ਹੈ, ਕਿਉਂਕਿ ਉਹ ਇੱਕ ਵੱਡੇ ਨੇਤਾ ਅਤੇ ਬਿਹਾਰ ਦੇ ਵਿਰੋਧੀ ਧਿਰ ਦੇ ਨੇਤਾ ਹਨ।
National
ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ, 8 ਨੂੰ ਨਤੀਜੇ
ਸਿਆਸੀ ਪਾਰਟੀਆਂ ਚੋਣਾਂ ਦੌਰਾਨ ਮਰਿਆਦਾ ਬਣਾ ਕੇ ਰੱਖਣ : ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ, 7 ਜਨਵਰੀ (ਸ.ਬ.) ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦਿੱਲੀ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਦਿੱਲੀ ਵਿਧਾਨਸਭਾ ਦੀਆਂ 70 ਸੀਟਾਂ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਲਈ 8 ਫਰਵਰੀ 2024 ਦੀ ਤਰੀਕ ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਕੋਲ ਇਕ ਮਹੀਨੇ ਦਾ ਸਮਾਂ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਦੋ ਵਿਧਾਨ ਸਭਾ ਹਲਕਿਆਂ (ਉੱਤਰ ਪ੍ਰਦੇਸ਼ ਦੇ ਮਿਲਕੀਪੁਰ ਅਤੇ ਤਾਮਿਲਨਾਡੂ ਦੇ ਇਰੋਡ) ਲਈ ਜ਼ਿਮਨੀ ਚੋਣਾਂ ਵੀ ਉਸੇ ਮਿਤੀ ਨੂੰ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਚੋਣਾਂ ਦੌਰਾਨ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਜਾਂਚ ਕਰੇਗਾ।
ਉਹਨਾਂ ਕਿਹਾ ਕਿ ਅਸੀਂ ਪੈਸੇ ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਦੀ ਜਾਂਚ ਕਰਾਂਗੇ। ਉਹਨਾਂ ਕਿਹਾ ਕਿ ਹਾਲ ਦੀਆਂ ਚੋਣਾਂ ਦੌਰਾਨ ਰੌਲਾ ਪਾਇਆ ਗਿਆ ਕਿ ਕੁਝ ਹੈਲੀਕਾਪਟਰਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪ੍ਰਚਾਰ ਕਰਨ ਵਾਲਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ ਜਾਵੇ। ਉਹਨਾਂ ਕਿਹਾ ਕਿ ਲੋਕ ਤਾਂ ਪੋਲਿੰਗ ਅਫਸਰਾਂ ਨੂੰ ਧਮਕੀਆਂ ਤੱਕ ਵੀ ਦਿੰਦੇ ਹਨ।
National
ਤਿੱਬਤ ਵਿੱਚ 6.8 ਦੀ ਤੀਬਰਤਾ ਨਾਲ ਆਇਆ ਭੂਚਾਲ, 53 ਵਿਅਕਤੀਆਂ ਦੀ ਮੌਤ, 62 ਜ਼ਖ਼ਮੀ
ਪੇਈਚਿੰਗ,7 ਜਨਵਰੀ (ਸ.ਬ.) ਚੀਨ ਦੇ ਕਬਜ਼ੇ ਵਾਲੇ ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਅੱਜ ਸਵੇਰੇ 6.8 ਦੀ ਸ਼ਿੱਦਤ ਵਾਲਾ ਭੂਚਾਲ ਆਇਆ, ਜਿਸ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਤੇ 62 ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਨਾਲ ਲੱਗਦੇ ਨੇਪਾਲ ਵਿਚ ਵੀ ਮਹਿਸੂਸ ਕੀਤੇ ਗਏ ਹਨ। ਖੇਤਰੀ ਆਫ਼ਤ ਰਾਹਤ ਦਫ਼ਤਰ ਮੁਤਾਬਕ ਅੱਜ ਸਵੇਰੇ 9:05 ਵਜੇ (ਚੀਨ ਦੇ ਸਮੇਂ ਅਨੁਸਾਰ) ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ 6.8 ਦੀ ਤੀਬਰਤਾ ਵਾਲੇ ਭੂਚਾਲ ਕਰਕੇ 53 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਤੇ 62 ਹੋਰ ਜ਼ਖ਼ਮੀ ਹੋ ਗਏ। ਯੂਐਸਜੀਐਸ ਤੇ ਭਾਰਤੀ ਰਾਸ਼ਟਰੀ ਭੂਚਾਲ ਕੇਂਦਰ ਨੇ ਭੂਚਾਲ ਦੀ ਤੀਬਰਤਾ 7.1 ਦੱਸਦਿਆਂ ਕਿਹਾ ਕਿ ਇਸ ਦਾ ਕੇਂਦਰ ਚੀਨ ਦੇ ਟਿੰਗਰੀ ਕਾਊਂਟੀ ਵਿਚ ਸ਼ਿਜਾਂਗ ਸੀ, ਜੋ ਉੱਤਰ ਪੂਰਬੀ ਨੇਪਾਲ ਦੇ ਖੁੰਬੂ ਹਿਮਾਲਾ ਪਰਬੱਤਮਾਲਾ ਵਿਚ ਲੋਬੁਤਸ ਤੋਂ 90 ਕਿਲੋਮੀਟਰ ਉੱਤਰ ਪੂਰਬ ਵਿਚ ਸਥਿਤ ਹੈ।
ਹਾਲਾਂਕਿ ਚੀਨ ਨੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਹੈ। ਇਸ ਦੌਰਾਨ ਨੇਪਾਲ ਦੇ ਕਾਠਮੰਡੂ ਵਿਚ ਆਏ ਜ਼ੋਰਦਾਰ ਭੂਚਾਲ ਕਰਕੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ।
National
ਆਸਾਰਾਮ ਨੂੰ 31 ਮਾਰਚ ਤੱਕ ਮਿਲੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 7 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਅੱਜ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਸਟਿਸ ਐਮਐਮ ਸੁੰਦਰੇਸ਼ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਆਸਾਰਾਮ ਨੂੰ ਰਿਹਾਈ ਤੋਂ ਬਾਅਦ ਆਪਣੇ ਪੈਰੋਕਾਰਾਂ ਨੂੰ ਨਾ ਮਿਲਣ ਦਾ ਨਿਰਦੇਸ਼ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ ਆਸਾਰਾਮ ਦਿਲ ਦੀ ਬਿਮਾਰੀ ਤੋਂ ਇਲਾਵਾ ਉਮਰ ਸੰਬੰਧੀ ਕਈ ਸਿਹਤ ਸਥਿਤੀਆਂ ਤੋਂ ਪੀੜਤ ਸਨ।
ਅਦਾਲਤ ਨੇ 2023 ਵਿੱਚ ਗਾਂਧੀਨਗਰ ਦੀ ਇੱਕ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਲਈ ਆਸਾਰਾਮ ਦੀ ਪਟੀਸ਼ਨ ਤੇ ਗੁਜਰਾਤ ਸਰਕਾਰ ਦਾ ਜਵਾਬ ਮੰਗਿਆ ਸੀ। 29 ਅਗਸਤ 2024 ਨੂੰ ਗੁਜਰਾਤ ਹਾਈ ਕੋਰਟ ਨੇ ਮੁਅੱਤਲੀ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਉਸ ਨੂੰ ਰਾਹਤ ਦੇਣ ਦਾ ਕੋਈ ਮਾਮਲਾ ਨਹੀਂ ਮਿਲਿਆ।
ਇੱਕ ਔਰਤ, ਜੋ ਗਾਂਧੀਨਗਰ ਨੇੜੇ ਆਸਾਰਾਮ ਦੇ ਆਸ਼ਰਮ ਵਿੱਚ ਰਹਿੰਦੀ ਸੀ, ਵੱਲੋਂ 2013 ਵਿਚ ਦਾਇਰ ਕੀਤੇ ਕੇਸ ਵਿਚ ਹੇਠਲੀ ਅਦਾਲਤ ਨੇ ਜਨਵਰੀ 2023 ਵਿੱਚ ਆਸਾਰਾਮ ਨੂੰ ਦੋਸ਼ੀ ਠਹਿਰਾਇਆ ਸੀ। ਆਸਾਰਾਮ ਇਸ ਸਮੇਂ ਬਲਾਤਕਾਰ ਦੇ ਇੱਕ ਹੋਰ ਮਾਮਲੇ ਵਿੱਚ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ