Connect with us

Mohali

ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ

Published

on

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿਚ 12 ਜਨਵਰੀ ਨੂੰ ਸੈਕਟਰ 80 ਵਿਖੇ ਕਰਵਾਏ ਜਾਣ ਵਾਲੇ ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿਚ ਅੱਜ ਸਥਾਨਕ ਸੈਕਟਰ 78 ਵਿਖੇ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਮੁਹਾਲੀ ਦੇ ਪਿੰਡਾਂ ਦੇ ਪਤਵੰਤਿਆਂ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਗ੍ਰਹਿ ਵਿਖੇ ਆਯੋਜਿਤ ਇਸ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡਾ. ਮਨਮੋਹਨ ਸਿੰਘ ਦੁਆਰਾ ਦੇਸ਼ ਦੀ ਤਰੱਕੀ ਵਿਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ ਅਤੇ ਪ੍ਰਧਾਨ ਮੰਤਰੀ ਵਜੋਂ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਬਣੇ ਆਰ. ਟੀ. ਆਈ. ਕਾਨੂੰਨ, ਸਿੱਖਿਆ ਦਾ ਅਧਿਕਾਰ ਕਾਨੂੰਨ, ਸਰਵ ਸਿੱਖਿਆ ਅਭਿਆਨ, ਮਨਰੇਗਾ, ਫੂਡ ਸਿਕਓਰਿਟੀ ਬਿਲ ਅਤੇ ਹੋਰਨਾਂ ਅਹਿਮ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਇਸ ਸ਼ਰਧਾਂਜਲੀ ਸਮਾਗਮ ਸਬੰਧੀ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ।

ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ। ਮੀਟਿੰਗ ਨੂੰ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਲੇਬਰਫੈਡ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਨਾ, ਹਰਦਿਆਲ ਚੰਦ ਬਡਬਰ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਗਿੱਲ, ਬੂਟਾ ਸਿੰਘ ਸੋਹਾਣਾ, ਜਗਰੂਪ ਸਿੰਘ ਢੋਲ ਕੁਰੜੀ, ਨਾਹਰ ਸਿੰਘ ਸਰਪੰਚ ਕੁਰੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਰਾਜਬੀਰ ਕੌਰ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਬਾਲ ਕ੍ਰਿਸ਼ਨ ਗੋਇਲ ਮੋਲੀ ਬੈਦਵਾਨ, ਮਨਜੀਤ ਸਿੰਘ ਤੰਗੌਰੀ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਸਾਬਕਾ ਸਰਪੰਚ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਦਵਿੰਦਰ ਸਿੰਘ ਬਕਾਰਪੁਰ, ਚੌਧਰੀ ਰਿਸ਼ੀ ਪਾਲ ਸਾਬਕਾ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਹਰਭਜਨ ਸਿੰਘ ਰਾਏਪੁਰ ਕਲਾਂ, ਜਸਮੇਰ ਸਿੰਘ ਸ਼ਾਮਪੁਰ, ਓਮੀ ਸ਼ਾਮਪੁਰ, ਇੰਦਰ ਜੀਤ ਸਿੰਘ ਸਾਬਕਾ ਸਰਪੰਚ ਸ਼ਾਮਪੁਰ, ਲੱਖਾ ਸਿੰਘ ਪ੍ਰਧਾਨ, ਅਵਤਾਰ ਸਿੰਘ ਭਾਗੋ ਮਾਜਰਾ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਕੁਲਵੰਤ ਸਿੰਘ ਫੌਜ਼ੀ ਗੀਗੇ ਮਾਜਰਾ, ਸਵਰਨ ਸਿੰਘ ਦੁਰਾਲੀ, ਰਘਬੀਰ ਸਿੰਘ ਚਾਓ ਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਪ੍ਰਦੀਪ ਸਿੰਘ ਤੰਗੌਰੀ, ਗੁਰਿੰਦਰ ਸਿੰਘ ਖੱਟੜਾ ਦੇੜੀ, ਅਮਰੀਕ ਸਿੰਘ ਸਾਬਕਾ ਸਰਪੰਚ ਕੰਬਲਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ ਸਾਬਕਾ ਸਰਪੰਚ, ਰਮਨਦੀਪ ਸਿੰਘ ਸਫ਼ੀਪੁਰ, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਮੋਹਨ ਸਿੰਘ ਸਾਬਕਾ ਸਰਪੰਚ ਰਾਏਪੁਰ, ਮਨਫੂਲ ਸਿੰਘ ਬੜੀ, ਸੁਦੇਸ਼ ਕੁਮਾਰ ਗੋਗਾ ਬੈਰੋਂਪੁਰ,ਹਰਜਸ ਸਿੰਘ ਮੌਲੀ ਬੈਦਵਾਨ, ਸਰਬਜੀਤ ਸਿੰਘ ਮੌਲੀ ਬੈਦਵਾਨ, ਮਨਜੀਤ ਸਿੰਘ ਮੋਟੇ ਮਾਜਰਾ, ਮਨਜੀਤ ਸਿੰਘ ਬਲੌਂਗੀ, ਗੁਰਜੰਟ ਸਿੰਘ ਸਨੇਟਾ, ਦਰਸ਼ਨ ਸਿੰਘ ਮਨਾਣਾ, ਅਮਰਜੀਤ ਸਿੰਘ ਮੋਨੀ ਜੁਝਾਰ ਨਗਰ ਦਵਿੰਦਰ ਸਿੰਘ ਬੱਲੋ ਮਾਜਰਾ, ਸਰਨਜੀਤ ਸਿੰਘ ਲਾਲੀ ਰਾਏਪੁਰ ਕਲਾਂ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending