Mohali
ਸਮਾਜਸੇਵੀ ਬਲਵਿੰਦਰ ਨੂੰ ਸਦਮਾ, ਮਾਤਾ ਵੀਰ ਕੌਰ ਦਾ ਦੇਹਾਂਤ
ਘਨੌਰ, 13 ਜਨਵਰੀ (ਅਭਿਸ਼ੇਕ ਸੂਦ) ਪਿੰਡ ਨਸੀਰਪੁਰ ਦੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ (ਬਿੰਦਰ) ਦੀ ਮਾਤਾ ਵੀਰ ਕੌਰ ਦਾ ਸ਼ਨੀਵਾਰ ਨੂੰ ਅਚਾਨਕ ਦੇਹਾਂਤ ਹੋ ਗਿਆ। ਉਹ 70 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਨਸੀਰਪੁਰ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਨਾਲ ਹਲਕਾ ਵਿਧਾਇਕ ਗੁਰਲਾਲ ਘਨੌਰ ਅਤੇ ਹੋਰ ਸਿਆਸੀ ਆਗੂਆਂ ਸਮੇਤ ਇੰਦਰਜੀਤ ਸਿਆਲੂ ਸਰਪੰਚ, ਪਿੰਦਰ ਸਰਪੰਚ, ਕਰਮਜੀਤ ਸਿੰਘ ਸੋਨੂੰ, ਲਛਮਣ ਸਾਬਕਾ ਸਰਪੰਚ, ਪ੍ਰੈਸ ਕਲੱਬ ਪ੍ਰਧਾਨ ਘਨੌਰ ਭਾਗ ਸਿੰਘ, ਆਪ ਆਗੂ ਪਰਮਿੰਦਰ ਸਿੰਘ ਪੰਮਾ, ਸੁਰਿੰਦਰ ਤੁਲੀ ਐਮ. ਸੀ.ਆਪ ਆਗੂ ਮੱਖਣ ਖਾਨ, ਤੇ ਭਾਰੀ ਗਿਣਤੀ ਵਿੱਚ ਨਸੀਰਪੁਰ ਦੇ ਵਸਨੀਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਮਾਤਾ ਵੀਰ ਕੌਰ ਨਮਿਤ ਅੰਤਿਮ ਅਰਦਾਸ 17 ਜਨਵਰੀ ਨੂੰ ਗੁਰਦੁਆਰਾ ਕੁਸਟ ਨਿਵਾਰਣ ਸਾਹਿਬ ਸ਼ੇਖੂਪੁਰ ਵਿਖੇ ਹੋਵੇਗੀ।
Mohali
ਗ੍ਰਿਫਤਾਰੀ ਤੋਂ ਬਚਣ ਲਈ ਬਰਖਾਸਤ ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਵਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਅਗਾਉਂ ਜਮਾਨਤ ਦੀ ਅਰਜੀ ਦਾਇਰ
ਪੁਲੀਸ ਵਲੋਂ ਪੂਰਾ ਰਿਕਾਰਡ ਅਦਾਲਤ ਵਿੱਚ ਪੇਸ਼ ਨਾ ਕਰਨ ਤੇ 15 ਜਨਵਰੀ ਨੂੰ ਮੁੜ ਸੁਣਵਾਈ ਦੇ ਦਿੱਤੇ ਹੁਕਮ
ਐਸ ਏ ਐਸ ਨਗਰ, 13 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਦੇ ਐਨਕਾਊਂਟਰ ਸਪੈਸ਼ਲਿਸਟ ਮੰਨੇ ਜਾਂਦੇ ਡੀ. ਐਸ. ਪੀ ਗੁਰਸ਼ੇਰ ਸਿੰਘ ਸੰਧੂ (ਜਿਨਾਂ ਨੂੰ ਪੁਲੀਸ ਵਿਭਾਗ ਵਲੋਂ ਬਰਖਾਸਤ ਕਰ ਦਿੱਤਾ ਗਿਆ ਹੈ) ਵਿਰੁਧ ਸਟੇਟ ਆਪਰੇਸ਼ਨ ਸੈੱਲ ਫੇਜ਼ 4 ਮੁਹਾਲੀ ਵਿਖੇ ਦਰਜ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਮਾਮਲੇ ਵਿੱਚ ਗੁਰਸ਼ੇਰ ਸਿੰਘ ਸੰਧੂ ਦੇ ਵਕੀਲ ਵਲੋਂ ਵਧੀਕ ਜਿਲਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਿੱਚ ਅਗਾਉਂ ਜਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਇਸ ਅਰਜੀ ਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ ਜਿਸ ਦੌਰਾਨ ਅਦਾਲਤ ਵਿੱਚ ਸਰਕਾਰੀ ਧਿਰ ਵਲੋਂ ਸਰਕਾਰੀ ਵਕੀਲ ਅਤੇ ਪੁਲੀਸ ਅਧਿਕਾਰੀ ਪੇਸ਼ ਹੋਏ। ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਪੇਸ਼ ਨਾ ਕਰ ਸਕਣ ਕਾਰਨ ਅਦਾਲਤ ਵਲੋਂ 15 ਜਨਵਰੀ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਜੇਕਰ ਪੁਲੀਸ ਵਿਭਾਗ ਅਦਾਲਤ ਵਿੱਚ ਸਬੰਧਤ ਸਾਰਾ ਰਿਕਾਰਡ ਪੇਸ਼ ਕਰ ਦਿੰਦਾ ਹੈ ਤਾਂ ਇਸ ਅਗਾਉਂ ਜਮਾਨਤ ਨੂੰ ਲੈ ਕੇ ਉਸੇ ਦਿਨ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਦੀ ਬਹਿਸ ਵੀ ਮੁਕੰਮਲ ਹੋ ਸਕਦੀ ਹੈ।
ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਵਲੋਂ ਭਾਵੇਂ ਗੁਰਸ਼ੇਰ ਸਿੰਘ ਸੰਧੂ ਵਿਰੁਧ ਲੁਕ ਆਫ ਨੋਟਿਸ ਕੱਢ ਦਿੱਤਾ ਗਿਆ ਹੈ, ਪ੍ਰੰਤੂ ਹਾਲੇ ਤੱਕ ਕਿਸੇ ਵੀ ਏਅਰਪੋਰਟ ਅਥਾਰਟੀ ਵਲੋਂ ਪੁਲੀਸ ਨੂੰ ਇਹ ਸੂਚਨਾ ਪ੍ਰਾਪਤ ਨਹੀਂ ਹੋਈ ਹੈ ਕਿ ਗੁਰਸ਼ੇਰ ਸਿੰਘ ਸੰਧੂਵਿਦੇਸ਼ ਭੱਜ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਰਖਾਸਤ ਡੀ. ਐਸ. ਪੀ. ਗੁਰਸ਼ੇਰ ਸਿੰਘ ਤੇ ਵਿਵਾਦਤ ਜ਼ਮੀਨਾਂ ਸਸਤੇ ਭਾਅ ਤੇ ਖ਼ਰੀਦਣ ਅਤੇ ਫਿਰ ਮਹਿੰਗੇ ਭਾਅ ਤੇ ਵੇਚਣ ਅਤੇ ਆਪਣੇ ਹੀ ਜਾਣਕਾਰਾਂ ਰਾਹੀਂ ਝੂਠੀਆਂ ਸ਼ਿਕਾਇਤਾਂ ਦੇ ਕੇ ਲੋਕਾਂ ਤੋਂ ਨਾਜਾਇਜ਼ ਪੈਸੇ ਵਸੂਲਣ ਦਾ ਦੋਸ਼ ਹੈ। ਇਸ ਮਾਮਲੇ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਿਸ ਵਿਅਕਤੀ ਤੋਂ ਡੀ. ਐਸ. ਪੀ ਗੁਰਸ਼ੇਰ ਸਿੰਘ ਨੇ ਵੱਖ-ਵੱਖ ਲੋਕਾਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕਰ ਕੇ ਉਨ੍ਹਾਂ ਤੋਂ ਨਾਜਾਇਜ਼ ਵਸੂਲੀ ਕੀਤੀ ਸੀ, ਉਸੇ ਵਿਅਕਤੀ ਬਲਜਿੰਦਰ ਸਿੰਘ ਨੇ ਡੀ. ਐਸ. ਪੀ ਗੁਰਸ਼ੇਰ ਸਿੰਘ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੁਰਸ਼ੇਰ ਸਿੰਘ ਵਿਰੁਧ ਧਾਰਾ 419, 465, 467, 468, 471 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਸੀ।
ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਉ ਕਰਵਾਉਣ ਦੇ ਲੱਗੇ ਸਨ ਦੋਸ਼
ਜਿਕਰਯੋਗ ਹੈ ਕਿ ਬਰਖਾਸਤ ਡੀ ਐਸ ਪੀ ਗੁਰਸ਼ੇਰ ਸਿੰਘ ਸੰਧੂ ਤੇ ਸੀ. ਆਈ. ਏ. ਸਟਾਫ ਖਰੜ ਵਿਖੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇਕ ਨਿਜੀ ਚੈਨਲ ਤੇ ਇੰਟਰਵਿਉ ਕਰਵਾਉਣ ਦੇ ਦੋਸ਼ ਲੱਗੇ ਹਨ। ਐਸ. ਆਈ. ਟੀ ਅਨੁਸਾਰ ਜਦੋਂ ਇਹ ਇੰਟਰਵਿਉ ਕਰਵਾਈ ਗਈ ਤਾਂ ਗੁਰਸ਼ੇਰ ਸਿੰਘ ਸੰਧੂ ਡੀ. ਐਸ. ਪੀ ਇਨਵੈਸਟੀਗੇਸ਼ਨ ਦੇ ਤੌਰ ਤੇ ਮੁਹਾਲੀ ਵਿਖੇ ਤੈਨਾਤ ਸਨ ਅਤੇ ਅਕਸਰ ਸੀ. ਆਈ. ਏ ਖਰੜ ਵਿਚਲੇ ਦਫਤਰ ਵਿੱਚ ਹੀ ਬੈਠਦੇ ਸਨ। ਇਸ ਮਾਮਲੇ ਵਿੱਚ ਹਾਈਕੋਰਟ ਦੀ ਘੁਰਕੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ, ਜਦੋਂ ਕਿ ਇਸ ਮਾਮਲੇ ਵਿੱਚ 7 ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Mohali
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ
ਐਸ.ਏ.ਐਸ.ਨਗਰ, 13 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਖੇ ਗਣਤੰਤਰਤ ਦਿਵਸ ਦੇ ਸਬੰਧ ਵਿੱਚ ਹੋਣ ਵਾਲੇ ਸਮਾਗਮ ਨੂੰ ਲੈ ਕੇ ਮੁਹਾਲੀ ਪੁਲੀਸ ਪੱਬਾਂ ਭਾਰ ਹੋ ਚੁੱਕੀ ਹੈ ਅਤੇ ਮੁਹਾਲੀ ਪੁਲੀਸ ਵਲੋਂ ਸ਼ਹਿਰ ਵਿੱਚ ਦਿਨ ਅਤੇ ਰਾਤ ਨੂੰ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਡੀ. ਐਸ. ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜਿਲਾ ਪੁਲੀਸ ਮੁਖੀ ਦੀਪਕ ਪਾਰੀਕ ਦੇ ਹੁਕਮਾਂ ਤੇ ਪੁਲੀਸ ਵਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਰਾਤ ਸਮੇਂ ਸਰਹੱਦੀ ਏਰੀਏ ਨੂੰ ਪੂਰੀ ਤਰਾਂ ਨਾਲ ਸੀਲ ਕਰ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਬੈਸਟੈਕ ਮਾਲ ਵਾਲੀ ਸੜਕ, ਆਈਸ਼ਰ ਟ੍ਰੈਫਿਕ ਲਾਈਟ ਪੁਆਇੰਟ, ਬਨੂੰੜ ਲਾਂਡਰਾਂ ਰੋਡ ਤੇ ਸਨੇਟਾਂ ਵਿਖੇ, ਏਅਰਪੋਰਟ ਰੋਡ ਤੇ ਛੱਤ ਲਾਈਟ ਪੁਆਇੰਟ ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਵਿਚਲੇ ਹੋਟਲ ਅਤੇ ਪੀ.ਜੀ ਵਗੈਰਾ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਦੇ ਇੱਕ ਦਸਤੇ ਨੇ ਰਲੇਵੇ ਸਟੇਸ਼ਨ ਤੋਂ ਬਾਅਦ ਰੇਲਵੇ ਟ੍ਰੈਕ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਯਾਤਰੀਆਂ ਦੇ ਸਮਾਨ ਦੀ ਜਾਂਚ ਤੋਂ ਇਲਾਵਾ ਉਨ੍ਹਾਂ ਦੇ ਸਬੰਧਤ ਸਟੇਸ਼ਨ ਤੇ ਜਾਣ ਅਤੇ ਮੁਹਾਲੀ ਵਿਚਲੀ ਰਿਹਾਇਸ਼ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਸਟੇਸਨ ਮਾਸਟਰ ਕੋਲੋਂ ਆਉਣ ਜਾਣ ਵਾਲੀਆਂ ਟਰੇਨਾਂ ਦੇ ਸਮੇਂ ਅਤੇ ਰੂਟ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਹਨਾਂ ਕਿਹਾ ਕਿ ਇਸ ਅਭਿਆਨ ਦੌਰਾਨ ਪੁਲੀਸ ਦੀ ਟੀਮ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲੀਸ ਅਧਿਕਾਰੀਆਂ ਅਨੁਸਾਰ 26 ਜਨਵਰੀ ਤੱਕ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
Mohali
ਆਵਾਰਾ ਕੁੱਤਿਆਂ ਨੇ ਫੇਜ਼ 2 ਦੇ ਬੱਚੇ ਨੂੰ ਬਣਾਇਆ ਸ਼ਿਕਾਰ, ਕਈ ਥਾਵਾਂ ਤੇ ਵੱਢਿਆ
ਐਸ ਏ ਐਸ ਨਗਰ, 13 ਜਨਵਰੀ (ਸ.ਬ.) ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦਾ ਕਹਿਰ ਜਾਰੀ ਹੈ ਅਤੇ ਇਸ ਦੌਰਾਨ ਇੱਕ ਆਵਾਰਾ ਕੁੱਤੇ ਵਲੋਂ ਸਥਾਨਕ ਫੇਜ਼ 2 ਵਿੱਚ ਰਹਿੰਦੇ ਇੱਕ 11 ਸਾਲ ਦੇ ਬੱਚੇ ਪ੍ਰਥਮ ਸ਼ਰਮਾ ਨੂੰ ਸ਼ਿਕਾਰ ਬਣਾਇਆ ਗਿਆ ਹੈ। ਇਸ ਕੁੱਤੇ ਵਲੋਂ ਆਪਣੇ ਘਰ ਦੇ ਬਾਹਰ ਨਿਕਲੇ ਇਸ ਬੱਚੇ ਨੂੰ ਝਪੱਟਾ ਮਾਰ ਕੇ ਕਈ ਥਾਵਾਂ ਤੋਂ ਇੰਨੀ ਬੁਰੀ ਤਰ੍ਹਾਂ ਵੱਢਿਆ ਗਿਆ ਹੈ ਕਿ ਬੱਚੇ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਉਣਾ ਪਿਆ ਹੈ।
ਬੱਚੇ ਦੇ ਪਿਤਾ ਸ੍ਰੀ ਅਤੁਲ ਸ਼ਰਮਾ ਨੇ ਦੱਸਿਆ ਕਿ ਇਹ ਕੁੱਤਾ ਉਹਨਾਂ ਦੇ ਘਰ ਦੇ ਨਾਲ ਵਾਲੇ ਘਰ ਦੇ ਬਾਹਰ ਬੈਠਾ ਰਹਿੰਦਾ ਹੈ ਅਤੇ ਅਕਸਰ ਇਹ ਉਸ ਘਰ ਦੇ ਅੰਦਰ ਵੀ ਚਲਾ ਜਾਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਨਾਲ ਵਾਲੇ ਘਰ ਦੇ ਵਸਨੀਕਾਂ ਵਲੋਂ ਇਸ ਕੁੱਤੇ ਨੁੰ ਰੋਟੀ ਅਤੇ ਦੁੱਧ ਆਦਿ ਪਾਇਆ ਜਾਂਦਾ ਹੈ ਅਤੇ ਇਸਨੇ ਇੱਥੇ ਪੱਕਾ ਟਿਕਾਣਾ ਬਣਾ ਲਿਆ ਹੈ ਅਤੇ ਹੁਣ ਇਹ ਛੋਟੇ ਬੱਚਿਆਂ ਨੂੰ ਵੱਢਣ ਲੱਗ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੇ ਸ਼ਨੀਵਾਰ ਦੀ ਸ਼ਾਮ ਵੇਲੇ ਨੇੜੇ ਸਥਿਤ ਵੇਰਕਾ ਬੂਥ ਤੋਂ ਕੋਈ ਸਾਮਾਨ ਲੈਣ ਗਿਆ ਸੀ ਜਿਸ ਦੌਰਾਨ ਉਹਨਾਂ ਦੇ ਬਟੇ ਨੂੰ ਕੁੱਤੇ ਵਲੋਂ ਤਿੰਨ ਚਾਰ ਥਾਵਾਂ ਤੋਂ ਵੱਢਿਆ ਗਿਆ ਹੈ ਅਤੇ ਜੇਕਰ ਬੱਚੇ ਨੂੰ ਤੁਰੰਤ ਨਾ ਬਚਾਇਆ ਜਾਂਦਾ ਤਾਂ ਉਸਦੀ ਜਾਨ ਲਈ ਵੀ ਖਤਰਾ ਹੋ ਸਕਦਾ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਤਰੀਕੇ ਨਾਲ ਆਵਾਰਾ ਕੁੱਤਿਆਂ ਨੂੰ ਪਾਲਣ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਵਸਨੀਕਾਂ ਨੂੰ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਮੁਕਤ ਕੀਤਾ ਜਾਵੇ।
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ