Connect with us

Chandigarh

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

Published

on

 

 

ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ. ਐਨ. ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ. ਐਨ. ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਵੀ ਦੌਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ. ਐਨ. ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।

ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਸੀ. ਡੀ. ਪੀ. ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Continue Reading

Chandigarh

ਅਮਰੀਕੀ ਫਿਲਮ ‘ਬ੍ਰਿਲਿਐਂਟ ਆਈਡੀਆ’ ਦੀ ਭਾਰਤ ਵਿੱਚ ਸ਼ੂਟਿੰਗ ਮੁਕੰਮਲ

Published

on

By

 

ਚੰਡੀਗੜ੍ਹ, 24 ਫਰਵਰੀ (ਸ.ਬ.) ਅਮਰੀਕੀ ਕਾਮੇਡੀ ਫਿਲਮ ਬ੍ਰਿਲਿਐਂਟ ਆਈਡੀਆ” ਦੀ ਭਾਰਤ ਵਿੱਚ ਸ਼ੂਟਿੰਗ ਮੁਕੰਮਲ ਹੋ ਗਈ ਹੈ। ਫਿਲਮ ਦਾ ਨਿਰਦੇਸ਼ਨ ਅਮਰੀਕੀ ਫਿਲਮ ਨਿਰਦੇਸ਼ਕ ਰਬਿੰਦਰ ਪਰਾਸ਼ਰ ਦੁਆਰਾ ਕੀਤਾ ਗਿਆ ਹੈ। ਸz. ਪਰਾਸ਼ਰ ਪ੍ਰਸਿੱਧ ਬਾਲੀਵੁੱਡ ਫਿਲਮ ਨਿਰਮਾਤਾ ਮਹੇਸ਼ ਭੱਟ ਦੇ ਸਹਾਇਕ ਨਿਰਦੇਸ਼ਕ ਵਜੋਂ ‘ਦੁਸ਼ਮਨ, ‘ਜ਼ਖਮ ਅਤੇ ਸੰਘਰਸ਼ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ।

ਫਿਲਮ ਦੇ ਨਿਰਦੇਸ਼ਕ ਸ਼੍ਰੀ ਰਬਿੰਦਰ ਪਰਾਸ਼ਰ ਨੇ ਦੱਸਿਆ ਕਿ ਇਹ ਫਿਲਮ ਹਾਲੀਵੁੱਡ ਅਤੇ ਬਾਲੀਵੁੱਡ ਪ੍ਰਤਿਭਾ ਦਾ ਮਿਸ਼ਰਣ ਹੈ ਜਿਸ ਵਿੱਚ ਰਿੱਕੀ, ਜੇ. ਐਸ. ਕਿੰਗ, ਨਵੀਨ ਗਰੋਵਰ, ਜਤਿਨ ਸੁਨੇਜਾ, ਰਾਜੇਸ਼ ਪਰਾਸ਼ਰ ਅਤੇ ਚੰਦਰ ਮੋਹਨ ਸ਼ਾਮਲ ਹਨ। ਇਹ ਫਿਲਮ ਅੰਗਰੇਜ਼ੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਸ਼ੂਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਫਿਲਮ ਅਮਰੀਕਾ ਦੇ ਦੋ ਰੈਸਟੋਰੈਂਟ ਮਾਲਕਾਂ (ਜਿਨ੍ਹਾਂ ਦੀ ਭੂਮਿਕਾ ਰਿੱਕੀ ਅਤੇ ਜੇ.ਐਸ. ਕਿੰਗ ਨੇ ਨਿਭਾਈ ਹੈ) ਦੇ ਹਾਸੋਹੀਣੇ ਸਫ਼ਰ ਤੇ ਆਧਾਰਿਤ ਹੈ, ਜੋ ਖੁਦ ਨੂੰ ਹਾਸੋਹੀਣੇ ਹਾਲਾਤਾਂ ਵਿੱਚ ਉਲਝਿਆ ਪਾਉਂਦੇ ਹਨ।

ਫਿਲਮ ਦਾ ਸੰਗੀਤ ਚੰਦਰ ਮੋਹਨ ਵਲੋਂ ਤਿਆਰ ਕੀਤਾ ਗਿਆ ਹੈ। ਰਾਜੇਸ਼ ਪ੍ਰਾਸ਼ਰ ਦੁਆਰਾ ਲਿਖਿਆ ਟਾਈਟਲ ਗੀਤ ਪ੍ਰਸਿੱਧ ਬਾਲੀਵੁੱਡ ਗਾਇਕ ਕੁਮਾਰ ਸ਼ਾਨੂ ਨੇ ਗਾਇਆ ਹੈ।

Continue Reading

Chandigarh

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

Published

on

By

 

ਚੰਡੀਗੜ੍ਹ, 22 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈ ਲੈਣ।

ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਨੂੰ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ।

Continue Reading

Chandigarh

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦੀ ਪਸਕਰੀਨਿੰਗ ਮੁਹਿੰਮ ਦੇ ਤਹਿਤ ਅਧੀਨ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਕੀਤੀ ਜਾ ਰਹੀ ਹੈ ਜਾਂਚ

Published

on

By

 

ਚੰਡੀਗੜ੍ਹ, 22 ਫਰਵਰੀ (ਸ.ਬ.) ਸਿਹਤ ਵਿਭਾਗ ਅਧੀਨ ਆਉਂਦੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਵਿਖੇ 20 ਤੋਂ 31 ਮਾਰਚ ਤੱਕ ਚਲਾਈ ਜਾ ਰਹੀ ਗੈਰ ਸੰਚਾਰੀ ਬਿਮਾਰੀਆਂ (ਐਨ ਸੀ ਡੀ) ਦੀ ਸਕਰੀਨਿੰਗ ਮੁਹਿੰਮ ਦੇ ਤਹਿਤ ਅਧੀਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਐਨਸੀਡੀ ਸਕਰੀਨਿੰਗ ਕੀਤੀ ਜਾਵੇਗੀ ਤਾਂ ਜੋ ਬੀ.ਪੀ., ਸ਼ੂਗਰ, ਕੈਂਸਰ, ਵਰਗੀਆਂ ਬਿਮਾਰੀਆਂ ਦੀ ਸ਼ੁਰੂਆਤੀ ਦੌਰ ਤੇ ਪਛਾਣ ਕਰਕੇ ਉਹਨਾਂ ਬਣਦਾ ਇਲਾਜ ਸ਼ੁਰੂ ਕੀਤਾ ਜਾ ਸਕੇ।

ਡੇਰਾਬੱਸੀ ਬਲਾਕ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਬਾਰੇ ਕਮਿਊਨਟੀ ਹੈਲਥ ਅਫ਼ਸਰ ਦੀਪਸ਼ਿਖਾ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਬੀ.ਪੀ, ਸ਼ੂਗਰ ਅਤੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਪਿਛਲੇ 5 ਸਾਲਾਂ ਤੋਂ ਇਹਨਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਖਾਣ ਪੀਣ, ਕਸਰਤ ਆਦਿ ਦੇ ਸੁਝਾਅ ਦੇਣ ਦੇ ਨਾਲ ਨਾਲ ਇਹਨਾਂ ਬਿਮਾਰੀਆਂ ਬਾਰੇ ਸਕਰੀਨਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵਿਅਕਤੀ ਲਾ ਇਲਾਜ ਨਾ ਰਹੇ ਅਤੇ ਇਹਨਾਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚ ਸਕੇ।

ਉਹਨਾਂ ਦੱਸਿਆ ਕਿ ਕਮਿਊਨਟੀ ਹੈਲਥ ਅਫਸਰਾਂ ਵਲੋਂ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸਥਿੱਤ ਸਿਹਤ ਸੰਸਥਾਵਾਂ (ਆਯੂਸ਼ਮਾਨ ਅਰੋਗਿਆ ਕੇਂਦਰ) ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਆਸ਼ਾ ਵਰਕਰਾਂ ਵੱਲੋਂ ਪਿੰਡ ਦੇ ਲੋਕਾਂ ਨੂੰ ਪੇਂਡੂ ਸਿਹਤ ਸੰਸਥਾਵਾਂ ਵਿਖੇ ਇਨਰੋਲ ਕਰਕੇ ਸਕਰੀਨਿੰਗ ਲਈ ਭੇਜਿਆ ਜਾ ਰਿਹਾ ਹੈ ਅਤੇ ਹਰ ਉਹ ਵਿਅਕਤੀ ਜਿਸਦੀ ਉਮਰ 30 ਸਾਲ ਜਾਂ ਇਸ ਤੋਂ ਵੱਧ ਹੈ ਨੂੰ ਸਰਕਾਰੀ ਸੰਸਥਾ ਵਿਖੇ ਇਸਦੀ ਸਕਰੀਨਿੰਗ ਕਰਵਾਉਣੀ ਚਾਹੀਦੀ ਹੈ, ਜਿਹੜੀ ਬਿਲਕੁਲ ਮੁਫਤ ਹੈ ਅਤੇ ਜੇਕਰ ਕਿਸੇ ਨੂੰ ਬਿਮਾਰੀ ਹੋਣ ਦਾ ਪਤਾ ਲੱਗਦਾ ਹੈ ਤਾਂ ਉਸਦੇ ਟੈਸਟ ਜਾਂ ਇਲਾਜ ਵੀ ਮੁਫਤ ਕੀਤਾ ਜਾਂਦਾ ਹੈ।

Continue Reading

Latest News

Trending