Connect with us

Mohali

ਡੀ ਸੀ ਆਸ਼ਿਕਾ ਜੈਨ ਵਲੋਂ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਨਿਯਮਿਤ ਮੁਹਿੰਮ ਦੀ ਸਮੀਖਿਆ

Published

on

 

ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ

ਐਸ ਏ ਐਸ ਨਗਰ, 9 ਜਨਵਰੀ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਹੈ ਕਿ ਟ੍ਰੈਫਿਕ ਦੇ ਹਾਲਾਤ ਹੋਰ ਖ਼ਰਾਬ ਹੋਣ ਤੋਂ ਪਹਿਲਾਂ ਜ਼ਮੀਨੀ ਪੱਧਰ ਤੇ ਕੁਝ ਠੋਸ ਕਾਰਵਾਈ ਕੀਤੀ ਜਾਵੇ। ਅੱਜ ਡੀ ਏ ਸੀ ਮੀਟਿੰਗ ਹਾਲ ਵਿਖੇ ਟਰੈਫਿਕ ਭੀੜ ਭੜੱਕਾ ਨਿਯਮਨ ਕਮੇਟੀ ਦੀ ਜਾਇਜ਼ਾ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਉਹ ਸਾਰੇ ਕੰਮ ਜਿਨ੍ਹਾਂ ਨੂੰ ਹੋਰ ਵਿਭਾਗਾਂ ਜਾਂ ਯੂਟੀ ਅਧਿਕਾਰੀਆਂ ਅਤੇ ਰੇਲਵੇ ਨਾਲ ਪ੍ਰਵਾਨਗੀ ਅਤੇ ਤਾਲਮੇਲ ਦੀ ਲੋੜ ਹੈ, ਨੂੰ ਸਮਾਂਸੀਮਾ ਤੈਅ ਕਰਕੇ ਪ੍ਰਮੁੱਖ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਐਸ.ਡੀ.ਐਮ, ਮੁਹਾਲੀ ਦਮਨਦੀਪ ਕੌਰ ਨੂੰ ਕਿਹਾ ਕਿ ਗੁਰਦੁਆਰਾ ਸ਼੍ਰੀ ਸਾਂਝ ਸਾਹਿਬ ਸੜਕ ਨੂੰ ਨਿਯਮਤ ਰੂਪ ਵਿੱਚ ਚੌੜਾ ਕਰਨ ਅਤੇ ਇਸ ਨੂੰ ਬਦਲਣ ਲਈ ਮਸਲਾ ਹੱਲ ਕਰਵਾਉਣ ਲਈ ਉਹ ਆਪਣੇ ਚੰਡੀਗੜ੍ਹ ਯੂਟੀ ਹਮਰੁਤਬਾ ਨਾਲ ਰਾਬਤਾ ਰੱਖਣ। ਇਹ ਹਿੱਸਾ ਸੈਕਟਰ 48/65 ਤੋਂ ਦਾਰਾ ਸਟੂਡੀਓ ਦੇ ਕੰਮ ਨੂੰ ਪੂਰਾ ਕਰਨ ਵਿੱਚ ਰੁਕਾਵਟ ਬਣ ਰਿਹਾ ਹੈ।

ਉਹਨਾਂ ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ ਅਤੇ ਈ ਓ ਜ਼ੀਰਕਪੁਰ ਅਸ਼ੋਕ ਕੁਮਾਰ ਨੂੰ ਐਮ ਸੀ ਜ਼ੀਰਕਪੁਰ ਦੀ ਸੀਮਾ ਵਿੱਚ ਪੈਂਦੇ ਦਿਆਲਪੁਰਾ ਖੇਤਰ ਵਿੱਚ ਬਾਵਾ ਵਾਈਟ ਹਾਊਸ ਤੋਂ ਜ਼ੀਰਕਪੁਰ-ਪਟਿਆਲਾ (ਐਨ.ਐਚ. 64) ਹਾਈਵੇਅ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ, ਜ਼ਮੀਨ ਅਧੀਗ੍ਰਹਿਣ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਸੜਕ ਦੇ ਇਸ ਹਿੱਸੇ ਨੂੰ ਪੂਰਾ ਕਰਨ ਲਈ ਲਗਭਗ 20.64 ਏਕੜ ਜ਼ਮੀਨ ਐਕੁਆਇਰ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਿਲ ਰੇਲਵੇ ਦੇ ਸੀਨੀਅਰ ਸਹਾਇਕ ਡਿਵੀਜ਼ਨਲ ਇੰਜਨੀਅਰ ਵਿਜੇ ਨੂੰ ਕਿਹਾ ਕਿ ਉਹ ਰੇਲਵੇ ਨਾਲ ਲੰਬਿਤ ਮੁੱਦਿਆਂ ਜਿਵੇਂ ਕਿ ਰੇਲਵੇ ਕਰਾਸਿੰਗ ਜੇ ਐਲ ਪੀ ਐਲ ਨੇੜੇ ਕੈਰੇਜ ਵੇ ਦੀ ਚੌੜਾਈ, ਦੋਹਰੀ ਕੈਰੇਜ਼ ਵੇ ਬਣਾਉਣ ਦੇ ਪ੍ਰਸਤਾਵ ਨੂੰ ਅਮਲੀ ਰੂਪ ਦੇਣ ਵਿੱਚ ਸਹਾਇਤਾ ਕਰਨ। ਇਸੇ ਤਰ੍ਹਾਂ ਪਿੰਡ ਚਿੱਲਾ ਨੇੜੇ ਰੇਲਵੇ ਲਾਈਨ ਤੋਂ ਜੰਕਸ਼ਨ 75/76-90 ਤੇ ਰੇਲਵੇ ਅੰਡਰ ਪਾਸ ਦੋਹਰੀ ਆਵਾਜਾਈ ਲਈ ਅਤੇ ਰੇਲਵੇ ਲਾਈਨ ਦੇ ਨੇੜੇ ਜੰਕਸ਼ਨ 98/106-107 ਤੋਂ 100/104 ਤੱਕ ਰੇਲਵੇ ਅੰਡਰ ਪਾਸ ਲਈ ਸਹਾਇਤਾ ਕਰਨ ਲਈ ਕਿਹਾ।

ਉਹਨਾਂ ਗਮਾਡਾ ਅਤੇ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਮਾਤਾ ਸੁੰਦਰ ਕੌਰ ਸਾਹਿਬ ਨੇੜੇ ਤਿੱਖੇ ਮੋੜ ਨੂੰ ਹਟਾਉਣ ਦੀ ਤਜਵੀਜ਼ ਨੂੰ ਅਮਲੀ ਜਾਮਾ ਪਹਿਨਾਉਣ ਲਈ ਆਖਦਿਆਂ, ਪੀ. ਆਰ. 7 ਰੋਡ ਐਨ ਐਚ-64 (ਛੱਤ ਲਾਈਟ ਪੁਆਇੰਟ) ਤੋਂ ਐਨ ਐਚ (ਗੋਪਾਲ ਸਵੀਟਸ) ਤੱਕ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੀ ਐਸ ਆਈ ਈ ਸੀ ਨਾਲ ਤਾਲਮੇਲ ਕਰਕੇ ਜੰਕਸ਼ਨ 72/73-74/75 (ਕੁਆਰਕ ਸਿਟੀ) ਅਤੇ ਜੰਕਸ਼ਨ 73/74 ਤੋਂ ਕੁਝ ਜ਼ਮੀਨ ਮੁਹੱਈਆ ਕਰਵਾਏਗਾ।

ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਕਟਰ 89/90 ਨੂੰ ਵੰਡਣ ਵਾਲੀ 8-ਮਾਰਗੀ ਦੋਹਰੀ ਕੈਰੇਜ਼-ਵੇਅ ਸੜਕ ਦੇ ਮੁਕੰਮਲ ਹੋਣ ਵਿੱਚ ਅੜਿੱਕਾ ਬਣ ਰਹੇ ਪਿੰਡ ਦੇ ਛੱਪੜ ਦਾ ਮੁੱਦਾ ਹੱਲ ਕੀਤਾ ਜਾਵੇ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਚੱਪੜਚਿੜੀ ਕਲਾਂ ਤੋਂ ਚੱਪੜਚਿੜੀ ਖੁਰਦ (ਲਾਂਡਰਾ-ਖਰੜ ਰੋਡ ਦਾ ਟ੍ਰੈਫਿਕ ਘੱਟ ਕਰਨ) ਨੂੰ ਅੱਪਗ੍ਰੇਡ ਕਰਨ ਅਤੇ ਪਭਾਤ-ਅਲੀਪੁਰ-ਨਡਿਆਲੀ-ਦਿਆਲਪੁਰਾ ਲਿੰਕ ਸੜਕ (ਜਿਸ ਦੀ ਮੁਰੰਮਤ ਦੀ ਲੋੜ ਹੈ) ਲਈ ਪ੍ਰਸਤਾਵ ਤੇ ਤੁਰੰਤ ਡੀ. ਸੀ. ਦਫ਼ਤਰ ਰਾਹੀਂ ਤਾਲਮੇਲ ਕਰਵਾ ਕੇ ਕੰਮ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਗਮਾਡਾ, ਲੋਕ ਨਿਰਮਾਣ ਵਿਭਾਗ, ਲੋਕਲ ਬਾਡੀਜ਼ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਨਾਲ ਕੀਤੀ ਪਹਿਲੀ ਮੀਟਿੰਗ ਤੋਂ ਬਾਅਦ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁਹਾਲੀ ਦੀਆਂ ਸੜਕਾਂ ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਰਾਹਤ ਦੇਣ ਲਈ ਸਮਾਂਬੱਧ ਅਤੇ ਨਤੀਜਾ ਮੁਖੀ ਪਹੁੰਚ ਅਪਣਾਉਣ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਕਰਵਾਉਣ ਲਈ ਕਿਸੇ ਵੀ ਮੁਸ਼ਕਲ ਜਾਂ ਮੁੱਦੇ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਮੀਟਿੰਗ ਵਿੱਚ ਏ ਡੀ ਸੀ ਵਿਰਾਜ ਐਸ ਤਿੜਕੇ, ਅਨਮੋਲ ਸਿੰਘ ਧਾਲੀਵਾਲ ਅਤੇ ਸੋਨਮ ਚੌਧਰੀ, ਨਗਰ ਨਿਗਮ ਕਮਿਸ਼ਨਰ ਟੀ ਬੈਨੀਥ, ਐਸ ਡੀ ਐਮਜ਼ ਦਮਨਦੀਪ ਕੌਰ ਮੁਹਾਲੀ ਅਤੇ ਗੁਰਮੰਦਰ ਸਿੰਘ ਖਰੜ, ਸਹਾਇਕ ਕਮਿਸ਼ਨਰ ਐਮ ਸੀ ਮੁਹਾਲੀ ਦੀਪਾਂਕਰ ਗਰਗ, ਡੀ ਐਸ ਪੀ ਟਰੈਫਿਕ ਕਰਨੈਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਚਐਸ ਭੁੱਲਰ ਅਤੇ ਸ਼ਿਵਪ੍ਰੀਤ ਸਿੰਘ, ਗਮਾਡਾ ਤੋਂ ਐਸ.ਈ ਨਿਤਿਨ ਕੰਬੋਜ ਅਤੇ ਟਾਊਨ ਪਲਾਨਿੰਗ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending