Connect with us

Mohali

ਬੀਬੀ ਰਾਮੂਵਾਲੀਆ ਨੂੰ ਦਿੱਤੀ ਅੰਤਮ ਵਿਦਾਇਗੀ, ਅੰਤਮ ਸਸਕਾਰ ਮੌਕੇ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Published

on

 

ਐਸ ਏ ਐਸ ਨਗਰ, 7 ਜਨਵਰੀ (ਜਸਬੀਰ ਸਿੰਘ ਜੱਸੀ) ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਬੀਬੀ ਜਰਨੈਲ ਕੌਰ ਗਿੱਲ ਦਾ ਅੱਜ ਮੁਹਾਲੀ ਦੇ ਸਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਬੀਬੀ ਜਰਨੈਲ ਕੌਰ ਗਿੱਲ ਨੂੰ ਉਨਾਂ ਦੇ ਲੜਕੇ ਨਵਤੇਜ ਸਿੰਘ ਗਿੱਲ ਵਲੋਂ ਅਗਨੀ ਭੇਂਟ ਕੀਤੀ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰਖੀ ਬਲਵੰਤ ਸਿੰਘ ਰਾਮੂੰਵਾਲੀਆ। ਪੁੱਤਰੀਆਂ ਅਮਨਜੋਤ ਕੌਰ ਰਾਮੂੰਵਾਲੀਆ ਅਤੇ ਨਵਜੋਤ ਜਾਂਗੀਦ, ਜਵਾਈ ਅਜੈ ਜਾਂਗੀਦ, ਹਰਭਜਨ ਮਾਨ, ਹਰਦੀਪ ਕੌਰ, ਡਾ ਸਮੀਰ, ਡਾ ਹਮਜੋਲ ਸਿੰਘ ਵੀ ਮੌਜੂਦ ਰਹੇ।

ਅੰਤਮ ਸਸਕਾਰ ਮੌਕੇ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਰਣਜੀਤ ਸਿੰਘ ਛੱਜਲਵੱਢੀ ਅਤੇ ਜੀ ਪੀ ਸਿੰਘ (ਦੋਵੇਂ ਸਾਬਕਾ ਵਿਧਾਇਕ), ਐਡਵੋਕੇਟ ਪਰਮਜੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ, ਸਾਬਕਾ ਐਸ. ਐਸ. ਪੀ ਰਜਿੰਦਰ ਸਿੰਘ ਸੋਹਲ, ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਪੰਜਾਬੀ ਕਲਾਕਾਰ ਹਰਭਜਨ ਸਿੰਘ ਮਾਨ, ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਕਰਮ ਸਿੰਘ ਬਬਰਾ, ਕਮਲਜੀਤ ਸਿੰਘ ਰੂਬੀ, ਮਨਜੀਤ ਸਿੰਘ ਮਾਨ, ਅਮਰੀਕ ਸਿੰਘ ਮੁਹਾਲੀ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਸ਼ਲਿੰਦਰ ਆਨੰਦ, ਭਾਜਪਾ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਹਰਦੇਵ ਸਿੰਘ ਉੱਭਾ, ਸੁਖਵਿੰਦਰ ਸਿੰਘ ਗੋਲਡੀ, ਆਰ ਪੀ ਸ਼ਰਮਾ, ਸਰਬਜੀਤ ਸਾਬੀ ਸਮਾਣਾ, ਗੁਰਮੰਦਰ ਸਿੰਘ ਐਸਡੀਐਮ ਖਰੜ, ਅਜੈ ਮਿਠੂਖੇੜਾ ਸੀਨੀਅਰ ਅਕਾਲੀ ਆਗੂ, ਬਲਜੀਤ ਸਿੰਘ ਅੰਮ੍ਰਿਤਸਰ, ਦਰਸ਼ਨ ਸਿੰਘ ਸ਼ਿਵਜੋਤ, ਗਗਨਦੀਪ ਸਿੰਘ ਬੈਂਸ, ਸਰਬਜੀਤ ਸਿੰਘ ਪਾਰਸ, ਬਲਜੀਤ ਬੱਲੀ, ਸੁਰਿੰਦਰ ਸਿੰਘ ਰੋਡਾ ਸਾਬਕਾ ਐਮ ਸੀ, ਜਸਬੀਰ ਸਿੰਘ ਕੁਰੜੀ, ਰਣਜੀਤ ਸਿੰਘ ਮੌਲੀ, ਰਵੀ ਮਦਨਹੇੜੀ ਸਰਪੰਚ, ਪ੍ਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਸ਼ਾਮਪੁਰੀ, ਅਕਾਲੀ ਆਗੂ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Mohali

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਭਲਕੇ

Published

on

By

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਜਿਲਾ ਗਤਕਾ ਐਸੋਸੀਏਸ਼ਨ (ਰਜਿ.) ਐਸ ਏ ਐਸ ਨਗਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਦਸਵੀਂ ਦੇ ਸ਼ੁਭ ਅਵਸਰ ਤੇ 9 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣੇ ਵਿਖੇ ਕਰਵਾਇਆ ਜਾ ਰਿਹਾ ਹੈ।

ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੁਕਾਬਲੇ ਸੰਬੰਧੀ ਜਿਲ੍ਹਾ ਗਤਕਾ ਐਸੋਸੀਏਸ਼ਨ (ਰਜਿ) ਮੁਹਾਲੀ ਦੀ ਮੀਟਿੰਗ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਕਾਬਲੇ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਅਤੇ ਫੈਸਲਾ ਕੀਤਾ ਗਿਆ ਕਿ ਮੁਕਾਬਲੇ ਵਿੱਚ ਜਿਲਾ ਮੁਹਾਲੀ ਦੀਆਂ ਅੱਠ ਉੱਚ ਕੋਟੀ ਦੀਆਂ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ। ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਯਾਦਗਾਰੀ ਚਿੰਨ ਦਿੱਤੇ ਜਾਣਗੇ।

ਇਸ ਮੌਕੇ ਦਵਿੰਦਰ ਸਿੰਘ ਜੁਗਨੀ, ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ ਢੋਲਪੁਰ, ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਰਾਜਬੀਰ ਸਿੰਘ ਸ਼ਾਮਿਲ ਹੋਏ।

Continue Reading

Mohali

ਆਲ ਇੰਡੀਆ ਫੈਡਰੇਸ਼ਨ ਕੱਪ ਕੈਰਮ ਟੂਰਨਾਮੈਂਟ ਵਿੱਚ ਭਾਗ ਲੈਣਗੇ ਪੰਜਾਬ ਦੇ ਖਿਡਾਰੀ

Published

on

By

 

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਆਲ ਇੰਡੀਆ ਕੈਰਮ ਫੈਡਰੇਸ਼ਨ ਵੱਲੋਂ ਆਂਧਰਾ ਪ੍ਰਦੇਸ਼ ਦੇ ਲੈਲੋਰ ਵਿਖੇ ਕਰਵਾਏ ਜਾਣ ਵਾਲੇ ਚਾਰ ਦਿਨਾਂ, 29ਵੇਂ ਆਲ ਇੰਡੀਆ ਫੈਡਰੇਸ਼ਨ ਕੱਪ ਕੈਰਮ ਟੂਰਨਾਮੈਂਟ 2024-25 ਵਿੱਚ ਪੰਜਾਬ ਦੇ ਖਿਡਾਰੀ ਵੀ ਭਾਗ ਲੈਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਕੈਰਮ ਐਸੋਸੀਏਸ਼ਨ ਦੇ ਜਨਰਲ ਸਕੱਤਰ ਸz ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਸਟੇਟ ਵੱਲੋਂ ਪੁਰਸ਼ ਵਰਗ ਵਿੱਚ ਮੁਹੰਮਦ ਸ਼ਮੀਰ, ਦੀਦਾਰ ਸਿੰਘ, ਵਿਕਾਸ ਕੁਮਾਰ ਅਤੇ ਸਾਗਰ ਭਾਗ ਲੈਣਗੇ ਜਦੋਂਕਿ ਔਰਤ ਵਰਗ ਵਿੱਚ ਸਨੇਹਾ, ਸਲੌਨੀ ਕੁਮਾਰੀ ਅਤੇ ਪਿੰਕੀ ਰਾਣੀ ਭਾਗ ਲੈਣਗੀਆਂ।

 

Continue Reading

Mohali

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਚਾਹਵਾਨ ਉਮੀਦਵਾਰ 27 ਜਨਵਰੀ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

Published

on

By

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਕੀਤੀ ਜਾ ਰਹੀ ਭਰਤੀ ਦੌਰਾਨ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 27 ਜਨਵਰੀ 2025, ਰਾਤ 11 ਵਜੇ ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ 1 ਜੁਲਾਈ 2008 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ।

Continue Reading

Latest News

Trending