Connect with us

Chandigarh

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Published

on

 

 

ਚੰਡੀਗੜ੍ਹ, 7 ਜਨਵਰੀ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ‘ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ ਜਾਂ ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ, ਉਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ. ਏ. ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

Continue Reading

Chandigarh

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

Published

on

By

 

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ. ਐਨ. ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ. ਐਨ. ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਵੀ ਦੌਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ. ਐਨ. ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।

ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਸੀ. ਡੀ. ਪੀ. ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Continue Reading

Chandigarh

ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ : ਰਾਜਿੰਦਰ ਸਿੰਘ ਬਡਹੇੜੀ

Published

on

By

 

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਚੰਡੀਗੜ੍ਹ ਨੂੰ ਕੇਂਦਰੀ ਸਾਸਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ ਹੈ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੀ ਰਾਜਧਾਨੀ ਦੇ ਤੌਰ ਤੇ ਵਿਕਸਿਤ ਕੀਤਾ ਗਿਆ ਸੀ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਪੰਜਾਬੀ ਬੋਲਦੇ 28 ਪਿੰਡਾਂ ਨੂੰ ਉਜਾੜ ਕੇ ਅਤੇ 50 ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਗ੍ਰਹਿਣ ਕਰਕੇ ਉਸਾਰੇ ਗਏ ਚੰਡੀਗੜ੍ਹ ਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰਕੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣਾ ਪੂਰੀ ਤਰ੍ਹਾਂ ਗਲਤ ਹੈ ਬਲਕਿ ਹਰਿਆਣਾ ਅਤੇ ਕੇਂਦਰ ਦਾ ਇਸ ਵਿੱਚ ਕੋਈ ਦਖਲ ਨਹੀਂ ਹੋਣਾ ਚਾਹੀਦਾ ਹੈ ਇਹ ਕੇਵਲ ਪੰਜਾਬ ਦੀ ਰਾਜਧਾਨੀ ਅਤੇ ਪੰਜਾਬ ਦਾ ਹਿੱਸਾ ਹੀ ਹੋਣਾ ਚਾਹੀਦਾ ਹੈ।

Continue Reading

Chandigarh

ਮੁੱਖ ਮੰਤਰੀ ਵਲੋਂ ਸਾਲ 2025 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਰਿਲੀਜ

Published

on

By

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਧਿਕਾਰਕ ਰਿਹਾਇਸ਼ ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਵੀ ਹਾਜ਼ਰ ਸਨ।

Continue Reading

Latest News

Trending