Mohali
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਐਸ ਏ ਐਸ ਨਗਰ, 9 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨ੍ਹਾਂ ਨੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਲੁਧਿਆਣੇ ਵਾਲੇ, ਬੀਬੀ ਮਨਪ੍ਰੀਤ ਕੌਰ ਕੋਟਕਪੁਰਾ ਵਾਲੇ, ਭਾਈ ਗੁਰਦੇਵ ਸਿੰਘ ਪਟਿਆਲੇ ਵਾਲੇ, ਭਾਈ ਗੁਰਤੇਗ ਸਿੰਘ ਸ੍ਰੀ ਨਗਰ ਵਾਲੇ, ਬੀਬੀ ਜਸਪ੍ਰੀਤ ਕੌਰ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 14 ਜਨਵਰੀ ਨੂੰ ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਦਿਨ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
