Connect with us

Mohali

ਪੁਲੀਸ ਵਲੋਂ 900 ਗ੍ਰਾਮ ਅਫੀਮ ਸਮੇਤ ਦੋ ਨਸ਼ਾ ਤਸਕਰ ਕਾਬੂ

Published

on

 

ਡੇਰਾਬੱਸੀ, 9 ਜਨਵਰੀ (ਜਤਿੰਦਰ ਲੱਕੀ) ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਦੋ ਨਸ਼ਾ ਤਸਕਰਾਂ ਨੂੰ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਇਸ ਸੰਬੰਧੀ ਚੌਕੀ ਇੰਚਾਰਜ ਮੁਬਾਰਕਪੁਰ ਨਾਹਰ ਸਿੰਘ ਨੇ ਦੱਸਿਆ ਕਿ ਉਹ ਸਪੈਸ਼ਲ ਨਾਕਾਬੰਦੀ ਦੇ ਸਬੰਧ ਵਿੱਚ ਪੁਲੀਸ ਪਾਰਟੀ ਦੇ ਨਾਲ ਪੀ ਡਬਲਯੂ ਡੀ ਰੈਸਟ ਹਾਊਸ, ਮੁਬਾਰਕਪੁਰ ਨੇੜੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਪ੍ਰਭਜੋਤ ਸਿੰਘ ਅਤੇ ਲਖਵੀਰ ਸਿੰਘ (ਦੋਵੇਂ ਵਾਸੀ ਲੁਧਿਆਣਾ) ਬਾਹਰਲੇ ਰਾਜਾਂ ਤੋਂ ਅਫੀਮ ਲਿਆ ਕੇ ਡੇਰਾਬੱਸੀ, ਜੀਰਕਪੁਰ ਅਤੇ ਇਸ ਦੇ ਆਸ ਪਾਸ ਦੇ ਖੇਤਰ ਵਿੱਚ ਸਪਲਾਈ ਕਰਨ ਦਾ ਕੰਮ ਕਰਦੇ ਹਨ। ਉਹਨਾਂ ਦੱਸਿਆ ਕਿ ਇਹ ਦੋਵੇਂ ਆਪਣੀ ਕਾਰ ਨੰਬਰ ਪੀ ਬੀ-10-ਐੱਫਯੂ-1888 ਵਿਚ ਸਵਾਰ ਹੋ ਕੇ ਡੇਰਾਬੱਸੀ ਤੇ ਮੁਬਾਰਕਪੁਰ ਵੱਲ ਨੂੰ ਆ ਰਹੇ ਸੀ, ਜਿਨ੍ਹਾਂ ਨੂੰ ਪੁਲੀਸ ਨੇ ਨਾਕਾਬੰਦੀ ਕਰਕੇ ਰੁਕਣ ਦਾ ਇਸ਼ਾਰਾ ਕੀਤਾ ਅਤੇ ਜਦੋਂ ਦੋਹਾਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਪਾਸੋਂ 900 ਗ੍ਰਾਮ ਅਫੀਮ ਬਰਾਮਦ ਹੋਈ।

ਉਹਨਾਂ ਦੱਸਿਆ ਕਿ ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਐੱਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Continue Reading

Mohali

4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੇਵੇਗੀ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਦਾ ਸੁਨੇਹਾ : ਬਲਜੀਤ ਕੌਰ

Published

on

By

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਇੱਕ ਵੱਡਾ ਮੰਚ ਬਣੇਗੀ।

ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨਾਲ ਪਾਰਟੀ ਵਰਕਰਾਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਮਹਿਲਾ ਕਾਂਗਰਸ ਵੀ ਆਪਣੀ ਸਰਗਰਮ ਭੂਮਿਕਾ ਨਿਭਾਏਗੀ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮਹਿਲਾ ਕਾਂਗਰਸ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਮਹਿਲਾਵਾਂ ਦੀ ਬਰਾਬਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਪੰਜਾਬ ਮਹਿਲਾ ਕਾਂਗਰਸ ਹਰ ਜ਼ਿਲ੍ਹੇ, ਹਰ ਬਲਾਕ ਅਤੇ ਹਰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਚਿੰਤਤ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਅਨੇਕਾਂ ਸਵਾਲ ਖੜ੍ਹੇ ਹੋ ਰਹੇ ਹਨ। ਕਾਂਗਰਸ ਪਾਰਟੀ ਲੋਕਾਂ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਸਰਕਾਰ ਤੋਂ ਮੰਗਦੀ ਰਹੇਗੀ।

ਉਹਨਾਂ ਕਿਹਾ ਕਿ 4 ਨਵੰਬਰ ਦੀ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ ਤੇ ਉਠਾਉਣ ਅਤੇ ਸਰਕਾਰ ਤੋਂ ਜਵਾਬਦੇਹੀ ਮੰਗਣ ਦਾ ਇੱਕ ਮਹੱਤਵਪੂਰਨ ਮੰਚ ਹੋਵੇਗੀ। ਪੰਜਾਬ ਮਹਿਲਾ ਕਾਂਗਰਸ ਇਸ ਰੈਲੀ ਦੀ ਸਫਲਤਾ ਲਈ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਏਗੀ।

Continue Reading

Mohali

ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਮਿਸ਼ਨ 2027 ਬਾਰੇ ਪਿੰਡ ਕੁਰੜਾ ਦੇ ਵਸਨੀਕਾਂ ਨਾਲ ਚੋਣ ਮੀਟਿੰਗ

Published

on

By

ਮਨਦੀਪ ਸਿੰਘ ਵੱਲੋਂ ਸਾਥੀਆਂ ਸਮੇਤ ਮੀਟਿੰਗ ਕਰਕੇ ਕੀਤੀ ਚਰਚਾ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇੱਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਤਹਿ ਤੱਕ ਜਾਂਦੇ ਹਨ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਲੋੜ ਪੈਣ ਤੇ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਯੋਜਨਾਵਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਵਿਕਾਸ ਕਾਰਜ ਵੀ ਪਿੰਡ ਵਾਸੀਆਂ ਦੀ ਸਲਾਹ ਅਤੇ ਰਾਏ ਅਨੁਸਾਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ, ਗਗਨ ਧਾਲੀਵਾਲ, ਅਜੈਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।

Continue Reading

Mohali

ਸਰਕਾਰੀ ਕਾਲਜ, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਜਾਗਰੂਕਤਾ ਰੈਲੀ ਦਾ ਆਯੋਜਨ

Published

on

By

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਐਸ. ਐਮ. ਐਚ. ਐਸ. ਸਰਕਾਰੀ ਕਾਲਜ, ਫੇਜ਼-6, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਖ਼ੂਨ ਦੀ ਹਰ ਬੂੰਦ, ਜ਼ਿੰਦਗੀ ਦੀ ਨਵੀਂ ਉਮੀਦ” ਅਤੇ ਖ਼ੂਨਦਾਨ, ਮਹਾਂਦਾਨ” ਆਦਿ ਨਾਅਰਿਆਂ ਰਾਹੀਂ ਲੋਕਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਰੈਲੀ ਵਿੱਚ ਲਗਭਗ 90 ਵਿਦਿਆਰਥੀਆਂ ਨੇ ਭਾਗ ਲਿਆ।

ਰੈਲੀ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰੈੱਡ ਰਿਬਨ ਕਲੱਬ ਦੀ ਕਨਵੀਨਰ ਪ੍ਰੋ. ਮੁਨੀਸ਼ਾ ਮਹਾਜਨ ਦੀ ਅਗਵਾਈ ਹੇਠ ਕਰਵਾਏ ਇਹ ਪ੍ਰੋਗਰਾਮ ਦੌਰਾਨ ਕਲੱਬ ਦੇ ਮੈਂਬਰਾਂ ਪ੍ਰੋ. ਆਸ਼ੀਸ਼ ਕੇ. ਬਾਜਪਾਈ, ਪ੍ਰੋ. ਸ਼ਾਲੂ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਦਵਿੰਦਰ ਕੁਮਾਰ, ਸ਼੍ਰੀਮਤੀ ਰਾਜਵੰਤ ਕੌਰ, ਸ਼੍ਰੀ ਜਗਮੋਹਨ ਸਿੰਘ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਰਗਰਮ ਭੂਮਿਕਾ ਨਿਭਾਈ।

Continue Reading

Latest News

Trending