Connect with us

National

ਪੁਲੀਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਬਦਮਾਸ਼ ਢੇਰ, ਇੱਕ ਇੰਸਪੈਕਟਰ ਜ਼ਖ਼ਮੀ

Published

on

 

ਪਟਨਾ, 7 ਜਨਵਰੀ (ਸ.ਬ.) ਪਟਨਾ ਦੇ ਫੁਲਵਾੜੀ ਸ਼ਰੀਫ ਦੇ ਹਿੰਦੁਨੀ ਇਲਾਕੇ ਵਿੱਚ ਅੱਜ ਸਵੇਰੇ ਪੁਲੀਸ ਅਤੇ ਅਪਰਾਧੀਆਂ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ ਵਿੱਚ ਪੁਲੀਸ ਦੀਆਂ ਗੋਲੀਆਂ ਨਾਲ ਦੋ ਬਦਮਾਸ਼ਾਂ ਮਾਰੇ ਗਏ, ਜਦਕਿ ਇਸ ਦੌਰਾਨ ਇੱਕ ਇੰਸਪੈਕਟਰ ਨੂੰ ਵੀ ਗੋਲੀ ਲੱਗੀ ਸੀ। ਜ਼ਖ਼ਮੀ ਇੰਸਪੈਕਟਰ ਐਸਆਈ ਵਿਵੇਕ ਕੁਮਾਰ ਦਾ ਪਟਨਾ ਦੇ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ।

ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਕੁਝ ਲੋੜੀਂਦੇ ਅਪਰਾਧੀ ਲੁਕੇ ਹੋਏ ਹਨ। ਇਨ੍ਹਾਂ ਬਦਮਾਸ਼ਾਂ ਦੀ ਗਿਣਤੀ 8-10 ਸੀ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਸੂਚਨਾ ਦੇ ਆਧਾਰ ਤੇ ਪੁਲੀਸ ਨੇ ਇਲਾਕੇ ਵਿੱਚ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੁਲੀਸ ਨੇ ਇਲਾਕੇ ਵਿੱਚ ਛਾਪੇਮਾਰੀ ਕੀਤੀ ਤਾਂ ਬਦਮਾਸ਼ਾਂ ਨੇ ਪੁਲੀਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲੀਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਣ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਸ ਮੁਕਾਬਲੇ ਵਿੱਚ ਐਸਆਈ ਵਿਵੇਕ ਕੁਮਾਰ ਨੂੰ ਵੀ ਗੋਲੀ ਲੱਗੀ ਹੈ। ਉਸ ਨੂੰ ਤੁਰੰਤ ਪਟਨਾ ਏਮਜ਼ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਾਰੇ ਗਏ ਦੋਵੇਂ ਅਪਰਾਧੀ ਨਾਲੰਦਾ ਦੇ ਵਸਨੀਕ ਸਨ ਅਤੇ ਉਨ੍ਹਾਂ ਦਾ ਅਪਰਾਧਿਕ ਇਤਿਹਾਸ ਸੀ। ਪੁਲੀਸ ਉਸ ਦੇ ਬਾਕੀ ਸਾਥੀਆਂ ਦੀ ਭਾਲ ਕਰ ਰਹੀ ਹੈ। ਸਿਟੀ ਦੇ ਐਸ.ਪੀ.(ਪੱਛਮੀ) ਸ਼ਰਤ ਆਰ.ਐਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਫ਼ਰਾਰ ਦੋਸ਼ੀਆਂ ਨੂੰ ਫੜਨ ਲਈ ਇਲਾਕੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਜਲਦੀ ਹੀ ਬਾਕੀ ਅਪਰਾਧੀਆਂ ਨੂੰ ਫੜ ਲਿਆ ਜਾਵੇਗਾ।

Continue Reading

National

ਕੋਲਾ ਖਾਨ ਵਿੱਚ ਫਸੇ 9 ਮਜ਼ਦੂਰਾਂ ਵਿੱਚੋਂ ਇਕ ਦੀ ਲਾਸ਼ ਬਰਾਮਦ

Published

on

By

 

 

ਗੁਹਾਟੀ, 8 ਜਨਵਰੀ (ਸ.ਬ.) ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿੱਚ ਕੋਲਾ ਖਾਨ ਵਿੱਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ਵਿੱਚੋਂ ਇੱਕ ਦੀ ਲਾਸ਼ ਫੌਜ ਦੇ ਗੋਤਾਖੋਰਾਂ ਨੇ ਅੱਜ ਤੀਜੇ ਦਿਨ ਬਰਾਮਦ ਕਰ ਲਈ ਹੈ। ਰਾਹਤ ਕਾਰਜ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਅੱਠ ਹੋਰ ਵਿਅਕਤੀਆਂ ਦੇ ਬਚਣ ਦੀ ਸੰਭਾਵਨਾ ਗੰਭੀਰ ਜਾਪਦੀ ਹੈ, ਹਾਲਾਂਕਿ ਜਲ ਸੈਨਾ, ਸੈਨਾ, ਐਨਡੀਆਰਐਫ ਅਤੇ ਐਸਡੀਆਰਐਫ ਦੇ ਕਰਮਚਾਰੀਆਂ ਦੀ ਇੱਕ ਟੀਮ ਨੇ ਫਸੇ ਹੋਏ ਮਾਈਨਰਾਂ ਨੂੰ ਬਚਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਇਹ ਮਜ਼ਦੂਰ ਸੋਮਵਾਰ ਨੂੰ ਉਮਰਾਂਗਸੋ ਦੇ ਖੇਤਰ ਵਿੱਚ ਸਥਿਤ ਕੋਲੇ ਦੀ ਖਾਣ ਵਿੱਚ ਅਚਾਨਕ ਪਾਣੀ ਭਰਨ ਕਾਰਨ ਫਸ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗੋਤਾਖੋਰਾਂ ਨੇ ਸਵੇਰੇ ਖਾਨ ਦੇ ਅੰਦਰ ਲਾਸ਼ ਲੱਭੀ ਅਤੇ ਇਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਐਕਸ ਤੇ ਪੋਸਟ ਕਰਦਿਆਂ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਵੀ ਬਚਾਅ ਕਾਰਜ ਪੂਰੇ ਜ਼ੋਰਾਂ ਨਾਲ ਜਾਰੀ ਹਨ, ਫੌਜ ਅਤੇ ਐਨਡੀਆਰਐਫ ਦੇ ਗੋਤਾਖੋਰ ਪਹਿਲਾਂ ਹੀ ਖੂਹ ਵਿੱਚ ਦਾਖਲ ਹੋ ਚੁੱਕੇ ਹਨ। ਉਧਰ ਪੁਲੀਸ ਨੇ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

Continue Reading

National

ਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ਵਿੱਚ ਕਾਰੋਬਾਰੀ ਗ੍ਰਿਫ਼ਤਾਰ

Published

on

By

 

ਕੋਚੀ, 8 ਜਨਵਰੀ (ਸ.ਬ.) ਮਲਿਆਲਮ ਅਦਾਕਾਰਾ ਹਨੀ ਰੋਜ਼ ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉੱਘੇ ਕਾਰੋਬਾਰੀ ਬੌਬੀ ਚੇਮਨੂਰ ਨੂੰ ਅੱਜ ਹਿਰਾਸਤ ਵਿੱਚ ਲੈ ਲਿਆ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ।

ਕੋਚੀ ਸਿਟੀ ਪੁਲੀਸ ਦੇ ਇੱਕ ਅਧਿਕਾਰੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਾਇਨਾਡ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਕਾਰਾ ਵੱਲੋਂ ਇੱਕ ਜੌਹਰੀ ਚੇਮਨੂਰ ਵਿਰੁੱਧ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕੋਚੀ ਸੈਂਟਰਲ ਸਟੇਸ਼ਨ ਦੇ ਸਰਕਲ ਇੰਸਪੈਕਟਰ ਦੀ ਅਗਵਾਈ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।

ਰੋਜ਼ ਦੀ ਸ਼ਿਕਾਇਤ ਤੋਂ ਬਾਅਦ ਚੇਮਨੂਰ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਆਪਣੀ ਸ਼ਿਕਾਇਤ ਵਿੱਚ ਰੋਜ਼ ਨੇ ਚੇਮਨੂਰ ਤੇ ਉਸਦੇ ਵਿਰੁੱਧ ਵਾਰ-ਵਾਰ ਜਿਨਸੀ ਰੰਗਤ ਵਾਲੀਆਂ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਹੈ। ਪੁਲੀਸ ਦੀ ਕਾਰਵਾਈ ਤੇ ਪ੍ਰਤੀਕਿਰਿਆ ਦਿੰਦਿਆਂ ਰੋਜ਼ ਨੇ ਕਿਹਾ ਕਿ ਉਸ ਲਈ ਇਹ ਸਕੂਨ ਭਰਿਆ ਦਿਨ ਹੈ।

ਇੱਕ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਰੋਜ਼ ਨੇ ਕਿਹਾ ਕਿ ਉਸ ਨੇ ਇਹ ਮਾਮਲਾ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਕੋਲ ਉਠਾਇਆ ਹੈ, ਜਿਨ੍ਹਾਂ ਨੇ ਉਸ ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਸ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਮੁਲਜ਼ਮ ਨੂੰ ਸਜ਼ਾ ਮਿਲੇਗੀ।

Continue Reading

National

ਵੀ. ਨਰਾਇਣਨ ਹੋਣਗੇ ਇਸਰੋ ਦੇ ਨਵੇਂ ਮੁਖੀ

Published

on

By

 

ਨਵੀਂ ਦਿੱਲੀ, 8 ਜਨਵਰੀ (ਸ.ਬ.) ਕੇਂਦਰ ਸਰਕਾਰ ਨੇ ਪੁਲਾੜ ਵਿਗਿਆਨੀ ਵੀ. ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪੁਲਾੜ ਵਿਭਾਗ ਦਾ ਸਕੱਤਰ ਵੀ ਬਣਾਇਆ ਗਿਆ ਹੈ। ਉਹ 14 ਜਨਵਰੀ ਨੂੰ ਇਸਰੋ ਦੇ ਮੁਖੀ ਐਸ. ਸੋਮਨਾਥ ਦੀ ਥਾਂ ਲੈਣਗੇ। ਨਾਰਾਇਣਨ ਦਾ ਕਾਰਜਕਾਲ 2 ਸਾਲ ਦਾ ਹੋਵੇਗਾ। ਮੌਜੂਦਾ ਸਮੇਂ ਵਿਚ ਉਹ ਵਲਿਆਮਾਲਾ ਵਿਖੇ ਸਥਿਤ ਲਿਕਵਿਡ ਪ੍ਰੋਪਲਸ਼ਨ ਸਿਸਟਮ ਸੈਂਟਰ ਦੇ ਡਾਇਰੈਕਟਰ ਹਨ। ਨਰਾਇਣਨ ਕੋਲ 40 ਸਾਲ ਦਾ ਤਜ਼ਰਬਾ ਹੈ। ਉਹ ਰਾਕੇਟ ਅਤੇ ਪੁਲਾੜ ਯਾਨ ਸੰਚਾਲਨ ਵਿਚ ਮਾਹਰ ਹਨ।

 

Continue Reading

Latest News

Trending