Connect with us

Mohali

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ

Published

on

 

 

ਕੁਰਾਲੀ, 13 ਜਨਵਰੀ (ਸ.ਬ.) ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਕੁਰਾਲੀ ਵਿਖੇ ਲੋਹੜੀ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਨੇ ਲੋਹੜੀ ਦਾ ਭੁੱਗਾ ਜਲਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸਦਾ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਅੱਗ ਦੇ ਦੁਆਲੇ ਬੈਠ ਕੇ ਖੂਬ ਆਨੰਦ ਮਾਣਿਆ।

ਇਸ ਮੌਕੇ ਲੋਹੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਨੇ ਕਿਹਾ ਕਿ ਲੋਹੜੀ ਇਕ ਸਮਾਜਿਕ ਅਤੇ ਲੋਕ ਤੱਥਾਂ ਨਾਲ ਜੁੜਿਆਂ ਤਿਉਹਾਰ ਹੈ ਜਿਸ ਵਿਚ ਸਮਾਜ ਦਾ ਹਰ ਵਰਗ ਹਿੱਸਾ ਲੈਂਦਾ ਹੈ ਅਤੇ ਇਹ ਤਿਉਹਾਰ ਹਰ ਧਰਮ, ਜਾਤ, ਕੌਮ ਵਿਚ ਏਕਤਾ ਦਾ ਪ੍ਰਤੀਕ ਹੈ।

ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਗਰੀਬਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਦੁੱਲਾ ਭੱਟੀ ਦੀ ਯਾਦ ਨੂੰ ਸਿਜਦਾ ਕੀਤਾ। ਵਿਦਿਆਰਥੀਆਂ ਵਿਚ ਮੂੰਗਫਲੀ, ਰਿਉੜੀਆਂ ਅਤੇ ਗੱਚਕ ਆਦਿ ਵੀ ਵੰਡੀ ਗਈ।

Continue Reading

Mohali

ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਲਈ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ

Published

on

By

 

 

ਐਸ ਏ ਐਸ ਨਗਰ, 24 ਫ਼ਰਵਰੀ (ਸ.ਬ.) ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਗ਼ੈਰ ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੀਤੀ 20 ਫ਼ਰਵਰੀ ਤੋਂ ਐਨ.ਸੀ.ਡੀ. ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 31 ਮਾਰਚ ਤਕ ਚੱਲੇਗੀ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਯੂਸ਼ਮਾਨ ਅਰੋਗਿਆ ਮੰਦਰਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਆਦਿ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦਸਿਆ ਕਿ ਇਸ ਮੁਹਿੰਮ ਵਿਚ ਪੇਂਡੂ, ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਅਜਿਹੀਆਂ ਕਮੇਟੀਆਂ ਹਰ ਪਿੰਡ ਵਿਚ ਬਣੀਆਂ ਹੋਈਆਂ ਹਨ ਜਿਨ੍ਹਾਂ ਜ਼ਰੀਏ 30 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਜਾਂਚ ਕਰਾਉਣ ਲਈ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਸਮੇਤ ਹੋਰ ਸਿਹਤ ਕਾਮੇ ਘਰ-ਘਰ ਜਾ ਕੇ ਵੀ ਲੋਕਾਂ ਨੂੰ ਇਸ ਮੁਹਿੰਮ ਦਾ ਲਾਹਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ।

 

Continue Reading

Mohali

ਬਲਾਕ ਘਨੌਰ ਦੇ ਕਾਂਗਰਸ ਐੱਸਸੀ ਵਿੰਗ ਦੇ ਚੇਅਰਮੈਨ ਬਣੇ ਪਰਮਜੀਤ ਮੱਟੂ

Published

on

By

 

 

ਘਨੌਰ, 24 ਫਰਵਰੀ (ਅਭਿਸ਼ੇਕ ਸੂਦ ) ਜ਼ਿਲ੍ਹਾ ਕਾਂਗਰਸ ਕਮੇਟੀ ਐੱਸ ਸੀ ਵਿੰਗ ਦੇ ਚੇਅਰਮੈਨ ਕੁਲਦੀਪ ਸਿੰਘ ਵੇਦ ਅਤੇ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਪਰਮਜੀਤ ਸਿੰਘ ਮੱਟੂ ਨੂੰ ਹਲਕਾ ਘਨੌਰ ਤੋਂ ਕਾਂਗਰਸ ਐੱਸਸੀ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਪਰਮਜੀਤ ਸਿੰਘ ਮੱਟੂ ਇਸ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ।

ਇਸ ਮੌਕੇ ਪਰਮਜੀਤ ਸਿੰਘ ਮੱਟੂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਇਸ ਮੌਕੇ ਵਾਲਮੀਕਿ ਸਭਾ ਰਜਿ ਘਨੌਰ ਦੇ ਜਨ:ਸਕੱਤਰ ਮੁਕੇਸ਼ ਕੁਮਾਰ, ਕੈਸ਼ੀਅਰ ਸ਼ਿਵ ਕੁਮਾਰ, ਕਰਮਜੀਤ ਸਿੰਘ ਖਾਨਪੁਰ ਗੰਡਿਆਂ ਸਰਕਲ ਪ੍ਰਧਾਨ, ਦਰਸ਼ਨ ਸਿੰਘ ਖਾਨਪੁਰ ਆਦਿ ਮੌਜੂਦ ਸਨ।

Continue Reading

Mohali

ਟੀ ਕਲੱਬ ਦੇ ਮੈਂਬਰਾਂ ਨੇ ਕੀਤੀ ਲੇਕ ਦੀ ਸੈਰ

Published

on

By

 

ਐਸ ਏ ਐਸ ਨਗਰ, 24 ਫਰਵਰੀ (ਸ.ਬ.) ਟੀ ਕਲੱਬ ਫੇਜ਼ 11 ਦੇ ਮੈਂਬਰਾਂ ਵੱਲੋਂ ਆਪਣੇ ਮੈਂਬਰ ਨਿਰਮਲ ਸਿੰਘ ਸੰਧੂ ਦੇ ਜਨਮਦਿਨ ਦੇ ਮੌਕੇ ਤੇ ਲੇਕ ਕਲੱਬ ਚੰਡੀਗੜ੍ਹ ਤੇ ਜਾ ਕੇ ਨੇਚਰ ਵਾਕ ਕੀਤੀ ਅਤੇ ਕੇਕ ਕੱਟ ਕੇ ਜਨਮ ਦਿਨ ਮਨਾਇਆ।

ਕਲੱਬ ਦੇ ਮੈਂਬਰ ਸz. ਭਗਵੰਤ ਸਿੰਘ ਬੇਦੀ ਨੇ ਦੱਸਿਆ ਕਿ ਕਲੱਬ ਦੇ ਮੈਂਬਰਾਂ ਬਲਿੰਦਰ ਸਿੰਘ, ਐਡਵੋਕੇਟ ਲਿਆਕਤ ਅਲੀ ਅਤੇ ਨੋਟਰੀ ਹਰਵਿੰਦਰ ਸਿੰਘ ਸਿੱਧੂ ਵਲੋਂ ਸz. ਨਿਰਮਲ ਸਿੰਘ ਸੰਧੂ ਦੇ ਜਨਮ ਦਿਨ ਦੇ ਸੰਬੰਧ ਵਿੱਚ ਕੇਕ ਅਤੇ ਹੋਰ ਸਾਮਾਨ ਘਰ ਤੋਂ ਤਿਆਰ ਕਰਕੇ ਲਿਆਂਦਾ। ਇਸ ਮੌਕੇ ਕੇਕ ਕੱਟਣ ਉਪਰੰਤ ਸਾਰਿਆਂ ਨੇ ਘਰ ਤੋਂ ਲਿਆਂਦੀ ਮਿਠਾਈ ਅਤੇ ਚਾਹ ਦਾ ਆਨੰਦ ਲਿਆ।

ਉਹਨਾਂ ਦੱਸਿਆ ਕਿ ਇਹ ਤਿੰਨੇ ਕਲੱਬ ਦੇ ਸਾਰੇ ਸੀਨੀਅਰ ਮੈਂਬਰਾਂ ਨੂੰ ਆਪਣੀਆਂ ਗੱਡੀਆਂ ਵਿੱਚ ਝੀਲ ਤੇ ਲੈ ਕੇ ਗਏ ਅਤੇ ਉਹਨਾਂ ਨੂੰ ਝੀਲ ਦੀ ਸੈਰ ਕਰਵਾਈ। ਇਸ ਮੌਕੇ ਕੈਪਟਨ ਕਰਨੈਲ ਸਿੰਘ ਨੇ ਗੀਤ ਅਤੇ ਸਤਵਿੰਦਰ ਸਿੰਘ ਸਾਚਾ ਨੇ ਰੋਚਕ ਕਹਾਣੀਆਂ ਸੁਣਾਈਆਂ। ਇਸ ਮੌਕੇ ਕਲੱਬ ਦੇ ਮੈਂਬਰਾਂ ਵਿੱਚੋਂ ਵਿਜੇ ਕੁਮਾਰ ਮਹਾਜਨ, ਹਰੀ ਮਿੱਤਰ ਮਹਾਜਨ, ਚੌਧਰੀ ਦਰਸ਼ਨ ਲਾਲ, ਇੰਸਪੈਕਟਰ ਰਘਬੀਰ ਸਿੰਘ, ਗੁਰ ਇਕਬਾਲ ਸਿੰਘ ਮਾਂਗਟ ਅਤੇ ਕਲੱਬ ਦੇ ਸਰਪਰਸਤ ਸਵਰਨ ਸਿੰਘ ਮਾਨ ਵੀ ਹਾਜ਼ਰ ਸਨ।

Continue Reading

Latest News

Trending