National
ਪ੍ਰਧਾਨ ਮੰਤਰੀ ਵੱਲੋਂ ਜੰਮੂ ਕਸ਼ਮੀਰ ਵਿਚ ਜ਼ੈਡ-ਮੋੜ ਸੁਰੰਗ ਦਾ ਉਦਘਾਟਨ
ਸ੍ਰੀਨਗਰ, 13 ਜਨਵਰੀ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਸੋਨਮਰਗ ਇਲਾਕੇ ਵਿਚ ਰਣਨੀਤਕ ਪੱਖੋਂ ਅਹਿਮ ਜ਼ੈਡ-ਮੋੜ ਸੁਰੰਗ ਦਾ ਉਦਘਾਟਨ ਕੀਤਾ ਹੈ। ਸੁਰੰਗ ਖੁੱਲ੍ਹਣ ਮਗਰੋਂ ਸੈਲਾਨੀਆਂ ਦੀ ਹੁਣ ਪੂਰਾ ਸਾਲ ਇਸ ਸੈਲਾਨੀ ਰਿਜ਼ੌਰਟ ਤੱਕ ਰਸਾਈ ਸੰਭਵ ਹੋ ਜਾਵੇਗੀ। ਸ੍ਰੀ ਮੋਦੀ 2700 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਉਦਘਾਟਨ ਮਗਰੋਂ ਸੁਰੰਗ ਦੇ ਅੰਦਰ ਗਏ ਤੇ ਉਨ੍ਹਾਂ ਪ੍ਰਾਜੈਕਟ ਨਾਲ ਜੁੜੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ। ਸੁਰੰਗ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਮੌਜੂਦ ਸਨ।
National
ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਪੀ.ਵੀ. ਅਨਵਰ ਵੱਲੋਂ ਅਸਤੀਫ਼ਾ
ਕੇਰਲ, 13 ਜਨਵਰੀ (ਸ.ਬ.) ਕੇਰਲ ਵਿੱਚ ਸੱਤਾਧਾਰੀ ਖੱਬੇ ਪੱਖੀ ਜਮਹੂਰੀ ਮੋਰਚਾ ਛੱਡ ਕੇ ਪਿਛਲੇ ਹਫ਼ਤੇ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਏ ਵਿਧਾਇਕ ਪੀ.ਵੀ. ਅਨਵਰ ਨੇ ਅੱਜ ਨੀਲਾਂਬੁਰ ਹਲਕੇ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਹ ਇਸ ਹਲਕੇ ਤੋਂ ਉਪ ਚੋਣ ਨਹੀਂ ਲੜਨਗੇ।
ਅਨਵਰ ਨੇ ਵਿਧਾਨ ਸਭਾ ਦੇ ਸਪੀਕਰ ਏ.ਐਨ. ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸ਼ਮਸ਼ੀਰ ਨੂੰ ਉਨ੍ਹਾਂ ਦੇ ਚੈਂਬਰ ਵਿੱਚ ਮਿਲਣ ਤੋਂ ਬਾਅਦ ਵਿਧਾਨ ਸਭਾ ਅਹਾਤੇ ਵਿੱਚ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ।
ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ ਅਨਵਰ ਨੇ ਦਸਿਆ ਕਿ ਉਹ ਨੀਲਾਂਬੁਰ ਸੀਟ ਤੋਂ ਉਪ ਚੋਣ ਨਹੀਂ ਲੜਨਗੇ ਅਤੇ ਹਲਕੇ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਯੂਨਾਈਟਿਡ ਡੈਮੋਕ੍ਰੇਟਿਕ ਫ਼ਰੰਟ ਨੂੰ ਆਪਣਾ ਸਮਰਥਨ ਦੇਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਮੁੱਖ ਮੰਤਰੀ ਪਿਨਾਰਾਈ ਵਿਜਯਨ ਵਿਰੁੱਧ ਹੈ ਅਤੇ ਉਹ ਕਾਂਗਰਸੀ ਆਗੂਆਂ ਨੂੰ ਬੇਨਤੀ ਕਰਨਗੇ ਕਿ ਉਹ ਹਲਕੇ ਵਿੱਚ ਈਸਾਈ ਭਾਈਚਾਰੇ ਵਿੱਚੋਂ ਇੱਕ ਉਮੀਦਵਾਰ ਖੜ੍ਹਾ ਕਰਨ ਤਾਂ ਜੋ ਉਨ੍ਹਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਕਿਉਂਕਿ ਉਨ੍ਹਾਂ ਨੂੰ ਜੰਗਲੀ ਜਾਨਵਰਾਂ ਦੇ ਹਮਲਿਆਂ ਕਾਰਨ ਪਹਾੜੀ ਇਲਾਕੇ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
National
ਰਿਹਾਇਸ਼ੀ ਫਲੈਟ ਵਿੱਚ ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ, 2 ਜ਼ਖ਼ਮੀ
ਨਵੀਂ ਦਿੱਲੀ, 13 ਜਨਵਰੀ (ਸ.ਬ.) ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਇਕ ਰਿਹਾਇਸ਼ੀ ਫਲੈਟ ਵਿੱਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਵਿਭਾਗ ਦੇ ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਸ਼ਚਿਮਪੁਰੀ ਇਲਾਕੇ ਵਿੱਚ ਨਵੀਂ ਝੁੱਗੀ-ਝੌਂਪੜੀ ਵਿੱਚ ਵਾਪਰੀ। ਦਿੱਲੀ ਫਾਇਰ ਸਰਵਿਸਿਜ਼ ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਅੱਗ ਬੁਝਾਊ ਵਿਭਾਗ ਨੂੰ ਬੀਤੀ ਰਾਤ 10:27 ਵਜੇ ਦੇ ਕਰੀਬ ਫੋਨ ਆਇਆ ਅਤੇ ਤਿੰਨ ਫਾਇਰ ਟੈਂਡਰ ਮੌਕੇ ਤੇ ਭੇਜੇ ਗਏ। ਤਿੰਨ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ਤੇ ਇਕ ਫਲੈਟ ਵਿੱਚ ਲੱਗੀ ਅੱਗ ਤੇ ਕਾਬੂ ਪਾ ਲਿਆ ਗਿਆ, ਜਿਸ ਵਿੱਚ ਹੇਠਲੀ ਮੰਜ਼ਿਲ ਵੀ ਸ਼ਾਮਲ ਹੈ।
ਡੀਐਫਐਸ ਮੁਖੀ ਨੇ ਕਿਹਾ ਕਿ ਫਾਇਰ ਫਾਈਟਰਾਂ ਨੂੰ ਫਲੈਟ ਵਿੱਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ। ਉਨ੍ਹਾਂ ਕਿਹਾ ਕਿ ਔਰਤ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਅਗਲੇਰੀ ਜਾਂਚ ਲਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਡੀਐਫਐਸ ਟੀਮ ਨੇ 2 ਹੋਰ ਵਿਅਕਤੀਆਂ ਨੂੰ ਸੜੀ ਹੋਈ ਹਾਲਤ ਵਿੱਚ ਬਚਾਇਆ ਅਤੇ ਉਨ੍ਹਾਂ ਨੂੰ ਤੁਰੰਤ ਆਚਾਰੀਆ ਭਿਕਸ਼ੂ ਹਸਪਤਾਲ ਲਿਜਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
National
ਜ਼ਮੀਨ ਦੇ ਲਾਲਚ ਵਿੱਚ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ
ਸ਼ਾਹਜਹਾਂਪੁਰ, 13 ਜਨਵਰੀ (ਸ.ਬ.) ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਮਿਰਜ਼ਾਪੁਰ ਖੇਤਰ ਵਿੱਚ ਜ਼ਮੀਨੀ ਵਿਵਾਦ ਵਿੱਚ ਇਕ ਨੌਜਵਾਨ ਨੇ ਆਪਣੇ ਵੱਡੇ ਭਰਾ ਦਾ ਡੰਡੇ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਪੁਲੀਸ ਸੁਪਰਡੈਂਟ ਰਾਜੇਸ਼ ਐਸ ਨੇ ਅੱਜ ਦੱਸਿਆ ਕਿ ਪਿੰਡ ਬੇਹਟਾ ਜੰਗਲ ਵਿੱਚ 2 ਭਰਾਵਾਂ ਵਿਚਕਾਰ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਸ਼੍ਰੀ ਕ੍ਰਿਸ਼ਨ ਨੇ ਆਪਣੇ ਛੋਟੇ ਭਰਾ ਬੱਚੂ ਯਾਦਵ ਤੇ ਘਰੋਂ ਆਟਾ ਚੋਰੀ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਕਾਰਨ ਬੀਤੀ ਦੁਪਹਿਰ ਦੋਵਾਂ ਭਰਾਵਾਂ ਵਿਚਕਾਰ ਝਗੜਾ ਹੋ ਗਿਆ। ਪਿੰਡ ਵਾਲਿਆਂ ਨੇ ਦੋਵਾਂ ਭਰਾਵਾਂ ਨੂੰ ਸਮਝਾ ਕੇ ਝਗੜਾ ਸ਼ਾਂਤ ਕਰਵਾ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਸ਼ਾਮ ਨੂੰ ਸ਼ਰਾਬ ਪੀ ਕੇ ਘਰ ਆਇਆ ਅਤੇ ਆਪਣੇ ਛੋਟੇ ਭਰਾ ਬੱਚੂ ਯਾਦਵ ਨੂੰ ਆਟਾ ਚੋਰੀ ਕਰਨ ਲਈ ਗਾਲ੍ਹਾਂ ਕੱਢਣ ਲੱਗ ਪਿਆ। ਛੋਟੇ ਭਰਾ ਬੱਚੂ ਯਾਦਵ ਨੇ ਜ਼ਮੀਨ ਦੇ ਲਾਲਚ ਵਿੱਚ ਆਪਣੇ ਵੱਡੇ ਭਰਾ ਸ਼੍ਰੀਕ੍ਰਿਸ਼ਨ ਦੇ ਸਿਰ ਤੇ ਲੱਕੜ ਦੀ ਮੋਟੇ ਡੰਡੇ ਨਾਲ ਵਾਰ ਕਰ ਦਿੱਤਾ। ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਬੱਚੂ ਯਾਦਵ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉੱਥੋਂ ਦੌੜਣ ਲੱਗਾ ਪਰ ਪਿੰਡ ਵਾਸੀਆਂ ਨੇ ਉਸ ਨੂੰ ਫੜ ਕੇ ਇਕ ਕਮਰੇ ਵਿੱਚ ਬੰਦ ਕਰ ਦਿੱਤਾ। ਸੂਚਨਾ ਤੇ ਪਹੁੰਚੀ ਪੁਲੀਸ ਟੀਮ ਨੇ ਕਾਤਲ ਭਰਾ ਬੱਚੂ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ।
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
Mohali2 months ago
ਪੰਜਾਬ ਨੂੰ ਸਵੈਇੱਛਤ ਖ਼ੂਨਦਾਨ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਹੋਣ ਨਾਲ ਸੂਬੇ ਦਾ ਮਨੋਬਲ ਉੱਚਾ ਹੋਇਆ : ਡਾ. ਬਲਬੀਰ ਸਿੰਘ