International
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
ਕੈਲੀਫੋਰਨੀਆ, 11 ਜਨਵਰੀ (ਸ.ਬ.) ਕੈਲੀਫੋਰਨੀਆ ਦੇ ਜੰਗਲ ਨੂੰ ਲੱਗੀ ਅੱਗ ਵਲੋਂ ਮਚਾਈ ਵੱਡੀ ਤਬਾਹੀ ਦੇ ਦਰਮਿਆਨ ਸਿੱਖ ਸੰਸਥਾਵਾਂ ਮਦਦ ਲਈ ਅੱਗੇ ਆਈਆਂ ਹਨ। ਗੁਰੂ ਘਰਾਂ ਦੇ ਪ੍ਰਬੰਧਕ ਤੇ ਹੋਰ ਸਿੱਖ ਸੰਸਥਾਵਾਂ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਹੋਰ ਲੜੀਂਦਾ ਸਮਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਨ੍ਹਾਂ ਸੰਸਥਾਵਾਂ ਤੇ ਗੁਰੂ ਘਰਾਂ ਵਿਚ ਪ੍ਰਮੁੱਖ ਤੌਰ ਤੇ ਖਾਲਸਾ ਏਡ, ਗੁਰਦੁਆਰਾ ਫਰੀਮਾਂਟ, ਗੁਰਦੁਆਰਾ ਯੂਬਾ ਸਿਟੀ,ਗੁਰਦੁਆਰਾ ਵੈਸਟ ਸੈਕਰਾਮੈਂਟੋ, ਗੁਰਦੁਆਰਾ ਬਰਾਡਸ਼ਾਅ ਸੈਕਰਾਮੈਂਟੋ, ਲਾਸ ਏਂਜਲਸ ਖੇਤਰ ਵਿਚਲੇ ਸਾਰੇ ਗੁਰੂ ਘਰ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਅੱਗ ਬੁਝਾਊ ਅਮਲੇ ਨੂੰ ਕੁਝ ਹੱਦ ਤੱਕ ਅੱਗ ਬੁਝਾਉਣ ਵਿਚ ਸਫ਼ਲਤਾ ਮਿਲੀ ਹੈ ਪਰੰਤੂ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਖੇਤਰ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਅੱਗ ਹੋਰ ਭੜਕ ਸਕਦੀ ਹੈ।
ਲਾਸ ਏਂਜਲਸ ਕਾਊਂਟੀ ਡਾਕਟਰੀ ਜਾਂਚ ਅਧਿਕਾਰੀਆਂ ਅਨੁਸਾਰ ਅੱਗ ਨਾਲ ਸੜ ਕੇ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦ ਕਿ 56 ਵਰਗ ਮੀਲ ਵਿਚ ਫੈਲਿਆ 36000 ਏਕੜ ਜੰਗਲੀ ਰਕਬਾ ਸੜ ਕੇ ਸਵਾਹ ਹੋ ਗਿਆ ਹੈ।
International
ਕੈਲੀਫੋਰਨੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ
ਕੈਲੀਫੋਰਨੀਆ, 9 ਜਨਵਰੀ (ਸ.ਬ.) ਦੱਖਣੀ ਕੈਲੀਫੋਰਨੀਆ ਵਿੱਚ ਫੈਲੀ ਵਿਨਾਸ਼ਕਾਰੀ ਜੰਗਲੀ ਅੱਗ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਲਾਸ ਏਂਜਲਸ ਕਾਉਂਟੀ ਸ਼ੈਰਿਫ ਵਿਭਾਗ ਦੀ ਬੁਲਾਰੇ ਨਿਕੋਲ ਨਿਸ਼ੀਦਾ ਨੇ ਬੀਤੀ ਦੁਪਹਿਰ ਪੁਸ਼ਟੀ ਕੀਤੀ ਕਿ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਿਸ਼ਿਦਾ ਨੇ ਅੱਗੇ ਦੱਸਿਆ ਕਿ ਅੱਗ ਕਾਰਨ 25,000 ਏਕੜ ਤੋਂ ਵੱਧ ਸੜ ਚੁੱਕੀ ਹੈ। ਲਾਸ ਏਂਜਲਸ ਕਾਉਂਟੀ ਵਿੱਚ ਬੀਤੀ ਦੁਪਹਿਰ ਤੱਕ 1.5 ਮਿਲੀਅਨ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਸਨ। ਇਸ ਤੋਂ ਪਹਿਲਾਂ ਮਰਨ ਵਾਲਿਆਂ ਦੀ ਗਿਣਤੀ ਦੋ ਸੀ।
ਬੀਤੇ ਦਿਨ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਐਲਏ ਕਾਉਂਟੀ ਦੇ ਫਾਇਰ ਚੀਫ ਐਂਥਨੀ ਮੈਰੋਨ ਨੇ ਕਿਹਾ ਸੀ ਕਿ ਈਟਨ ਅੱਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ਵਿੱਚ ਜ਼ਖਮੀ ਹੋਏ ਹਨ। ਕੈਲਫਾਇਰ ਸਟੇਟ ਫਾਇਰ ਏਜੰਸੀ ਦੇ ਅਨੁਸਾਰ 1,000 ਤੋਂ ਵੱਧ ਢਾਂਚੇ ਪਾਲੀਸੇਡਜ਼ ਅੱਗ ਵਿੱਚ ਸੜ ਗਏ ਹਨ, ਜੋ ਇਸਨੂੰ ਲਾਸ ਏਂਜਲਸ ਦੇ ਇਤਿਹਾਸ ਵਿੱਚ ਸਭ ਤੋਂ ਵਿਨਾਸ਼ਕਾਰੀ ਬਣਾਉਂਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ 100,000 ਤੋਂ ਵੱਧ ਲੋਕ ਲਾਜ਼ਮੀ ਨਿਕਾਸੀ ਦੇ ਆਦੇਸ਼ਾਂ ਦੇ ਅਧੀਨ ਸਨ। ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਐਕਸ ਤੇ ਇੱਕ ਪੋਸਟ ਵਿੱਚ ਲਿਖਿਆ ਕਿ ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਨਾਲ ਪ੍ਰਭਾਵਿਤ 100,000 ਤੋਂ ਵੱਧ ਲੋਕਾਂ ਨੂੰ ਕੱਢਣ ਦਾ ਹੁਕਮ ਦਿੱਤਾ ਗਿਆ ਹੈ।
International
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
ਕੈਨਬਰਾ, 8 ਜਨਵਰੀ (ਸ.ਬ.) ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦਸਿਆ ਕਿ ਰੋਟਨੇਸਟ ਟਾਪੂ ਤੇ ਬੀਤੀ ਦੁਪਹਿਰ ਨੂੰ ਹੋਏ ਹਾਦਸੇ ਵਿਚ ਜਹਾਜ਼ ਸਵਾਰ ਸੱਤ ਵਿਅਕਤੀਆਂ ਵਿਚੋਂ ਸਿਰਫ਼ ਇਕ ਨੂੰ ਬਿਨਾਂ ਸੱਟ ਤੋਂ ਬਚਾਇਆ ਗਿਆ। ਸਵਾਨ ਰਿਵਰ ਸੀਪਲੇਨ ਦੀ ਮਲਕੀਅਤ ਵਾਲਾ ਜਹਾਜ਼ ਰੋਟਨੇਸਟ ਟਾਪੂ ਤੋਂ 30 ਕਿਲੋਮੀਟਰ ਪੂਰਬ ਵਿਚ ਪਛਮੀ ਆਸਟਰੇਲੀਆ ਰਾਜ ਦੀ ਰਾਜਧਾਨੀ ਪਰਥ ਵਿਚ ਆਪਣੇ ਬੇਸ ਤੇ ਵਾਪਸ ਆ ਰਿਹਾ ਸੀ।
ਪਛਮੀ ਆਸਟਰੇਲੀਅਨ ਪ੍ਰੀਮੀਅਰ ਰੋਜਰ ਕੁੱਕ ਨੇ ਦਸਿਆ ਕਿ ਮਰਨ ਵਾਲਿਆਂ ਵਿਚ ਇਕ 65 ਸਾਲਾ ਸਵਿਸ ਔਰਤ, ਡੈਨਮਾਰਕ ਦਾ ਇਕ 60 ਸਾਲਾ ਵਿਅਕਤੀ ਅਤੇ ਪਰਥ ਦਾ 34 ਸਾਲਾ ਪੁਰਸ਼ ਪਾਇਲਟ ਸੀ। ਕੁੱਕ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
International
ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਵਿਅਕਤੀਆਂ ਦੀ ਮੌਤ, 18 ਜ਼ਖਮੀ
ਕੈਲੀਫੋਰਨੀਆ, 3 ਜਨਵਰੀ (ਸ.ਬ.) ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਿਸ਼ਾਲ ਫਰਨੀਚਰ ਨਿਰਮਾਣ ਵਾਲੀ ਇਮਾਰਤ ਦੀ ਛੱਤ ਤੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਮਾਰਤ ਵਿਚ 200 ਲੋਕ ਕੰਮ ਕਰ ਰਹੇ ਸਨ। ਫੁਲਰਟਨ ਪੁਲੀਸ ਦੇ ਬੁਲਾਰੇ ਕ੍ਰਿਸਟੀ ਵੇਲਜ਼ ਨੇ ਕਿਹਾ ਕਿ ਮਰਨ ਵਾਲੇ ਲੋਕਾਂ ਦੀ ਪਛਾਣ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਲਾਈਟ-ਟਰੈਕਿੰਗ ਵੈਬਸਾਈਟ ਦੇ ਅਨੁਸਾਰ ਡਿਜ਼ਨੀਲੈਂਡ ਤੋਂ ਸਿਰਫ਼ ਛੇ ਮੀਲ ਦੀ ਦੂਰੀ ਤੇ ਸਥਿਤ ਔਰੇਂਜ ਕਾਉਂਟੀ ਦੇ ਫੁਲਰਟਨ ਮਿਉਂਸਪਲ ਏਅਰਪੋਰਟ ਤੋਂ ਉਡਾਣ ਭਰਨ ਤੋਂ ਦੋ ਮਿੰਟ ਤੋਂ ਵੀ ਘੱਟ ਸਮੇਂ ਬਾਅਦ ਜਹਾਜ਼ ਕਰੈਸ਼ ਹੋ ਗਿਆ।
ਜਹਾਜ਼ ਬਿਲਡਿੰਗ ਵਿਚ ਜਾ ਟਰਕਾਉਣ ਕਾਰਨ ਇੱਕ ਭਿਆਨਕ ਧਮਾਕਾ ਹੋਇਆ ਅਤੇ ਅੱਗ ਦੀਆਂ ਲਪਟਾਂ ਤੋਂ ਬਾਅਦ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਇਸ ਦੌਰਾਨ ਫਾਇਰਫਾਈਟਰਜ਼ ਅਤੇ ਪੁਲੀਸ ਨੇ ਮੌਕੇ ਤੇ ਪਹੁੰਚੇ ਅਤੇ ਅੱਗ ਤੇ ਕਾਬੂ ਪਾਇਆ ਅਤੇ ਆਲੇ-ਦੁਆਲੇ ਨੂੰ ਖਾਲੀ ਕਰਵਾਇਆ।
ਵਿਲਾਲੋਬੋਸ ਨੇ ਕਿਹਾ ਕਿ ਉਡਾਣ ਭਰਨ ਤੋਂ ਬਾਅਦ ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ ਨੂੰ ਦੱਸਿਆ ਕਿ ਉਹ ਐਮਰਜੈਂਸੀ ਲੈਂਡਿੰਗ ਕਰਨ ਲਈ ਜਾ ਰਿਹਾ ਹੈ, ਪਰ ਇਹ ਅਸਪਸ਼ਟ ਹੈ ਕਿ ਜਹਾਜ਼ ਨਾਲ ਕੀ ਸਮੱਸਿਆ ਸੀ। ਪੁਲੀਸ ਨੇ ਦੱਸਿਆ ਕਿ ਦਸ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਵੇਲਜ਼ ਦੇ ਅਨੁਸਾਰ ਦੋ ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali2 months ago
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ