Chandigarh
ਪੰਜਾਬ ਪੁਲੀਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ, 7 ਜਨਵਰੀ (ਸ.ਬ.) ਪੰਜਾਬ ਪੁਲੀਸ ਨੇ ਤਰਨਤਾਰਨ ਦੇ ਵਲਟੋਹਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਜ਼ਿਲ੍ਹਾ ਤਰਨਤਾਰਨ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ ਉਰਫ ਕਰਨ ਵਾਸੀ ਪਿੰਡ ਤੂਤ (ਤਰਨਤਾਰਨ) ਅਤੇ ਗੁਰਲਾਲਜੀਤ ਸਿੰਘ ਉਰਫ ਲਾਲੀ ਪਿੰਡ ਭੰਗਾਲਾ (ਤਰਨਤਾਰਨ) ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ .32 ਬੋਰ ਦਾ ਪਿਸਤੌਲ, ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।
ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਪ੍ਰਭ ਦਾਸੂਵਾਲ (ਜੋ ਕਿ ਘਨਸ਼ਿਆਮਪੁਰੀਆ ਗਿਰੋਹ ਨਾਲ ਸਬੰਧਤ ਹੈ) ਦੇ ਨਿਰਦੇਸ਼ਾਂ ਤੇ ਜ਼ਬਰਨ ਵਸੂਲੀ ਦਾ ਰੈਕੇਟ ਚਲਾ ਰਹੇ ਸਨ ਅਤੇ ਗੋਲੀਬਾਰੀ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਗੋਲੀਬਾਰੀ ਦੀ ਤਾਜ਼ਾ ਘਟਨਾ ਇਸ ਸਾਲ 1 ਜਨਵਰੀ ਨੂੰ ਪਿੰਡ ਘਰਿਆਲਾ ਦੇ ਇਕ ਮੈਡੀਕਲ ਸਟੋਰ ਤੇ ਵਾਪਰੀ ਸੀ ਅਤੇ ਵਲਟੋਹਾ ਵਿਖੇ ਗੋਲੀਬਾਰੀ ਦੀ ਇਕ ਹੋਰ ਘਟਨਾ 2 ਦਸੰਬਰ, 2024 ਨੂੰ ਵਾਪਰੀ ਸੀ, ਜਦੋਂ ਇੱਕ ਆੜ੍ਹਤੀਏ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਨਿਸ਼ਾਨਾ ਬਣਾਇਆ ਗਿਆ ਸੀ। ਡੀ ਜੀ ਪੀ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਤਰਨਤਾਰਨ ਪੁਲੀਸ ਨੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਅਤੇ ਤਕਨੀਕੀ ਪਹਿਲੂਆਂ ਤੇ ਮਨੁੱਖੀ ਸੂਝ ਬੂਝ ਤਹਿਤ ਕਾਰਵਾਈ ਕਰਦੇ ਹੋਏ ਦੋਵੇਂ ਮਾਮਲਿਆਂ ਵਿੱਚ ਸ਼ਾਮਲ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ।
ਉਨ੍ਹਾਂ ਦੱਸਿਆ ਕਿ ਵਲਟੋਹਾ ਖੇਤਰ ਵਿੱਚ ਘੁੰਮ ਰਹੇ ਕਥਿਤ ਦੋਸ਼ੀਆਂ ਬਾਰੇ ਪੁਖ਼ਤਾ ਸੂਚਨਾ ਤੇ ਕਾਰਵਾਈ ਕਰਦੇ ਹੋਏ ਐਸ. ਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ, ਡੀ. ਐਸ. ਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਅਤੇ ਡੀ. ਐਸ. ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਵਲਟੋਹਾ ਵਿਖੇ ਨਾਕੇ ਤੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੇ ਪੁਲੀਸ ਪਾਰਟੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਤੇ ਪੁਲੀਸ ਨੇ ਵੀ ਸਵੈ ਰੱਖਿਆ ਲਈ ਜਵਾਬੀ ਗੋਲੀਬਾਰੀ ਕੀਤੀ।
ਤਰਨਤਾਰਨ ਦੇ ਸੀਨੀਅਰ ਪੁਲੀਸ ਕਪਤਾਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਕਰਨਪ੍ਰੀਤ ਅਤੇ ਗੁਰਲਾਲ ਜੀਤ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਰਨਪ੍ਰੀਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ ਪੁਲੀਸ ਨੂੰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
Chandigarh
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ. ਐਨ. ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ. ਐਨ. ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਵੀ ਦੌਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ. ਐਨ. ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।
ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਸੀ. ਡੀ. ਪੀ. ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Chandigarh
ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ : ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਚੰਡੀਗੜ੍ਹ ਨੂੰ ਕੇਂਦਰੀ ਸਾਸਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ ਹੈ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੀ ਰਾਜਧਾਨੀ ਦੇ ਤੌਰ ਤੇ ਵਿਕਸਿਤ ਕੀਤਾ ਗਿਆ ਸੀ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਪੰਜਾਬੀ ਬੋਲਦੇ 28 ਪਿੰਡਾਂ ਨੂੰ ਉਜਾੜ ਕੇ ਅਤੇ 50 ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਗ੍ਰਹਿਣ ਕਰਕੇ ਉਸਾਰੇ ਗਏ ਚੰਡੀਗੜ੍ਹ ਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰਕੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣਾ ਪੂਰੀ ਤਰ੍ਹਾਂ ਗਲਤ ਹੈ ਬਲਕਿ ਹਰਿਆਣਾ ਅਤੇ ਕੇਂਦਰ ਦਾ ਇਸ ਵਿੱਚ ਕੋਈ ਦਖਲ ਨਹੀਂ ਹੋਣਾ ਚਾਹੀਦਾ ਹੈ ਇਹ ਕੇਵਲ ਪੰਜਾਬ ਦੀ ਰਾਜਧਾਨੀ ਅਤੇ ਪੰਜਾਬ ਦਾ ਹਿੱਸਾ ਹੀ ਹੋਣਾ ਚਾਹੀਦਾ ਹੈ।
Chandigarh
ਮੁੱਖ ਮੰਤਰੀ ਵਲੋਂ ਸਾਲ 2025 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਰਿਲੀਜ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਧਿਕਾਰਕ ਰਿਹਾਇਸ਼ ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਵੀ ਹਾਜ਼ਰ ਸਨ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ