Mohali
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2025 ਛੇਵੀਂ ਜਮਾਤ ਵਾਸਤੇ ਪ੍ਰਵੇਸ਼ ਪ੍ਰੀਖਿਆ ਕਾਰਡ ਵੈੱਬਸਾਈਟ ਤੇ ਉਪਲਬਧ
ਐਸ ਏ ਐਸ ਨਗਰ, 7 ਜਨਵਰੀ (ਸ.ਬ.) ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ, ਉਹ ਵਿਦਿਆਰਥੀ ਆਪਣਾ ਐਡਮਿਟ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਇਟ ਤੇ ਲਿੰਕ ਰਾਹੀ ਡਾਊਨਲੋਡ ਕਰ ਸਕਦੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ ਦੀਪਤੀ ਭਟਨਾਗਰ ਨੇ ਕਿਹਾ ਕਿ ਇਹ ਚੋਣ ਪ੍ਰੀਖਿਆ 18 ਜਨਵਰੀ ਨੂੰ ਅਲੱਗ ਅਲੱਗ ਸੈਟਰਾਂ ਵਿੱਚ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ 10.01.2025 ਤੱਕ ਆਪਣਾ ਐਡਮਿਟ ਕਾਰਡ ਨਹੀਂ ਮਿਲਦਾ, ਉਹ ਵਿਦਿਆਰਥੀ ਆਪਣੇ ਨੇੜੇ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਾਸੋਂ ਜਾਂ ਜਵਾਹਰ ਨਵੋਦਿਆ ਵਿਦਿਆਲਿਆ, ਰਕੋਲੀ ਜ਼ਿਲ੍ਹਾ ਮੁਹਾਲੀ ਤੋਂ ਆਪਣਾ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ।
Mohali
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਭਲਕੇ
ਐਸ ਏ ਐਸ ਨਗਰ, 8 ਜਨਵਰੀ (ਸ.ਬ.) ਜਿਲਾ ਗਤਕਾ ਐਸੋਸੀਏਸ਼ਨ (ਰਜਿ.) ਐਸ ਏ ਐਸ ਨਗਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਦਸਵੀਂ ਦੇ ਸ਼ੁਭ ਅਵਸਰ ਤੇ 9 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣੇ ਵਿਖੇ ਕਰਵਾਇਆ ਜਾ ਰਿਹਾ ਹੈ।
ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੁਕਾਬਲੇ ਸੰਬੰਧੀ ਜਿਲ੍ਹਾ ਗਤਕਾ ਐਸੋਸੀਏਸ਼ਨ (ਰਜਿ) ਮੁਹਾਲੀ ਦੀ ਮੀਟਿੰਗ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਕਾਬਲੇ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਅਤੇ ਫੈਸਲਾ ਕੀਤਾ ਗਿਆ ਕਿ ਮੁਕਾਬਲੇ ਵਿੱਚ ਜਿਲਾ ਮੁਹਾਲੀ ਦੀਆਂ ਅੱਠ ਉੱਚ ਕੋਟੀ ਦੀਆਂ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ। ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਯਾਦਗਾਰੀ ਚਿੰਨ ਦਿੱਤੇ ਜਾਣਗੇ।
ਇਸ ਮੌਕੇ ਦਵਿੰਦਰ ਸਿੰਘ ਜੁਗਨੀ, ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ ਢੋਲਪੁਰ, ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਰਾਜਬੀਰ ਸਿੰਘ ਸ਼ਾਮਿਲ ਹੋਏ।
Mohali
ਆਲ ਇੰਡੀਆ ਫੈਡਰੇਸ਼ਨ ਕੱਪ ਕੈਰਮ ਟੂਰਨਾਮੈਂਟ ਵਿੱਚ ਭਾਗ ਲੈਣਗੇ ਪੰਜਾਬ ਦੇ ਖਿਡਾਰੀ
ਐਸ ਏ ਐਸ ਨਗਰ, 8 ਜਨਵਰੀ (ਸ.ਬ.) ਆਲ ਇੰਡੀਆ ਕੈਰਮ ਫੈਡਰੇਸ਼ਨ ਵੱਲੋਂ ਆਂਧਰਾ ਪ੍ਰਦੇਸ਼ ਦੇ ਲੈਲੋਰ ਵਿਖੇ ਕਰਵਾਏ ਜਾਣ ਵਾਲੇ ਚਾਰ ਦਿਨਾਂ, 29ਵੇਂ ਆਲ ਇੰਡੀਆ ਫੈਡਰੇਸ਼ਨ ਕੱਪ ਕੈਰਮ ਟੂਰਨਾਮੈਂਟ 2024-25 ਵਿੱਚ ਪੰਜਾਬ ਦੇ ਖਿਡਾਰੀ ਵੀ ਭਾਗ ਲੈਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਕੈਰਮ ਐਸੋਸੀਏਸ਼ਨ ਦੇ ਜਨਰਲ ਸਕੱਤਰ ਸz ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਸਟੇਟ ਵੱਲੋਂ ਪੁਰਸ਼ ਵਰਗ ਵਿੱਚ ਮੁਹੰਮਦ ਸ਼ਮੀਰ, ਦੀਦਾਰ ਸਿੰਘ, ਵਿਕਾਸ ਕੁਮਾਰ ਅਤੇ ਸਾਗਰ ਭਾਗ ਲੈਣਗੇ ਜਦੋਂਕਿ ਔਰਤ ਵਰਗ ਵਿੱਚ ਸਨੇਹਾ, ਸਲੌਨੀ ਕੁਮਾਰੀ ਅਤੇ ਪਿੰਕੀ ਰਾਣੀ ਭਾਗ ਲੈਣਗੀਆਂ।
Mohali
ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਚਾਹਵਾਨ ਉਮੀਦਵਾਰ 27 ਜਨਵਰੀ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ
ਐਸ ਏ ਐਸ ਨਗਰ, 8 ਜਨਵਰੀ (ਸ.ਬ.) ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਕੀਤੀ ਜਾ ਰਹੀ ਭਰਤੀ ਦੌਰਾਨ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 27 ਜਨਵਰੀ 2025, ਰਾਤ 11 ਵਜੇ ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ 1 ਜੁਲਾਈ 2008 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ