Connect with us

Mohali

ਵਧੀਕ ਡਿਪਟੀ ਕਮਿਸ਼ਨਰ ਵਲੋਂ ਚਾਈਨਾ ਡੋਰ ਤੇ ਪਾਬੰਦੀ ਨੂੰ ਯਕੀਨੀ ਬਣਾਉਣ ਅਤੇ ਚੈਕਿੰਗ ਦੀ ਹਦਾਇਤ

Published

on

 

ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਐਸ ਏ ਐਸ ਨਗਰ, 9 ਜਨਵਰੀ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਉਨ੍ਹਾਂ ਵਲੋਂ ਐਨ.ਜੀ.ਟੀ ਨਿਗਰਾਨੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦੀ ਪਾਲਣਾ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਤੇ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਸੰਸਥਾਵਾਂ, ਗਮਾਡਾ, ਪੀ. ਐਸ. ਆਈ. ਈ. ਸੀ ਅਤੇ ਪੀ. ਡਬਲਯੂ. ਐਸ. ਐਸ. ਬੀ. ਵਲੋਂ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ. ਟੀ. ਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਥਾਰਟੀਆਂ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐਸ. ਟੀ. ਪੀ. ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਲਈ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰਤਾ ਵਿੱਚ ਕੀਤੇ ਜਾਣ।

ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਮੌਜੂਦ 101.8 ਮਿਲੀਅਨ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਪਲਾਂਟਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ ਗਿਆ। ਘੱਗਰ ਨਾਲ ਲੱਗਦੀਆਂ ਸਨਅਤੀ ਇਕਾਈਆਂ ਵੱਲੋਂ ਲਗਾਏ ਗਏ ਈ ਟੀ ਪੀ (ਸਨਅਤੀ ਗੰਦੇ ਪਾਣੀ ਸੋਧਕ ਪਲਾਂਟ) ਦੀ ਵੀ ਲਗਾਤਾਰ ਮੋਨੀਟਿਰਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।

ਅਨਮੋਲ ਸਿੰਘ ਧਾਲੀਵਾਲ ਨੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਅਧੀਨ ਛੱਪੜਾਂ ਦੀ ਕਾਇਆ ਕਲਪ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁੱਲ ਪਿੰਡਾਂ ਵਿੱਚੋਂ ਘੱਟੋ-ਘੱਟ ਇੱਕ ਚੌਥਾਈ ਪਿੰਡਾਂ ਨੂੰ ਥਾਪਰ ਮਾਡਲ ਵਜੋਂ ਅੱਪਡੇਟ ਕੀਤਾ ਜਾਵੇ। ਉਹਨਾਂ ਨਗਰ ਨਿਗਮ, ਮੁਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ) ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਹਰ ਮਹੀਨੇ ਚਾਲਾਨ ਕੀਤੇ ਜਾਣ ਅਤੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਮੀਟਿੰਗ ਵਿੱਚ ਸੋਲਿਡ ਵੇਸਟ ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਚਾਇਨਾ ਡੋਰ ਦੀ ਵਿਕਰੀ ਰੋਕਣ ਲਈ ਈ. ਓਜ ਅਤੇ ਡੀ. ਡੀ. ਪੀ. ਓ. ਨੂੰ ਕਿਹਾ ਗਿਆ ਹੈ ਕਿ ਮੋਨੀਟੀਰਿੰਗ ਕਰਦੇ ਹੋਏ ਟੀਮਾਂ ਬਣਾ ਕੇ ਮਾਰਕੀਟਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ 2.0 ਤਹਿਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਖਰੀਦੇ ਜਾਣ ਵਾਲੇ ਵਾਹਨਾਂ ਅਤੇ ਮਸ਼ੀਨਰੀ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਇਨ੍ਹਾਂ ਲਈ ਮਿਲੀ ਗ੍ਰਾਂਟ ਦੇ ਵਰਤੋਂ ਸਰਟੀਫ਼ਿਕੇਟ, ਇਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਚਾਲਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ ਮੁਹਾਲੀ ਦਮਨਦੀਪ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕਾਰਜ ਸਾਧਕ ਅਫਸਰ ਮੌਜੂਦ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending