Connect with us

Punjab

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹੋਏ ਨਤਮਸਤਕ

Published

on

 

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਸ.ਬ.) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ ਤੇ ਅੱਜ ਲੱਖਾਂ ਸ਼ਰਧਾਲੂ ਇਤਿਹਾਸਿਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। 40 ਮੁਕਤਿਆਂ ਦੀ ਯਾਦ ਵਿੱਚ ਲਗਾਏ ਜਾਣ ਵਾਲੇ ਇਸ ਸ਼ਹੀਦੀ ਜੋੜ ਮੇਲ ਵਿੱਚ ਦੁਨੀਆ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ। ਇਸ ਦਿਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸਥਾਪਤ ਸਰੋਵਰ ਵਿੱਚ ਸ਼ਰਧਾ ਦੀ ਚੁੱਬੀ ਲਗਾਉਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਪਹਿਲਾਂ ਖਿਦਰਾਣੇ ਦੀ ਢਾਬ ਨਾਲ ਜਾਣਿਆਂ ਜਾਂਦਾ ਸੀ ਤੇ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਗਲ਼ਾਂ ਨਾਲ ਆਖਰੀ ਜੰਗ ਹੋਈ ਸੀ। ਜੋ ਸਿੰਘ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਬੇਦਾਵਾ ਲਿਖ ਕੇ ਦੇ ਆਏ ਸਨ ਉਹ ਖਿਦਰਾਣੇ ਦੀ ਢਾਬ ਤੇ ਮਾਤਾ ਭਾਗ ਕੌਰ ਦੀ ਅਗਵਾਈ ਵਿੱਚ ਗੁਰੂ ਜੀ ਕੋਲ ਪੁੱਜੇ ਸਨ ਤੇ ਮੁਗਲ਼ਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ। ਆਖਰੀ ਸਮੇਂ ਭਾਈ ਮਹਾਂ ਸਿੰਘ ਦੀ ਮੰਗ ਤੇ ਗੁਰੂ ਜੀ ਨੇ ਸਿੰਘਾਂ ਵੱਲੋਂ ਦਿੱਤਾ ਬੇਦਾਵਾ ਪਾੜ ਕੇ ਸਿੰਘਾਂ ਨਾਲ ਟੁੱਟੀ ਗੰਢੀ ਸੀ ਅਤੇ ਸਿੰਘਾਂ ਨੂੰ ਮੁਕਤੀ ਦਾ ਵਰ ਦਿੱਤਾ ਸੀ। ਉਸ ਤੋਂ ਬਾਅਦ ਖਿਦਰਾਣੇ ਦੀ ਢਾਬ ਨੂੰ ਮੁਕਤਸਰ ਤੇ ਫਿਰ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਣ ਲੱਗਾ।

ਮਾਘੀ ਮੇਲਾ ਨੂੰ ਲੈ ਕੇ 12 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਮੇਲਾ ਮਾਘੀ ਵਾਲੇ ਦਿਨ ਸਵੇਰੇ 7:30 ਵਜੇ ਪਾਇਆ ਗਿਆ।

ਬੀਤੇ ਦਿਨ ਤੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ ਹਨ ਜਿੱਥੇ ਰਾਗੀ, ਢਾਡੀ ਤੇ ਵਿਦਵਾਨਾਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਜਾ ਰਿਹਾ ਹੈ ਜੋ ਅੱਜ ਵੀ ਜਾਰੀ ਰਹੇਗਾ। ਭਲਕੇ 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ ਤੇ 15 ਜਨਵਰੀ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ 11 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਤੋਂ ਇਲਾਵਾ 15 ਜਨਵਰੀ ਨੂੰ ਹੀ ਗੇਟ ਨੰ. 4 ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ।

ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੋਂ ਇਲਾਵਾ ਇਤਿਹਾਸਿਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਨਸਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਗੁਰੂ ਘਰਾਂ ਨੂੰ ਸੁੰਦਰ ਬਿਜਲਈ ਲੜੀਆਂ ਤੇ ਫੁੱਲਾਂ ਆਦਿ ਨਾਲ ਸਜਾਇਆ ਗਿਆ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending