Connect with us

Chandigarh

ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ : ਮੁੱਖ ਚੋਣ ਅਧਿਕਾਰੀ ਸਿਬਿਨ ਸੀ

Published

on

 

 

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ

ਚੰਡੀਗੜ੍ਹ, 7 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਵਲੋਂ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਗਈਆਂ ਹਨ।

ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ ਨੇ ਦੱਸਿਆ ਕਿ 7 ਜਨਵਰੀ, 2025 ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 13 ਲੱਖ 80 ਹਜ਼ਾਰ 565 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 12 ਲੱਖ 31 ਹਜ਼ਾਰ 744, ਔਰਤਾਂ 1 ਕਰੋੜ 01 ਲੱਖ 48 ਹਜ਼ਾਰ 76, ਤੀਜਾ ਲਿੰਗ 745, ਐਨ.ਆਰ.ਆਈ 1611, ਦਿਵਿਆਂਗ ਵੋਟਰ 1 ਲੱਖ 56 ਹਜ਼ਾਰ 130 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 257 ਹਨ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸ ਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।

ਉਹਨਾਂ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਕਿਹਾ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੱਗੋਂ ਵੀ ਵੋਟਰ ਸੂਚੀਆਂ ਪ੍ਰਕਾਸ਼ਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਜਾਰੀ ਰਹੇ। ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਐਡੀਸ਼ਨਲ ਸੀ ਈ ਓ ਹਰੀਸ਼ ਨਈਅਰ, ਜੁਆਇੰਟ ਸੀ ਈ ਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀ ਈ ਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।

Continue Reading

Chandigarh

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

Published

on

By

 

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ. ਐਨ. ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ. ਐਨ. ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਵੀ ਦੌਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ. ਐਨ. ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।

ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਸੀ. ਡੀ. ਪੀ. ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Continue Reading

Chandigarh

ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ : ਰਾਜਿੰਦਰ ਸਿੰਘ ਬਡਹੇੜੀ

Published

on

By

 

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਚੰਡੀਗੜ੍ਹ ਨੂੰ ਕੇਂਦਰੀ ਸਾਸਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ ਹੈ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੀ ਰਾਜਧਾਨੀ ਦੇ ਤੌਰ ਤੇ ਵਿਕਸਿਤ ਕੀਤਾ ਗਿਆ ਸੀ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਪੰਜਾਬੀ ਬੋਲਦੇ 28 ਪਿੰਡਾਂ ਨੂੰ ਉਜਾੜ ਕੇ ਅਤੇ 50 ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਗ੍ਰਹਿਣ ਕਰਕੇ ਉਸਾਰੇ ਗਏ ਚੰਡੀਗੜ੍ਹ ਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰਕੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣਾ ਪੂਰੀ ਤਰ੍ਹਾਂ ਗਲਤ ਹੈ ਬਲਕਿ ਹਰਿਆਣਾ ਅਤੇ ਕੇਂਦਰ ਦਾ ਇਸ ਵਿੱਚ ਕੋਈ ਦਖਲ ਨਹੀਂ ਹੋਣਾ ਚਾਹੀਦਾ ਹੈ ਇਹ ਕੇਵਲ ਪੰਜਾਬ ਦੀ ਰਾਜਧਾਨੀ ਅਤੇ ਪੰਜਾਬ ਦਾ ਹਿੱਸਾ ਹੀ ਹੋਣਾ ਚਾਹੀਦਾ ਹੈ।

Continue Reading

Chandigarh

ਮੁੱਖ ਮੰਤਰੀ ਵਲੋਂ ਸਾਲ 2025 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਰਿਲੀਜ

Published

on

By

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਧਿਕਾਰਕ ਰਿਹਾਇਸ਼ ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਵੀ ਹਾਜ਼ਰ ਸਨ।

Continue Reading

Latest News

Trending